ਮਾਵਾਂ-ਧੀਆਂ ਸਤਿਕਾਰ ਯੋਜਨਾ ਦੀਆਂ ‘ਸਖੀਆਂ’ ਦਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਸਨਮਾਨ
ਸੰਗਰੂਰ, 5 ਸਤੰਬਰ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਸਨਮਾਨ, ਸੁਰੱਖਿਆ ਅਤੇ ਸਸ਼ਕਤੀਕਰਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪਿੰਡ ਘਾਬਦਾ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਯੋਜਨਾ ਨਾਲ ਜੁੜੀਆਂ ‘ਸਖੀਆਂ’ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਮਹਿਲਾਵਾਂ ਨੂੰ ਸਮਾਜ ਵਿੱਚ ਬਣਦਾ ਸਨਮਾਨ ਦਿਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਆਤਮਨਿਰਭਰ ਬਣਾਉਣ ਵੱਲ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ‘ਸਖੀਆਂ’ ਇਸ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਮਜ਼ਬੂਤੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਪਹਿਲਕਦਮੀ ਲਈ ਮੁੱਖ ਮੰਤਰੀ ਪੰਜਾਬ ਸ...








