Wednesday, May 27Malwa News
Shadow

Tag: breaking news

ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਮੰਤਰ ਮੁਗਧ ਕੀਤੀਆਂ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਮੰਤਰ ਮੁਗਧ ਕੀਤੀਆਂ

Breaking News
ਚੰਡੀਗੜ੍ਹ, 8 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ਨੀਵਾਰ ਨੂੰ ਬਟਾਲਾ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ। ਇੱਕ ਬੁਲਾਰੇ ਨੇ ਦੱਸਿਆ ਕਿ ਆਈ.ਟੀ.ਆਈ ਬਟਾਲਾ ਵਿਖੇ ਹੋਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਹਾਜ਼ਰੀ ਭਰੀ ਗਈ। ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸ਼ੋਅ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਡੀ ਗਿਣਤੀ ਸੰਗਤ ਸਮੇਤ ਸ਼ਾਮਲ ਹੋਏ। ਇਸੇ ਤਰ੍ਹਾਂ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਅਤੇ ਹੁਸ਼ਿਆਰਪੁਰ ਦੇ ਮਲਟੀਪਰਪਜ਼ ਆਊਟਡੋਰ ਸਟੇਡੀਅਮ, ਲਾਜਵੰਤੀ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਜ਼ਿਲ੍ਹੇ ਦੇ ਵਿਧਾਇਕਾਂ ਤੇ ਹੋਰ ਆਗੂਆਂ ਨੇ ਸੰਗਤ ਸਮੇਤ ਸ਼ਮੂਲੀਅਤ ਕੀਤੀ। ਇਨ੍ਹਾਂ ਲਾਈ...
ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

Hot News
ਚੰਡੀਗੜ੍ਹ, 8 ਨਵੰਬਰ:- ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਅੱਜ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਦੌਰਾਨ ਸ. ਬੈਂਸ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ "ਸਰਬ ਧਰਮ ਸੰਮੇਲਨ" ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਇਹ ਸੰਮੇਲਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਧਰਮ (ਹੱਕ-ਸੱਚ) ਦੀ ਰਾਖੀ ਲਈ ਸ਼ਹਾਦਤ ਅਤੇ ਆਪਸੀ ਭਾਈਚਾਰੇ ਦੇ ਸੰਦੇਸ਼ ਦੇ ਵੱਧ ਤੋਂ ਵੱਧ ਪਾਸਾਰ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਵਿਰਾਸਤ ਨੂੰ ਪੂਰਨ ਸ਼ਰਧਾ ਅਤੇ ਸੱਚੇ ਦਿਲੋਂ ਸਿਜਦਾ ਕਰਨ ਲਈ ਇਸ ਸਮਾਗਮ ਵਿੱਚ ਵੱਖ ਵੱਖ ਧਾਰਮਿਕ ਤੇ ਅਧਿਆਤਮ...
ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

Hot News
ਚੰਡੀਗੜ੍ਹ/ਮੋਗਾ, 8 ਨਵੰਬਰ:- ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਪੁਲਿਸ ਨੇ ਮੋਗਾ ਸਿਵਲ ਹਸਪਤਾਲ ਤੋਂ ਦੀਵਾਲੀ ਵਾਲੀ ਰਾਤ ਨਸ਼ਾ ਛੁਡਾਊ ਦਵਾਈਆਂ ਦੀ ਚੋਰੀ ਦੇ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਕਰਦਿਆਂ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਾਮਲੇ ਨੂੰ ਤੇਜ਼ੀ ਨਾਲ ਸੁਲਝਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੀ ਸ਼ਲਾਘਾ ਕੀਤੀ। ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਚੋਰੀ ਨੂੰ ਇੱਕ ਗੰਭੀਰ ਅਪਰਾਧ ਕਰਾਰ ਦਿੰਦਿਆਂ ਭਰੋਸਾ ਦਿੱਤਾ ਕਿ ਦੋਸ਼ੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਵਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਿੱਚ ਸ਼ਾਮਲ ਦੋਸ਼ੀ ਨੂੰ ਘਟਨਾ ਦੇ ਕੁਝ ਦਿਨਾਂ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਲਈ ਮੈਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕਰਦਾ ਹਾਂ।   ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰ...
ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ- ਜਥੇਦਾਰ ਬਾਬਾ ਬਲਬੀਰ ਸਿੰਘ

ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ- ਜਥੇਦਾਰ ਬਾਬਾ ਬਲਬੀਰ ਸਿੰਘ

Hot News
ਚੰਡੀਗੜ੍ਹ/ ਸ਼੍ਰੀ ਅਨੰਦਪੁਰ ਸਾਹਿਬ, 8 ਨਵੰਬਰ:- ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮ 23 ਤੋ 25 ਨਵੰਬਰ ਤੱਕ ਗੁਰਮਤਿ ਮਰਿਆਦਾ ਅਨੁਸਾਰ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ। 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਜਿਨ੍ਹਾਂ ਦੇ ਭੋਗ 25 ਨਵੰਬਰ ਨੂੰ ਪਾਏ ਜਾਣਗੇ। 23 ਨਵੰਬਰ ਨੂੰ ਇਸੇ ਛਾਉਣੀ ਵਿੱਚ ਸਰਬ ਧਰਮ ਸੰਮੇਲਨ ਹੋਵੇਗਾ, ਜਿਸ ਵਿੱਚ ਦੇਸ਼ਾਂ ਵਿਦੇਸ਼ਾਂ ਦੇ ਸਾਰੇ ਧਰਮਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਸ਼ਾਮਿਲ ਹੋਣਗੀਆਂ।       ਅੱਜ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ ਸੈਰ ਸਪਾਟਾ ਵਿਭਾਗ ਪੰਜਾਬ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਅਤੇ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਹੋਈ ਇੱਕ ਵਿਸੇਸ਼ ਬੈਠਕ ਉਪਰੰਤ ਗੱਲਬਾਤ ਕਰਦੇ ਹੋਏ ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ...
‘ਯੁੱਧ ਨਸ਼ਿਆਂ ਵਿਰੁੱਧ’ ਦੇ 252ਵੇਂ ਦਿਨ ਪੰਜਾਬ ਪੁਲਿਸ ਵੱਲੋਂ 841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 252ਵੇਂ ਦਿਨ ਪੰਜਾਬ ਪੁਲਿਸ ਵੱਲੋਂ 841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 8 ਨਵੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 252ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 292 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 50 ਐਫਆਈਆਰਜ਼ ਦਰਜ ਕਰਕੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 252 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,737 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 841 ਗ੍ਰਾਮ ਹੈਰੋਇਨ, 508 ਨਸ਼ੀਲੀਆਂ ਗੋਲੀਆਂ ਅਤੇ 22,300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ...
ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

Breaking News
*ਬਟਾਲਾ (ਗੁਰਦਾਸਪੁਰ), 8 ਨਵੰਬਰ:- ਇੱਕ ਹੋਰ ਮਹੱਤਵਪੂਰਨ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਆਮ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਤਹਿਸੀਲ ਕੰਪਲੈਕਸ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਸ਼ਹਿਰ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਕੰਪਲੈਕਸ ਦੇ ਨਿਰਮਾਣ ਨਾਲ ਹੁਣ 314 ਪਿੰਡਾਂ ਦੇ ਲੋਕ ਇੱਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਟਾਲਾ ਸਬ-ਡਵੀਜ਼ਨ ਤੋਂ ਇਲਾਵਾ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਬਟਾਲਾ ਦੇ ਨਾਲ-ਨਾਲ ਡੇਰਾ ਬਾਬਾ ਨਾਨਕ ਅਤੇ ਕਾਹਨੂੰਵਾਨ ਦੇ ਕੁਝ ਪਿੰਡ ਇਸ ਤ...
ਪੰਜਾਬ ਸਰਕਾਰ ਦਾ ਵੱਡਾ ਕਦਮ — 3624 ਕਰੋੜ ਦੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਦਾ ਵੱਡਾ ਕਦਮ — 3624 ਕਰੋੜ ਦੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 8 ਨਵੰਬਰ:- ਪੰਜਾਬ ਸਰਕਾਰ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਸਿਲਸਿਲੇ ਵਿੱਚ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਹੇਠ ਹੁਣ ਤੱਕ ₹3624.46 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025–26 ਲਈ ₹6175 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ, ਤਾਂ ਜੋ ਸਾਰੀਆਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਸਮੇਂ ਸਿਰ ਸਹਾਇਤਾ ਮਿਲ ਸਕੇ। ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਬੁਢਾਪਾ ਪੈਨਸ਼ਨ ਸਕੀਮ ਹੇਠ ਹੁਣ ਤੱਕ ₹2400.70 ਕਰੋੜ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ, ਜਦਕਿ ਇਸ ਸਕੀਮ ਲਈ ₹4100 ਕਰੋੜ ਦਾ ਬਜਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ, ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ₹693.04 ਕਰੋੜ, ਆਸ਼ਰਿਤ ਬੱਚਿਆਂ ਨੂੰ ₹242.77 ਕਰੋੜ ਅਤੇ ਦਿਵਿਆਂਗ ਵਿਅਕਤੀਆਂ ਨੂੰ ₹287.95 ਕਰੋੜ ਜਾਰੀ ਕੀਤੇ ਗਏ ਹਨ। ਇਸ ਤਰ੍...
ਇਟਲੀ ਅਧਾਰਤ ਮਲਕੀਤ ਸਿੰਘ ਦੇ ਕਤਲ ਵਿੱਚ ਸ਼ਾਮਲ ਦੋ ਕੇਐਲਐਫ ਕਾਰਕੁਨ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪੰਜ ਹਥਿਆਰ ਬਰਾਮਦ

ਇਟਲੀ ਅਧਾਰਤ ਮਲਕੀਤ ਸਿੰਘ ਦੇ ਕਤਲ ਵਿੱਚ ਸ਼ਾਮਲ ਦੋ ਕੇਐਲਐਫ ਕਾਰਕੁਨ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪੰਜ ਹਥਿਆਰ ਬਰਾਮਦ

Breaking News
ਚੰਡੀਗੜ੍ਹ/ਅੰਮ੍ਰਿਤਸਰ, 8 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਟਲੀ ਅਧਾਰਤ ਮਲਕੀਤ ਸਿੰਘ ਦੇ ਕਤਲ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਰਾਜਾ ਸਾਂਸੀ ਤੋਂ ਗ੍ਰਿਫ਼ਤਾਰ ਕੀਤਾ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ।  ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਿਕਰਮਜੀਤ ਸਿੰਘ ਉਰਫ਼ ਬਿਕਰਮ, ਵਾਸੀ ਪਿੰਡ ਧਾਰੀਵਾਲ, ਅੰਮ੍ਰਿਤਸਰ ਅਤੇ ਕਰਨਬੀਰ ਸਿੰਘ, ਵਾਸੀ ਪਿੰਡ ਸੈਸਰਾ ਕਲਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਵਿਦੇਸ਼ੀ .30 ਬੋਰ ਪੀਐਕਸ5 ਪਿਸਤੌਲ, ਇੱਕ .30 ਬੋਰ ਪਿਸਤੌਲ, ਇੱਕ ਵਿਦੇਸ਼ੀ .45 ਬੋਰ ਪਿਸਤੌਲ, ਇੱਕ .32 ਬੋਰ ਪਿਸਤੌਲ, ਇੱਕ ਰਿਵਾਲਵਰ ਅਤੇ 20 ਜ਼ਿੰਦਾ ਕਾਰਤੂਸ ਸ਼ਾਮਲ ਹਨ। ਜਾਣਕਾਰੀ ਅਨੁਸਾਰ, 1 ਨਵੰਬਰ, 2025 ਨੂੰ ਤਕਰੀਬਨ ਸ਼...
ਮਾਨ ਸਰਕਾਰ ਨੇ ਦਲਿਤ ਸਮਾਜ ਨੂੰ ਬਣਾਇਆ ਪੰਜਾਬ ਦਾ ‘ਮਾਣ’! ਸਿੱਖਿਆ, ਰੁਜ਼ਗਾਰ ਅਤੇ ਸਨਮਾਨ ਨਾਲ ਸ਼ਕਤੀਸ਼ਾਲੀ ਹੋਇਆ ਦਲਿਤ ਵਰਗ!

ਮਾਨ ਸਰਕਾਰ ਨੇ ਦਲਿਤ ਸਮਾਜ ਨੂੰ ਬਣਾਇਆ ਪੰਜਾਬ ਦਾ ‘ਮਾਣ’! ਸਿੱਖਿਆ, ਰੁਜ਼ਗਾਰ ਅਤੇ ਸਨਮਾਨ ਨਾਲ ਸ਼ਕਤੀਸ਼ਾਲੀ ਹੋਇਆ ਦਲਿਤ ਵਰਗ!

Punjab Development
ਚੰਡੀਗੜ੍ਹ, 8 ਨਵੰਬਰ : ਪੰਜਾਬ ਦੀ ਮਿੱਟੀ ਵਿੱਚ ਅਨੇਕਾਂ ਪੀੜ੍ਹੀਆਂ ਤੋਂ ਅਜਿਹੇ ਪਰਿਵਾਰਾਂ ਨੇ ਮਿਹਨਤ ਕੀਤੀ, ਸੁਪਨੇ ਦੇਖੇ — ਪਰ ਮੌਕੇ ਘੱਟ ਮਿਲੇ। ਪਰ ਸਮਾਜ ਦੇ ਕੁਝ ਵਰਗ – ਖਾਸ ਕਰਕੇ ਅਨੁਸੂਚਿਤ ਜਾਤੀ (ਐਸ.ਸੀ.) – ਲੰਬੇ ਸਮੇਂ ਤੋਂ ਸਮਾਜਿਕ ਅਤੇ ਆਰਥਿਕ ਅਸਮਾਨਤਾ ਦਾ ਸਾਹਮਣਾ ਕਰਦੇ ਆਏ ਹਨ। ਇਨ੍ਹਾਂ ਦੀਆਂ ਤਕਲੀਫ਼ਾਂ, ਸੁਪਨੇ ਅਤੇ ਉਮੀਦਾਂ ਅਕਸਰ ਸੱਤਾ ਦੀ ਭੀੜ ਵਿੱਚ ਗੁਆਚ ਜਾਂਦੀਆਂ ਸਨ। ਜਦੋਂ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਵਾਗਡੋਰ ਸੰਭਾਲੀ, ਤਾਂ ਉਨ੍ਹਾਂ ਨੇ ਸਿਰਫ਼ ਸ਼ਾਸਨ ਨਹੀਂ, ਸਗੋਂ "ਸੇਵਾ" ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਸੀ – "ਸਰਕਾਰ ਜਨਤਾ ਦੀ ਹੁੰਦੀ ਹੈ, ਅਤੇ ਜਨਤਾ ਵਿੱਚ ਸਭ ਤੋਂ ਪਹਿਲਾਂ ਉਹ ਲੋਕ ਆਉਂਦੇ ਹਨ ਜਿਨ੍ਹਾਂ ਦੀ ਆਵਾਜ਼ ਸਭ ਤੋਂ ਘੱਟ ਸੁਣੀ ਜਾਂਦੀ ਹੈ।" ਪਰ ਮਾਨ ਸਰਕਾਰ ਨੇ ਇਹ ਪ੍ਰਣ ਲਿਆ ਹੈ: "ਕਿਸੇ ਨੂੰ ਪਿੱਛੇ ਨਹੀਂ ਛੱਡਿਆ ਜਾਵੇਗਾ" ਅਤੇ ਇਹੀ ਕਾਰਨ ਹੈ ਕਿ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਸਰਕਾਰ ਨੇ ਕਈ ਪਹਿਲ-ਯੋਜਨਾਵਾਂ ਸ਼ੁਰੂ ਕੀਤੀਆਂ ਹਨ — ਆਤਮ-ਵਿਸ਼ਵਾਸ ਜਗਾਉਣ, ਆਰਥਿਕ ਆਜ਼ਾਦੀ ਦਿਵਾਉਣ, ਸਮਾਜਿਕ ਸਨਮਾਨ ਬਹਾਲ ਕਰਨ ਲਈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨ...
ਮੈਂ ਮੁੱਖ ਮੰਤਰੀ ਨਹੀਂ , ਦੁੱਖਮੰਤਰੀ ਹਾਂ!” ਮਾਨ ਨੇ ਤਰਨਤਾਰਨ ਵਿੱਚ ਇਹ ਕਹਾਣੀ ਸੁਣਾਉਂਦਿਆਂ ਸਾਰਿਆਂ ਨੂੰ ਕੀਤਾ ਭਾਵੁਕ – ਉਨ੍ਹਾਂ ਕਿਹਾ, “ਇਹ ਚੋਣ ਕੁਰਸੀ ਦਾ ਨਹੀਂ ,ਤੁਹਾਡੇ ਬੱਚਿਆਂ ਦਾ ਭਵਿੱਖ ਕਰੇਗੀ ਤੈਅ

ਮੈਂ ਮੁੱਖ ਮੰਤਰੀ ਨਹੀਂ , ਦੁੱਖਮੰਤਰੀ ਹਾਂ!” ਮਾਨ ਨੇ ਤਰਨਤਾਰਨ ਵਿੱਚ ਇਹ ਕਹਾਣੀ ਸੁਣਾਉਂਦਿਆਂ ਸਾਰਿਆਂ ਨੂੰ ਕੀਤਾ ਭਾਵੁਕ – ਉਨ੍ਹਾਂ ਕਿਹਾ, “ਇਹ ਚੋਣ ਕੁਰਸੀ ਦਾ ਨਹੀਂ ,ਤੁਹਾਡੇ ਬੱਚਿਆਂ ਦਾ ਭਵਿੱਖ ਕਰੇਗੀ ਤੈਅ

Breaking News
ਤਰਨਤਾਰਨ, 8 ਨਵੰਬਰ : ਇਸ ਵਾਰ, ਪੰਜਾਬ ਦੀ ਰਾਜਨੀਤੀ ਵਿੱਚ ਤਰਨਤਾਰਨ ਦੀਆਂ ਗਲੀਆਂ ਵਿੱਚ ਇੱਕ ਵੱਖਰੀ ਭਾਵਨਾਤਮਕ ਲਹਿਰ ਮਹਿਸੂਸ ਕੀਤੀ ਜਾ ਰਹੀ ਹੈ। ਆਉਣ ਵਾਲੀ 11 ਨਵੰਬਰ ਦੀ ਉਪ ਚੋਣ ਤੋਂ ਠੀਕ ਪਹਿਲਾਂ, ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਵਿਚਕਾਰ ਖੜ੍ਹੇ ਹੋ ਕੇ ਕੁਝ ਅਜਿਹਾ ਕਿਹਾ ਜੋ ਸ਼ਾਇਦ ਰਵਾਇਤੀ ਰਾਜਨੀਤਿਕ ਚਾਲਾਂ ਤੋਂ ਬਿਲਕੁਲ ਵੱਖਰਾ ਸੀ। ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਸਮਰਥਨ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਦੌਰਾਨ, ਜਦੋਂ ਮਾਨ ਨੇ ਆਪਣੀ ਜੀਪ ਦੀ ਛੱਤ ਤੋਂ ਕਿਹਾ, “ਮੈਂ ਮੁੱਖ ਮੰਤਰੀ ਨਹੀਂ ਹਾਂ, ਮੈਂ ਦੁੱਖਾਂ ਦਾ ਮੰਤਰੀ ਹਾਂ – ਮੈਂ ਤੁਹਾਡੀਆਂ ਖੁਸ਼ੀਆਂ ਅਤੇ ਦੁੱਖਾਂ ਨੂੰ ਸਾਂਝਾ ਕਰਨ ਆਇਆ ਹਾਂ, ਸਿਰਫ਼ ਕੁਰਸੀ 'ਤੇ ਬੈਠਣ ਲਈ ਨਹੀਂ,” ਹਜ਼ਾਰਾਂ ਲੋਕਾਂ ਦੀ ਪ੍ਰਤੀਕਿਰਿਆ ਨੇ ਮਾਹੌਲ ਨੂੰ ਭਾਵਨਾਵਾਂ ਨਾਲ ਭਰ ਦਿੱਤਾ, ਜਿਵੇਂ ਹੀ “ਇਨਕਲਾਬ” ਦੇ ਨਾਅਰੇ ਗੂੰਜ ਉੱਠੇ। ਆਪਣੇ ਅਤੀਤ ਨੂੰ ਯਾਦ ਕਰਦੇ ਹੋਏ, ਮਾਨ ਨੇ ਤਰਨਤਾਰਨ ਦੀ ਮਿੱਟੀ ਨਾਲ ਆਪਣਾ ਸਬੰਧ ਜੋੜਿਆ। ਉਨ੍ਹਾਂ ਕਿਹਾ ਕਿ ਉਹ ਵੀ ਇਨ੍ਹਾਂ ਪਿੰਡਾਂ ਤੋਂ ਹਨ, ਸਕੂਲ ਸਾਈਕਲ 'ਤੇ ਜਾਂਦੇ ਹਨ ਅਤੇ ਕਾਲਜ ਜਾਣ ਲਈ ਬ...