ਵਧੀਕ ਡਿਪਟੀ ਕਮਿਸ਼ਨਰ ਜਨਰਲ ਵੱਲੋਂ ਨਗਰ ਕੌਂਸਲ ਦੁਆਰਾ ਚਲਾਈ ਜਾ ਰਹੀ ਸਾਫ ਸਫਾਈ ਅਤੇ ਫੋਗਿੰਗ ਮੁਹਿੰਮ ਦਾ ਲਿਆ ਜਾਇਜ਼ਾ
ਫਾਜ਼ਿਲਕਾ 23 ਅਕਤੂਬਰ - ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੇਂਗੁ ਦੇ ਮਦੇਨਜਰ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਸਾਫ ਸਫਾਈ ਅਤੇ ਫੋਗਿੰਗ ਕਰਵਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ| ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ ਵੱਲੋਂ ਮਲਕਾਣਾ ਮਹਲਾ, ਗਾਂਧੀ ਨਗਰ ਅਤੇ ਐਮਸੀ ਕਲੋਨੀ ਵਿਖੇ ਅਚਨਚੇਤ ਪਹੁੰਚ ਕੇ ਨਗਰ ਕੌਂਸਲ ਦੁਆਰਾ ਕਰਵਾਈ ਜਾ ਰਹੀ ਸਾਫ ਸਫਾਈ ਅਤੇ ਫੋਗਿੰਗ ਦਾ ਜਾਇਜ਼ਾ ਲਿਆ|
ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਨਗਰ ਕੌਂਸਲ ਵੱਲੋਂ ਸ਼ਹਿਰਦੇ ਵੱਖ ਵੱਖ ਇਲਾਕਿਆਂ ਵਿਚ ਸਾਫ ਸਫਾਈ ਰੱਖਣ ਅਤੇ ਫੋਗਿੰਗ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਉਨਾਂ ਕਿਹਾ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸ਼ਹਿਰ ਵਿਖੇ ਕਿਤੇ ਵੀ ਕੂੜਾ ਕਰਕਟ ਦੇ ਢੇਰ ਨਜ਼ਰ ਨਾ ਆਉਣ, ਨਾਲੋ- ਨਾਲ ਸਾਫ ਸਫਾਈ ਕੀਤੀ ਜਾਵੇ, ਤਾਂ ਜੋ ਕਿਸੇ ਕਾਰਨ ਵੀ ਡੇਂਗੂ ਆਦਿ ਬਿਮਾਰੀਆਂ ਦਾ ਪਸਾਰ ਨਾ ਹੋ ਸਕੇ |
ਵਧੀਕ ਡਿਪਟੀ ਕਮਿਸ...








