Thursday, October 1Malwa News
Shadow

Tag: breaking news

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ; ਐਸਆਈਟੀ ਗਠਿਤ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ; ਐਸਆਈਟੀ ਗਠਿਤ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡੀਜੀਪੀ ਗੌਰਵ ਯਾਦਵ

Breaking News, Hot News
ਚੰਡੀਗੜ੍ਹ/ਫਗਵਾੜਾ, 28 ਸਤੰਬਰ: ਪੰਜਾਬ ਪੁਲਿਸ ਵੱਲੋਂ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਫਗਵਾੜਾ ਦੇ ਬਾਹਰ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੀਆਂ ਹਿੰਸਕ ਘਟਨਾਵਾਂ ਦੀ ਵਿਆਪਕ ਵਿਗਿਆਨਕ ਅਤੇ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਵਿਦਿਆਰਥੀਆਂ ਤੇ ਯੂਨੀਵਰਸਿਟੀ ਪ੍ਰਸ਼ਾਸਨ ਦਰਮਿਆਨ ਗੱਲਬਾਤ ਰਾਹੀਂ ਮਸਲਿਆਂ ਦੇ ਸੁਖਾਵੇਂ ਹੱਲ ਲਈ ਲਗਾਤਾਰ ਯਤਨ ਵੀ ਜਾਰੀ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਵਿਦਿਆਰਥੀਆਂ ਦੇ ਭਰੋਸੇ ਨੂੰ ਮਜ਼ਬੂਤ ਕਰਨ ਲਈ, ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਜ਼ਿਲ੍ਹਾ ਪੁਲਿਸ ਅਧਿਕਾਰੀ ਸੂਬੇ ਭਰ ਦੀਆਂ ਯੂਨੀਵਰਸਿਟੀਆਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਦਾ ਹੱਲ ਕਰਨ ਲਈ ਉਨ੍ਹਾਂ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਨ। ਫਾਜ਼ਿਲਕਾ ਅਤੇ ਸੰਗਰੂਰ ਤੋਂ ਲੈ ਕੇ ਫਿਰੋਜ਼ਪੁਰ, ਰੂਪਨਗਰ, ਮੋਹਾਲੀ ਅਤੇ ਲੁਧਿਆਣਾ ਦਿਹਾਤੀ ਤੱਕ, ਪੁਲਿਸ ਰੇਂਜਾਂ ਦੇ ਡੀਆਈਜੀਜ਼ ਅਤੇ ਐਸਐਸ...
ਐਨ ਈ ਪੀ ਤਹਿਤ ਉੱਚ ਸਿੱਖਿਆ ਵਿੱਚ ਐੱਨ.ਸੀ.ਸੀ, ਐੱਨ.ਐੱਸ.ਐੱਸ., ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਮਿਲੇਗੀ ਅਕਾਦਮਿਕ ਮਾਨਤਾ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

ਐਨ ਈ ਪੀ ਤਹਿਤ ਉੱਚ ਸਿੱਖਿਆ ਵਿੱਚ ਐੱਨ.ਸੀ.ਸੀ, ਐੱਨ.ਐੱਸ.ਐੱਸ., ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਮਿਲੇਗੀ ਅਕਾਦਮਿਕ ਮਾਨਤਾ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

Haryana
ਚੰਡੀਗੜ੍ਹ, 28 ਸਤੰਬਰ- ਹਰਿਆਣਾ ਦੇ ਸਿੱਖਿਆ ਮੰਤਰੀ ਸ਼੍ਰੀ ਮਹੀਪਾਲ ਢਾਂਡਾ ਨੇ ਸੂਬੇ ਵਿੱਚ ਰਾਸ਼ਟਰੀ ਸਿੱਖਿਆ ਨੀਤੀ (NEP) 2020 ਨੂੰ ਵਧੇਰੇ ਪ੍ਰਭਾਵਸ਼ਾਲੀ ਅਤੇ ਵਿਹਾਰਕ ਰੂਪ ਵਿੱਚ ਲਾਗੂ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇੱਕ ਮਹੱਤਵਪੂਰਨ ਯੋਜਨਾ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤਹਿਤ ਪ੍ਰਦੇਸ਼ ਦੇ ਉੱਚ ਸਿੱਖਿਆ ਸੰਸਥਾਵਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਸਰਵਪੱਖੀ (360-ਡਿਗਰੀ) ਵਿਕਾਸ ਨੂੰ ਹੁਲਾਰਾ ਦੇਣ ਲਈ ਐੱਨ.ਸੀ.ਸੀ., ਐੱਨ.ਐੱਸ.ਐੱਸ., ਖੇਡਾਂ ਅਤੇ ਯੋਗਾਸਨ, ਸੱਭਿਆਚਾਰਕ ਗਤੀਵਿਧੀਆਂ, ਯੂਥ ਰੈੱਡ ਕਰਾਸ, ਇਨਕਿਊਬੇਸ਼ਨ ਅਤੇ ਆਊਟਰੀਚ ਗਤੀਵਿਧੀਆਂ ਨੂੰ ਅੰਡਰ-ਗ੍ਰੈਜੂਏਟ (UG) ਅਤੇ ਪੋਸਟ-ਗ੍ਰੈਜੂਏਟ (PG) ਅਕਾਦਮਿਕ ਢਾਂਚੇ ਤਹਿਤ ਰਸਮੀ ਮਾਨਤਾ ਪ੍ਰਦਾਨ ਕੀਤੀ ਗਈ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਆਦੇਸ਼ ਰਾਜ ਦੇ ਉੱਚ ਸਿੱਖਿਆ ਵਿਭਾਗ ਦੇ ਅਧੀਨ ਆਉਂਦੇ ਸਾਰੇ ਰਾਜ ਯੂਨੀਵਰਸਿਟੀਆਂ, ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਸਵੈ-ਵਿੱਤ ਇੱਛਤ ਅਤੇ ਨਿੱਜੀ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਪ੍ਰਬੰਧਕਾਂ 'ਤੇ ਸਮਾਨ ਰੂਪ ਨਾਲ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ...
ਕੀ ਤੁਸੀਂ ਫੈਟੀ ਲੀਵਰ ਦੀ ਬਿਮਾਰੀ ਤੋਂ ਪੀੜਤ ਹੋ? ਕੰਟਰੋਲ ਕਰਨ ਲਈ ਖਾਓ ਇਹ ਚੀਜ਼ਾਂ, ਤੁਹਾਡੀ ਰਸੋਈ ਵਿੱਚ ਅਸਾਨੀ ਨਾਲ ਮਿਲ ਜਾਣਗੀਆਂ

ਕੀ ਤੁਸੀਂ ਫੈਟੀ ਲੀਵਰ ਦੀ ਬਿਮਾਰੀ ਤੋਂ ਪੀੜਤ ਹੋ? ਕੰਟਰੋਲ ਕਰਨ ਲਈ ਖਾਓ ਇਹ ਚੀਜ਼ਾਂ, ਤੁਹਾਡੀ ਰਸੋਈ ਵਿੱਚ ਅਸਾਨੀ ਨਾਲ ਮਿਲ ਜਾਣਗੀਆਂ

Health
ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਵਾਂਗ ਫੈਟੀ ਲਿਵਰ ਦੀ ਬਿਮਾਰੀ ਵੀ ਇਨ੍ਹੀਂ ਦਿਨੀਂ ਬਹੁਤ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਬੈਠਣ ਵਾਲੀ ਜੀਵਨ ਸ਼ੈਲੀ, ਖਾਣ-ਪੀਣ ਦੀਆਂ ਆਦਤਾਂ, ਮੋਟਾਪਾ ਅਤੇ ਬਹੁਤ ਜ਼ਿਆਦਾ ਸ਼ਰਾਬ ਪੀਣਾ ਇਸ ਬਿਮਾਰੀ ਦੇ ਮੁੱਖ ਕਾਰਨ ਹਨ। ਜੇਕਰ ਇਸ ਸਥਿਤੀ ਦਾ ਤੁਰੰਤ ਇਲਾਜ ਨਾ ਕੀਤਾ ਜਾਵੇ, ਤਾਂ ਇਹ ਲੀਵਰ ਨੂੰ ਕਾਫ਼ੀ ਨੁਕਸਾਨ ਪਹੁੰਚਾ ਸਕਦੀ ਹੈ। ਫੈਟੀ ਲਿਵਰ ਦੀ ਬਿਮਾਰੀ ਨੂੰ ਕੰਟਰੋਲ ਕਰਨ ਵਿੱਚ ਖੁਰਾਕ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਫੈਟੀ ਲੀਵਰ ਦੀ ਬਿਮਾਰੀ ਨੂੰ ਕੰਟਰੋਲ ਕਰਨ ਲਈ ਖੁਰਾਕਲਸਣ: ਇਹ ਲੀਵਰ ਵਿੱਚ ਚਰਬੀ ਨੂੰ ਜਮ੍ਹਾ ਹੋਣ ਤੋਂ ਰੋਕਣ ਵਿੱਚ ਮਦਦ ਕਰਦਾ ਹੈ।ਸਾਇੰਸ ਡਾਇਰੈਕਟਅਨੁਸਾਰ , ਰੋਜ਼ਾਨਾ ਥੋੜ੍ਹਾ ਜਿਹਾ ਕੱਚਾ ਲਸਣ ਖਾਣ ਨਾਲ ਜਾਂ ਇਸਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨ ਨਾਲ ਲੀਵਰ ਦੀ ਸਿਹਤ ਬਣਾਈ ਰੱਖਣ ਵਿੱਚ ਮਦਦ ਮਿਲ ਸਕਦੀ ਹੈ। ਲਸਣ ਵਿੱਚ ਪਾਇਆ ਜਾਣ ਵਾਲਾ ਐਲੀਸਿਨ ਨਾਮਕ ਮਿਸ਼ਰਣ ਲੀਵਰ ਦੀ ਚਰਬੀ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ। ਟੋਫੂ: ਇਹ ਇੱਕ ਪੌਦਾ-ਅਧਾਰਤ ਪ੍ਰੋਟੀਨ ਹੈ। ਇਸ ਵਿੱਚ ਚਰਬੀ ਘੱਟ ਹੁੰਦੀ ਹੈ ਅਤੇ ਇਹ ਇਨਸੁ...
ਰੌਕਸਟਾਰ ਤੋਂ ਲੈ ਕੇ ਸੰਜੂ ਤੱਕ, ਇਹ ਨੇ ਰਣਬੀਰ ਕਪੂਰ ਦੇ ਸਭ ਤੋਂ ਯਾਦਗਰ ਰੋਲ

ਰੌਕਸਟਾਰ ਤੋਂ ਲੈ ਕੇ ਸੰਜੂ ਤੱਕ, ਇਹ ਨੇ ਰਣਬੀਰ ਕਪੂਰ ਦੇ ਸਭ ਤੋਂ ਯਾਦਗਰ ਰੋਲ

Entertainment
Ranbir Kapoor Birthday Special: ਰਣਬੀਰ ਕਪੂਰ ਨੇ ਆਧੁਨਿਕ ਹਿੰਦੀ ਸਿਨੇਮਾ ਦੇ ਸਭ ਤੋਂ ਪ੍ਰਤਿਭਾਸ਼ਾਲੀ ਅਤੇ ਬਹੁਪੱਖੀ ਅਦਾਕਾਰਾਂ ਵਜੋਂ ਆਪਣਾ ਥਾਂ ਮਜ਼ਬੂਤ ਕੀਤਾ ਹੈ। ਆਪਣਾ 44ਵਾਂ ਜਨਮਦਿਨ ਮਨਾਉਂਦੇ ਹੋਏ ਰਣਬੀਰ ਵੱਡੀਆਂ ਬ੍ਰਾਂਡ ਐਡਜ਼ ਅਤੇ ਬਲਾਕਬਸਟਰ ਫਿਲਮਾਂ ਲਈ ਇੱਕ ਪਸੰਦੀਦਾ ਚਿਹਰਾ ਬਣਿਆ ਹੋਇਆ ਹੈ। ਲਗਭਗ 2 ਦਹਾਕਿਆਂ ਦੇ ਸ਼ਾਨਦਾਰ ਕਰੀਅਰ ਵਿੱਚ ਕਪੂਰ ਨੇ ਆਮ "ਚਾਕਲੇਟ ਬੁਆਏ" ਵਾਲੀ ਤਸਵੀਰ ਤੋਂ ਵੱਖ ਹੋ ਕੇ ਗੁੰਝਲਦਾਰ, ਭਾਵਨਾਤਮਕ ਅਤੇ ਦਿਲੋਂ ਪਿਆਰੇ ਕਿਰਦਾਰਾਂ ਨੂੰ ਦਰਸਾਇਆ ਹੈ। ਆਓ ਉਨ੍ਹਾਂ ਦੇ ਪੰਜ ਸਭ ਤੋਂ ਵਧੀਆ ਬਾਲੀਵੁੱਡ ਪ੍ਰਦਰਸ਼ਨਾਂ 'ਤੇ ਇੱਕ ਨਜ਼ਰ ਮਾਰੀਏ, ਜਿੰਨ੍ਹਾਂ ਨੇ ਪੌਪ ਸੱਭਿਆਚਾਰ ਵਿੱਚ ਉਨ੍ਹਾਂ ਦੀ ਜਗ੍ਹਾਂ ਪੱਕੀ ਕੀਤੀ ਹੈ। ਰੌਕਸਟਾਰ (2011) ਵਿੱਚ ਜੌਰਡਨ ਇਮਤਿਆਜ਼ ਅਲੀ ਦੀ ਨਿਰਦੇਸ਼ਕ ਵਜੋਂ ਪਹਿਲੀ ਫਿਲਮ "ਰੌਕਸਟਾਰ", ਸ਼ਾਇਦ ਉਨ੍ਹਾਂ ਦੇ ਕਰੀਅਰ ਦੀ ਸਭ ਤੋਂ ਵਧੀਆ ਫਿਲਮ ਹੈ। ਇਸ ਵਿੱਚ ਰਣਬੀਰ ਨੇ ਇੱਕ ਪਰੇਸ਼ਾਨ ਸੰਗੀਤਕਾਰ ਦੀ ਅਸ਼ਾਂਤ ਜ਼ਿੰਦਗੀ ਨੂੰ ਪੂਰੀ ਤਰ੍ਹਾਂ ਹੰਢਾਇਆ ਹੈ। ਜੌਰਡਨ ਦੀ ਭੂਮਿਕਾ ਵਿੱਚ ਉਸਨੇ ਸ਼ਾਨਦਾਰ ਢੰਗ ਨਾਲ ਇੱਕ ਸਧਾਰਨ ਦਿੱਲੀ ਦ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ

Hot News
ਚੰਡੀਗੜ੍ਹ, 28 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 251ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 648 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 251ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 305 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 74,485 ਹੋ ਗਈ ਹੈ। ਇਸ ਤੋਂ ਇਲਾਵਾ 192 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤ...
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਐਥਲੈਟਿਕਸ ਅਤੇ ਬੈਡਮਿੰਟਨ ਦੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲੇ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਐਥਲੈਟਿਕਸ ਅਤੇ ਬੈਡਮਿੰਟਨ ਦੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲੇ

Local
ਤਰਨ ਤਾਰਨ, 28 ਸਤੰਬਰ :         ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ 4' ਤਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਵਿਖੇ ਐਥਲੈਟਿਕਸ ਅਤੇ ਬੈਡਮਿੰਟਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ 9 ਵੱਖ-ਵੱਖ ਬਲਾਕਾਂ ਤੋਂ ਖਿਡਾਰੀਆਂ ਨੇ ਭਾਗ ਲਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਦਿਲਕਸ਼ ਮੁਕਾਬਲੇ ਦੇਖਣ ਨੂੰ ਮਿਲੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਅੰਡਰ-14 ਵਿੱਚ 600 ਮੀਟਰ ਲੜਕੀਆਂ ਵਿੱਚੋਂ ਪਹਿਲਾ ਸਥਾਨ  ਹੁਸਨਪ੍ਰੀਤ ਕੌਰ, ਦੂਸਰਾ ਸਥਾਨ ਸੁੱਭਦੀਪ ਕੌਰ ਅਤੇ ਤੀਸਰਾ ਸਥਾਨ ਦਿਲਸੀਰਤ ਕੌਰ ਨੇ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੀਆਂ 1500 ਮੀਟਰ ਵਿੱਚੋਂ ਪਹਿਲਾ ਸਥਾਨ ਸਰਮਤਜੀਤ ਕੌਰ, ਦੂਸਰਾ ਸਥਾਨ ਸੁਮਨਪ੍ਰੀਤ ਕੌਰ ਅਤੇ ਤੀਸਰਾ ਸਥਾਨ ਗੁਰਲੀਨ ਕੌਰ ਨੇ ਹਾਸਲ ਕੀਤਾ। ਇਸ ਤੋਂ ਇਲਾਵਾ ਅੰਡਰ-14 ਵਿੱਚ 600 ਮੀਟਰ ਲੜਕਿਆਂ ਵਿੱਚੋਂ ਪਹਿਲਾ ਸਥਾਨ ਹੁਸਨਦੀਪ ਸਿੰਘ, ਦੂਸਰਾ ਸਥਾਨ ਹਨੀ ਸਿੰਘ ਅਤੇ ਤੀਸਰਾ ਸਥਾਨ ਪ੍...
ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ, ਅਪ੍ਰੈਲ ਤੋਂ ਹੁਣ ਤੱਕ ਲਏ ਗਏ 312 ਸੈਂਪਲ।

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ, ਅਪ੍ਰੈਲ ਤੋਂ ਹੁਣ ਤੱਕ ਲਏ ਗਏ 312 ਸੈਂਪਲ।

Local
ਅੰਮ੍ਰਿਤਸਰ, 28 ਸਤੰਬਰ 2026--- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੀਐਫਡੀਏ ਮੈਡਮ ਕਮਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਆਈਏਐਸ ਅਤੇ ਸਿਵਲ ਸਰਜਨ ਅੰਮ੍ਰਿਤਸਰ ਡਾ ਸਤਿੰਦਰਜੀਤ ਸਿੰਘ ਬਜਾਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਅੰਮ੍ਰਿਤਸਰ ਵਿਖੇ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਮਿਲਾਵਟਖੋਰੀ ’ਤੇ ਰੋਕ ਲਗਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਲਗਾਤਾਰ ਇਨਫੋਰਸਮੈਂਟ ਮੁਹਿੰਮ ਚਲਾਈ ਜਾ ਰਹੀ ਹੈ। ਜਿਲਾ ਸਿਹਤ ਅਫਸਰ ਕਮ ਡੈਜੀਗਨੇਟਡ ਫੂਡ ਸੇਫਟੀ ਅਫਸਰ ਡਾਕਟਰ ਮਨਜੀਤ ਸਿੰਘ ਰਟੌਲ ਨੇ ਜਾਣਕਾਰੀ ਦਿੰਦਿਆਂ ਦੱਸਿਆ 28 ਸਤੰਬਰ 2026 ਤੱਕ ਦੀ ਪ੍ਰਗਤੀ ਰਿਪੋਰਟ ਅਨੁਸਾਰ, ਸਿਹਤ ਵਿਭਾਗ ਵੱਲੋਂ 312 ਦੁੱਧ ਦੇ ਸੈਂਪਲ, 291 ਦੁੱਧ ਦੀਆਂ ਇੰਸਪੈਕਸ਼ਨਾਂ ਅਤੇ 52 ਦਹੀਂ ਦੇ ਸੈਂਪਲ ਲਏ ਗਏ ਹਨ। ਇਸ ਤੋਂ ਇਲਾਵਾ ਮਿਲਾਵਟਖੋਰੀ ਅਤੇ ਫੂਡ ਸੇਫਟੀ ਨਿਯਮਾਂ ਦੀ ਉਲੰਘਣਾ ਨਾਲ ਸਬੰਧਤ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਵੀ ਕੀਤੀ ਗਈ ਹੈ। ਰਿਪੋਰਟ ਅਨੁਸਾਰ CJM ਕੋਰਟ ਵੱਲੋਂ 4 ਮਾਮਲਿਆਂ ਵਿੱਚ ₹40,000 ਅਤੇ ADC ਕੋਰਟ ਵੱਲੋਂ 36 ਮਾਮਲਿਆਂ ਵਿੱਚ ₹1,79,5...
ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ 1 ਤੋਂ 5 ਅਕਤੂਬਰ ਤੱਕ- ਜ਼ਿਲ੍ਹਾ ਖੇਡ ਅਫ਼ਸਰ

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ 1 ਤੋਂ 5 ਅਕਤੂਬਰ ਤੱਕ- ਜ਼ਿਲ੍ਹਾ ਖੇਡ ਅਫ਼ਸਰ

Local
ਫ਼ਰੀਦਕੋਟ 28 ਸਤੰਬਰ- ਡਿਪਟੀ ਕਮਿਸ਼ਨਰ, ਫਰੀਦਕੋਟ ਸ੍ਰੀ ਰਾਹੁਲ ਚਾਬਾ ਦੀ ਰਹਿਨੁਮਾਈ ਹੇਠ ਖੇਡ ਵਿਭਾਗ ਫਰੀਦਕੋਟ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜਿਲ੍ਹਾ ਪੱਧਰੀ ਖੇਡਾਂ ਮਿਤੀ 01.10.2026 ਤੋਂ 05.10.2026 ਤੱਕ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਦਾ ਉਦਘਾਟਨੀ ਸਮਾਰੋਹ ਮਿਤੀ 01.10.2026 ਨੂੰ ਸਵੇਰੇ 11:00 ਵਜੇ ਬਾਸਕਿਟਬਾਲ ਗਰਾਉਂਡ, ਨਹਿਰੂ ਸਟੇਡੀਅਮ, ਫਰੀਦਕੋਟ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਸ.ਬਲਜਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਥਲੈਟਿਕਸ, ਵਾਲੀਬਾਲ ਸਮੈਸ਼ਿੰਗ, ਵਾਲੀਬਾਲ ਸ਼ੂਟਿੰਗ, ਬੈਡਮਿੰਟਨ, ਟੇਬਲ ਟੈਨਿਸ, ਸ਼ੂਟਿੰਗ ਅਤੇ ਚੈਸ ਉਮਰ ਵਰਗ ਅੰ—14 (ਮਿਤੀ 01.01.2013 ਨੂੰ ਅਤੇ ਇਸ ਤੋਂ ਬਾਅਦ ਦਾ ਜਨਮ), ਅੰ—17 (ਮਿਤੀ 01.01.2010 ਨੂੰ ਅਤੇ ਮਿਤੀ 01.01.2010 ਤੋਂ 31.12.2012 ਤੱਕ), ਅੰ—21 (ਮਿਤੀ 01.01.2006 ਨੂੰ ਅਤੇ ਮਿਤੀ 01.01.2006 ਤੋਂ 31.12.2009 ਤੱਕ), 21 ਤੋਂ 30 (ਮਿਤੀ 01.01.1996 ਤੋਂ 31.12.2005 ਤੱਕ), 31—40 (ਮਿਤੀ 01.01.1986 ਤੋਂ 31.12.1995 ਤੱਕ), 41—50...
ਤਿਉਹਾਰਾਂ ਦੌਰਾਨ ਮਠਿਆਈਆਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ – ਵਧੀਕ ਡਿਪਟੀ ਕਮਿਸ਼ਨਰ

ਤਿਉਹਾਰਾਂ ਦੌਰਾਨ ਮਠਿਆਈਆਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ – ਵਧੀਕ ਡਿਪਟੀ ਕਮਿਸ਼ਨਰ

Hot News
ਤਰਨ ਤਾਰਨ, 28 ਸਤੰਬਰ :        ਅੱਜ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰੇਕ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈੱਟ, ਢਾਬੇ ਵਾਲਾ, ਲਾਇਸੰਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ ਤਾਂ ਉਸਦੇ ਉੱਪਰ ਫੂਡ ਐਕਟ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੰਨੇ ਵੀ ਪੁਰਾਣੇ ਫੂਡ ਸੈਂਪਲਿੰਗ ਸਬੰਧੀ ਕੋਰਟ ਕੇਸ ਚੱਲ ਰਹੇ ਹਨ, ਉਨ੍ਹਾਂ ਦਾ ਨਿਪਟਾਰਾ ਛੇਤੀ ਤੋਂ ਛੇਤੀ ਕੀਤਾ ਜਾਵੇ।       ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ (ਕਨਵੀਨਰ) ਨੇ ਸਾਰੇ ਮੈਂਬਰਾਂ ਨੂੰ ਅਪ੍ਰੈਲ ਤੋਂ ਅਗਸਤ ਮਹੀਨੇ ਤੱਕ ਫੂਡ ਸੇਫ਼ਟੀ ਦੀਆਂ ਹੋਈਆਂ ਗਤੀਵਿਧੀਆਂ ਬਾਰੇ ਜਾਗਰੂਕ ਕਰਵਾਇਆ। ਉਨ੍ਹਾਂ ਨੇ ਸਕੂਲਾਂ ਨਾਲ  ਸਬੰਧਿਤ ਅਧਿ...
‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਗੋਇੰਦਵਾਲ ਸਾਹਿਬ ਵਿਖੇ 1 ਅਕਤੂਬਰ ਨੂੰ ਹੋਵੇਗਾ ਵਿਸ਼ਾਲ ਸਮਾਗਮ

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਗੋਇੰਦਵਾਲ ਸਾਹਿਬ ਵਿਖੇ 1 ਅਕਤੂਬਰ ਨੂੰ ਹੋਵੇਗਾ ਵਿਸ਼ਾਲ ਸਮਾਗਮ

Local
ਤਰਨ ਤਾਰਨ, 28 ਸਤੰਬਰ :         'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਦਾਣਾ ਮੰਡੀ, ਗੋਇੰਦਵਾਲ ਸਾਹਿਬ ਵਿਖੇ 1 ਅਕਤੂਬਰ ਨੂੰ ਇਕ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਨਮਾਨ ਰਾਸ਼ੀ ਦੀ ਦੂਜੀ ਕਿਸ਼ਤ ਜਾਰੀ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਅੱਜ ਸਮਾਗਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਇਸ ਦੌਰਾਨ ਸਮਾਗਮ ਦੀ ਰੂਪ-ਰੇਖਾ, ਸੁਰੱਖਿਆ ਪ੍ਰਬੰਧਾਂ ਅਤੇ ਤਾਲਮੇਲ ਆਦਿ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ  ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਇਸ ਦੌਰਾਨ ਉਨ੍ਹਾਂ ਨੇ ਸਟੇਜ, ਸ਼ਾਮਿਆਨੇ, ਸਜਾਵਟ, ਸਾਊਂਂਡ, ਵੱਖ-ਵੱਖ ਬਲਾਕਾਂ, ਸਫ਼ਾਈ, ਪੀਣ ਵਾਲੇ ਪਾਣੀ, ਰਿਫਰੈਸ਼ਮੈਂਟ, ਨਿਰਵਿਘਨ ਬਿਜਲੀ ਸਪਲਾਈ, ਆਰਜ਼ੀ ਪਖਾਨੇ, ਸਿਹਤ ਸੇਵਾਵਾਂ, ਬੈਰੀਕੇਡਿੰਗ, ਟ੍ਰੈਫਿਕ ਪ੍ਰਬੰਧਨ ਅਤੇ ਪਾ...