Wednesday, May 27Malwa News
Shadow

Tag: breaking news

ਖੇਡਾਂ ਨੂੰ ਉਤਸ਼ਾਹਤ ਕਰਨ ਤੇ ਨੌਜਵਾਨਾਂ ਨੂੰ ਪ੍ਰੋਤਸਾਹਿਤ ਕਰਨ ਲਈ ਸਰਕਾਰ ਕਰ ਰਹੀ ਹੈ ਨਿਰੰਤਰ ਯਤਨ: ਡਾ. ਰਵਜੋਤ ਸਿੰਘ

ਖੇਡਾਂ ਨੂੰ ਉਤਸ਼ਾਹਤ ਕਰਨ ਤੇ ਨੌਜਵਾਨਾਂ ਨੂੰ ਪ੍ਰੋਤਸਾਹਿਤ ਕਰਨ ਲਈ ਸਰਕਾਰ ਕਰ ਰਹੀ ਹੈ ਨਿਰੰਤਰ ਯਤਨ: ਡਾ. ਰਵਜੋਤ ਸਿੰਘ

Local
ਹੁਸ਼ਿਆਰਪੁਰ, 7 ਨਵੰਬਰ:- ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਨੇ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਦੇ ਖੇਡ ਮੈਦਾਨ ਵਿੱਚ ਆਯੋਜਿਤ ਜੂਨੀਅਰ ਸਟੇਟ ਖੋ-ਖੋ ਚੈਂਪੀਅਨਸ਼ਿਪ ਵਿੱਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖੇਡਾਂ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟ ਕਰਦਿਆਂ ਕਿਹਾ ਕਿ ਖੇਡ ਨੌਜਵਾਨ ਪੀੜ੍ਹੀ ਨੂੰ ਅਨੁਸ਼ਾਸਨ, ਏਕਤਾ ਅਤੇ ਆਤਮਵਿਸ਼ਵਾਸ ਸਿਖਾਉਂਦੀਆਂ ਹਨ ਤੇ ਸਮਾਜ ਨੂੰ ਤੰਦਰੁਸਤ ਅਤੇ ਜੋਸ਼ੀਲਾ ਬਣਾਉਂਦੀਆਂ ਹਨ। ਡਾ. ਰਵਜੋਤ ਸਿੰਘ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਉਤਸ਼ਾਹ ਤੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦੀ ਖੇਡ ਪ੍ਰਤਿਭਾ ਨੂੰ ਉਭਾਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਸਰਕਾਰ ਵੱਲੋਂ ਰਾਜ ਭਰ ਵਿੱਚ ਖੇਡ ਸਹੂਲਤਾਂ ਦੇ ਵਿਸਤਾਰ, ਕੋਚਿੰਗ ਸੈਂਟਰਾਂ ਦੀ ਮਜ਼ਬੂਤੀ ਅਤੇ ਖਿਡਾਰੀਆਂ ਨੂੰ ਵਧੀਆ ਮੰਚ ਪ੍ਰਦਾਨ ਕਰਨ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੋ-ਖੋ ਵਰਗੀਆਂ ਦੇਸੀ ਖੇਡਾਂ ਦੀ ਲੋਕਪ੍ਰਿਯਤਾ ਵਧਾਉਣ ਅਤੇ ਪਿੰਡਾਂ ਵਿ...
”ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸਿਹਤ ਕਰਮੀਆਂ ਵੱਲੋਂ ਗਤੀਵਿਧੀਆਂ ਜਾਰੀ

”ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸਿਹਤ ਕਰਮੀਆਂ ਵੱਲੋਂ ਗਤੀਵਿਧੀਆਂ ਜਾਰੀ

Local
ਮਾਨਸਾ, 7 ਨਵੰਬਰ:- ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ. ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਮਾਨਸਾ ਡਾ. ਹਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿੱਚ ‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਤਹਿਤ ਜ਼ਿਲ੍ਹੇ ਦੇ ਡੇਂਗੂ ਹਾਟ ਸਪਾਟ ਏਰੀਆ ਵਿਖੇ ਫੌਗਿੰਗ, ਬ੍ਰੀਡਿੰਗ ਚੈਕਿੰਗ, ਸਪਰੇਅ ਅਤੇ ਜਾਗਰੂਕਤਾ ਕੈਂਪ ਲਗਾ ਕੇ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਸ਼ਹਿਰੀ ਏਰੀਆ ਮਾਨਸਾ ਦੇ ਭੱਠਾ ਬਸਤੀ ਵਿਖੇ ਹਾਟ ਸਪਾਟ ਏਰੀਆ ਦੀਆਂ ਗਲੀਆਂ ਵਿੱਚ ਫੌਗਿੰਗ ਕਰਵਾਈ ਗਈl ਲਾਰਵਾ ਮਿਲਣ ‘ਤੇ ਲਾਰਵੀਸਾਈਡ ਦਾ ਛਿੜਕਾਅ ਵੀ ਕੀਤਾ ਗਿਆ l            ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ‘ਚ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਰ੍ਹਾਂ ਚੌਕਸ ਅਤੇ ਮੁਸਤੈਦ ਹਨ ਜਦੋਂ ਵੀ ਕੋਈ ਕੇਸ ਰਿਪੋਰਟ ਹੁੰਦਾ ਹੈ ਤਾਂ ਉਸ ਏਰੀਆ ਦੇ 40 ਤੋਂ 50 ਘਰਾਂ ਵਿੱਚ ਇਨਸੈਕਟਸਾਈਡ ਸਪਰੇਅ ਅਤੇ ਗਲੀਆਂ ਵਿੱਚ ਫੌਗਿੰਗ ਕਰਵਾਈ ਜਾਂਦੀ ਹੈ ਤਾਂ ਕਿ ਉਸ ਏਰੀਆ ਵਿੱਚ ਡੇਂਗੂ ਦੇ ਮੱਛਰ ਨੂੰ ਨਸ਼ਟ ਕੀਤਾ ਜਾ ਸਕੇ।ਉਹਨਾਂ ਦੱਸਿਆ ਕਿ ਜੇਕਰ ਕਿਸੇ ਏਰੀਏ ਵਿੱਚ ਸਾਫ ਪਾਣੀ ਸੱਤ ਦਿਨਾਂ ਤੋਂ ਵੱਧ ਖੜ੍ਹ...
ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ਨਹਿਰੂ ਸਟੇਡੀਅਮ ਵਿਖੇ ਅੱਜ

ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ਨਹਿਰੂ ਸਟੇਡੀਅਮ ਵਿਖੇ ਅੱਜ

Local
 ਫਰੀਦਕੋਟ 7 ਨਵੰਬਰ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ,ਹਲਕਾ ਫ਼ਰੀਦਕੋਟ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ,ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਆਦਿ ਮਹਾਨ ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ 8 ਨਵੰਬਰ ਨੂੰ ਸ਼ਾਮ 5.30 ਵਜੇ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ਼ਹਿਰ ਵਾਸੀਆਂ ਨੂੰ ਪਰਿਵਾਰ ਸਮੇਤ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਮੌਕੇ ਵਾਰ ਵਾਰ ਨਹੀਂ ਆਉਂਦੇ ਅਤੇ ਸਾਡੇ ਗੁਰੂਆਂ ਅਤੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸਮਾਗਮ ਵਿੱਚ ਪਰਿਵਾਰਾਂ ਸਮੇਤ ਇਸ ਸਮਾਗਮ ਵਿੱਚ ਸ਼ਿਰਕਤ ਕਰਨ। ਇਸ ਮੌਕੇ ਮਸ਼ੂਹਰ ਢਾਡੀ ਜੱਥੇ ਵੀ ਇਸ ਤੋਂ ਪਹਿਲਾਂ ਸੰਗਤਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਨਿਹਾਲ ਕਰਨਗੇ। ਉਨ੍ਹਾਂ ਕਿਹਾ ਕਿ ਫਰੀਦਕੋਟ ਜਿਲ੍ਹੇ ਨੂੰ ਬਹੁਤ ਵੱਡਾ ਮਾ...
ਤਰਨ ਤਾਰਨ ਜ਼ਿਮਨੀ ਚੋਣ: 11 ਨਵੰਬਰ ਨੂੰ ਵੋਟਾਂ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਫਾਈਨਲ ਸਮੀਖਿਆ ਮੀਟੰਗ

ਤਰਨ ਤਾਰਨ ਜ਼ਿਮਨੀ ਚੋਣ: 11 ਨਵੰਬਰ ਨੂੰ ਵੋਟਾਂ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਫਾਈਨਲ ਸਮੀਖਿਆ ਮੀਟੰਗ

Hot News
ਚੰਡੀਗੜ੍ਹ, 7 ਨਵੰਬਰ- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ 11 ਨਵੰਬਰ ਨੂੰ ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਦੀਆਂ ਵੋਟਾਂ ਤੋਂ ਪਹਿਲਾਂ ਅੰਤਿਮ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ- ਕਮ- ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ, ਐੱਸ.ਐੱਸ.ਪੀ ਡਾ. ਰਵਜੋਤ ਗਰੇਵਾਲ ਅਤੇ ਰਿਟਰਨਿੰਗ ਅਧਿਕਾਰੀ ਗੁਰਮੀਤ ਸਿੰਘ ਹਾਜ਼ਰ ਸਨ। ਮੀਟਿੰਗ ਦੌਰਾਨ ਸਿਬਿਨ ਸੀ ਨੇ ਵੋਟਿੰਗ ਤੋਂ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਵਧਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਵੋਟਰਾਂ ਨੂੰ ਭਰਮਾਉਣ ਲਈ ਨਕਦੀ, ਸ਼ਰਾਬ ਅਤੇ ਕਿਸੇ ਵੀ ਤਰ੍ਹਾਂ ਦੇ ਮੁਫਤ ਸਮਾਨ ਵੰਡਣ ਦੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ 9 ਨਵੰਬਰ ਨੂੰ ਸ਼ਾਮੀ ਚੋਣ ਪ੍ਰਚਾਰ ਸਮਾਪਤ ਹੋਣ ਤੋਂ ਬਾਅਦ ਸਿਆਸੀ ਪਾਰਟੀਆਂ ਨਾਲ ਸਬੰਧਤ ਕੋਈ ਵੀ ਬਾਹਰੀ ਵਿਅਕਤੀ ਤਰਨ ਤਾਰਨ ਹਲਕ...
ਦਿਵਿਆਂਗਜਨਾਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ: ਹੁਣ ਤੱਕ 287.95 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਦਿਵਿਆਂਗਜਨਾਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ: ਹੁਣ ਤੱਕ 287.95 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

Hot News
ਚੰਡੀਗੜ੍ਹ, 7 ਨਵੰਬਰ:- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ 287.95 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸ ਦਾ ਲਾਭ 2 ਲੱਖ 76 ਹਜ਼ਾਰ 175 ਯੋਗ ਲਾਭਪਾਤਰੀਆਂ ਨੂੰ ਮਿਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਚਾਲੂ ਵਿੱਤੀ ਸਾਲ 2025-26 ਦੌਰਾਨ 495 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਸ ਲਈ ਵਿੱਤੀ ਸਹਾਇਤਾ ਦੇ ਨਾਲ-ਨਾਲ ਰੋਜ਼ਗਾਰ ਮੌਕਿਆਂ, ਹੁਨਰ ਵਿਕਾਸ ਅਤੇ ਸੁਵਿਧਾਜਨਕ ਬੁਨਿਆਦ...
ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰ ਹੁਸ਼ਿਆਰਪੁਰ ਤੋਂ ਕਾਬੂ; 4 ਪਿਸਤੌਲ ਬਰਾਮਦ

ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰ ਹੁਸ਼ਿਆਰਪੁਰ ਤੋਂ ਕਾਬੂ; 4 ਪਿਸਤੌਲ ਬਰਾਮਦ

Hot News
ਚੰਡੀਗੜ੍ਹ/ਹੁਸ਼ਿਆਰਪੁਰ, 7 ਨਵੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹੁਸ਼ਿਆਰਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਸਰਗਰਮ ਮੈਂਬਰਾਂ ਨੂੰ ਚਾਰ ਆਧੁਨਿਕ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਵਿੰਦਰ ਸਿੰਘ ਉਰਫ਼ ਬੋਧੀ ਅਤੇ ਸੁਖਮਨ ਉਰਫ਼ ਜਸ਼ਨ ਦੋਵੇਂ ਵਾਸੀ ਕਲਾਨੌਰ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਗਲੌਕ ਪਿਸਤੌਲ, ਇੱਕ ਜ਼ਿਗਾਨਾ ਪਿਸਤੌਲ ਅਤੇ ਇੱਕ ਪੀਐਕਸ30 ਪਿਸਤੌਲ ਸ਼ਾਮਲ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ 'ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇ...
ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ: 10 ਨਵੰਬਰ ਨੂੰ ਐਸ.ਸੀ. ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਤਲਬ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ: 10 ਨਵੰਬਰ ਨੂੰ ਐਸ.ਸੀ. ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਤਲਬ

Hot News
ਚੰਡੀਗੜ੍ਹ, 7 ਨਵੰਬਰ:- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਰਨਤਾਰਨ ਵਿਧਾਨ ਸਭਾ ਉਪ-ਚੋਣ ਦੌਰਾਨ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ  ਤਰੀਕੇ ਨਾਲ ਵਰਤੋਂ ਕਰਨ ਦੇ ਮਾਮਲੇ ਸਬੰਧੀ ਖ਼ਬਰ ਦਾ ਸੂ-ਮੋਟੋ ਲੈਂਦਿਆਂ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ, 2025 ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਸ਼ੋਸ਼ਲ ਮੀਡੀਆ ਅਤੇ ਅਖ਼ਬਾਰ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਜਿਸ ਦਾ ਸੂ-ਮੋਟੋ ਨੋਟਿਸ ਲੈਂਦਿਆਂ ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ, 2025 ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਤਰਨਤਾਰਨ ਨੂੰ ਵੀ ਕਮਿਸ਼ਨ ਵੱਲੋਂ ਪੱਤਰ ਲਿਖਕੇ ਕਿਹਾ ਗਿਆ ਹੈ ਕਿ ਇਸ ਮਾਮਲੇ ਸਬੰਧੀ ਜਾਂਚ ਰਿਪੋਰਟ ਸਮੇਂ ਮਾਡਲ ਕੋਡ ਆਫ਼ ਕੰਡਕਟ ਅਤੇ ਐਸ.ਸੀ./ਐਸ.ਟੀ. ਐਕਟ, 1989 ਨੂੰ ਵਿਚਾਰਦੇ ਹੋ...
ਅੰਮ੍ਰਿਤਸਰ ਵਿੱਚ ਪਾਕਿਸਤਾਨ-ਸਮਰਥਿਤ ਦੋ ਡਰੱਗ ਸਪਲਾਈ ਮਾਡਿਊਲਾਂ ਦਾ ਪਰਦਾਫਾਸ਼; 2.8 ਕਿਲੋਗ੍ਰਾਮ ਆਈਸੀਈ ਸਮੇਤ ਦੋ ਕਾਬੂ

ਅੰਮ੍ਰਿਤਸਰ ਵਿੱਚ ਪਾਕਿਸਤਾਨ-ਸਮਰਥਿਤ ਦੋ ਡਰੱਗ ਸਪਲਾਈ ਮਾਡਿਊਲਾਂ ਦਾ ਪਰਦਾਫਾਸ਼; 2.8 ਕਿਲੋਗ੍ਰਾਮ ਆਈਸੀਈ ਸਮੇਤ ਦੋ ਕਾਬੂ

Hot News
ਚੰਡੀਗੜ੍ਹ/ਅੰਮ੍ਰਿਤਸਰ, 7 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਜੁੜੇ ਦੋ ਡਰੱਗ ਸਪਲਾਈ ਮਾਡਿਊਲਾਂ ਦੇ ਦੋ ਮੁੱਖ ਸੰਚਾਲਕਾਂ ਨੂੰ 2.815 ਕਿਲੋਗ੍ਰਾਮ ਮੈਥੈਂਫੇਟਾਮਾਈਨ (ਆਈਸੀਈ) ਸਮੇਤ ਗ੍ਰਿਫ਼ਤਾਰ ਕਰਕੇ ਇਹਨਾਂ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਸੇਵਕ ਸਿੰਘ ਉਰਫ ਸੇਵਕ ਵਾਸੀ ਪਿੰਡ ਘਰਿਆਲਾ, ਤਰਨਤਾਰਨ ਅਤੇ ਬਲਜੀਤ ਸਿੰਘ ਵਾਸੀ ਗੁਰੂ ਨਾਨਕਪੁਰਾ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਸ਼ੀ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਅਤੇ ਡਿਲੀਵਰ ਕਰਨ ਲਈ ਵਰਚੁਅਲ ਨੰਬਰਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਹ ਅਕਸਰ ਸ਼ੱ...
ਪੰਜਾਬ ਸਰਕਾਰ ਵੱਲੋਂ ਵਿਸ਼ਵ ਚੈਂਪੀਅਨ ਕ੍ਰਿਕਟ ਖਿਡਾਰਨਾਂ ਅਮਨਜੋਤ ਕੌਰ ਤੇ ਹਰਲੀਨ ਦਿਓਲ ਦਾ ਮੋਹਾਲੀ ਪੁੱਜਣ ਉੱਤੇ ਸ਼ਾਹਾਨਾ ਸਵਾਗਤ

ਪੰਜਾਬ ਸਰਕਾਰ ਵੱਲੋਂ ਵਿਸ਼ਵ ਚੈਂਪੀਅਨ ਕ੍ਰਿਕਟ ਖਿਡਾਰਨਾਂ ਅਮਨਜੋਤ ਕੌਰ ਤੇ ਹਰਲੀਨ ਦਿਓਲ ਦਾ ਮੋਹਾਲੀ ਪੁੱਜਣ ਉੱਤੇ ਸ਼ਾਹਾਨਾ ਸਵਾਗਤ

Hot News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਨਵੰਬਰ:- ਮਹਿਲਾ ਕ੍ਰਿਕਟ ਵਿੱਚ ਭਾਰਤ ਲਈ ਪਹਿਲਾ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਵਿੱਚ ਸ਼ਾਮਲ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਤਿੰਨ ਪੰਜਾਬਣਾਂ ਵਿੱਚੋਂ ਦੋ ਖਿਡਾਰਨਾਂ ਹਰਲੀਨ ਦਿਓਲ ਤੇ ਅਮਨਜੋਤ ਕੌਰ ਦਾ ਅੱਜ ਪੰਜਾਬ ਪਰਤਣ ਉੱਤੇ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਵਿਖੇ ਪੰਜਾਬ ਸਰਕਾਰ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਜ਼ਿਲਾ ਯੋਜਨਾ ਬੋਰਡ ਦੇ ਚੇਅਰਪਰਸਨ ਪ੍ਰਭਜੋਤ ਕੌਰ, ਜਸਵੰਤ ਕੌਰ ਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ਾਹਾਨਾ ਸਵਾਗਤ ਕੀਤਾ। ਹਵਾਈ ਅੱਡੇ ਜਸ਼ਨ ਦਾ ਮਾਹੌਲ ਰਿਹਾ। ਪੰਜਾਬ ਸਰਕਾਰ, ਜ਼ਿਲਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਢੋਲ, ਹਾਰਾਂ ਨਾਲ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵੀਡਿਓ ਕਾਲ ਰਾਹੀਂ ਪੰਜਾਬ ਦੀਆਂ ਤਿੰਨੇ ਖਿਡਾਰਨਾਂ ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਅਮਨਜੋਤ ਕੌਰ ਨੂੰ ਵਧਾਈ ਦਿੱਤੀ ਗਈ...
58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ-ਮੁੱਖ ਮੰਤਰੀ

58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ-ਮੁੱਖ ਮੰਤਰੀ

Breaking News
ਅੰਮ੍ਰਿਤਸਰ, 7 ਨਵੰਬਰ- ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਵਿੱਚ ਭਰਤੀ ਹੋਏ 2105 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਹੁਣ ਤੱਕ ਨੌਜਵਾਨਾਂ ਨੂੰ 58962 ਸਰਕਾਰੀ ਨੌਕਰੀਆਂ ਹਾਸਲ ਹੋ ਚੁੱਕੀਆਂ ਹਨ।ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਵੱਲੋਂ ਵਰੋਸਾਈ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਸਮਾਰੋਹ ਦੌਰਾਨ ਨਿਯੁਕਤੀ ਪੱਤਰ ਸੌਂਪਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਬੇਰੋਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ। ਇਸ ਲਈ ਸੂਬਾ ਸਰਕਾਰ ਦਾ ਧਿਆਨ ਇਸ ਨੂੰ ਖ਼ਤਮ ਕਰਨ ’ਤੇ ਲੱਗਿਆ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣਾ ਅਹੁਦਾ ਸੰਭਾਲਣ ਦੇ ਲਗਪਗ ਸਾਢੇ ਤਿੰਨ ਸਾਲਾਂ ਦੇ ਅੰਦਰ-ਅੰਦਰ ਹੁਣ ਤੱਕ 58962 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ ਜੋ ਆਪਣੇ ਆਪ ਵਿੱਚ ਰਿਕਾਰਡ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਵਿੱਚ 2023 ਲਾਈਨਮੈਨ, ...