ਪਟਿਆਲੇ ਵਿੱਚ ਗਰਜੇ ਭਗਵੰਤ ਮਾਨ- ‘ਆਪ’ ਦੇ ਇਨਕਲਾਬੀ ਨਾਅਰੇ ਮਹਿਲਾਂ ਦੀਆਂ ਕੰਧਾਂ ਹਿਲਾ ਦੇਣਗੇ
ਪਟਿਆਲਾ, 3 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪਟਿਆਲਾ ਪਹੁੰਚ ਕੇ 'ਆਪ' ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ 'ਚ ਤ੍ਰਿਪੁਰੀ 'ਚ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੱਢਿਆ। ਭਗਵੰਤ ਮਾਨ ਨੇ ਲੋਕਾਂ ਦੀ ਜ਼ੋਰਦਾਰ ਤਾੜੀਆਂ ਦੇ ਵਿੱਚ ਨਾਅਰਾ ਲਾਇਆ ਅਤੇ ਕਿਹਾ, 'ਪੰਜਾਬ ਬਣੇਗਾ ਹੀਰੋ, ਇਸ ਵਾਰ 13-0ਪਟਿਆਲਾ ਵਿੱਚ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਵਾਰ ਫਿਰ ‘ਝਾੜੂ’ ਦਾ ਬਟਨ ਦਬਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਹਿਯੋਗ ਲਈ ਉਹ ਧੰਨਵਾਦੀ ਹਨ, ਕਿਉਂਕਿ ਇਹ ਪਿਆਰ ਹੀ ਉਨ੍ਹਾਂ ਨੂੰ ਅਣਥੱਕ ਮਿਹਨਤ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ 2022 ਵਿੱਚ ਪੰਜਾਬ ਦੇ ਲੋਕਾਂ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਹੁਣ 2024 ਵਿੱਚ ਉਹ 43,000 ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਲੋਕਾਂ ਵਿੱਚ ਖੜੇ ਹਨ, 90% ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਪੰਜਾਬ ਦੇ ਹਰੇਕ ਖੇਤ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ...








