ਪੰਜਾਬ ਸਰਕਾਰ ਨੇ ਝੋਨੇ ਦੀ ਅੰਤਰ-ਰਾਜੀ ਗ਼ੈਰ-ਕਾਨੂੰਨੀ ਢੋਆ-ਢੁਆਈ ‘ਤੇ ਕੱਸਿਆ ਸ਼ਿਕੰਜਾ; ਕੋਟਕਪੂਰਾ ਦੇ ਸ਼ੈੱਲਰ ਮਾਲਕ ਸਮੇਤ 6 ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ
ਚੰਡੀਗੜ੍ਹ, 13 ਅਕਤੂਬਰ:- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਗ਼ੈਰ-ਕਾਨੂੰਨੀ ਅੰਤਰ-ਰਾਜੀ ਢੋਆ-ਢੁਆਈ 'ਤੇ ਸ਼ਿਕੰਜਾ ਕੱਸਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਪੁਲਿਸ ਸਟੇਸ਼ਨ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਸ. ਖੁੱਡੀਆਂ ਨੇ ਦੱਸਿਆ ਕਿ ਸਥਾਨਕ ਮਾਰਕਫੈੱਡ ਬ੍ਰਾਂਚ ਮੈਨੇਜਰ ਦੀ ਸ਼ਿਕਾਇਤ 'ਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ), 2023 ਦੀ ਧਾਰਾ 318(4) ਅਤੇ 61(2) ਅਤੇ ਜ਼ਰੂਰੀ ਵਸਤਾਂ ਐਕਟ, 1955 ਦੀ ਧਾਰਾ 7 ਤਹਿਤ ਕੋਟਕਪੂਰਾ ਦੇ ਪਿੰਡ ਹਰੀ ਨੌ ਸਥਿਤ ਦੋ ਚੌਲ ਮਿੱਲਾਂ ਦੇ ਮਾਲਕ ਅਤੇ ਰਾਜਸਥਾਨ ਦੇ ਪੰਜ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਨੰਬਰ 0184 ਦਰਜ ਕੀਤੀ ਗਈ ਹੈ। ਪੁਲਿਸ ਨੇ ਗ਼ੈਰ-ਕਾਨੂੰਨੀ ਝੋਨੇ ਨਾਲ ਭਰੇ ਰਾਜਸਥਾਨ ਦੇ ਰਜਿਸਟਰੇਸ਼ਨ ਨੰਬਰ ਵਾਲੇ ਚਾਰ ਟਰੈਕਟਰ-ਟਰਾਲੀਆਂ ਵੀ ਬਰਾਮਦ ਕੀਤੀਆਂ ਹਨ।
ਇਸ ਘਟਨਾ ਦੇ ਮੱਦੇਨਜ਼ਰ ਸ. ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰ...








