ਸਾਡੀਆਂ ਧੀਆਂ ਸੂਬੇ ਦੀਆਂ ‘ਬ੍ਰਾਂਡ ਅੰਬੈਸਡਰ’ ਹਨ”: ਵਿਸ਼ਵ ਕੱਪ ਜਿੱਤ ‘ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 4 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇੱਕ ਸ਼ਾਨਦਾਰ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ.ਸੀ.ਸੀ. ਵਿਸ਼ਵ ਕੱਪ ਜਿੱਤਣ 'ਤੇ ਦਿਲੋਂ ਵਧਾਈ ਦਿੱਤੀ।
ਟੀਮ ਮੈਂਬਰਾਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਕੱਪ ਜਿੱਤ ਕੇ ਧੀਆਂ ਨੇ ਨਾ ਸਿਰਫ਼ ਇਤਿਹਾਸ ਰਚਿਆ ਹੈ, ਬਲਕਿ ਦੁਨੀਆ ਨੂੰ ਵੀ ਫ਼ਤਿਹ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਧੀਆਂ ਸੂਬੇ ਦਾ ਗੌਰਵ ਹਨ ਅਤੇ ਪੰਜਾਬ ਪਰਤਣ 'ਤੇ ਉਨ੍ਹਾਂ ਦਾ ਸ਼ਾਨਦਾਰ ਸਨਮਾਨ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖਿਡਾਰੀ ਸੂਬੇ ਦੀਆਂ “ਬ੍ਰਾਂਡ ਅੰਬੈਸਡਰ” ਹਨ ਕਿਉਂਕਿ ਉਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਨਵੀਂ ਮਿਸਾਲ ਕਾਇਮ ਕੀਤੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਕੱਪ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਟੀਮ ਨੇ ਇਹ ਕੱਪ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਉਨ੍ਹਾਂ ਦੇਸ਼ ਨੂੰ ਮਾਣ ਮਹਿਸੂਸ ...








