ਡਾ. ਰਘੂਬੀਰ ਪ੍ਰਕਾਸ਼ ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਵਿੱਚ ਦੋ ਰੋਜ਼ਾ ਟ੍ਰੇਨਿੰਗ ਕੈਂਪ
ਬਰਨਾਲਾ, 2 ਅਕਤੂਬਰ :- ਡਾ. ਰਘੂਬੀਰ ਪ੍ਰਕਾਸ਼ ਐਸ. ਡੀ. ਸੀਨੀਅਰ ਸੈਕੰਡਰੀ ਸਕੂਲ, ਬਰਨਾਲਾ ਵਿੱਚ ਪ੍ਰਿੰਸੀਪਲ ਕਸ਼ਮੀਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਯੰਗ ਅੰਟਰਪਰਿਨਿਊਰ ਬਿਜ਼ਨਸ ਬਲਾਸਟਰ ਸਕੀਮ ਅਧੀਨ ਜ਼ਿਲ੍ਹਾ ਬਰਨਾਲਾ ਦੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਲਈ ਦੋ ਰੋਜ਼ਾ ਟ੍ਰੇਨਿੰਗ ਕੈਂਪ ਦਾ ਸੰਚਾਲਨ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਬਰਨਾਲਾ ਸ੍ਰੀ ਸੁਨੀਤਇੰਦਰ ਸਿੰਘ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਬਰਜਿੰਦਰ ਪਾਲ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
ਪ੍ਰਿੰਸੀਪਲ ਕਸ਼ਮੀਰ ਸਿੰਘ ਨੇ ਦੱਸਿਆ ਕਿ ਦੋ ਰੋਜ਼ਾ ਟ੍ਰੇਨਿੰਗ ਵਿੱਚ 34 ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲ ਅਤੇ ਨੋਡਲ ਬੀ.ਬੀ. ਅਧਿਆਪਕਾਂ ਨੇ ਭਾਗ ਲਿਆ।
ਉਹਨਾਂ ਦੱਸਿਆ ਕਿ ਵਿਦਿਆਰਥੀਆਂ ਦੇ ਵੱਧਦੇ ਉਤਸ਼ਾਹ ਨੂੰ ਦੇਖਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਇਸ ਸਾਲ ਤੋਂ 11ਵੀਂ ਜਮਾਤ ਵਿੱਚ ਉੱਦਮਤਾ (Entrepreneurship) ਨੂੰ ਲਾਜ਼ਮੀ ਵਿਸ਼ੇ ਵਜੋਂ ਸ਼ਾਮਿਲ ਕੀਤਾ ਗਿਆ ਹੈ, ਜਿਸ ਨਾਲ ਵਿ...








