Tuesday, May 26Malwa News
Shadow

Tag: breaking news

ਗੁਰਦਾਸਪੁਰ ਪੁਲਿਸ ਨੇ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਦੋ ਘਟਨਾਵਾਂ ਦੀ ਗੁੱਥੀ ਸੁਲਝਾਈ; ਪਿਸਤੌਲ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਗੁਰਦਾਸਪੁਰ ਪੁਲਿਸ ਨੇ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਦੋ ਘਟਨਾਵਾਂ ਦੀ ਗੁੱਥੀ ਸੁਲਝਾਈ; ਪਿਸਤੌਲ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Hot News
ਚੰਡੀਗੜ੍ਹ/ਗੁਰਦਾਸਪੁਰ, 1 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਇੱਕ ਆਧੁਨਿਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ, ਜ਼ਬਰਨ ਵਸੂਲੀ ਨਾਲ ਜੁੜੀਆਂ ਗੋਲੀਬਾਰੀ ਦੀਆਂ ਦੋ ਹਾਲੀਆ ਵਾਰਦਾਤਾਂ ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਕੋਟਲਾ ਸੁਲਤਾਨ ਸਿੰਘ ਦੇ ਰਹਿਣ ਵਾਲੇ ਨਿਤੀਸ਼ ਸਿੰਘ ਅਤੇ ਗੁਰਦਾਸਪੁਰ ਦੇ ਦਿਓਲ ਦੇ ਰਹਿਣ ਵਾਲੇ ਕਰਨ ਮਸੀਹ ਉਰਫ਼ ਅਜੇ ਉਰਫ਼ ਅੱਜੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, 22 ਸਤੰਬਰ, 2025 ਨੂੰ ਦੋ ਬਾਈਕ ਸਵਾਰ ਵਿਅਕਤੀਆਂ ਨੇ ਇੱਕ ਮੈਡੀਕਲ ਸਟੋਰ ਦੇ ਮਾਲਕ `ਤੇ ਗੋਲੀਬਾਰੀ ਕੀਤੀ ਅਤੇ ਉਸਨੂੰ ਫੱਟੜ ਕਰ ਦਿੱਤਾ। ਇਸੇ ਤਰ੍ਹਾਂ 15 ਅਕਤੂਬਰ, 2025 ਨੂੰ ਦੋ ਬਾਈਕ ਸਵਾਰਾਂ ਨੇ ਕਲਾਨੌਰ ਦੇ ਇੱਕ ਨਿੱਜੀ ਹਸਪਤਾਲ ਦੇ ਬਾਹਰ ਗੋਲੀਬਾਰੀ ...
ਲੰਬਤ ਮਾਮਲਿਆਂ ਦੇ ਨਿਪਟਾਰੇ ਲਈ ਗਮਾਡਾ ਨੇ ਲਾਇਆ ਕੈਂਪ, ਪਹਿਲੇ ਦਿਨ 864 ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਲੰਬਤ ਮਾਮਲਿਆਂ ਦੇ ਨਿਪਟਾਰੇ ਲਈ ਗਮਾਡਾ ਨੇ ਲਾਇਆ ਕੈਂਪ, ਪਹਿਲੇ ਦਿਨ 864 ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

Breaking News
*ਚੰਡੀਗੜ੍ਹ/ਐਸ.ਏ.ਐਸ. ਨਗਰ, 1 ਨਵੰਬਰ:*- ਆਮ ਜਨਤਾ, ਪ੍ਰਮੋਟਰਾਂ ਅਤੇ ਡਿਵੈਲਪਰਾਂ ਆਦਿ ਦੇ ਪੈਂਡਿੰਗ ਕੇਸਾਂ ਦੇ ਨਿਪਟਾਰੇ ਲਈ ਗਮਾਡਾ ਵੱਲੋਂ ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ ਲਗਾਏ ਜਾ ਰਹੇ ਦੋ ਦਿਨਾ ਕੈਂਪ ਦੇ ਪਹਿਲੇ ਦਿਨ ਕੁੱਲ 864 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ ਖੇਤਰ ਅਤੇ ਵਰਗ ਦੀ ਭਲਾਈ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਿਟੀ ਵੱਲੋਂ ਆਮ ਜਨਤਾ ਅਤੇ ਹੋਰ ਭਾਗੀਦਾਰਾਂ ਜਿਵੇਂ ਡਿਵੈਲਪਰਾਂ, ਪ੍ਰਮੋਟਰਾਂ ਆਦਿ ਦੇ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਇਹ ਦੋ ਦਿਨਾ ਕੈਂਪ ਉਲੀਕਿਆ ਗਿਆ ਹੈ।     ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਕੈਂਪ ਦੌਰਾਨ ਨਿਪਟਾਏ ਗਏ ਕੁੱਲ 864 ਕੇਸਾਂ ਵਿੱਚ ਸਿਟੀਜ਼ਨ ਸਰਵਿਸਿਜ਼ ਦੇ 618 ਕੇਸ, ਲੈਟਰ ਆਫ ਇੰਟੈਂਟ ਦੇ 4, ਪ੍ਰਮੋਟਰ ਲਾਇਸੈਂਸ ਰਿਨਿਊਲ ਦੇ 2, ਜ਼ੋਨਿੰਗ ...
ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਮੁਲਾਕਾਤ; ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਦਿੱਤਾ ਸੱਦਾ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਮੁਲਾਕਾਤ; ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਦਿੱਤਾ ਸੱਦਾ

Breaking News
ਚੰਡੀਗੜ੍ਹ/ਲਖਨਊ, 1 ਨਵੰਬਰ:- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਖਨਊ ਵਿਖੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਯੋਗੀ ਆਦਿੱਤਿਆਨਾਥ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਰੋਹਾਂ ਵਿੱਚ ਸ਼ਾਮਲ ਹੋਣ ਲਈ ਯੂ.ਪੀ. ਦੇ ਮੁੱਖ ਮੰਤਰੀ ਨੂੰ ਰਸਮੀ ਤੌਰ 'ਤੇ ਸੱਦਾ ਦੇਣਾ ਸੀ। ਇਸ ਮੀਟਿੰਗ ਦੌਰਾਨ ਮੰਤਰੀਆਂ ਨੇ ਸਾਰੇ ਭਾਰਤੀਆਂ ਦੀ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਦਿੱਲੀ ਵਿੱਚ ਸ਼ਹੀਦੀ ਦੇਣ ਵਾਲੇ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਦੀ ਇਤਿਹਾਸਕ ਅਤੇ ਅਧਿਆਤਮਿਕ ਮਹੱਤਤਾ...
ਲੋੜੀਂਦਾ ਅਪਰਾਧੀ ਰਣਜੀਤ ਉਰਫ਼ ਸੱਪ ਬਠਿੰਡਾ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਲੋੜੀਂਦਾ ਅਪਰਾਧੀ ਰਣਜੀਤ ਉਰਫ਼ ਸੱਪ ਬਠਿੰਡਾ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

Breaking News
ਚੰਡੀਗੜ੍ਹ/ਬਠਿੰਡਾ, 1 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਪੰਜਾਬ ਨੇ ਬਠਿੰਡਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬਠਿੰਡਾ ਦੇ ਪਿੰਡ ਬੰਗੀ ਨਿਹਾਲ ਸਿੰਘ ਨਾਲ ਸਬੰਧਤ ਲੋੜੀਂਦੇ ਅਪਰਾਧੀ ਰਣਜੀਤ ਸਿੰਘ ਉਰਫ ਸੱਪ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲਿਸ ਟੀਮਾਂ ਨੇ ਮੁਲਜ਼ਮ ਦੇ ਕਬਜ਼ੇ 'ਚੋਂ ਇੱਕ ਗੈਰ-ਕਾਨੂੰਨੀ .32 ਬੋਰ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ ਹੈ ਅਤੇ ਦੋ ਅਪਰਾਧਿਕ ਮਾਮਲਿਆਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਉਸ ਦੇ ਘਰੋਂ 130 ਗ੍ਰਾਮ ਹੈਰੋਇਨ, ਛੇ ਜ਼ਿੰਦਾ ਕਾਰਤੂਸ ਸਮੇਤ ਇੱਕ 9 ਐਮਐਮ ਦੇਸੀ ਪਿਸਤੌਲ ...
ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਨੂੰ ਭੰਗ ਕਰਨ ਸਬੰਧੀ ਕੇਂਦਰ ਦੇ ਕਦਮ ਦੀ ਸਖ਼ਤ ਆਲੋਚਨਾ; ਪੰਜਾਬ ਦੀ ਗੌਰਵਮਈ ਵਿਰਾਸਤ ‘ਤੇ ਹਮਲੇ ਖ਼ਿਲਾਫ਼ ਡਟਣ ਦਾ ਅਹਿਦ

ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਨੂੰ ਭੰਗ ਕਰਨ ਸਬੰਧੀ ਕੇਂਦਰ ਦੇ ਕਦਮ ਦੀ ਸਖ਼ਤ ਆਲੋਚਨਾ; ਪੰਜਾਬ ਦੀ ਗੌਰਵਮਈ ਵਿਰਾਸਤ ‘ਤੇ ਹਮਲੇ ਖ਼ਿਲਾਫ਼ ਡਟਣ ਦਾ ਅਹਿਦ

Breaking News
ਚੰਡੀਗੜ੍ਹ, 1 ਨਵੰਬਰ: ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਮਨਮਾਨੇ ਢੰਗ ਨਾਲ ਭੰਗ ਕਰਨ ਦੇ ਫੈਸਲੇ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਸ ਤਾਨਾਸ਼ਾਹੀ ਫੈਸਲੇ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ, ਲੋਕਤੰਤਰ ਅਤੇ ਬੌਧਿਕਤਾ ਉਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸ਼ਾਸਨ ਨਹੀਂ ਬਲਕਿ ਰਾਜਸੀ ਧੱਕੇਸ਼ਾਹੀ ਹੈ। ਕੇਂਦਰ ਦਾ ਇਹ ਆਪਹੁਦਰਾ ਕਦਮ ਪੰਜਾਬ ਦੀ ਮਿਹਨਤ ਨਾਲ ਹਾਸਲ ਕੀਤੀ ਖੁਦਮੁਖਤਿਆਰੀ, ਅਕਾਦਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਢਾਹ ਲਾਉਣ ਵਾਲਾ ਹੈ। ਇਹ ਪੰਜਾਬ ਦੀ ਰੂਹ ਉਤੇ ਹਮਲਾ ਹੈ। ਪੰਜਾਬ ਯੂਨੀਵਰਸਿਟੀ ਦੀ ਇਤਿਹਾਸਕ ਅਤੇ ਭਾਵਨਾਤਮਕ ਮਹੱਤਤਾ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਮਹਿਜ਼ ਯੂਨੀਵਰਸਿਟੀ ਨਹੀਂ ਸਗੋਂ ਦਹਾਕਿਆਂ ਦੇ ਸਮੂਹਿਕ ਯਤਨਾਂ,  ਬੌਧਿਕਤਾ ਅਤੇ ਕੁਰਬਾਨੀਆਂ ਨਾਲ ਸਿਰਜਿਆ ਅਦਾਰਾ ਹੈ। ਉਨ੍ਹਾਂ ਨੇ ਸੈਨੇਟ ਭੰਗ ਕਰਨ ਪਿਛਲੀ ਕੋਝੀ ਮਾਨਸਿਕਤਾ `ਤੇ ਸਵਾਲ ਉਠਾਉਂਦਿਆਂ ਪਿਛਲੀਆਂ ਸੈ...
ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਸਕੂਲੀ ਬੱਚਿਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਸਕੂਲੀ ਬੱਚਿਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ

Local
ਸ੍ਰੀ ਮੁਕਤਸਰ ਸਾਹਿਬ, 01 ਨਵੰਬਰ:- ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲ ਰੁਪਾਣਾ ਵਿਖੇ ਸਕੂਲੀ ਬੱਚਿਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ; ਜਿਸ ਵਿੱਚ ਸਕੂਲ ਦੇ ਲਗਭਗ 200 ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਹਨਾਂ ਨੇ  ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਬਾਰੇ ਅਤੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਡਾ. ਵਿਵੇਕ ਸ਼ਰਮਾ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਵਿਦਿਆਰਥੀਆਂ ਨੂੰ ਪਰਾਲੀ ਦੇ ਧੂੰਏ ਦਾ ਪਸ਼ੂਆਂ ਦੀ ਸਿਹਤ ’ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਇਸ ਨਾਲ ਹੀ ਉਨ੍ਹਾਂ ਨੇ ਪਰਾਲੀ ਨੂੰ ਸ...
ਕਿਰਤੋਵਾਲ ਖੁਰਦ ਵਿਖੇ ਹੈਪੀ ਸੀਡਰ ਅਤੇ ਸੁਪਰ ਸੀਡਰ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਦਾ ਸ਼ੁਭ ਆਰੰਭ

ਕਿਰਤੋਵਾਲ ਖੁਰਦ ਵਿਖੇ ਹੈਪੀ ਸੀਡਰ ਅਤੇ ਸੁਪਰ ਸੀਡਰ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਦਾ ਸ਼ੁਭ ਆਰੰਭ

Local
ਤਰਨ ਤਾਰਨ, 1 ਨਵੰਬਰ (          ) -  ਖੇਤੀ ਕਰਦਿਆਂ ਹਰ ਕਿਸਾਨ ਦੀ ਸੋਚ ਹੁੰਦੀ ਹੈ ਕਿ ਫਸਲ ਉਤਪਾਦਨ ਦੀ ਲਾਗਤ ਘੱਟ ਹੋਵੇ ਅਤੇ ਆਮਦਨ ਵੱਧ ਹੋਵੇ। ਪਰ ਅਜਿਹਾ ਤਾਂ ਹੀ ਸੰਭਵ ਹੈ ਜੇਕਰ ਉਹ ਖੇਤੀ ਤਕਨੀਕਾਂ ਨੂੰ ਵੇਖ, ਸਮਝ ਕੇ ਹਿੰਮਤ ਅਤੇ ਲਗਨ ਨਾਲ ਯਤਨ ਕਰੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਖੇਤੀਬਾੜੀ ਅਫਸਰ, ਪੱਟੀ ਡਾ. ਭੁਪਿੰਦਰ ਸਿੰਘ ਨੇ ਪਿੰਡ ਕਿਰਤੋਵਾਲ ਖੁਰਦ ਵਿਖੇ ਉੱਦਮ ਅਤੇ ਉਤਸ਼ਾਹ ਨਾਲ ਪਿਛਲੇ ਛੇ ਸਾਲ ਤੋਂ ਸਫਲਤਾ ਪੂਰਵਕ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨਾਂ ਦੁਆਰਾ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਦੇ ਸ਼ੁਭ ਆਰੰਭ ਦੌਰਾਨ ਕੀਤਾ। ਕਣਕ ਦੀ ਬਿਜਾਈ ਦੀ ਸ਼ੁਰੂਆਤ ਦੌਰਾਨ ਸਰਕਲ ਅਧਿਕਾਰੀ ਦਇਆਪ੍ਰੀਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ, ਰੱਤਾ ਗੁੱਦਾ, ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਤੋਂ ਡਾ. ਨਵਜੋਤ ਸਿੰਘ ਬਰਾੜ ਅਤੇ ਡਾ. ਸਾਹਿਲ ਨੇ ਦੱਸਿਆ ਕਿ ਕਣਕ ਦੀ ਬਿਜਾਈ ਲਈ ਨਵੰਬਰ ਦਾ ਪਹਿਲਾ ਪੰਦਰਵਾੜਾ ਢੁਕਵਾਂ ਸਮਾਂ ਹੈ। ਉਹਨਾਂ ਕਿਹਾ ਕਿ ਫਸਲ ਦੇ ਚੰਗੇ ਝਾੜ ਲਈ  ਢੁਕਵੀਂ ਤਕਨੀਕ ਦੀ ਚੋਣ ਦੇ ਨਾਲ-ਨਾਲ ਸਾਫ ਸੁਥਰੇ ਤਸਦੀਕਸ਼ੁਦਾ ...
ਬਾਲ ਭਿੱਖਿਆਂ ਅਤੇ ਬਾਲ ਮਜ਼ਦੂਰੀ ਦੇ ਖਾਤਮੇ ਲਈ ਮਾਲੇਰਕੋਟਲਾ ਵਿਖੇ ਚਲਾਈ ਜਾ ਰਹੀ ਹੈ ਵਿਸ਼ੇਸ ਚੈਕਿੰਗ ਅਭਿਆਨ

ਬਾਲ ਭਿੱਖਿਆਂ ਅਤੇ ਬਾਲ ਮਜ਼ਦੂਰੀ ਦੇ ਖਾਤਮੇ ਲਈ ਮਾਲੇਰਕੋਟਲਾ ਵਿਖੇ ਚਲਾਈ ਜਾ ਰਹੀ ਹੈ ਵਿਸ਼ੇਸ ਚੈਕਿੰਗ ਅਭਿਆਨ

Local
ਮਾਲੇਰਕੋਟਲਾ, 31 ਅਕਤੂਬਰ –           ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਤੇ ਪ੍ਰੋਜੈਕਟ ਜੀਵਨਜੋਤ 2.0 ਦੇ ਤਹਿਤ ਜ਼ਿਲ੍ਹੇ ਨੂੰ ਬਾਲ ਭਿਖਿਆ ਅਤੇ ਬਾਲ ਮਜ਼ਦੂਰੀ ਤੋਂ ਮੁਕਤ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਸ ਕੜੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਬਾਲ ਸੁਰੱਖਿਆ ਵਿਭਾਗ ਦੀ ਟੀਮ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਮਾਲੇਰਕੋਟਲਾ ਸ਼ਹਿਰ ਵਿੱਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ।               ਇਸੇ ਮੁਹਿੰਮ ਤਹਿਤ ਸਥਾਨਕ ਸਰਕਾਰੀ ਕਾਲਜ ਵੱਲੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਚਲਾਈ ਵਿਸ਼ੇਸ ਚੈਕਿੰਗ ਅਭਿਆਨ ਆਰੰਭਿਆ ਗਿਆ, ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਟੀਮ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਬੱਚਿਆਂ ਨੂੰ ਰੈਸਕਿਊ ਕਰਕੇ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕੀਤਾ ਗਿਆ। ਬੱਚਿਆਂ ਦੀ ਜਾਂਚ ਪੜਤਾਲ ਅਤੇ ਦਸਤਾਵੇਜ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਉਨ੍ਹਾਂ ਨੂੰ ਮਾਪਿਆਂ ਦੇ ਹਵਾਲੇ ਕੀਤਾ ਗਿਆ, ਇਸ ਸ਼ਰਤ ਨਾਲ ਕਿ ...
“प्रधानमंत्री पद नहीं, राष्ट्र सर्वाेपरि“, लौहपुरूष सरदार वल्लभ भाई पटेल ने हंसते-हंसते त्यागा था प्रधानमंत्री का पद – ऊर्जा मंत्री अनिल विज

“प्रधानमंत्री पद नहीं, राष्ट्र सर्वाेपरि“, लौहपुरूष सरदार वल्लभ भाई पटेल ने हंसते-हंसते त्यागा था प्रधानमंत्री का पद – ऊर्जा मंत्री अनिल विज

Haryana, Hindi
चंडीगढ़, 31 अक्टूबर- हरियाणा के ऊर्जा, परिवहन एवं श्रम मंत्री श्री अनिल विज ने कहा कि आज एकता यात्रा में हिस्सा लेने के लिए हम सभी एकत्रित हुए हैं, आज सरदार वल्लभ भाई पटेल जी की 150वीं जयंती है, उन्हें लौहपुरूष भी कहा जाता है। हम आजाद हो गए, लेकिन देश अलग-अलग रियासतों में बंटा था और उस समय लगभग 562 रियासतें थी। देश की पहली सरकार में सरदार पटेल जी को उपप्रधानमंत्री व गृह मंत्री बनाया गया। श्री विज शुक्रवार को सरदार वल्लभ भाई पटेल की 150वीं जयंती पर अम्बाला छावनी के वार हीरोज मेमोरियल स्टेडियम में आयोजित जिलास्तरीय ‘रन फॉर यूनिटी’ पदयात्रा कार्यक्रम में बतौर मुख्यतिथि जनसमूह को संबोधित कर रहे थे। उन्होंने लौह पुरूष वल्लभ भाई पटेल के चित्र पर पुष्प अर्पित कर व सैल्यूट कर उन्हें नमन भी किया। इस मौके पर मंत्री अनिल विज का स्मृति चिन्ह दे...
मुख्यमंत्री नायब सिंह सैनी से मिला डेनमार्क का शिष्टमंडल

मुख्यमंत्री नायब सिंह सैनी से मिला डेनमार्क का शिष्टमंडल

Haryana, Hindi
चंडीगढ़, 31 अक्तूबर-  हरियाणा के मुख्यमंत्री श्री नायब सिंह सैनी से आज उनके आवास संत कबीर कुटीर पर डेनमार्क की डेनिस फार्मर एब्रोड एसोसिएशन के 35 सदस्यीय प्रतिनिधिमंडल ने मुलाकात की। इस प्रतिनिधिमंडल में 20 विभिन्न कंपनियों के प्रतिनिधि शामिल रहे। इस मौके पर कृषि एवं किसान कल्याण मंत्री श्री श्याम सिंह राणा भी उपस्थित रहे। बैठक के दौरान पशुपालन, कृषि, डेयरी विकास सहित अन्य क्षेत्रों में सहयोग की संभावनाओं पर विस्तार से चर्चा हुई। प्रतिधिनिमंडल ने इन क्षेत्रों में हरियाणा में निवेश करने को लेकर गहरी रुचि दिखाई। मुख्यमंत्री श्री नायब सिंह सैनी ने प्रतिनिधिमंडल का स्वागत करते हुए कहा कि हरियाणा सरकार डेनमार्क के साथ कई परियोजनाओं पर कार्य कर रही है, जिससे प्रदेश के कृषि और पशुपालन क्षेत्र में तकनीकी उन्नति और उत्पादन क्षमता में वृद्धि विशेष र...