ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ ਦੇਣ ਲਈ ਤਿਆਰ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ; 3 ਸਤੰਬਰ 2026: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਜੇਕਰ ਮੁਲਾਜ਼ਮ ਚਾਹੁੰਦੇ ਹਨ ਤਾਂ ਪੰਜਾਬ ਸਰਕਾਰ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ (ਮਹਿੰਗਾਈ ਭੱਤਾ) ਦਿੱਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਕੇਂਦਰ ਦੇ ਡੀਏ ਦੇ ਬਰਾਬਰ ਡੀਏ ਦੇਣ ਦੀ ਬਜਾਏ ਸਮੁੱਚੀ ਤਨਖਾਹ ਨੂੰ ਕੇਂਦਰ ਦੇ ਬਰਾਬਰ ਕਰਨ ਲਈ ਤਿਆਰ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਅਤੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਦੀ ਸ਼ਮੂਲੀਅਤ ਵਾਲੇ ਪੰਜਾਬ ਦੇ ਮੰਤਰੀ ਸਮੂਹ ਨੇ ਕਿਹਾ ਕਿ ਕੇਂਦਰ ਵੱਲੋਂ ਵੱਧ ਡੀਏ ਦਿੱਤੇ ਜਾਣ ਦੇ ਬਾਵਜੂਦ ਕਈ ਪ੍ਰਮੁੱਖ ਕੈਟਗਰੀ ਦੇ ਪੰਜਾਬ ਦੇ ਮੁਲਾਜ਼ਮ ਪਹਿਲਾਂ ਹੀ ਕੇਂਦਰ ਸਰਕਾਰ ਵਿੱਚ ਕੰਮ ਕਰ ਰਹੇ ਆਪਣੇ ਹਮਰੁਤਬਾ ਨਾਲੋਂ ਵੱਧ ਤਨਖਾਹ ਲੈ ਰਹੇ ਹਨ।
ਮੰਤਰੀਆਂ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਤਨਖਾਹ ਢਾਂਚੇ ਤਹਿਤ ਸੂਬੇ ਵੱਲੋਂ ਆਪਣੇ ਮਾਲੀਏ ਦਾ 51 ਫ਼ੀਸਦ ਤਨਖਾਹਾਂ ਅਤੇ ਪੈਨਸ਼ਨਾਂ 'ਤੇ ਖਰਚ ਕੀਤਾ ਜਾਂਦਾ ਹੈ ਜਦੋਂ ਕਿ ਭਾਰਤ ਵਿੱਚ ਇਹ ਔਸਤ 38 ਫ਼ੀਸਦ ਹੈ। ਉਨ੍ਹਾਂ ਇਹ ਵੀ ...








