ਮਾਨ ਸਰਕਾਰ ਦੀ ਵੱਡੀ ਪ੍ਰਾਪਤੀ! ਇਨਫੋਸਿਸ ਕਰੇਗੀ 300 ਕਰੋੜ ਦਾ ਨਿਵੇਸ਼, 2,500 ਪੰਜਾਬੀਆਂ ਨੂੰ ਮਿਲੇਗਾ ਰੁਜ਼ਗਾਰ
ਚੰਡੀਗੜ੍ਹ, 26 ਸਤੰਬਰ : ਪੰਜਾਬ ਦੇ ਵਿਕਾਸ ਦੀ ਦਿਸ਼ਾ ਵਿੱਚ ਮਾਨ ਸਰਕਾਰ ਨੇ ਇੱਕ ਹੋਰ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਨਿਵੇਸ਼-ਅਨੁਕੂਲ ਨੀਤੀਆਂ ਦਾ ਹੀ ਨਤੀਜਾ ਹੈ ਕਿ ਹੁਣ ਬਹੁ-ਰਾਸ਼ਟਰੀ ਆਈ.ਟੀ. ਕੰਪਨੀ ਇਨਫੋਸਿਸ ਲਿਮਟਿਡ ਨੇ ਮੁਹਾਲੀ ਵਿੱਚ ਆਪਣੇ ਕਾਰੋਬਾਰ ਦਾ ਵਿਸਤਾਰ ਕਰਨ ਦਾ ਫ਼ੈਸਲਾ ਕੀਤਾ ਹੈ। ਕੰਪਨੀ ਇੱਥੇ ਲਗਭਗ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਇਸ ਨਿਵੇਸ਼ ਨਾਲ ਨਾ ਸਿਰਫ਼ ਪੰਜਾਬ ਦੀ ਅਰਥਵਿਵਸਥਾ ਨੂੰ ਮਜ਼ਬੂਤੀ ਮਿਲੇਗੀ, ਬਲਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਵੀ ਪ੍ਰਾਪਤ ਹੋਣਗੇ। ਅਨੁਮਾਨ ਹੈ ਕਿ ਇਸ ਪ੍ਰੋਜੈਕਟ ਨਾਲ 2,500 ਸਿੱਧੇ ਰੁਜ਼ਗਾਰ ਅਤੇ 210 ਅਸਿੱਧੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਹ ਕਦਮ ਪੰਜਾਬ ਨੂੰ ਉਦਯੋਗ ਅਤੇ ਤਕਨੀਕੀ ਖੇਤਰ ਵਿੱਚ ਦੇਸ਼ ਭਰ ਵਿੱਚ ਮੋਹਰੀ ਸਥਾਨ ਦਿਵਾਉਣ ਦੀ ਦਿਸ਼ਾ ਵਿੱਚ ਬਹੁਤ ਮਹੱਤਵਪੂਰਨ ਹੈ।
ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਇਸ ਪ੍ਰਾਪਤੀ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਨਫੋਸਿਸ ਲਿਮਟਿਡ ਸਾਲ 2017 ਤੋਂ ਮੁਹਾਲੀ ਵਿੱਚ ਕੰਮ ਕਰ ਰਹੀ ਹੈ ਅਤੇ ਫਿਲਹਾਲ ਲਗਭਗ 9...








