ਅੰਮ੍ਰਿਤਸਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਕਾਬੂ; ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 17 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਅੰਮ੍ਰਿਤਸਰ ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵਿਦੇਸ਼ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਅਤੇ ਬੰਬੀਹਾ ਗੈਂਗ ਦੇ ਮੁੱਖ ਸਰਗਨਾ ਗੈਂਗਸਟਰ ਜਸਵੀਰ ਸਿੰਘ ਉਰਫ਼ ਲੱਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਕਬਜ਼ੇ ਵਿੱਚੋਂ .30 ਕੈਲੀਬਰ ਦੇ ਇੱਕ ਵਿਦੇਸ਼ੀ ਪਿਸਤੌਲ ਸਮੇਤ ਅੱਠ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਜਸਵੀਰ ਸਿੰਘ ਉਰਫ਼ ਲੱਲਾ ਨੂੰ ਉਸਦੇ ਵਿਦੇਸ਼ ਅਧਾਰਤ ਹੈਂਡਲਰ ਵੱਲੋਂ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੇ ਨਿਰਦੇਸ਼ ਦਿੱਤੇ ਜਾ ਰਹੇ ਸਨ।
ਏਡੀਜ...








