ਕੇਰਲ ਦੇ ਖੁਰਾਕ ਸਪਲਾਈ ਮੰਤਰੀ ਜੀ.ਆਰ. ਅਨਿਲ ਵੱਲੋਂ ਪੰਜਾਬ ਸਰਕਾਰ ਦੀ ਸੁਚਾਰੂ ਖਰੀਦ ਪ੍ਰਣਾਲੀ ਦੀ ਸ਼ਲਾਘਾ
ਚੰਡੀਗੜ੍ਹ, 24 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ਖ਼ਰੀਦ ਪ੍ਰਣਾਲੀ ਦੀ ਅੱਜ ਕੇਰਲ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਲੀਗਲ ਮੈਟਰੋਲੋਜੀ ਮੰਤਰੀ ਸ੍ਰੀ ਜੀ.ਆਰ. ਅਨਿਲ ਨੇ ਭਰਪੂਰ ਪ੍ਰਸ਼ੰਸਾ ਕੀਤੀ। ਸੀ੍ ਅਨਿਲ ਨੂੰ ਖ਼ਰੀਦ ਪ੍ਰਕਿਰਿਆ ਅਤੇ ਇਸਦੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਾਵਾਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ ਗਿਆ।
ਅਨਾਜ ਭਵਨ ਵਿਖੇ ਪਹੁੰਚੇ ਪਤਵੰਤਿਆਂ ਨੂੰ ਖ਼ਰੀਦ ਪ੍ਰਕਿਰਿਆ ਬਾਰੇ ਜਾਣੂ ਕਰਵਾਉਂਦੇ ਹੋਏ, ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇਸ਼ ਦਾ ਸਿਰਫ਼ 1.5 ਫੀਸਦ ਹੈ, ਪਰ ਇਸ ਦੇ ਬਾਵਜੂਦ ਪੰਜਾਬ ਕੇਂਦਰੀ ਪੂਲ ਵਿੱਚ ਕਣਕ ਦਾ ਲਗਭਗ 40-45 ਫੀਸਦ ਅਤੇ ਝੋਨਾ 20-25 ਫੀਸਦ ਯੋਗਦਾਨ ਪਾਉਂਦਾ ਹੈ।
ਹੋਰ ਜਾਣਕਾਰੀ ਦਿੰਦੇ ਹੋਏ, ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਨਾਜ ਖਰੀਦ ਪੋਰਟਲ `ਤੇ 8 ਲੱਖ ਤੋਂ ਵੱਧ ਕਿਸਾਨ, 25000 ...








