ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ
ਰਾਜਪੁਰਾ, 1 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਉਮੀਦ ਜਤਾਈ ਕਿ ਆਪਣੀਆਂ ਸਨਅਤ ਪੱਖੀ ਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਕਾਰਨ ਸੂਬਾ ਮੁਲਕ ਦੇ ਅਗਲੇ ਵਪਾਰਕ ਗੜ੍ਹ ਵਜੋਂ ਉੱਭਰੇਗਾ।
ਇੱਥੇ ਹਾਲੈਂਡ ਆਧਾਰਤ ਬਹੁਕੌਮੀ ਕੰਪਨੀ ਡੀ ਹਿਊਜ਼ ਦੇ ਪਸ਼ੂ ਫੀਡ ਪਲਾਂਟ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਨਅਤੀ ਤਰੱਕੀ ਨੂੰ ਹੁਲਾਰਾ ਦੇਣ ਲਈ ਕਾਰੋਬਾਰ ਵਿੱਚ ਸੌਖ ਸਣੇ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਤੋਂ ਮਿਹਨਤੀ, ਉੱਦਮੀ ਅਤੇ ਅਮੀਰ ਵਿਰਾਸਤ ਦੀ ਧਰਤੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਭਾਰਤ ਦਾ ਅਨਾਜ ਭੰਡਾਰ ਹੋਣ ਉੱਤੇ ਮਾਣ ਹੈ ਕਿਉਂਕਿ ਦੇਸ਼ ਦੇ ਅਨਾਜ ਭੰਡਾਰ ਵਿੱਚ ਸੂਬਾ ਸਭ ਤੋਂ ਵੱਧ ਯੋਗਦਾਨ ਪਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਸਨਅਤੀ ਸਫ਼ਰ ਵਿੱਚ ਸਿਫ਼ਤੀ ਤਬਦੀਲੀ ਆਈ ਹੈ, ਜਿਸ ਨਾਲ ਇਸ ਖ਼ੇਤਰ ਵਿੱਚ ਤੇਜ਼ ਰਫ਼ਤਾਰ ਦੇਖਣ ਨੂੰ ਮਿਲੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਸਨਅਤੀ ਪਾਵਰਹਾਊਸ ਬਣ ਗਿਆ ਹੈ ਅਤੇ ਫੂਡ ਪ੍ਰਾਸੈਸਿੰਗ, ਟੈਕਸਟਾਇਲ, ਆਟੋ ਕੰਪੋਨੈਂ...








