Wednesday, May 27Malwa News
Shadow

Tag: breaking news

ਡੀ. ਸੀ ਅਤੇ ਐੱਸ ਐੱਸ ਪੀ ਨੇ ਕੀਤੀ ਝੋਨੇ ਦੀ ਪਰਾਲੀ ਜਲਾਉਣ ਸਬੰਧੀ ਚੈਕਿੰਗ, ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ

ਡੀ. ਸੀ ਅਤੇ ਐੱਸ ਐੱਸ ਪੀ ਨੇ ਕੀਤੀ ਝੋਨੇ ਦੀ ਪਰਾਲੀ ਜਲਾਉਣ ਸਬੰਧੀ ਚੈਕਿੰਗ, ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ

Local
ਬਰਨਾਲਾ, 11 ਨਵੰਬਰ- ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਅਤੇ ਐੱਸ ਐਸ ਪੀ ਸ਼੍ਰੀ ਸਰਫਰਾਜ਼ ਆਲਮ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਨੂੰ ਜਲਾਉਣ ਸਬੰਧੀ ਜਾਂਚ ਕੀਤੀ।  ਡਿਪਟੀ ਕਮਿਸ਼ਨਰ ਅਤੇ ਐੱਸ ਐਸ ਪੀ ਨੇ ਭਦੌੜ, ਸ਼ਹਿਣਾ ਅਤੇ ਤਪਾ ਆਦਿ ਪਿੰਡਾਂ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਕਿਸਾਨਾਂ ਦੀ ਸ਼ਲਾਘਾ ਕੀਤੀ ਜਿਹੜੇ ਪੰਜਾਬ ਸਰਕਾਰ ਵੱਲੋਂ ਸਬਸਿਡੀ ਉੱਤੇ ਦਿੱਤੀਆਂ ਗਈਆਂ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਦਾ ਪ੍ਰਬੰਧ ਜਾਂ ਤਾਂ ਆਪਣੇ ਖੇਤਾਂ ਵਿਚ ਕਰ ਰਹੇ ਹਨ ਜਾਂ ਉਸ ਦੀਆਂ ਗੱਠਾਂ ਬਣਾ ਕੇ ਸੰਭਾਲ ਕਰ ਰਹੇ ਹਨ।ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਕਿਹਾ ਕਿ ਜੋ ਵੀ ਕਿਸਾਨ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਕੇ ਪਰਾਲੀ ਨੂੰ ਅੱਗ ਲਗਾਉਣਗੇ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਜਿਹੜੇ ਕਿਸਾਨਾਂ ਦੇ ਖੇਤਾਂ 'ਚ ਪਰਾਲੀ ਮੱਚੀ ਹੋਈ ਪਾਈ ਜਾਂਦੀ ਹੈ ਉਨ੍ਹਾਂ ਦੀ ਜ਼ਮੀਨ ਦੇ ਰਿਕਾਰਡ 'ਚ ਲਾਲ ਇੰਦਰਾਜ਼ ਕੀਤੇ ਜਾਣਗੇ।ਐੱਸਐਸਪੀ ਸ਼੍ਰੀ ਸਰਫਰਾਜ਼ ਆਲਮ ਨੇ ਪੁਲਿਸ ਕਰਮਚਾਰੀਆਂ ਨੂੰ ਹੁਕਮ ਦਿੱਤ...
ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਸਮਾਗਮ ਦੀਆਂ ਤਿਆਰੀਆਂ ਸਬੰਧੀ ਸੱਦੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਸਮਾਗਮ ਦੀਆਂ ਤਿਆਰੀਆਂ ਸਬੰਧੀ ਸੱਦੀ ਮੀਟਿੰਗ

Local
ਮਾਲੇਰਕੋਟਲਾ, 11 ਨਵੰਬਰ -                ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਇਕ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਆਯੋਜਿਤ ਕੀਤਾ ਜਾਵੇਗਾ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਅਹਿਮ ਮੀਟਿੰਗ ਸੱਦੀ ਗਈ । ਇਸ ਮੌਕੇ ਐਸ.ਐੱਸ.ਪੀ. ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਪੀ. ਗੁਰਸ਼ਰਨਜੀਤ ਸਿੰਘ, ਐਸ.ਡੀ.ਐਮ. ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ, ਪ੍ਰਿੰਸੀਪਲ ਸਰਕਾਰੀ ਕਾਲਜ ਡਾ. ਅਨੀਲਾ ਸੁਲਤਾਨਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।             ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ 45 ਮਿੰਟ ਦਾ ਲਾਈਟ ਐਂਡ ਸਾਊਂਡ ਸ਼ੋਅ ਡਿਜੀਟਲ ਤਰੀਕੇ ਨਾਲ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ਾਂ ਤੇ ਮਹਾਨ ਬਲੀਦਾਨ ਨ...
ਪੈਟ ਸ਼ਾਪ ਅਤੇ ਡਾਗ ਬਰੀਡਰਜ਼ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ – ਡਾ. ਸੁਰਜੀਤ ਸਿੰਘ ਮੱਲ

ਪੈਟ ਸ਼ਾਪ ਅਤੇ ਡਾਗ ਬਰੀਡਰਜ਼ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ – ਡਾ. ਸੁਰਜੀਤ ਸਿੰਘ ਮੱਲ

Local
ਫ਼ਰੀਦਕੋਟ, 11 ਨਵੰਬਰ ( )- ਸ.ਗੁਰਮੀਤ ਸਿੰਘ ਖੁੱਡੀਆ, ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਦੀ ਯੋਗ ਰਹਿਨੁਮਾਈ ਹੇਠ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਆਈ.ਏ.ਐਸ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਰੀਦਕੋਟ ਵਿਚ ਪੈਟ ਸ਼ਾਪ ਮਾਲਕਾਂ ਅਤੇ ਡਾਗ ਬਰੀਡਰਜ਼ ਨੂੰ ਆਪਣੀ ਰਜਿਸਟ੍ਰੇਸ਼ਨ ਪਸ਼ੂ ਭਲਾਈ ਬੋਰਡ ਪੰਜਾਬ ਕੋਲ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ । ਇਹ ਜਾਣਕਾਰੀ ਡਾ. ਸੁਰਜੀਤ ਸਿੰਘ ਮੱਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫ਼ਰੀਦਕੋਟ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਪਸ਼ੂ ਭਲਾਈ ਬੋਰਡ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਸੂਬੇ ਵਿਚ ਕੰਮ ਕਰ ਰਹੀਆਂ ਪੈਟ ਸ਼ਾਪਸ ਅਤੇ ਡਾਗ ਬਰੀਡਿੰਗ ਸੈਂਟਰਾਂ ਨੂੰ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ, ਤਾਂ ਜੋ ਪਸ਼ੂਆਂ ਦੀ ਸੰਭਾਲ, ਖੁਰਾਕ, ਵੈਕਸੀਨੇਸ਼ਨ, ਰਿਹਾਇਸ਼ ਅਤੇ ਸੰਕਟ ਸਮੇਂ ਉਪਲਬਧ ਸਹੂਲਤਾਂ ਨੂੰ ਨਿਯਮਬੱਧ ਅਤੇ ਪ੍ਰਮਾਣਿਤ ਢੰਗ ਨਾਲ ਯਕੀਨੀ ਬਣਾਇਆ ਜਾ ਸਕੇ। ਡਾ. ਮੱਲ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਅਤ...
43.90 ਕਰੋੜ ਦੇ ਪ੍ਰੋਜੈਕਟ ਨਾਲ ਮਾਨਸਾ ਵਾਸੀਆਂ ਨੂੰ ਸੀਵਰੇਜ ਸਮੱਸਿਆ ਤੋਂ ਮਿਲੇਗੀ ਨਿਜਾਤ

43.90 ਕਰੋੜ ਦੇ ਪ੍ਰੋਜੈਕਟ ਨਾਲ ਮਾਨਸਾ ਵਾਸੀਆਂ ਨੂੰ ਸੀਵਰੇਜ ਸਮੱਸਿਆ ਤੋਂ ਮਿਲੇਗੀ ਨਿਜਾਤ

Local
ਮਾਨਸਾ, 11 ਨਵੰਬਰ-            ਮਾਨਸਾ ਸ਼ਹਿਰ ਵਾਸੀਆਂ ਨੂੰ ਜਲਦ ਹੀ ਸੀਵਰੇਜ ਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। 43.90 ਕਰੋੜ ਦੀ ਲਾਗਤ ਨਾਲ ਸ਼ਹਿਰ ਦੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਸ਼ਹਿਰ ਤੋਂ ਲੈ ਕੇ ਸਹਾਰਨਾ ਸਰਹੰਦ ਚੋਅ ਤੱਕ ਪਾਈਪ ਲਾਈਨ (ਰਾਈਸਿੰਗ ਮੇਨ) ਪਾਉਣ ਦਾ ਪ੍ਰੋਜੈਕਟ ਤੇਜ਼ੀ ਨਾਲ ਜਾਰੀ ਹੈ, ਜਿਸ ਦੇ ਕੰਮ ਦਾ ਜਾਇਜ਼ਾ ਵਿਧਾਇਕ ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਲਿਆ ਗਿਆ।             ਇਸ ਮੌਕੇ ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾਨਸਾ ਸ਼ਹਿਰ ਦੀ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਸੀਵਰੇਜ ਬੋਰਡ ਰਾਹੀਂ 43.90 ਕਰੋੜ ਰੁਪਏ ਦਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਸੀਵਰੇਜ ਟ੍ਰੀਟਮੈਂਟ ਪਲਾਂਟ ਤੋਂ ਸੋਧਿਆ ਪਾਣੀ ਮੇਨ ਪੰਪਿੰਗ ਸਟੇਸ਼ਨ ਮਾਨਸਾ ਤੋਂ ਸਹਾਰਨਾ ਸਰਹੰਦ ਚੋਅ ਤੱਕ 15 ਕਿਲੋਮੀਟਰ ਲੰਬੀ ਪਾਇਪਲਾਈਨ ਪਾਈ ਜਾ ਰਹੀ ਹੈ। ਇਸ ਪ੍ਰੋਜੈਕਟ ਤਹਿਤ 75 ਐਚ ਪੀ ਦੇ 4&...
ਪੰਜਾਬ ਦੀ ਮਹਿਲਾ ਡਿਪਟੀ ਕਮਿਸ਼ਨਰ ਕਰ ਰਹੀ ਅਗਵਾਈ : ਜਾਣੋ ਕਿ ‘ਆਪ’ ਦੀ ਪਾਰਦਰਸ਼ਤਾ ਕ੍ਰਾਂਤੀ ਔਰਤਾਂ ਨੂੰ ਸਰਕਾਰੀ ਸੇਵਾ ਵਿੱਚ ਕਿਵੇਂ ਬਣਾ ਰਹੀ ਮੋਹਰੀ

ਪੰਜਾਬ ਦੀ ਮਹਿਲਾ ਡਿਪਟੀ ਕਮਿਸ਼ਨਰ ਕਰ ਰਹੀ ਅਗਵਾਈ : ਜਾਣੋ ਕਿ ‘ਆਪ’ ਦੀ ਪਾਰਦਰਸ਼ਤਾ ਕ੍ਰਾਂਤੀ ਔਰਤਾਂ ਨੂੰ ਸਰਕਾਰੀ ਸੇਵਾ ਵਿੱਚ ਕਿਵੇਂ ਬਣਾ ਰਹੀ ਮੋਹਰੀ

Punjab Development
ਚੰਡੀਗੜ੍ਹ ,10 ਨਵੰਬਰ : ਪੰਜਾਬ ਵਿੱਚ ਔਰਤਾਂ ਰਾਜ ਦੇ ਨੌਕਰਸ਼ਾਹੀ ਕਾਰਜਬਲ ਦਾ ਸਿਰਫ਼ 15-18% ਬਣਦੀਆਂ ਹਨ, ਅਤੇ ਇਹ ਪ੍ਰਤੀਨਿਧਤਾ ਫੀਲਡ ਅਹੁਦਿਆਂ ਅਤੇ ਜ਼ਿਲ੍ਹਾ ਪੱਧਰੀ ਪ੍ਰਸ਼ਾਸਨਿਕ ਅਹੁਦਿਆਂ 'ਤੇ ਹੋਰ ਵੀ ਘੱਟ ਜਾਂਦੀ ਹੈ। ਹਾਲੀਆ ਰੁਜ਼ਗਾਰ ਅੰਕੜਿਆਂ ਦੇ ਅਨੁਸਾਰ, ਭਾਰਤ ਭਰ ਵਿੱਚ ਸਰਕਾਰੀ ਸੇਵਾਵਾਂ ਵਿੱਚ ਔਰਤਾਂ ਦੀ ਭਾਗੀਦਾਰੀ ਲਗਭਗ 11-13% ਹੈ, ਜਿਸ ਵਿੱਚ ਪੰਜਾਬ ਇਤਿਹਾਸਕ ਤੌਰ 'ਤੇ ਇਨ੍ਹਾਂ ਰਾਸ਼ਟਰੀ ਰੁਝਾਨਾਂ ਨੂੰ ਦਰਸਾਉਂਦਾ ਹੈ। ਇਸ ਸਪੱਸ਼ਟ ਲਿੰਗ ਪਾੜੇ ਨੂੰ ਪਛਾਣਦੇ ਹੋਏ, ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੇਂਡੂ ਔਰਤਾਂ ਨੂੰ ਪ੍ਰਸ਼ਾਸਕੀ ਕਰੀਅਰ ਬਣਾਉਣ ਲਈ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਯੋਜਨਾਬੱਧ ਪਾਰਦਰਸ਼ਤਾ ਮੁਹਿੰਮਾਂ ਅਤੇ ਜ਼ਮੀਨੀ ਪੱਧਰ ਦੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਸਫਲ ਮਹਿਲਾ ਅਧਿਕਾਰੀਆਂ ਨੂੰ ਪ੍ਰਦਰਸ਼ਿਤ ਕਰਕੇ ਅਤੇ ਇੱਕ ਅਨੁਕੂਲ ਕੰਮ ਦਾ ਮਾਹੌਲ ਬਣਾ ਕੇ, ਸਰਕਾਰ ਲੰਬੇ ਸਮੇਂ ਤੋਂ ਚੱਲ ਰਹੀਆਂ ਰੁਕਾਵਟਾਂ ਨੂੰ ਤੋੜਨ ਲਈ ਕੰਮ ਕਰ ਰਹੀ ਹੈ ਜਿਨ੍ਹਾਂ ਨੇ ਪ੍ਰਤਿਭਾਸ਼ਾਲੀ ਪੇਂਡੂ ਔਰਤਾਂ ਨੂੰ ਜਨਤਕ ਸੇਵਾ ਤੋਂ ਦੂਰ ਰੱਖਿਆ ਹੈ। ਅੱਜ, ਪੰਜਾਬ ਦਾ ਜ਼ਿਲ੍ਹ...
ਪੰਜਾਬ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਬਾਹਰੀ ਫੋਰਸ ਨੂੰ ਕਾਨੂੰਨ ਅਤੇ ਵਿਵਸਥਾ ਲਾਗੂਕਰਨ ਦੀ ਇਜਾਜਤ ਨਹੀਂ: ਡੀਆਈਜੀ ਨਾਨਕ ਸਿੰਘ

ਪੰਜਾਬ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਬਾਹਰੀ ਫੋਰਸ ਨੂੰ ਕਾਨੂੰਨ ਅਤੇ ਵਿਵਸਥਾ ਲਾਗੂਕਰਨ ਦੀ ਇਜਾਜਤ ਨਹੀਂ: ਡੀਆਈਜੀ ਨਾਨਕ ਸਿੰਘ

Hot News
ਚੰਡੀਗੜ੍ਹ/ਐਸਏਐਸ ਨਗਰ, 10 ਨਵੰਬਰ:- ਪੰਜਾਬ ਪੁਲਿਸ ਨੇ ਮੋਹਾਲੀ ਵਿਖੇ ਅੱਜ ਹਰਿਆਣਾ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਬੈਰੀਕੇਡ ਲਗਾਉਣ ਸਬੰਧੀ ਦੋਸ਼ਾਂ ਨੂੰ ਮੁੱਢੋਂ ਨਕਾਰਿਆ ਹੈ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਰੋਪੜ ਰੇਂਜ ਨਾਨਕ ਸਿੰਘ, ਜਿਨ੍ਹਾਂ ਨੇ ਖੁਦ ਹੋਰ ਅਧਿਕਾਰੀਆਂ ਨਾਲ ਮੌਕੇ ‘ਤੇ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ, ਨੇ ਪੁਸ਼ਟੀ ਕੀਤੀ ਕਿ ਹਰਿਆਣਾ ਪੁਲਿਸ ਵੱਲੋਂ ਉਕਤ ਸਥਾਨ 'ਤੇ ਕੋਈ ਨਾਕਾਬੰਦੀ ਜਾਂ ਚੈਕਿੰਗ ਨਹੀਂ ਕੀਤੀ ਗਈ ਸੀ। ਉਨ੍ਹਾਂ ਨੇ ਅਫ਼ਵਾਹ ਫੈਲਾਉਣ ਵਾਲਿਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਲੋਕਾਂ ਦਰਮਿਆਨ ਦਹਿਸ਼ਤ ਪੈਦਾ ਕਰਨ ਲਈ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਤੋਂ ਗੁਰੇਜ਼ ਕਰਨ। ਡੀਆਈਜੀ ਨਾਨਕ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਆਪਣੇ ਅਧਿਕਾਰ ਖੇਤਰ ਦੀ ਰਾਖੀ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਕਿਸੇ ਵੀ ਬਾਹਰੀ ਤਾਕਤ ਨੂੰ ਬਿਨਾਂ ਇਜਾਜ਼ਤ ਦੇ ਸੂਬੇ ਵਿੱਚ ਕਾਨੂੰਨ ਤੇ ਵਿਵਸਥਾ ਲਾਗੂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀ ਗਤੀਵਿਧੀ ਦੇ ਮਾਮਲੇ ਵਿੱਚ ਸਖ਼ਤ ਕਾਨ...
ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

Breaking News
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ:-- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਪਵਿੱਤਰ ਅਤੇ ਸ਼ਾਨਦਾਰ ਸਮਾਗਮਾਂ ਨੂੰ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਅਸਥਾਨ ਵਿਖੇ ਹੋਈ ਮੀਟਿੰਗ ਦੌਰਾਨ ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸਿੱਖਿਆ ਮੰਤਰੀ ਨੇ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ 'ਸਰਬ ਧਰਮ ਸੰਮੇਲਨ' ਵਿੱਚ ਜਥੇਦਾਰ ਸਾਹਿਬ ਨੂੰ ਸ਼ਾਮਲ ਹੋਣ ਦੀ ਬੇਨਤੀ ਵੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਾਂਤੀ, ਆਪਸੀ ਭਾਈਚਾਰੇ, ਕੁਰਬਾਨੀ ਅਤੇ ਸਾਰੇ ਧਰਮਾਂ ਦੀ ਰਾਖ...
ਪੰਜਾਬ ਨੇ ਭਾਰਤ ਨੈੱਟ ਸਕੀਮ ਲਾਗੂ ਕਰਨ ਦੇ ਮਾਮਲੇ ‘ਚ ਪਹਿਲਾ ਸੂਬਾ ਹੋਣ ਦਾ ਮਾਣ ਹਾਸਲ ਕੀਤਾ

ਪੰਜਾਬ ਨੇ ਭਾਰਤ ਨੈੱਟ ਸਕੀਮ ਲਾਗੂ ਕਰਨ ਦੇ ਮਾਮਲੇ ‘ਚ ਪਹਿਲਾ ਸੂਬਾ ਹੋਣ ਦਾ ਮਾਣ ਹਾਸਲ ਕੀਤਾ

Hot News
ਚੰਡੀਗੜ੍ਹ, 10 ਨਵੰਬਰ:- ਸੰਚਾਰ ਤਕਨਾਲੋਜੀ ਦੀ ਵਰਤੋਂ ਨੂੰ ਵਧੇਰੇ ਕੁਸ਼ਲ ਬਣਾਉਣ ਦੇ ਮਾਮਲੇ ਵਿੱਚ ਇੱਕ ਹੋਰ ਸਫ਼ਲਤਾ ਦਰਜ ਕਰਦਿਆਂ  ਪੰਜਾਬ ਨੇ ਸੂਬੇ ਭਰ ਵਿੱਚ ਸੋਧੀ ਹੋਈ ਭਾਰਤ ਨੈੱਟ ਯੋਜਨਾ ਨੂੰ ਲਾਗੂ ਕਰਨ ਦੇ ਮਾਮਲੇ ਵਿੱਚ ਦੇਸ਼ ਦਾ ਪਹਿਲਾ ਸੂਬਾ ਬਣਨ ਦਾ ਮਾਣ ਹਾਸਲ ਕੀਤਾ ਹੈ। ਇਹ ਪੁਰਸਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਕਨਾਲੋਜੀ ਦੇ ਖੇਤਰ ਵਿੱਚ ਪੁੱਟੀਆਂ ਗਈਆਂ ਤਰੱਕੀ ਦੀਆਂ ਲੰਮੀਆਂ ਪੁਲਾਘਾਂ ਨੂੰ ਦਰਸਾਉਂਦਾ ਹੈ। ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਅੱਜ ਚੰਡੀਗੜ੍ਹ ਵਿਖੇ ਬੀਐਸਐਨਐਲ, ਪੰਜਾਬ ਸਰਕਲ ਦੇ ਸੀਜੀਐਮ ਅਜੈ ਕੁਮਾਰ ਕਰਾਰ੍ਹਾ ਤੋਂ ਇਹ ਪੁਰਸਕਾਰ ਹਾਸਲ ਕੀਤਾ। ਇਸ ਪੁਰਸਕਾਰ ਨੂੰ ਤਕਨੀਕੀ ਖੇਤਰ ਵਿੱਚ ਪੰਜਾਬ ਦੇ ਲਗਾਤਾਰ ਵਧ ਰਹੇ ਅਧਾਰ ਦਾ ਪ੍ਰਮਾਣ ਦੱਸਦਿਆਂ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਕਿਹਾ ਕਿ ਸੂਬੇ ਦੇ 43 ਖੇਤਰਾਂ (ਸਿਰਫ਼ ਇੱਕ ਪਿੰਡ ਬਾਕੀ) ਵਿੱਚ ਇੰਟਰਨੈੱਟ ਅਤੇ ਬ੍ਰਾਡਬੈਂਡ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਨਵੰਬਰ ਮਹੀਨੇ ਦੇ ਅਖ਼ੀਰ ਤੱਕ ਹਰੇਕ ਪਿੰਡ ਨੂੰ ਇਸ ਯੋਜਨਾ ਦੇ ਦਾਇਰੇ ਵਿੱਚ ਸ਼ਾਮਲ ਕਰ ਲਿਆ ਜਾਵ...
ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਤਹਿਤ ਜ਼ਿਲਾ ਟਾਸਕ ਫੋਰਸ ਕਮੇਟੀ ਦੀ ਹੋਈ ਮੀਟਿੰਗ

ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਤਹਿਤ ਜ਼ਿਲਾ ਟਾਸਕ ਫੋਰਸ ਕਮੇਟੀ ਦੀ ਹੋਈ ਮੀਟਿੰਗ

Local
ਮਾਲੇਰਕੋਟਲਾ, 10 ਨਵੰਬਰ -                   ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ “ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਤਹਿਤ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਉਹਨਾਂ ਵਿਭਾਗ ਤੋਂ ਸਬੰਧਤ ਸਕੀਮ ਦਾ ਜਾਇਜਾ ਲਿਆ। ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਿਲੇ ਵਿਚ ਬੇਟੀ ਬਚਾਓ ਬੇਟੀ ਪੜਾਓ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪੁਰਜੋਰ ਉਪਰਾਲੇ ਕੀਤੇ ਜਾਣ। ਉਨਾਂ  ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਕੀਮ ਦਾ ਲਾਭ ਲੈਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।                           ਡਿਪਟੀ ਕਮਿਸ਼ਨਰ ਦੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲ਼ੋਂ ਜ਼ਿਲੇ ਲਈ 24 ਸੈਨੇਟਰੀ ਪੈਡ ਵੈਡਿੰਗ ਮਸ਼ੀਨਾਂ ਲਗਾਉਣ ਦੀ ਮਨਜੂਰੀ ਦਿੱਤੀ ਗਈ ਹੈ ਜੋ ਕਿ ਜ਼ਿਲੇ ਦੇ ਵੱਖ - ਵੱਖ ਵਿਦਿਅਕ ਅਦਾਰਿਆਂ ਵਿੱਚ ਲਗਵਾਈਆਂ ਜਾਣਗੀਆਂ। ਉਹਨਾਂ ਜ਼ਿਲਾ ਪ੍ਰੋਗਰਾਮ ਅਫਸਰ ਨੂੰ ਹਦਾਇਤ ਕੀਤੀ ਕਿ ਵੈਡਿੰਗ ਮਸ਼ੀਨਾਂ ਲਗਵਾਉਣ ਦੀ ਕਾਰਵਾਈ ਜਲਦ ਤੋਂ ਜਲਦ ਮੁਕੰਮਲ ਕੀਤੀ ਜਾਵੇ।                            ਜ਼ਿਲਾ ...
ਜ਼ਿਮਨੀ ਚੋਣ 021-ਤਰਨ ਤਾਰਨ ਦੇ ਮੱਦੇਨਜ਼ਰ 9 ਨਵੰਬਰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਡਰਾਈ ਡੇਅ ਘੋਸ਼ਿਤ

ਜ਼ਿਮਨੀ ਚੋਣ 021-ਤਰਨ ਤਾਰਨ ਦੇ ਮੱਦੇਨਜ਼ਰ 9 ਨਵੰਬਰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਡਰਾਈ ਡੇਅ ਘੋਸ਼ਿਤ

Local
ਤਰਨ ਤਾਰਨ, 10 ਨਵੰਬਰ (        ) - ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਐਕਸਾਈਜ਼ ਕਮਿਸ਼ਨਰ ਪੰਜਾਬ ਵੱਲੋਂ ਸਾਰੇ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ 9 ਨਵੰਬਰ ਨੂੰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਅਤੇ 14 ਨਵੰਬਰ ਨੂੰ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ, ਆਈ.ਏ.ਐੱਸ. ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਨਵੰਬਰ ਨੂੰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਸ਼ਰਾਬ ਦੇ ਸਾਰੇ ਠੇਕੇ ਬੰਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 14 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਡਰਾਈ ਡੇਅ ਹੋਵੇਗਾ। ਇਹ ਹੁਕਮ ਸਮੇਂ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਕਤਰਫਾ ਜਾਰੀ ਕਰਕੇ ਆਮ ਜ...