ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ
ਚੰਡੀਗੜ੍ਹ, 7 ਸਤੰਬਰ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 230ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 558 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
230ਵੇਂ ਦਿਨ, ਪੁਲਿਸ ਟੀਮਾਂ ਨੇ 311 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 68,699 ਗ੍ਰਿਫ਼ਤਾਰੀਆਂ ਹੋਈਆਂ ਹਨ।
ਇਸ ਤੋਂ ਇਲਾਵਾ 225 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈ...








