ਲੋਕਾਂ ਦਾ ਵਿਸ਼ਵਾਸ ‘ਆਪ’ ਦੇ ਨਾਲ – ਲੁਧਿਆਣਾ ਪੱਛਮੀ ਵਿੱਚ ਕਾਂਗਰਸੀ ਆਗੂਆਂ ਸਮੇਤ ਕਈ ਸਮਾਜਸੇਵੀ ਪਾਰਟੀ ‘ਚ ਹੋਏ ਸ਼ਾਮਲ
ਲੁਧਿਆਣਾ, 7 ਜੂਨ : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਸ਼ਨੀਵਾਰ ਨੂੰ ਸ਼ਹਿਰ ਦੇ ਸੈਂਕੜੇ ਕਾਂਗਰਸੀ ਆਗੂ, ਵਰਕਰ ਅਤੇ ਕਈ ਸਮਾਜ ਸੇਵਕ ਆਪਣੇ ਸਮਰਥਕਾਂ ਸਮੇਤ 'ਆਪ' ਵਿੱਚ ਸ਼ਾਮਲ ਹੋਏ। 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪਾਰਟੀ ਆਗੂ ਡਾ. ਸੰਨੀ ਆਹਲੂਵਾਲੀਆ ਅਤੇ ਸਥਾਨਕ ਆਗੂਆਂ ਦੀ ਮੌਜੂਦਗੀ ਵਿੱਚ ਸਾਰੇ ਨਵੇਂ ਮੈਂਬਰਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ।ਲੁਧਿਆਣਾ ਵਾਰਡ ਨੰਬਰ-72 ਤੋਂ ਕਾਂਗਰਸ ਦੇ ਮੀਤ ਪ੍ਰਧਾਨ ਸ਼ਾਮਲਾਲ ਭਗਤ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਾਥੀ ਦੇਵਰਾਜ ਭਗਤ, ਅਸ਼ਵਨੀ ਭਗਤ, ਰਾਮ ਭਗਤ, ਜਗਦੀਸ਼ ਭਗਤ, ਰਵੀ ਭਗਤ, ਵਿਸ਼ੰਬਰ ਭਗਤ, ਰਜਿੰਦਰ ਰਿੰਕੂ, ਰਾਜਕੁਮਾਰ ਭਗਤ, ਰੋਹਿਤ ਭਗਤ, ਅਮਨ ਭਗਤ, ਵਾਸੂਦੇਵ ਭਗਤ, ਕਿਸ਼ਨ ਭਗਤ ਵੀ ‘ਆਪ’ ਵਿੱਚ ਸ਼ਾਮਲ ਹੋਏ। ਇਸ ਦੌਰਾਨ ਭਗਤ ਸਮਾਜ ਦੇ ਆਗੂ ਅਤੇ ਸ਼ਿਵਰਾਜ ਸੈਨਾ ਦੇ ਰਾਸ਼ਟਰੀ ਪ੍ਰਧਾਨ ਰਮੇਸ਼ ਭਗਤ ਵੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਉਨ...








