ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ “ਦਿ ਇੰਗਲਿਸ਼ ਐੱਜ” ਪ੍ਰੋਗਰਾਮ ਸ਼ੁਰੂ
ਅੰਮ੍ਰਿਤਸਰ, 28 ਅਕਤੂਬਰ:
ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨਾਲ ਅੱਜ 'ਦਿ ਇੰਗਲਿਸ਼ ਐੱਜ-ਲਰਨ ਸਮਾਰਟ, ਸਪੀਕ ਸ਼ਾਰਪ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਅੰਗਰੇਜ਼ੀ ਸੰਚਾਰ ਹੁਨਰਾਂ ਨਾਲ ਲੈਸ ਕੀਤਾ ਜਾਵੇਗਾ।
ਸ. ਬੈਂਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਇਹ ਵੱਕਾਰੀ ਪ੍ਰੋਗਰਾਮ ਪੰਜਾਬ ਦੇ 500 ਸਰਕਾਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ 3 ਲੱਖ ਵਿਦਿਆਰਥੀਆਂ ਨੂੰ ਸਿੱਖਿਅਤ ਬਣਾਉਣ ਲਈ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ਨੂੰ ਆਤਮ ਵਿਸ਼ਵਾਸ ਨਾਲ ਅੰਗਰੇਜ਼ੀ ਬੋਲਣ, ਪੜ੍ਹਨ ਅਤੇ ਸੋਚਣ ਦੇ ਹੁਨਰਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਅਤੇ ਇਸਦੇ ਨਾਲ ਹੀ ਉਨ੍ਹਾਂ ਦੀ ਰੋਜ਼ਗਾਰਯੋਗਤਾ ਅਤੇ ਵਿਸ਼ਵ ਪੱਧਰ ਤੱਕ ਪਹੁੰਚ ਨੂੰ ਵਧਾਇਆ ਜਾ ਰਿਹਾ ਹੈ।
ਪੰਜਾਬ ਦੀ ਸਿੱਖਿਆ ਪ੍ਰਣਾਲੀ ਵ...








