Tuesday, May 26Malwa News
Shadow

Tag: breaking news

8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ

8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ, 6 ਨਵੰਬਰ :- ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੇ ਹਿੱਸੇ ਵਜੋਂ ਦੂਜੇ ਗੇੜ ਦੇ ਲਾਈਟ ਐਂਡ ਸਾਊਂਡ ਸ਼ੋਅ 8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ੋਆਂ ਵਿੱਚ ਵੱਖ-ਵੱਖ ਕੈਬਨਿਟ ਮੰਤਰੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਵੱਲੋਂ ਸੰਗਤ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ।   ਸੌਂਦ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦਾ ਲਾਈਟ ਐਂਡ ਸਾਊਂਡ ਸ਼ੋਅ ਆਈ.ਟੀ.ਆਈ ਬਟਾਲਾ ਵਿਖੇ ਹੋਵੇਗਾ। ਇਸ ਸਮਾਗਮ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਹਾਜ਼ਰੀ ਭਰੀ ਜਾਵੇਗੀ। ਉੱਥੇ ਹੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਸ਼ੋਅ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ਼ਾਮਲ ਹੋਣਗੇ...
‘ਯੁੱਧ ਨਸ਼ਿਆਂ ਵਿਰੁੱਧ’ ਦੇ 250ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਸਮੇਤ 91 ਨਸ਼ਾ ਤਸਕਰ ਕਾਬੂ 

‘ਯੁੱਧ ਨਸ਼ਿਆਂ ਵਿਰੁੱਧ’ ਦੇ 250ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਸਮੇਤ 91 ਨਸ਼ਾ ਤਸਕਰ ਕਾਬੂ 

Breaking News
ਚੰਡੀਗੜ੍ਹ, 6 ਨਵੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 250ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 276 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 65 ਐਫਆਈਆਰਜ਼ ਦਰਜ ਕਰਕੇ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 250 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,519 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 2.4 ਕਿਲੋ ਹੈਰੋਇਨ, 6 ਕਿਲੋ ਭੁੱਕੀ, 9853 ਨਸ਼ੀਲੀਆਂ ਗੋਲੀਆਂ ਅਤੇ 1700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣ...
ਹਰਭਜਨ ਸਿੰਘ ਈ.ਟੀ.ਓ. ਥਿਰਵੂਨੰਤਮਪੂਰਮ ਦੇ ਗੁਰੂ ਘਰ ਵਿਖੇ ਹੋਏ ਨਤਮਸਤਕ

ਹਰਭਜਨ ਸਿੰਘ ਈ.ਟੀ.ਓ. ਥਿਰਵੂਨੰਤਮਪੂਰਮ ਦੇ ਗੁਰੂ ਘਰ ਵਿਖੇ ਹੋਏ ਨਤਮਸਤਕ

Breaking News
ਚੰਡੀਗੜ੍ਹ/ਥਿਰਵੂਨੰਤਮਪੂਰਮ, 6 ਨਵੰਬਰ:- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਥਿਰਵੂਨੰਤਮਪੂਰਮ ਦੇ ਸਟੇਸ਼ਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਉਹ ਇਥੇ ਕੇਰਲਾ ਦੇ ਮੁੱਖ ਮੰਤਰੀ ਸ੍ਰੀ ਪਿਨਾਰਾਏ ਵਿਜੇਅਨ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਸੱਦਾ ਦੇਣ ਲਈ ਪਹੁੰਚੇ ਹੋਏ ਸਨ। ਇਸ ਮੌਕੇ ਹਾਜ਼ਰ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸਰਦਾਰ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਤੋਂ ਹਜ਼ਾਰਾਂ ਮੀਲ ਦੂਰ ਬੈਠੇ ਪੰਜਾਬੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਹੋਰ ਫੈਲਾਉਣ ਦੀ ਅਪੀਲ ਕੀਤੀ। ਉਨ੍ਹਾਂ ਇਸ ਮੌਕੇ ਹਾਜ਼ਰ ਸੰਗਤਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਵੇ ਸ਼ਹੀਦੀ ਸਮਾਗਮ ਵਿੱਚ ਸ਼ਿਰਕਤ ਕਰਨ ਦੀ ਵੀ ਅਪੀਲ ਕੀਤੀ।...
ਨਸ਼ਿਆਂ ਦੇ ਸੌਦਾਗਰਾਂ ‘ਤੇ ਮਾਨ ਦਾ ਵਾਰ! ਅਕਾਲੀ ਰਾਜ ਵਿੱਚ ‘ਚਿੱਟਾ’ ਨਹੀਂ, ‘ਮਜੀਠੀਆ’ ਕਿਹਾ ਜਾਂਦਾ ਸੀ!

ਨਸ਼ਿਆਂ ਦੇ ਸੌਦਾਗਰਾਂ ‘ਤੇ ਮਾਨ ਦਾ ਵਾਰ! ਅਕਾਲੀ ਰਾਜ ਵਿੱਚ ‘ਚਿੱਟਾ’ ਨਹੀਂ, ‘ਮਜੀਠੀਆ’ ਕਿਹਾ ਜਾਂਦਾ ਸੀ!

Hot News
ਚੰਡੀਗੜ੍ਹ, 6 ਨਵੰਬਰ : ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦੇ ਆਪਣੇ ਸੰਕਲਪ 'ਤੇ ਦ੍ਰਿੜ੍ਹ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸੂਬੇ ਵਿੱਚ ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਦੇ ਖਿਲਾਫ 'ਜੰਗ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਫੈਸਲਾਕੁੰਨ ਮੋੜ ਦਿੱਤਾ ਹੈ। ਸਰਕਾਰ ਦੀ ਕਾਰਵਾਈ ਸਪੱਸ਼ਟ ਸੰਦੇਸ਼ ਦੇ ਰਹੀ ਹੈ ਕਿ ਹੁਣ ਸਿਆਸੀ ਤਾਕਤ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਨਹੀਂ ਬਚਾ ਸਕੇਗੀ। ਤਰਨਤਾਰਨ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਦੌਰਾਨ, ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ 'ਤੇ ਤਿੱਖੇ ਇਲਜ਼ਾਮ ਲਗਾਏ। ਉਨ੍ਹਾਂ ਨੇ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਦੇ ਉਸ ਦਾਅਵੇ ਦਾ ਮਜ਼ਾਕ ਉਡਾਇਆ ਕਿ ਉਨ੍ਹਾਂ ਦੇ ਸ਼ਾਸਨਕਾਲ ਵਿੱਚ ਕਿਸੇ ਨੇ 'ਚਿੱਟਾ' (ਨਸ਼ਾ) ਸ਼ਬਦ ਨਹੀਂ ਸੁਣਿਆ ਸੀ। ਮੁੱਖ ਮੰਤਰੀ ਨੇ ਇਲਜ਼ਾਮ ਲਗਾਇਆ ਕਿ "ਉਹ ਸਹੀ ਕਹਿੰਦੇ ਹਨ, ਕਿਉਂਕਿ ਉਸ ਸਮੇਂ ਲੋਕ 'ਚਿੱਟਾ' ਨਾਮ ਨਹੀਂ ਜਾਣਦੇ ਸਨ। ਉਸ ਦੌਰ ਵਿੱਚ ਇਸਨੂੰ 'ਮਜੀਠੀਆ ਪੁੜੀ ਅਤੇ ਮਜੀਠੀਆ ਟੀਕਾ' ਕਿਹਾ ਜਾਂਦਾ ਸੀ।" ਉਨ੍ਹਾਂ ਕਿਹਾ ਕਿ ਇਨ੍ਹਾਂ ...
ਮਾਨ ਸਰਕਾਰ ਨੇ ਪੰਜਾਬ ਨੂੰ ਬਣਾਇਆ ਦੇਸ਼ ਦਾ ਪਹਿਲਾ ਐਂਟੀ-ਡਰੋਨ ਕਵਰੇਜ ਸੂਬਾ, ‘ਸੈਕਿੰਡ ਲਾਈਨ ਆਫ਼ ਡਿਫੈਂਸ’ ਬਣੀ ਸੁਰੱਖਿਆ ਦੀ ਮਿਸਾਲ

ਮਾਨ ਸਰਕਾਰ ਨੇ ਪੰਜਾਬ ਨੂੰ ਬਣਾਇਆ ਦੇਸ਼ ਦਾ ਪਹਿਲਾ ਐਂਟੀ-ਡਰੋਨ ਕਵਰੇਜ ਸੂਬਾ, ‘ਸੈਕਿੰਡ ਲਾਈਨ ਆਫ਼ ਡਿਫੈਂਸ’ ਬਣੀ ਸੁਰੱਖਿਆ ਦੀ ਮਿਸਾਲ

Punjab Development
ਚੰਡੀਗੜ੍ਹ, 6 ਨਵੰਬਰ : ਪੰਜਾਬ ਦੀ 553 ਕਿਲੋਮੀਟਰ ਲੰਬੀ ਕੌਮਾਂਤਰੀ ਸਰਹੱਦ 'ਤੇ ਹੁਣ ਸੁਰੱਖਿਆ ਦਾ ਨਵਾਂ ਅਧਿਆਏ ਲਿਖਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸਰਹੱਦੀ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਪੂਰੇ ਦੇਸ਼ ਲਈ ਇੱਕ ਆਦਰਸ਼ ਮਿਸਾਲ ਬਣ ਚੁੱਕੇ ਹਨ। ਨਸ਼ਾ, ਹਥਿਆਰਾਂ ਦੀ ਤਸਕਰੀ ਅਤੇ ਡਰੋਨ ਘੁਸਪੈਠ ਵਰਗੀਆਂ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਆਧੁਨਿਕ ਤਕਨੀਕ, ਪ੍ਰਸ਼ਾਸਨਿਕ ਚੌਕਸੀ ਅਤੇ ਜਨ-ਭਾਗੀਦਾਰੀ 'ਤੇ ਆਧਾਰਿਤ ਇੱਕ ਠੋਸ ‘ਸੈਕਿੰਡ ਲਾਈਨ ਆਫ਼ ਡਿਫੈਂਸ’ ਤਿਆਰ ਕੀਤੀ ਹੈ, ਜਿਸ ਨੇ ਸਰਹੱਦੀ ਸੁਰੱਖਿਆ ਨੂੰ ਅਭੇਦ ਬਣਾ ਦਿੱਤਾ ਹੈ। ਸੂਬਾ ਸਰਕਾਰ ਦਾ ਸਭ ਤੋਂ ਵੱਡਾ ਅਤੇ ਇਤਿਹਾਸਕ ਫੈਸਲਾ ਰਿਹਾ ਹੈ — 9 ਅਤਿ-ਆਧੁਨਿਕ ਐਂਟੀ-ਡਰੋਨ ਸਿਸਟਮਜ਼ ਦੀ ਖਰੀਦ ਅਤੇ ਤੈਨਾਤੀ। ਲਗਭਗ ₹51.4 ਕਰੋੜ ਦੀ ਲਾਗਤ ਵਾਲੇ ਇਹ ਸਿਸਟਮ ਸਰਹੱਦੀ ਜ਼ਿਲ੍ਹਿਆਂ ਵਿੱਚ ਲਗਾਏ ਜਾ ਰਹੇ ਹਨ। ਇਹ ਸਿਸਟਮ 10 ਕਿਲੋਮੀਟਰ ਦੇ ਦਾਇਰੇ ਵਿੱਚ ਉੱਡਣ ਵਾਲੇ ਡਰੋਨ ਨੂੰ ਨਾ ਸਿਰਫ਼ ਪਛਾਣ ਸਕਦੇ ਹਨ, ਸਗੋਂ ਉਨ੍ਹਾਂ ਦੇ ਆਪਰੇਟਰ ਦੀ ਲੋਕੇਸ਼ਨ ਤੱਕ ਦਾ ਪਤਾ ਲਗਾ ਸਕਦੇ ਹਨ। ਇ...
ਪੰਜਾਬ ਸਰਕਾਰ ਨੇ ਫ਼ਸਲਾਂ ਦੇ ਖ਼ਰਾਬੇ ਦਾ ਦੇਸ਼ ’ਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਔਖੀ ਘੜੀ ਕਿਸਾਨਾਂ ਦੀ ਬਾਂਹ ਫੜੀ : ਅਮਨ ਅਰੋੜਾ

ਪੰਜਾਬ ਸਰਕਾਰ ਨੇ ਫ਼ਸਲਾਂ ਦੇ ਖ਼ਰਾਬੇ ਦਾ ਦੇਸ਼ ’ਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਔਖੀ ਘੜੀ ਕਿਸਾਨਾਂ ਦੀ ਬਾਂਹ ਫੜੀ : ਅਮਨ ਅਰੋੜਾ

Local
ਪਿੰਡ ਢੱਡਰੀਆਂ, 6 ਨਵੰਬਰ:- ਪੰਜਾਬ ਸਰਕਾਰ ਦੇ ਸੀਨੀਅਰ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਢੱਡਰੀਆਂ ਵਿਖੇ ਸੁਨਾਮ ਹਲਕੇ ਦੇ 11 ਪਿੰਡਾਂ ਦੇ 88 ਕਿਸਾਨ ਪਰਿਵਾਰਾਂ ਨੂੰ 20.72 ਲੱਖ ਰੁਪਏ ਦੇ ਫ਼ਸਲ ਖ਼ਰਾਬੇ ਦੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪੇ। ਇਸ ਮੌਕੇ ਉਹਨਾਂ ਕਿਹਾ ਕਿ ਫ਼ਸਲਾਂ ਦੇ ਖ਼ਰਾਬੇ ਦਾ ਦੇਸ਼ ਵਿਚ ਸਭ ਤੋਂ ਵੱਧ ਪ੍ਰਤੀ ਏਕੜ ਮੁਆਵਜ਼ਾ ਦੇ ਕੇ ਪੰਜਾਬ ਸਰਕਾਰ ਨੇ ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਬਾਂਹ ਫੜੀ ਹੈ। ਇਸ ਮੌਕੇ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਪਿੰਡ ਲੌਂਗੋਵਾਲ ਦੇ 24 ਕਿਸਾਨਾਂ ਸਮੇਤ ਪਿੰਡ ਪੱਤੀ ਭਰਾਜ ਦੇ 4, ਢੱਡਰੀਆਂ ਦੇ 20, ਪਿੰਡ ਲੋਹਾਖੇੜਾ ਦੇ 2, ਪਿੰਡ ਮੰਡੇਰ ਕਲਾਂ 4, ਮੰਡੇਰ ਖ਼ੁਰਦ ਦੇ 3 ਕਿਸਾਨ, ਪਿੰਡ ਬੁੱਗਰ, ਸਾਹੋਕੇ ਤੇ ਤਕੀਪੁਰ ਦੇ 2-2 ਕਿਸਾਨਾਂ ਨੂੰ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪੇ। ਇਸ ਤੋਂ ਇਲਾਵਾ ਪਿੰਡ ਤੋਗਾਵਾਲ ਦੇ 17 ਕਿਸਾਨਾਂ ਤੇ ਪਿੰਡ ਰੱਤੋਕੇ ਦੇ 7 ਕਿਸਾਨਾਂ ਨੂੰ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰਾਂ ਨੂੰ ਨਸ਼ਾ ਵਿਰੁੱਧ ਆਨਲਾਈਨ ਐਪ ਦੀ ਟ੍ਰੇਨਿੰਗ ਦਿੱਤੀ ਗਈ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰਾਂ ਨੂੰ ਨਸ਼ਾ ਵਿਰੁੱਧ ਆਨਲਾਈਨ ਐਪ ਦੀ ਟ੍ਰੇਨਿੰਗ ਦਿੱਤੀ ਗਈ

Local
ਫ਼ਰੀਦਕੋਟ, 6 ਨਵੰਬਰ  ()  ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਅਧੀਨ ਜ਼ਿਲ੍ਹਾ ਫ਼ਰੀਦਕੋਟ ਵਿੱਚ ਪਿੰਡਾਂ ਦੇ ਪਹਿਰੇਦਾਰਾਂ ਲਈ ਨਸ਼ਿਆਂ ਵਿਰੁੱਧ ਤਿਆਰ ਕੀਤੀ ਗਈ ਵਿਸ਼ੇਸ਼ ਆਨਲਾਈਨ ਐਪ ਬਾਰੇ ਟ੍ਰੇਨਿੰਗ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਟ੍ਰੇਨਿੰਗ ਦਾ ਮਕਸਦ ਪਿੰਡਾਂ ਦੇ ਪਹਿਰੇਦਾਰਾਂ ਨੂੰ ਨਸ਼ਿਆਂ ਦੇ ਰੋਕਥਾਮ ਲਈ ਤਕਨੀਕੀ ਜਾਣਕਾਰੀ ਨਾਲ ਜੋੜਨਾ ਹੈ ਤਾਂ ਜੋ ਉਹ ਮੌਕੇ ’ਤੇ ਮਿਲਣ ਵਾਲੀ ਕਿਸੇ ਵੀ ਸ਼ੱਕੀ ਜਾਣਕਾਰੀ ਨੂੰ ਤੁਰੰਤ ਪ੍ਰਸ਼ਾਸਨ ਤੱਕ ਪਹੁੰਚਾ ਸਕਣ। ਉਨ੍ਹਾਂ ਕਿਹਾ ਕਿ ਜੇ ਪਿੰਡ ਪੱਧਰ ’ਤੇ ਹਰ ਨਾਗਰਿਕ ਨਸ਼ਾ ਵਿਰੁੱਧ ਇਸ ਮੁਹਿੰਮ ਦਾ ਹਿੱਸਾ ਬਣੇ, ਤਾਂ ਜ਼ਿਲ੍ਹਾ ਫ਼ਰੀਦਕੋਟ ਨੂੰ ਨਸ਼ਾ ਮੁਕਤ ਬਣਾਉਣਾ ਕੋਈ ਮੁਸ਼ਕਲ ਕੰਮ ਨਹੀਂ। ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਪਿੰਡ ਪੱਧਰ ਤੱਕ ਸਖ਼ਤ ਅਤੇ ਸਮੂਹਿਕ ਕਾਰਵਾਈ ਕੀਤੀ ਜਾ ...
ਬੰਗਲੁਰੂ ‘ਚ ਭਿੜਨਗੇ ਗੱਤਕਾ ਯੋਧੇ : ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ

ਬੰਗਲੁਰੂ ‘ਚ ਭਿੜਨਗੇ ਗੱਤਕਾ ਯੋਧੇ : ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ

Breaking News
ਚੰਡੀਗੜ੍ਹ, 6 ਨਵੰਬਰ, 2025 - ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਦੇਸ਼ ਦੀ ਸਰਵਉੱਚ ਕੌਮੀ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਵੱਲੋਂ 7 ਤੋਂ 9 ਨਵੰਬਰ ਤੱਕ ਬੰਗਲੁਰੂ ਸਿਟੀ ਯੂਨੀਵਰਸਿਟੀ, ਬੰਗਲੁਰੂ, ਕਰਨਾਟਕਾ ਵਿਖੇ ਦੂਜਾ ਫੈਡਰੇਸ਼ਨ ਗੱਤਕਾ ਕੱਪ-2025 ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਭਾਰਤ ਦੇ ਬਿਹਤਰੀਨ ਨੌਜਵਾਨ ਗੱਤਕਈ ਯੋਧੇ ਰੋਮਾਂਚਕ ਜੰਗਜੂ ਮੁਕਾਬਲਿਆਂ ਦੌਰਾਨ ਆਪਣੀ ਕਲਾ ਦੇ ਜੌਹਰ ਦਿਖਾਉਣਗੇ।ਐਨ.ਜੀ.ਏ.ਆਈ. ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਉਪ-ਪ੍ਰਧਾਨ ਸੁਖਚੈਨ ਸਿੰਘ ਕਲਸਾਨੀ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਨਾਂ ਸਲਾਨਾ ਕੌਮੀ ਮੁਕਾਬਲਿਆਂ ਵਿੱਚ 19 ਸਾਲ ਤੋਂ ਘੱਟ ਉਮਰ ਵਰਗ ਵਿੱਚ ਦਸ ਰਾਜਾਂ ਦੀਆਂ ਟੀਮਾਂ ਗੱਤਕਾ ਸੋਟੀ ਅਤੇ ਫੱਰੀ-ਸੋਟੀ ਈਵੈਂਟਾਂ ਵਿੱਚ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਵਿੱਚ ਹਿੱਸਾ ਲੈਣਗੀਆਂ। ਉਨ੍ਹਾਂ ਦੱਸਿਆ ਕਿ ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਿਊ.ਜੀ.ਐਫ.) ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ (ਏ.ਜੀ.ਐਫ.) ਦੀ ਅਗਵਾਈ ਹੇਠ ਆਯੋਜਿਤ ਇਹ ਸਮਾਗਮ ...
ਸਪੀਕਰ ਵੱਲੋਂ ਸੰਤ ਬਾਬਾ ਮਹਿੰਦਰ ਦਾਸ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਸਪੀਕਰ ਵੱਲੋਂ ਸੰਤ ਬਾਬਾ ਮਹਿੰਦਰ ਦਾਸ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

Local
ਕੋਟਕਪੂਰਾ, 8 ਨਵੰਬਰ ()- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਵੇਕ ਆਸ਼ਰਮ ਪਿੰਡ ਮੱਲੇਵਾਲਾ, ਜ਼ਿਲ੍ਹਾ ਫ਼ਰੀਦਕੋਟ ਦੇ ਸੰਤ ਬਾਬਾ ਮਹਿੰਦਰ ਦਾਸ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਤ ਬਾਬਾ ਮਹਿੰਦਰ ਦਾਸ ਜੀ, ਸੰਤ ਬਾਬਾ ਕਰਨੈਲ ਦਾਸ ਜੀ ਦੇ ਜਨਮ ਅਸਥਾਨ ਅਤੇ ਸ਼ਹੀਦ ਨਾਇਬ ਸਿੰਘ ਗਿੱਲ ਵਿਵੇਕ ਆਸ਼ਰਮ ਮੱਲੇਵਾਲਾ ਦੇ ਮੁੱਖ ਸੇਵਾਦਾਰ ਸਨ, ਜੋ ਆਪਣੇ ਪੰਜ ਭੌਤਿਕ ਸਰੀਰ ਨੂੰ ਤਿਆਗ ਕੇ ਗੁਰਚਰਨਾਂ ਵਿਚ ਲੀਨ ਹੋ ਗਏ ਹਨ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਬਾਬਾ ਮਹਿੰਦਰ ਦਾਸ ਜੀ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਸੱਚ ਦੇ ਰਾਹ ’ਤੇ ਤੁਰਨ ਲਈ ਪ੍ਰੇਰਿਤ ਕੀਤਾ। ਅਜਿਹੀ ਧਾਰਮਿਕ ਸ਼ਖਸੀਅਤ ਦੇ ਸਰੀਰਕ ਤੌਰ ’ਤੇ ਚਲੇ ਜਾਣ ਨਾਲ ਸਮੂਹ ਸਮਾਜ ਨੂੰ ਇਕ ਵੱਡਾ ਘਾਟਾ ਪਿਆ ਹੈ, ਜੋ ਕਦੇ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਦੱਸਿਆ ਕਿ ਉਹ ਹਾਲ ਹੀ ਵਿੱਚ ਸੰਤ ਬਾਬਾ ਮਹਿੰਦਰ ਦਾਸ ਜੀ ਦੀ ਤਬੀਅਤ ਬਾਰੇ ਜਾਣਕਾਰੀ ਲੈਣ ਲਈ ਵਿਵੇਕ ਆਸ਼ਰਮ ਪਹੁੰਚੇ ਸਨ ਅਤੇ ਬਾਬਾ ਜੀ ਦੇ ਦਰ...
ਪੰਜਾਬ ਦੇ ਖਿਡਾਰੀਆਂ ਨੂੰ ਮਿਲਿਆ ‘ਮੈਡੀਕਲ ਕਵਚ’! ਮਾਨ ਸਰਕਾਰ ਨੇ ਸਪੋਰਟਸ ਮੈਡੀਕਲ ਕਾਡਰ ਵਿੱਚ 100+ ਅਸਾਮੀਆਂ ਭਰਨ ਨੂੰ ਦਿੱਤੀ ਮਨਜ਼ੂਰੀ, ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ!

ਪੰਜਾਬ ਦੇ ਖਿਡਾਰੀਆਂ ਨੂੰ ਮਿਲਿਆ ‘ਮੈਡੀਕਲ ਕਵਚ’! ਮਾਨ ਸਰਕਾਰ ਨੇ ਸਪੋਰਟਸ ਮੈਡੀਕਲ ਕਾਡਰ ਵਿੱਚ 100+ ਅਸਾਮੀਆਂ ਭਰਨ ਨੂੰ ਦਿੱਤੀ ਮਨਜ਼ੂਰੀ, ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ!

Punjab Development
ਚੰਡੀਗੜ੍ਹ, 6 ਨਵੰਬਰ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਖੇਡਾਂ ਅਤੇ ਖਿਡਾਰੀਆਂ ਦੇ ਭਵਿੱਖ ਨੂੰ ਸੁਰੱਖਿਅਤ, ਉੱਜਵਲ ਅਤੇ ਵਿਗਿਆਨਕ ਆਧਾਰ ਦੇਣ ਦੀ ਦਿਸ਼ਾ ਵਿੱਚ ਇੱਕ ਵੱਡਾ ਅਤੇ ਇਤਿਹਾਸਕ ਕਦਮ ਚੁੱਕਿਆ ਹੈ। ਕੈਬਨਿਟ ਨੇ ਪੰਜਾਬ ਸਪੋਰਟਸ ਮੈਡੀਕਲ ਕਾਡਰ ਵਿੱਚ ਕੁੱਲ 110 ਨਵੀਆਂ ਅਸਾਮੀਆਂ ਨੂੰ ਤੁਰੰਤ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਸਾਮੀਆਂ ਵਿੱਚ ਗਰੁੱਪ-ਏ ਦੀਆਂ 14, ਗਰੁੱਪ-ਬੀ ਦੀਆਂ 16, ਅਤੇ ਗਰੁੱਪ-ਸੀ ਦੀਆਂ 80 ਅਸਾਮੀਆਂ ਸ਼ਾਮਲ ਹਨ। ਸਰਕਾਰ ਦਾ ਇਹ ਦੂਰਅੰਦੇਸ਼ੀ ਫੈਸਲਾ ਨਾ ਸਿਰਫ਼ ਪੰਜਾਬ ਦੇ ਖੇਡ ਢਾਂਚੇ ਨੂੰ ਜ਼ਮੀਨੀ ਪੱਧਰ 'ਤੇ ਅਭੂਤਪੂਰਵ ਮਜ਼ਬੂਤੀ ਦੇਵੇਗਾ, ਸਗੋਂ ਇਹ ਸੂਬੇ ਦੇ ਮਿਹਨਤੀ ਅਤੇ ਸਿਖਲਾਈ ਪ੍ਰਾਪਤ ਨੌਜਵਾਨਾਂ ਲਈ 110 ਪੱਕੀਆਂ ਸਰਕਾਰੀ ਨੌਕਰੀਆਂ ਦੇ ਦਰਵਾਜ਼ੇ ਵੀ ਖੋਲ੍ਹ ਰਿਹਾ ਹੈ। ਹਾਲਾਂਕਿ, ਇਹ ਸਪੱਸ਼ਟ ਕੀਤਾ ਗਿਆ ਹੈ ਕਿ ਇਨ੍ਹਾਂ ਮੈਡੀਕਲ ਪੇਸ਼ੇਵਰਾਂ ਨੂੰ ਸ਼ੁਰੂ ਵਿੱਚ ਤਿੰਨ ਸਾਲ ਦੇ ਇਕਰਾਰਨਾਮੇ (ਕੰਟਰੈਕਟ) 'ਤੇ ਰੱਖਿਆ ਜਾਵੇਗਾ, ਜਿਸ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਦੇ ਆਧਾਰ 'ਤੇ ਅੱਗੇ ਵਧਾਇਆ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾ...