Monday, May 25Malwa News
Shadow

Tag: breaking news

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਤੇ ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਝੋਨੇ ਦੀ ਖਰੀਦ ਕਰਵਾਈ ਸ਼ੁਰੂ

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਤੇ ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਝੋਨੇ ਦੀ ਖਰੀਦ ਕਰਵਾਈ ਸ਼ੁਰੂ

Punjab News
ਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ:- ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬਾਬਤ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਖਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ।  ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ. ਜਨਰਲ) ਗੁਰਪ੍ਰੀਤ ਸਿੰਘ ਥਿੰਦ ਵੀ ਮੌਜੂਦ ਸਨ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਝੋਨੇ ਦੀ ਖਰੀਦ ਲਈ ਸਰਕਾਰ ਵਲੋਂ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ ਅਤੇ ਇਸ ਮਾਪਦੰਡ ਵਿੱਚ ਆਉਣ ਵਾਲੇ ਦਾਣੇ-ਦਾਣੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਈ ਜਾਵਾਂਗੀ। ਉਨ੍ਹਾਂ ਕਿਹਾ ਕਿ ਇਸ ਵਾਰ ਬਾਰਦਾਨਾ, ਲੇਬਰ ਅਤੇ ਢੋਆ ਦੁਆਈ ਦੇ ਪ੍ਰਬੰਧ ਮੁਕੰਮਲ ਹਨ। ਵਿਧਾਇਕ ਨੇ ਕਿਹਾ ਕਿ ਮੰਡੀ ਬੋਰਡ ਵਲੋਂ ਮੰਡੀਆਂ ਵਿੱਚ ਫੜ੍ਹਾਂ ਦੀ ਸਫਾਈ, ਪੀਣ ਦੇ ਪਾਣੀ, ਬ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

Local
ਗੁਰਦਾਸਪੁਰ, 3 ਅਕਤੂਬਰ (       ) - ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਰਾਜ ਭਰ ਵਿੱਚ 1822 ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਸਾਰੀਆਂ ਹੀ ਮੰਡੀਆਂ ਵਿੱਚ 16 ਸਤੰਬਰ ਤੋਂ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦਾਣਾ ਮੰਡੀ ਗੁਰਦਾਸਪੁਰ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।  ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁਰਦਾਸਪੁਰ ਦੇ ਹਲਕਾ ਇੰਚਾਰਜ ਸ੍ਰੀ ਰਮਨ ਬਹਿਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਹਰਜਿੰਦਰ ਸਿੰਘ ਬੇਦੀ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਰਾਜ ਭਰ ਦੀਆਂ ਮੰਡੀਆਂ ਵਿੱਚ 4.21 ਲੱਖ ਮੀਟਰਿਕ ਟਨ ਝੋਨਾ ਆਇਆ ਹੈ ਜਿਸ ਵਿੱਚੋਂ 4 ਲੱਖ ਮੀਟਰਿਕ ਟਨ ਖ਼ਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਮੰਡੀ...
ਸੰਸਦ ਮੈਂਬਰ ਮੀਤ ਹੇਅਰ ਨੇ 68 ਲੱਖ ਦੇ ਕੰਮਾਂ ਦੀ ਕਰਾਈ ਸ਼ੁਰੂਆਤ

ਸੰਸਦ ਮੈਂਬਰ ਮੀਤ ਹੇਅਰ ਨੇ 68 ਲੱਖ ਦੇ ਕੰਮਾਂ ਦੀ ਕਰਾਈ ਸ਼ੁਰੂਆਤ

Local
ਬਰਨਾਲਾ, 3 ਅਕਤੂਬਰ-             ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਇਲਾਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਜਾਰੀ ਕੀਤੇ ਜਾ ਰਹੇ ਹਨ ਅਤੇ ਇਕੱਲੇ ਭੈਣੀ ਮਹਿਰਾਜ ਪਿੰਡ ਲਈ ਤਕਰੀਬਨ 8 ਕਰੋੜ ਰੁਪਏ ਜਾਰੀ ਹੋਏ ਹਨ, ਜਿਨ੍ਹਾਂ ਨਾਲ ਵਿਕਾਸ ਕਾਰਜ ਵੱਡੇ ਪੱਧਰ 'ਤੇ ਜਾਰੀ ਹਨ।       ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਿੰਡ ਭੈਣੀ ਮਹਿਰਾਜ ਵਿਚ 41 ਲੱਖ ਦੇ ਕੰਮਾਂ ਦੇ ਨੀਂਹ ਪੱਥਰ ਰੱਖਣ ਮੌਕੇ ਕੀਤਾ। ਓਨ੍ਹਾਂ ਕਿਹਾ ਕਿ ਭੈਣੀ ਮਹਿਰਾਜ ਵਿਚ ਕਰੀਬ 35 ਲੱਖ ਦੀ ਲਾਗਤ ਨਾਲ ਹੈਲਥ ਵੈਲਨੈਸ ਸੈਂਟਰ ਨੂੰ ਨਵੀਂ ਇਮਾਰਤ ਮਿਲੇਗੀ, ਜਿਸ ਦੇ ਕੰਮ ਦੀ ਸ਼ੁਰੂਆਤ ਹੋ ਚੁੱਕੀ ਹੈ। ਓਨ੍ਹਾਂ ਕਿਹਾ ਕਿ ਇਸ ਇਮਾਰਤ ਦੀ ਹਾਲਤ ਕਾਫੀ ਖ਼ਰਾਬ ਸੀ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ।      ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਭੈਣੀ ਮਹਿਰਾਜ ਵਿਚ ਬੱਸ ਸਟੈਂਡ ਦੀ ਉਸਾਰੀ 3 ਲੱਖ ਅਤੇ ਧਰਮਸ਼ਾਲਾ ਲਈ 3 ਲੱਖ ਰੁਪਏ ਖ਼ਰਚੇ ਜਾ ਰਹੇ ਹਨ ਅਤੇ ਇਨ੍ਹਾਂ ਕੰਮਾਂ ਦੀ ਵੀ ਅੱਜ ਸ਼ੁਰੂਆਤ ਕੀਤੀ ਗਈ ਹੈ।       ਉਨ੍ਹਾਂ ਕਿਹਾ ਕ...
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਕੁੱਲ 6 ਮੈਡੀਕਲ ਸਟੋਰਾਂ ਤੇ ਕੀਤੀ ਛਾਪੇਮਾਰੀ, 4 ਮੈਡੀਕਲ ਸਟੋਰ ਕੀਤੇ ਸੀਲ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਕੁੱਲ 6 ਮੈਡੀਕਲ ਸਟੋਰਾਂ ਤੇ ਕੀਤੀ ਛਾਪੇਮਾਰੀ, 4 ਮੈਡੀਕਲ ਸਟੋਰ ਕੀਤੇ ਸੀਲ

Local
ਫਿਰੋਜ਼ਪੁਰ, 03 ਅਕਤੂਬਰ:- ਪਿੰਡ ਲੱਖੋ ਕੇ ਬਹਿਰਾਮ ਵਿਖੇ ਪਿਛਲੇ ਦਿਨੀਂ ਨਸ਼ੇ ਕਾਰਨ ਹੋਈਆਂ ਚਾਰ ਨੌਜਵਾਨਾਂ ਦੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਟੀਮ ਦਾ ਗਠਨ ਕਰਕੇ ਛੇ ਮੈਡੀਕਲ ਸਟੋਰਾਂ ’ਤੇ ਛਾਪੇਮਾਰੀ ਕੀਤੀ ਗਈ ਜਿਨ੍ਹਾਂ ਵਿੱਚੋਂ ਚਾਰ ਮੈਡੀਕਲ ਸਟੋਰਾਂ ਤੋਂ ਕਾਫ਼ੀ ਮਾਤਰਾ ਦੇ ਵਿੱਚ ਪ੍ਰਤੀਬੰਧਤ ਦਵਾਈਆਂ ਮਿਲਣ ਉਪਰੰਤ ਸੀਲ ਕਰ ਦਿੱਤਾ ਗਿਆ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਪ੍ਰੈਸ ਕਾਂਨਫਰੰਸ ਕਰਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ੇ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਤੁਰੰਤ ਕਾਰਵਾਈ ਕਰਦੇ ਹੋਏ, ਇਕ ਮੈਡੀਕਲ ਟੀਮ ਦਾ ਗਠਨ ਕੀਤਾ ਗਿਆ ਜਿਸ ਵਿੱਚ ਸੀਨੀਅਰ ਮੈਡੀਕਲ ਅਫ਼ਸਰ, ਕਾਰਜਕਾਰੀ ਮੈਜਿਸਟਰੇਟ ਸਮੇਤ ਹੋਰ ਅਧਿਕਾਰੀ ਸ਼ਾਮਿਲ ਸਨ ਜਿਨ੍ਹਾਂ ਵੱਲੋਂ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਦੇ ਨਾਲ ਗੱਲਬਾਤ ਕਰਨ ਉਪਰੰਤ ਇਕ ਰਿਪੋਰਟ ਸਬਮਿਟ ਕੀਤੀ ਗਈ। ਇਸ ਵਿਚ ਪਾਇਆ ਗਿਆ ਕਿ ਮਰਨ ਵਾਲੇ ਤਿੰਨ ਨੌਜਵਾਨਾਂ ਦੀ ਸਥਿਤੀ ਨਸ਼ੇ ਕਾਰਨ ਪਹਿਲਾਂ ਤ...
ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਹਾੜੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਹਾੜੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

Local
ਫਰੀਦਕੋਟ 3 ਅਕਤੂਬਰ ()-         ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਫਰੀਦਕੋਟ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ ਦੀ ਅਗਵਾਈ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਕੁਲਦੀਪ ਸਿੰਘ ਦੀ ਦੇਖ-ਰੇਖ ਹੇਠ ਛ੍ਰੰ ਸਕੀਮ ਅਧੀਨ ਬਲਾਕ ਫਰੀਦਕੋਟ ਦੇ ਪਿੰਡ ਕੋਟ ਸੁਖੀਆ ਵਿਖੇ ਬਲਾਕ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਹਰਵੀਰ ਸਿੰਘ, ਏ.ਡੀ.ੳ. ਨੇ ਮਿੱਟੀ ਦੀ ਸਿਹਤ ਸੰਭਾਲ ਅਤੇ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਸਬੰਧੀ ਨੁਕਤੇ ਸਾਂਝੇ ਕੀਤੇ।  ਇਸ ਤੋਂ ਬਾਅਦ ਖੇਤੀਬਾੜੀ ਵਿਕਾਸ ਅਫਸਰ, ਡਾ. ਰਾਜਵੀਰ ਸਿੰਘ ਨੇ ਝੋਨੇ/ ਬਾਸਮਤੀ ਦੀ ਫਸਲ ਦੀ ਮੌਜੂਦਾ ਸਥਿਤੀ ਉੱਪਰ ਵੱਖ-ਵੱਖ ਬਿਮਾਰੀਆਂ ਅਤੇ ਕੀਟਾਂ ਦੇ ਹਮਲੇ ਦੀ ਰੋਕਥਾਮ ਲਈ ਸਿਫਰਾਸਸੁਦਾ ਦਵਾਈਆਂ ਦੀ ਵਰਤੋਂ ਅਤੇ ਮਾਤਰਾ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਉਣ ਵਾਲੀ ਕਣਕ ਦੀ ਫਸਲ ਨੂੰ ਸਹੀ ਸਮੇਂ ਤੇ ਬੀਜਣ ਅਤੇ ਬੀਜ ਨੂੰ ਸੋਧ ਕੇ ਬੀਜਣ ਬਾਰੇ ਜਾਣਕਾਰੀ ਦਿੱਤੀ। ਡਾ. ਕੁਲਦੀਪ ਸਿੰਘ ਨੇ ਮਹਿਕਮੇ ਦੀਆਂ ਚੱਲ ਰਹੀਆਂ ਸਕੀਮਾਂ ਅਤੇ ਕੁਆਲਟੀ ਕੰਟਰੋਲ ਸਬੰਧੀ ਅਤੇ ਗੈਰ ਪ੍ਰਮਾਣ...
तीन नए कानूनों से देश की न्याय प्रणाली हुई सशक्त, आमजन को मिल रहा त्वरित न्याय – मुख्यमंत्री नायब सिंह सैनी

तीन नए कानूनों से देश की न्याय प्रणाली हुई सशक्त, आमजन को मिल रहा त्वरित न्याय – मुख्यमंत्री नायब सिंह सैनी

Haryana, Hindi
चंडीगढ़, 3 अक्टूबर -  हरियाणा के मुख्यमंत्री श्री नायब सिंह सैनी ने कहा कि तीन नए आपराधिक कानूनों के लागू होने से भारत की न्याय प्रणाली पहले से कहीं अधिक सशक्त, प्रभावी और पारदर्शी बनी है। इन कानूनों के माध्यम से आम नागरिकों को शीघ्र और सुगम न्याय प्राप्त हो रहा है। उन्होंने कहा कि यह हरियाणा के लिए गर्व का विषय है कि राज्य ने इतने कम समय में न केवल इन कानूनों को लागू किया, बल्कि इनके लागू होने के बाद दोष सिद्धि दर को 82.6 प्रतिशत तक पहुँचाने में भी सफलता प्राप्त की है, जो कि एक बड़ी उपलब्धि है। मुख्यमंत्री श्री नायब सिंह सैनी आज कुरुक्षेत्र में केंद्रीय गृह एवं सहकारिता मंत्री श्री अमित शाह द्वारा तीन नए आपराधिक कानूनों की प्रदर्शनी के  शुभारंभ अवसर पर आयोजित कार्यक्रम को संबोधित कर रहे थे। धर्मक्षेत्र कुरुक्षेत्र की पुण्य भूमि पर केंद्रीय गृहमंत्री का ...
वर्ष 2029 तक देश का प्रत्येक गांव सहकारिता से जुड़ेगा – अमित शाह

वर्ष 2029 तक देश का प्रत्येक गांव सहकारिता से जुड़ेगा – अमित शाह

Haryana, Hindi
चंडीगढ़, 3 अक्टूबर - केंद्रीय गृह एवं सहकारिता मंत्री श्री अमित शाह ने कहा कि भारत आज विश्व का सबसे बड़ा दुग्ध उत्पादक देश बन चुका है। श्वेत क्रांति-2 के अंतर्गत देशभर में 75 हज़ार से अधिक डेयरी समितियों की स्थापना कर लगभग 40 हज़ार डेयरी सहकारी संस्थाओं को सुदृढ़ किया गया है। उन्होंने कहा कि सरकार का लक्ष्य है कि वर्ष 2029 तक देश के प्रत्येक गांव को सहकारिता आंदोलन से जोड़ा जाए। केंद्रीय मंत्री श्री अमित शाह शुक्रवार को आईएमटी रोहतक में साबर डेयरी (अमूल) प्लांट के विस्तार प्लांट के उद्घाटन अवसर पर उपस्थित जन समूह को संबोधित कर रहे थे। इस प्लांट में प्रतिदिन 150 मीट्रिक टन दही, तीन मीट्रिक टन छाछ, 10 मीट्रिक टन योगर्ट व 10 मीट्रिक टन मिठाई का उत्पादन होगा। उनके साथ हरियाणा के मुख्यमंत्री श्री नायब सिंह सैनी सहित अनेक ग...
आजादी के शताब्दी वर्ष के दौरान भारत का होगा दुनिया मे सर्वोच्च स्थान : अमित शाह

आजादी के शताब्दी वर्ष के दौरान भारत का होगा दुनिया मे सर्वोच्च स्थान : अमित शाह

Haryana, Hindi
चंडीगढ़, 3 अक्टूबर - देश के गृह एवं सहकारिता मंत्री श्री अमित शाह ने कहा कि प्रधानमंत्री श्री नरेन्द्र मोदी के नेतृत्व में भारत विकसित राष्ट्र बनने की ओर अग्रसर है। आजादी का जब शताब्दी उत्सव मनाया जाएगा तो उसमें खादी का अहम योगदान रहेगा। लाखों बुनकरों के लिए खादी ग्रामोद्योग सशक्त मंच बन रहा है। केंद्रीय गृह एवं सहकारिता मंत्री श्री अमित शाह शुक्रवार को रोहतक स्थित महर्षि दयानंद विश्वविद्यालय परिसर में आयोजित खादी कारीगर महोत्सव में कारीगरों से संवाद कर रहे थे। श्री अमित शाह  ने मुख्यमंत्री श्री नायब सिंह सैनी के साथ मौजूद कारीगरों को आधुनिक मशीन, टूल किट्स एवं पीएमईजीपी के तहत 301 करोड़ रुपए की मार्जिन मनी वितरित कर उन्हें स्वदेशी से स्वावलंबन की दिशा में कदम बढ़ाने के लिए प्रोत्साहित किया। साथ ही केंद्रीय मंत्री ने पीएमईजीपी इकाइयों, केन्द्रीय पूनी संयंत्...
ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 3 ਅਕਤੂਬਰ:- ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਦੀ ਵਿੱਤੀ ਸਹਾਇਤਾ ਯੋਜਨਾ ਹੇਠ ₹1170 ਕਰੋੜ ਦਾ ਬਜਟ ਉਪਬੰਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਗਸਤ 2025 ਤੱਕ ₹593.14 ਕਰੋੜ ਜਾਰੀ ਕਰਕੇ 6.66 ਲੱਖ ਔਰਤਾਂ ਨੂੰ ਸਿੱਧਾ ਲਾਭ ਦਿੱਤਾ ਜਾ ਚੁੱਕਾ ਹੈ। ਡਾ. ਬਲਜੀਤ ਕੌਰ ਨੇ ਕਿਹਾ, “ਮਾਨ ਸਰਕਾਰ ਦਾ ਟੀਚਾ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਔਰਤਾਂ ਨੂੰ ਆਤਮਵਿਸ਼ਵਾਸੀ ਅਤੇ ਸਵੈ-ਨਿਰਭਰ ਬਣਾਉਣਾ ਹੈ।” ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਸਰਕਾਰ ਦੀ ਇਹ ਕੋਸ਼ਿਸ਼ ਸਿਰਫ਼ ਰਕਮ ਵੰਡਣ ਤੱਕ ਸੀਮਤ ਨਹੀਂ, ਬਲਕਿ ਉਹਨਾਂ ਮਹਿਲਾਵਾਂ ਨੂੰ ਇੱਕ ਨਵੀਂ ਉਮੀਦ ਦੇਣੀ ਹੈ ਜੋ ਜੀਵਨ ਦੀਆਂ ਮੁਸ਼ਕਲਾਂ ਵਿੱਚ ਹਿੰਮਤ ਨਾਲ ਅੱਗੇ ਵਧ ਰਹੀਆਂ ਹਨ। ਇਸ ਯੋਜਨਾ ਰਾਹੀਂ ਹਰ ਲਾਭਪਾਤਰੀ ਆਪਣੇ ਪਰਿਵਾਰ ਲਈ ਸਹਾਰਾ ਬਣਦੀ ਹੈ ਅਤੇ ਆਪਣੇ ਬੱਚਿਆਂ ਦਾ ਭਵਿੱਖ ਨਿਖਾਰ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਸਕੀਮਾਂ ਰਾਹੀਂ ਔਰਤਾਂ ਨੂੰ ਸਸ਼ਕਤ ਬਣਾਉਣ ...
ਮਾਨ ਸਰਕਾਰ ਦਾ ਮਾਸਟਰਸਟ੍ਰੋਕ: 18 ਟੋਲ ਪਲਾਜ਼ਿਆਂ ‘ਤੇ ਤਾਲਾ, ਲੋਕਾਂ ਦੀ ਜੇਬ ‘ਚ ਰੋਜ਼ ₹61 ਲੱਖ ਤੋਂ ਵੱਧ ਦੀ ਬੱਚਤ

ਮਾਨ ਸਰਕਾਰ ਦਾ ਮਾਸਟਰਸਟ੍ਰੋਕ: 18 ਟੋਲ ਪਲਾਜ਼ਿਆਂ ‘ਤੇ ਤਾਲਾ, ਲੋਕਾਂ ਦੀ ਜੇਬ ‘ਚ ਰੋਜ਼ ₹61 ਲੱਖ ਤੋਂ ਵੱਧ ਦੀ ਬੱਚਤ

Punjab Development
ਚੰਡੀਗੜ੍ਹ, 3 ਅਕਤੂਬਰ : "ਰੰਗਲਾ ਪੰਜਾਬ"—ਇਹ ਸਿਰਫ਼ ਇੱਕ ਨਾਅਰਾ ਨਹੀਂ ਹੈ, ਇਹ ਪੰਜਾਬ ਦੇ ਉਸ ਸੁਨਹਿਰੀ ਭਵਿੱਖ ਦੀ ਤਸਵੀਰ ਹੈ, ਜਿੱਥੇ ਹਰ ਨਾਗਰਿਕ ਦੇ ਚਿਹਰੇ 'ਤੇ ਮੁਸਕਾਨ ਹੋਵੇ ਅਤੇ ਉਸ ਦੇ ਰਾਹ ਵਿੱਚ ਕੋਈ ਅੜਚਣ ਨਾ ਹੋਵੇ। ਇਸੇ ਸੰਕਲਪ ਨੂੰ ਜ਼ਮੀਨ 'ਤੇ ਉਤਾਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਅਜਿਹਾ ਇਤਿਹਾਸਕ ਫੈਸਲਾ ਲਿਆ ਹੈ, ਜਿਸ ਨੇ ਲੱਖਾਂ ਦਿਲਾਂ ਨੂੰ ਛੂਹ ਲਿਆ ਹੈ। ਸੂਬੇ ਭਰ ਵਿੱਚ ਹੁਣ ਤੱਕ 18 ਟੋਲ ਪਲਾਜ਼ਿਆਂ ਨੂੰ ਪੱਕੇ ਤੌਰ 'ਤੇ ਬੰਦ ਕਰਕੇ, ਮਾਨ ਸਰਕਾਰ ਨੇ ਨਾ ਸਿਰਫ਼ ਲੋਕਾਂ ਨੂੰ ਸਿੱਧੀ ਆਰਥਿਕ ਰਾਹਤ ਦਿੱਤੀ ਹੈ, ਬਲਕਿ ਇਹ ਸੁਨੇਹਾ ਵੀ ਦਿੱਤਾ ਹੈ ਕਿ ਇਹ ਸਰਕਾਰ ਪੂੰਜੀਪਤੀਆਂ ਲਈ ਨਹੀਂ, ਸਗੋਂ ਆਮ ਆਦਮੀ ਦੀ ਭਲਾਈ ਲਈ ਸਮਰਪਿਤ ਹੈ। ਇਹਨਾਂ ਟੋਲ ਪਲਾਜ਼ਿਆਂ ਦੇ ਹਟਣ ਨਾਲ ਹੁਣ ਪੰਜਾਬ ਦੀਆਂ ਸੜਕਾਂ 'ਤੇ ਵਿਕਾਸ, ਬੱਚਤ ਅਤੇ ਆਤਮ-ਸਨਮਾਨ ਦੀ ਨਵੀਂ ਯਾਤਰਾ ਸ਼ੁਰੂ ਹੋਈ ਹੈ, ਜੋ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸੱਚ ਕਰ ਰਹੀ ਹੈ। ਇਹ ਫੈਸਲਾ ਸਿਰਫ਼ 18 ਦਰਵਾਜ਼ਿਆਂ ਨੂੰ ਬੰਦ ਕਰਨਾ ਨਹੀਂ, ਸਗੋਂ ਲਗਭਗ ₹61.67 ਲੱਖ ਦੀ ਰੋਜ਼ਾਨਾ ਬੱਚਤ ਨੂੰ ਸਿੱਧੇ ...