ਪੁਲਿਸ ਮੁਲਾਜ਼ਮਾਂ ਦੀਆਂ ਸ਼ਹਾਦਤਾਂ ਨੂੰ ਸਦਾ ਰੱਖਿਆ ਜਾਵੇਗਾ ਯਾਦ: ਸਰਤਾਜ ਸਿੰਘ ਚਾਹਲ
ਸੰਗਰੂਰ, 21 ਅਕਤੂਬਰ- ਜ਼ਿਲ੍ਹਾ ਪੁਲਿਸ ਮੁਖੀ, ਸ਼੍ਰੀ ਸਰਤਾਜ ਸਿੰਘ ਚਾਹਲ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਲਾਈਨ, ਸੰਗਰੂਰ ਵਿਖੇ ਕਰਵਾਏ ਪੁਲਿਸ ਸ਼ਹੀਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ, ਜਿਨ੍ਹਾਂ ਨੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ।
ਸ਼੍ਰੀ ਚਾਹਲ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਹੈ ਅਤੇ ਪੰਜਾਬ ਪੁਲਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਚਾਹਲ ਨੇ ਦੱਸਿਆ ਕਿ 21 ਅਕਤੂਬਰ 1959 ਨੂੰ ਭਾਰਤ-ਤਿੱਬਤ ਸਰਹੱਦ 'ਤੇ ਗਸ਼ਤ ਦੌਰਾਨ ਚੀਨੀ ਫੌਜ ਵੱਲੋਂ ਕੀਤੇ ਹਮਲੇ ਵਿੱਚ ਪੁਲਿਸ ਦੇ 10 ਜਵਾਨ ਸ਼ਹੀਦ ਹੋ ਗਏ ਸਨ, ਜਿ...








