Tuesday, May 26Malwa News
Shadow

Tag: breaking news

ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਅਤੇ ਭਲਾਈ ਲਈ ਵਚਨਬੱਧ : ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਅਤੇ ਭਲਾਈ ਲਈ ਵਚਨਬੱਧ : ਡਾ. ਰਵਜੋਤ ਸਿੰਘ

Local
ਹੁਸ਼ਿਆਰਪੁਰ, 16 ਅਕਤੂਬਰ :-     ਖੇਤੀਬਾੜੀ ਉਤਪਾਦਕਤਾ ਵਧਾਉਣ ਅਤੇ ਵਾਤਾਵਰਨ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੱਜ ਖੇਤੀਬਾੜੀ ਵਿਭਾਗ ਵੱਲੋਂ ਨਿਰਦੇਸ਼ਕ ਖੇਤੀਬਾੜੀ ਅਤੇ ਵਿਕਾਸ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਸਿਟੀ ਸੈਂਟਰ, ਹੁਸ਼ਿਆਰਪੁਰ ਵਿਖੇ ਲਗਾਇਆ ਗਿਆ। ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘਪਾਬਲਾ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਵਾਤਾਵਰਨ ਪ੍ਰਦੂਸ਼ਣ ਵਧਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇਤਾ ਅਤੇ ਉਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕਈ ਯੋਜਨਾਵਾਂ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਸਾਨਾਂ ਨੂੰ ਵਿਭਾ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ  ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਸੱਦਾ ਦੇਣਗੇ ਮੁੱਖ ਮੰਤਰੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ  ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਸੱਦਾ ਦੇਣਗੇ ਮੁੱਖ ਮੰਤਰੀ

Breaking News
ਚੰਡੀਗੜ੍ਹ, 16 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਸ਼ਾਮਲ ਹੋਣ ਵਾਸਤੇ ਰਸਮੀ ਤੌਰ 'ਤੇ ਸੱਦਾ ਦਿੱਤਾ ਜਾਵੇਗਾ। ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਸੂਬਾ ਸਰਕਾਰ ਦੀ ਤਰਫੋਂ ਯਾਦਗਾਰੀ ਸਮਾਗਮਾਂ ਦਾ ਹਿੱਸਾ ਬਣਨ ਲਈ ਇਨ੍ਹਾਂ ਸਖਸ਼ੀਅਤਾਂ ਨੂੰ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹਨਾਂ ਸਮਾਗਮਾਂ ਦਾ ਅਧਿਕਾਰਤ ਪ੍ਰੋਗਰਾਮ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨਾਲ ਵਿਸਥਾਰ ਵਿੱਚ ਸਾਂਝਾ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਆਪਣੀ ਸਹੂਲਤ ਅਨੁਸਾਰ ਸ਼ਾਮਲ ਹੋਣ ਲਈ ਬੇਨਤੀ ਕੀਤੀ ਜਾਵੇਗੀ। ਸੂਬਾ ਸਰਕਾਰ ਵੱਲੋਂ ਇਸ ਸ਼ਾਨਦਾਰ ਸਮਾਗਮ ਲਈ ਲੋੜੀਂਦੇ ਇੰਤਜ਼ਾਮ ਅਤੇ ਸੁਰੱਖਿਆ ਪ੍ਰਬੰਧਾਂ ਦਾ ਵਿਸ਼ੇਸ਼ ਇੰਤਜ਼ਾਮ ਕੀਤਾ ਜਾਵੇਗਾ ਤਾਂ ਜੋ ਇਸ ਸਮਾਗਮ ਨੂੰ ਸਾਰਿਆਂ ਲਈ ਯਾਦਗਾਰੀ ਬਣਾਇਆ ਜਾ ਸਕੇ। ਜ਼ਿਕਰਯੋਗ ਹੈ ...
ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

Hot News
ਚੰਡੀਗੜ੍ਹ 16 ਅਕਤੂਬਰ :- ਪੰਜਾਬ ਵਿਧਾਨ ਸਭਾ ਦੇ ਸਕੱਤਰ-ਕਮ-ਰਿਟਰਨਿੰਗ ਅਫ਼ਸਰ ਸ਼੍ਰੀ ਰਾਮ ਲੋਕ ਖਟਾਨਾ ਨੇ ਅੱਜ ਪੰਜਾਬ ਰਾਜ ਸਭਾ ਉਮੀਦਵਾਰ ਸ਼੍ਰੀ ਰਜਿੰਦਰ ਗੁਪਤਾ, ਜੋ ਸੰਸਦ ਦੇ ਉਪਰਲੇ ਸਦਨ ਲਈ ਬਿਨਾਂ ਮੁਕਾਬਲਾ ਚੁਣੇ ਗਏ ਸਨ, ਨੂੰ ਚੋਣ ਸਰਟੀਫਿਕੇਟ ਸੌਂਪਿਆ। ਇਹ ਸਰਟੀਫਿਕੇਟ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿੱਚ ਦਿੱਤਾ ਗਿਆ। ਸ਼੍ਰੀ ਰਜਿੰਦਰ ਗੁਪਤਾ ਦੇ ਨਾਲ ਉਨ੍ਹਾਂ ਦੀ ਪਤਨੀ ਮਧੂ ਗੁਪਤਾ ਵੀ ਸਨ।...
‘ਯੁੱਧ ਨਸਿ਼ਆਂ ਵਿਰੁੱਧ’: 229ਵੇਂ ਦਿਨ ਪੰਜਾਬ ਪੁਲਿਸ ਨੇ 95 ਨਸ਼ਾ ਤਸਕਰਾਂ ਨੂੰ 3.4 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸਿ਼ਆਂ ਵਿਰੁੱਧ’: 229ਵੇਂ ਦਿਨ ਪੰਜਾਬ ਪੁਲਿਸ ਨੇ 95 ਨਸ਼ਾ ਤਸਕਰਾਂ ਨੂੰ 3.4 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Hot News
ਚੰਡੀਗੜ੍ਹ, 16 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 229ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ ਨੂੰ 427 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 82 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 229 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,219 ਹੋ ਗਈ ਹੈ। ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.4 ਕਿਲੋ ਹੈਰੋਇਨ, 7.5 ਕਿਲੋ ਭੁੱਕੀ, 878 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9210 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬ...
ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

Breaking News
ਚੰਡੀਗੜ੍ਹ, 16 ਅਕਤੂਬਰ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਇੱਕ ਵਸੀਕਾ ਨਵੀਸ (ਡੀਡ ਰਾਈਟਰ), ਦੀਪਕ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਬੰਗੋਲ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਜ਼ਮੀਨ ਖਰੀਦਣ ਤੋਂ ਬਾਅਦ ਉਹ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਉਕਤ ਵਸੀਕਾ ਨਵੀਸ ਨੂੰ ਮਿਲਿਆ। ਸ਼ਿਕਾਇਤਕਰਤਾ ਨੇ ਲੋੜੀਂਦੀ ਰਜਿਸਟਰੀ ਫੀਸ ਵਸੀਕਾ ਨਵੀਸ ਨੂੰ ਟ੍ਰਾਂਸਫਰ ਕਰ ਦਿੱਤੀ ਜਿਸਨੇ ਰਜਿਸਟਰੀ ਦੀ ਪ੍ਰਕਿਰਿਆ ਪੂਰੀ ਕਰਵਾ ਦਿੱਤੀ ਪਰ ਫਿਰ 30,000 ਰੁਪਏ ਦੀ ਰਿਸ਼ਵਤ ਦੀ ਮੰਗ ਇਹ ਕਹਿੰਦੇ ਹੋਏ ਕੀਤੀ ਕਿ ਅਸਲ ਰਜਿਸਟਰੀ ਦੇ ਅਸਲ ਦਸਤਾਵੇਜ਼ਾਂ 'ਤੇ ਤਹਿਸੀਲਦਾਰ ਵੱਲੋਂ ਦਸਤਖ਼ਤ ਪੈਸਿਆਂ ਦਾ ਭੁਗਤਾਨ ਕਰਨ ਤੋ...
ਡਿਜੀਟਲ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 98 ਕਰੋੜ ਰੁਪਏ ਨਾਲ ਇੰਟਰਐਕਟਿਵ ਸਮਾਰਟ ਪੈਨਲਾਂ ਨਾਲ ਕੀਤਾ ਜਾਵੇਗਾ ਲੈਸ

ਡਿਜੀਟਲ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 98 ਕਰੋੜ ਰੁਪਏ ਨਾਲ ਇੰਟਰਐਕਟਿਵ ਸਮਾਰਟ ਪੈਨਲਾਂ ਨਾਲ ਕੀਤਾ ਜਾਵੇਗਾ ਲੈਸ

Hot News
ਚੰਡੀਗੜ੍ਹ, 16 ਅਕਤੂਬਰ:- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਡਿਜੀਟਲ ਯੁੱਗ ਦਾ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 98 ਕਰੋੜ ਰੁਪਏ ਦੀ ਲਾਗਤ ਨਾਲ 8230 ਤੋਂ ਵੱਧ ਅਤਿ-ਆਧੁਨਿਕ ਇੰਟਰਐਕਟਿਵ ਫਲੈਟ ਪੈਨਲ (ਆਈ.ਐਫ.ਪੀਜ਼) ਲਗਾਏ ਜਾਣਗੇ, ਜਿਸ ਦਾ ਉਦੇਸ਼ ਕਲਾਸਰੂਮਾਂ ਵਿੱਚ ਸਿੱਖਿਅਕ ਗਤੀਵਿਧੀਆਂ ਨੂੰ ਹੋਰ ਦਿਲਚਸਪ ਬਣਾਉਣਾ, ਸੰਕਲਪ ਨੂੰ ਬਿਹਤਰ ਢੰਗ ਨਾਲ ਸਮਝਾਉਣਾ ਅਤੇ ਸਿੱਖਣ ਦੇ ਨਤੀਜਿਆਂ ਵਿੱਚ ਹੋਰ ਵਾਧਾ ਕਰਨਾ ਹੈ। ਇਸ ਅਹਿਮ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ 3,600 ਸਰਕਾਰੀ ਸਕੂਲ ਵਿੱਚ ਅਤਿ-ਆਧੁਨਿਕ ਇੰਟਰਐਕਟਿਵ ਫਲੈਟ ਪੈਨਲ (ਆਈ.ਐਫ.ਪੀਜ਼) ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮਾਰਚ 2026 ਤੱਕ, ਇਹ ਪਹਿਲਕਦਮੀ ਲੱਖਾਂ ਵਿਦਿਆਰਥੀਆਂ ਲਈ ਸਿੱਖਣ ਪ੍ਰਣਾਲੀ ਵਿੱਚ ਅਹਿਮ ਬਦਲਾਅ ਲਿਆਵੇਗੀ ਅਤੇ ਰਵਾਇਤੀ ਸਿੱਖਿਆ ਵਿਧੀਆਂ ਦੀ ਥਾਂ ਗਤੀਸ਼ੀਲ, ਇੰਟਰਐਕਟਿਵ ਡਿਜੀਟਲ ਕਲਾਸਰੂਮ ਪੇਸ਼ ਕਰੇਗੀ। ਮੁੱਖ ...
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਕਰਕੇ ਹੋਵੇਗੀ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਕਰਕੇ ਹੋਵੇਗੀ

Hot News
ਨਵੀਂ ਦਿੱਲੀ/ਚੰਡੀਗੜ੍ਹ, 16 ਅਕਤੂਬਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ 25 ਅਕਤੂਬਰ ਨੂੰ ਕੌਮੀ ਰਾਜਧਾਨੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕਰਕੇ ਕੀਤੀ ਜਾਵੇਗੀ। ਅੱਜ ਨਵੀਂ ਦਿੱਲੀ ਵਿੱਚ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹੀਨਾ ਭਰ ਚੱਲਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਾਰੇ ਕੈਬਨਿਟ ਮ...
ਪੰਜਾਬ ਬਣਿਆ ਨਿਵੇਸ਼ ਦਾ ਨਵਾਂ ਕੇਂਦਰ! ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਤਿਆਰ

ਪੰਜਾਬ ਬਣਿਆ ਨਿਵੇਸ਼ ਦਾ ਨਵਾਂ ਕੇਂਦਰ! ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਤਿਆਰ

Hot News
ਚੰਡੀਗੜ੍ਹ, 16 ਅਕਤੂਬਰ : ਪੰਜਾਬ ਅੱਜ ਦੇਸ਼ ਅਤੇ ਦੁਨੀਆ ਦੇ ਨਿਵੇਸ਼ਕਾਂ ਲਈ ਇੱਕ ਨਵੀਂ ਉਮੀਦ ਬਣ ਕੇ ਉੱਭਰਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਦਰਸ਼ੀ ਅਗਵਾਈ ਅਤੇ ਪ੍ਰਗਤੀਸ਼ੀਲ ਨੀਤੀਆਂ ਸਦਕਾ, ਸੂਬਾ ਹੁਣ ਉਦਯੋਗਿਕ ਵਿਕਾਸ ਦਾ ਨਵਾਂ ਕੇਂਦਰ ਬਣ ਚੁੱਕਾ ਹੈ। ਹਾਲ ਹੀ ਵਿੱਚ, ਮੁੱਖ ਮੰਤਰੀ ਨੇ ਬੈਂਗਲੁਰੂ ਵਿੱਚ ਪ੍ਰਸਿੱਧ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਸੱਦਾ ਦਿੱਤਾ। ਇਹ ਮੀਟਿੰਗ ਨਾ ਸਿਰਫ਼ ਪੰਜਾਬ ਪ੍ਰਤੀ ਵਧਦੇ ਭਰੋਸੇ ਦਾ ਪ੍ਰਤੀਕ ਹੈ, ਸਗੋਂ ਇਸ ਗੱਲ ਦਾ ਵੀ ਪ੍ਰਮਾਣ ਹੈ ਕਿ ਸੂਬਾ ਹੁਣ ਨਿਵੇਸ਼ ਦੇ ਲਿਹਾਜ਼ ਨਾਲ ਭਾਰਤ ਦਾ ਸਭ ਤੋਂ ਭਰੋਸੇਮੰਦ ਟਿਕਾਣਾ ਬਣ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਕਰਨਾ ਹੁਣ ਸਿਰਫ਼ ਮੁਨਾਫ਼ੇ ਦਾ ਸੌਦਾ ਨਹੀਂ, ਸਗੋਂ ਇੱਕ ਲੰਬੀ ਮਿਆਦ ਦੀ ਭਾਈਵਾਲੀ ਦਾ ਮੌਕਾ ਹੈ। ਉਨ੍ਹਾਂ ਨੇ ਉਦਯੋਗਪਤੀਆਂ ਸਾਹਮਣੇ ਸੂਬੇ ਦੀਆਂ ਨਿਵੇਸ਼-ਪੱਖੀ ਨੀਤੀਆਂ, ਨਿਰਵਿਘਨ ਬਿਜਲੀ ਸਪਲਾਈ ਅਤੇ ਸਰਕਾਰ ਦੇ ਪੂਰਨ ਸਹਿਯੋਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਨਿਵੇਸ਼ਕਾਂ ਨੂੰ ਸੁਰੱਖਿਆ, ਸਥਿਰਤਾ ਅਤੇ ਸਫ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

Breaking News
ਚੰਡੀਗੜ੍ਹ/ਬੈਂਗਲੁਰੂ, 16 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨਾਲ ਬੈਂਗਲੁਰੂ ਵਿਖੇ ਮੁਲਾਕਾਤ ਕਰਕੇ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਮੁੱਖ ਮੰਤਰੀ ਰਿਹਾਇਸ਼ ਵਿਖੇ ਮੁਲਾਕਾਤ ਦੌਰਾਨ ਦੋਵਾਂ ਮੰਤਰੀਆਂ ਨੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨੂੰ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਰਨਾਟਕ ਦੇ ਮੁੱਖ ਮੰਤਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਾਵਨ ਸਮਾਪਤੀ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਰਸਮੀ ਸੱਦਾ ਦਿੰਦਿਆਂ ਇਸ ਇਤਿਹਾਸਕ ਦਿਹਾੜੇ ਮੌਕੇ ਕਰਵਾਏ ਜਾ ਰਹੇ ਦੇਸ਼-ਵਿਆਪੀ ਸਮਾਗਮਾਂ ਬਾਰੇ ਵੀ ਵੇਰਵੇ ਸਾਂਝੇ ਕੀਤੇ। ਸਮਾਗਮਾਂ ਦੇ ਪ੍ਰਬੰਧਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀਆਂ ਨੇ ਦੱ...
ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

Breaking News
ਚੰਡੀਗੜ੍ਹ, 16 ਅਕਤੂਬਰ:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 355ਵੇਂ ਜਨਮ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਦੇ ਨਾਲ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਵਿਧਾਇਕ ਫੌਜਾ ਸਿੰਘ ਸਰਾਰੀ, ਸਕੱਤਰ ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਨਾ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਇੱਕ ਮਹਾਨ ਯੋਧਾ ਸਨ ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਬਾਬਾ ਬੰਦਾ ਸਿੰਘ ਬਹਾਦਰ ਜੀ ਪੰਜਾਬ ਵਿੱਚ ਪਹਿਲੇ ਸਿੱਖ ਰਾਜ ਦੇ ਸੰਸਥਾਪਕ ਸਨ ਜਿਨ੍ਹਾਂ ਨੇ ਜ਼ਿਮੀਂਦਾਰੀ ਪ੍ਰਣਾਲੀ ਨੂੰ ਖਤਮ ਕੀਤਾ ਅਤੇ ਜ਼ਮੀਨ ਵਾਹੁਣ ਵਾਲਿਆਂ ਨੂੰ ਮਾਲਕੀ ਅਧਿਕਾਰ ਪ੍ਰਦਾਨ ਕੀਤੇ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀਆਂ ਯਾਦਾਂ ਹਮੇਸ਼ਾ ਸਾਡੇ ਦਿਲਾਂ ਵਿੱਚ ਰਹਿਣਗੀਆਂ ਅਤੇ ਸਾਨੂੰ ਉਨ੍ਹਾਂ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣਾ ਚਾਹੀਦਾ ਹੈ। ----------...