ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ
ਚੰਡੀਗੜ੍ਹ, 5 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੇ ਮੌਕੇ ’ਤੇ ਹਾਰਦਿਕ ਵਧਾਈ ਦਿੱਤੀ।
ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਗਿਆਨ ਦਾ ਰਸਤਾ ਦਿਖਾ ਕੇ ਉਨ੍ਹਾਂ ਨੂੰ ਸਮਾਜ ਦੇ ਜ਼ਿੰਮੇਵਾਰ ਅਤੇ ਉੱਤਮ ਨਾਗਰਿਕ ਬਣਾਉਂਦੇ ਹਨ। ਉਨ੍ਹਾਂ ਕਿਹਾ,‘‘ਸਿੱਖਿਆ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਰੱਖਦੀ ਹੈ ਅਤੇ ਅਧਿਆਪਕ ਇੱਕ ਵਿਦਿਆਰਥੀ ਦੇ ਭਵਿੱਖ ਨੂੰ ਬਣਾਉਣ ਵਿੱਚ ਡੂੰਘੀ ਭੂਮਿਕਾ ਨਿਭਾਉਂਦਾ ਹੈ।’’ ਉਨ੍ਹਾਂ ਅੱਗੇ ਕਿਹਾ,‘‘ਜਿਵੇਂ ਅਸੀਂ ਆਪਣੇ ਮਾਪਿਆਂ ਦਾ ਕਰਜ਼ ਕਦੇ ਨਹੀਂ ਚੁਕਾ ਸਕਦੇ, ਉਸੇ ਤਰ੍ਹਾਂ ਅਸੀਂ ਆਪਣੇ ਅਧਿਆਪਕਾਂ ਦਾ ਕਰਜ਼ ਕਦੇ ਵੀ ਨਹੀਂ ਚੁਕਾ ਸਕਦੇ। ਇੱਕ ਅਧਿਆਪਕ ਸਾਨੂੰ ਉੱਚੀਆਂ ਬੁਲੰਦੀਆਂ ’ਤੇ ਲੈ ਜਾਂਦਾ ਹੈ, ਸਫਲਤਾ ਦਾ ਰਸਤਾ ਦਿਖਾਉਂਦਾ ਹੈ ਅਤੇ ਆਪਣੇ ਵਿਦਿਆਰਥੀ ਨੂੰ ਕਾਮਯਾਬ ਤੇ ਖੁਸ਼ਹਾਲ ਦੇਖ ਕੇ ਸਭ ਤੋਂ ਖੁਸ਼ੀ ਪ੍ਰਾਪਤ ਕਰਦਾ ਹੈ।’’
ਇਸ ਵਿਸ਼ੇਸ਼ ਮੌਕੇ ’ਤੇ ਸਪੀਕਰ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ...








