ਐਮਐਸਪੀ ‘ਤੇ ਆਮ ਆਦਮੀ ਪਾਰਟੀ ਨੇ ਕਿਹਾ – ਬੀਜੇਪੀ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ ਹੈ, ਜੇਕਰ ਕਿਸਾਨਾਂ ਦੀ ਸੱਚਮੁੱਚ ਚਿੰਤਾ ਹੈ ਤਾਂ ਐਮਐਸਪੀ ਗਾਰੰਟੀ ਕਾਨੂੰਨ ਬਣਾਏ
ਚੰਡੀਗੜ੍ਹ, 20 ਜੂਨ : ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਵੱਲੋਂ ਇਸ ਸਾਲ ਸਾਉਣੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਮਾਮੂਲੀ ਵਾਧੇ 'ਤੇ ਕਿਹਾ ਕਿ ਭਾਜਪਾ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ ਹੈ। ਪਾਰਟੀ ਨੇ ਕਿਹਾ ਕਿ ਜੇਕਰ ਭਾਜਪਾ ਨੂੰ ਸੱਚਮੁੱਚ ਦੇਸ਼ ਦੇ ਕਿਸਾਨਾਂ ਦੀ ਚਿੰਤਾ ਹੈ ਤਾਂ ਉਸ ਨੂੰ ਕਿਸਾਨਾਂ ਦੀ ਮੰਗ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਉਣਾ ਚਾਹੀਦਾ ਹੈ।
ਵੀਰਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਟਰ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ 'ਆਪ' ਦੇ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਪਿਛਲੇ ਕਈ ਸਾਲਾਂ 'ਚ ਖੇਤੀ ਲਾਗਤਾਂ 'ਚ ਕਰੀਬ 70 ਫ਼ੀਸਦੀ ਦਾ ਵਾਧਾ ਹੋਇਆ ਹੈ ਅਤੇ ਮੋਦੀ ਸਰਕਾਰ ਘੱਟੋ-ਘੱਟ ਸਮਰਥਨ ਮੁੱਲ 'ਚ ਸਿਰਫ 7 ਫ਼ੀਸਦੀ ਵਾਧਾ ਕਰਕੇ ਖ਼ੁਦ ਆਪਣੀ ਪਿੱਠ ਥਪਥਪਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਕੈਬਨਿਟ ਮੰਤਰੀ ਪਿਊਸ਼ ਗੋਇਲ ਨੇ ਖ਼ੁਦ ਕਿਹਾ ਹੈ ਕਿ 83 ਫ਼ੀਸਦੀ ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਕੀਮਤ 'ਤੇ ਵਿਕਦੀਆਂ ਹਨ। ਘੱਟੋ-ਘੱਟ ਸਮਰਥਨ ਮੁੱਲ 'ਤੇ ਸਿਰਫ 13 ਫ਼ੀਸ...








