24,451 ਪੋਲਿੰਗ ਸਟੇਸ਼ਨਾਂ ‘ਤੇ 2.14 ਕਰੋੜ ਤੋਂ ਵੱਧ ਵੋਟਰ ਪਾਉਣਗੇ ਆਪਣੀ ਵੋਟ
ਚੰਡੀਗੜ੍ਹ, 31 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੋਟਰਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਅਤੇ ਸੂਬੇ ਵਿੱਚ ਚੋਣਾਂ ਲਈ ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।
ਚੋਣਾਂ ਤੋਂ ਪਹਿਲੇ ਦਿਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2,14,61,741 ਵੋਟਰ ਹਨ, ਜਿਨ੍ਹਾਂ ਵਿੱਚ 1,12,86,727 ਪੁਰਸ਼, 1,01,74,241 ਮਹਿਲਾਵਾਂ, 773 ਟਰਾਂਸਜੈਂਡਰ, 1,58,718 ਪੀ.ਡਬਲਿਊ.ਡੀ (ਦਿਵਿਆਂਗ) ਅਤੇ 1614 ਐਨ.ਆਰ.ਆਈ. (ਪ੍ਰਵਾਸੀ ਭਾਰਤੀ) ਵੋਟਰ ਸ਼ਾਮਲ ਹਨ। ਸੂਬੇ ਵਿੱਚ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਵੋਟਰਾਂ ਦੀ ਗਿਣਤੀ 5,38,715 ਅਤੇ 85 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 1,89,855 ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ...








