ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੇ ਗਏ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ: ਲਾਲਜੀਤ ਸਿੰਘ ਭੁੱਲਰ
ਤਰਨ ਤਾਰਨ, 21 ਜੂਨ: ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਬਠਿੰਡਾ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ਵਿਖੇ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਸ਼ੁਰੂ ਕੀਤੇ ਗਏ ਹਨ ਤਾਂ ਜੋ ਲੋੜਵੰਦਾਂ ਨੂੰ ਡਰਾਇਵਿੰਗ ਸਕਿੱਲ ਸਿੱਖਣ ਲਈ ਦੂਰ-ਦੁਰਾਡੇ ਨਾ ਜਾਣਾ ਪਵੇ।
ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਚਲਾਏ ਜਾ ਰਹੇ ਤਰਨ ਤਾਰਨ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਦਾ ਨਿਰੀਖਣ ਕਰਨ ਮੌਕੇ ਦਿੱਤੀ। ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਿਖਿਆਰਥੀਆ ਨੂੰ ਸਰਟੀਫਿਕੇਟ ਵੀ ਵੰਡੇ ਗਏ।
ਇਸ ਮੌਕੇ ਸੰਬੋਧਨ ਕਰਦਿਆਂ ਸ. ਭੁੱਲਰ ਨੇ ਕਿਹਾ ਕਿ ਪਹਿਲਾਂ ਨਵਾਂ ਡਰਾਈਵਿੰਗ ਲਾਇਸੈਂਸ ਬਣਾਉਣ ਜਾਂ ਪੁਰਾਣਾ ਲਾਇਸੈਂਸ ਰਿਨਿਊ ਕਰਾਉਣ ਲਈ ਰਿਫ੍ਰੈਸਰ ਕੋਰਸ ਕਰਨ ਲਈ ਮਹੂਆਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਜਾਣਾ ਪੈਂਦਾ ਸੀ ਜਿਸ ਕਾਰਨ ਲੋਕਾ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਮਹੂਆਣੇ ਜਾਣ ਦੀ ਜ਼ਰੂਰਤ ਨਹੀਂ ਹੈ ਅਤੇ ਲੋਕ ਆਪਣੀ ਟ...







