ਲੁਧਿਆਣਾ ਪੱਛਮੀ ਵਿੱਚ ‘ਆਪ’ ਨੂੰ ਮਿਲੀ ਜ਼ਮੀਨੀ ਮਜ਼ਬੂਤੀ, ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ਛੱਡ ‘ਆਪ’ ਵਿੱਚ ਹੋਏ ਸ਼ਾਮਲ
ਲੁਧਿਆਣਾ, 8 ਜੂਨ : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜਦੋਂ ਕਿ ਆਮ ਆਦਮੀ ਪਾਰਟੀ (ਆਪ) ਨੂੰ ਸਫਲਤਾ ਮਿਲੀ ਹੈ। ਐਤਵਾਰ ਨੂੰ ਕਈ ਕਾਂਗਰਸੀ ਪਰਿਵਾਰ 'ਆਪ' ਵਿੱਚ ਸ਼ਾਮਲ ਹੋਏ। 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੋਕ ਸਭਾ ਇੰਚਾਰਜ ਸ਼ਰਨਪਾਲ ਮੱਕੜ, ਪਾਰਟੀ ਆਗੂਆਂ ਡਾ. ਸੰਨੀ ਆਹਲੂਵਾਲੀਆ, ਜਤਿੰਦਰ ਖੰਘੂੜਾ ਅਤੇ ਹੋਰ ਸਥਾਨਕ ਆਗੂਆਂ ਦੀ ਮੌਜੂਦਗੀ ਵਿੱਚ ਸਾਰੇ ਪਰਿਵਾਰਾਂ ਦਾ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਬਲਰਾਜ ਸਿੰਘ, ਸਾਹਿਲ, ਦਿਨੇਸ਼ ਕੁਮਾਰ, ਰਾਮ ਕੁਮਾਰ, ਰਾਜਿੰਦਰ ਸਿੰਘ, ਗੁਰਦੀਪ ਸਿੰਘ, ਕੁਲਵੰਤ ਸਿੰਘ, ਜਸਵਿੰਦਰ ਸਿੰਘ, ਨਛੱਤਰ ਸਿੰਘ, ਜਗਦੀਸ਼ ਸਿੰਘ, ਜਗਰਾਜ ਸਿੰਘ, ਨਿਰਮਲ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਜਗਮੋਹਨ ਸਿੰਘ, ਰਣਵੀਰ ਸਿੰਘ, ਪਲਵਿੰਦਰ ਸਿੰਘ, ਚਮਕੌਰ ਸਿੰਘ, ਜਗਮੋਹਨ ਸਿੰਘ ਮੋਨਾ, ਹਰਪ੍ਰੀਤ ਸਿੰਘ, ਨਾਇਬ ਸਿੰਘ, ਸੁਖਦੇਵ ਸਿੰਘ, ਕੁਲ...








