ਪੰਜਾਬ ਦੇ ਕਈ ਲੋਕ ਸਭਾ ਹਲਕਿਆਂ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ ‘ਆਪ’ ‘ਚ ਸ਼ਾਮਲ
ਚੰਡੀਗੜ੍ਹ, 15 ਮਈ : ਪੰਜਾਬ ਦੇ ਕਈ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਬੁੱਧਵਾਰ ਨੂੰ ਕਾਂਗਰਸ ਅਤੇ ਅਕਾਲੀ-ਬਸਪਾ ਗੱਠਜੋੜ ਦੇ ਕਈ ਸੀਨੀਅਰ ਆਗੂ ਇਨ੍ਹਾਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
'ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਡੇ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਅੰਮ੍ਰਿਤਸਰ, ਸੰਗਰੂਰ ਅਤੇ ਪਟਿਆਲਾ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਵੀ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ ਹੈ। ਅਸੀਂ ਇਹ ਚੋਣ 13-0 ਨਾਲ ਜਿੱਤ ਰਹੇ ਹਾਂ।
ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਤੇ ਬਸਪਾ ਨੂੰ ਵੱਡਾ ਝਟਕਾ ਦਿੱਤਾ ਹੈ। ਅਕਾਲੀ-ਬਸਪਾ ਗੱਠਜੋੜ ਅਧੀਨ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੀ ਦਲਵੀਰ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹਨ। ਦਲਵੀਰ ਕੌਰ ...








