ਸ੍ਰੀ ਮਕਤਸਰ ਸਾਹਿਬ ਜ਼ਿਲ੍ਹੇ ‘ਚ ਸੁਚੱਜੇ ਪਰਾਲੀ ਪ੍ਰਬੰਧਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਵਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗਾਮੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਸੁਚੱਜੇ ਪਰਾਲੀ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਮੂਹ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਪੱਧਰ ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਆਪਣੇ ਖੇਤਾਂ ਵਿੱਚ ਵਾਹ ਕੇ ਜਾਂ ਇਸਦੀਆਂ ਗੱਠਾਂ ਬਣਵਾ ਕੇ ਇਸਦੀ ਸੁਚੱਜੀ ਸਾਂਭ ਸੰਭਾਲ ਲਈ ਜਾਗਰੂਕ ਕਰਨ ਤਾਂ ਜੋ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਵੱਲੋਂ ਨਾੜ/ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਸਬੰਧਤ ਕਿਸਾਨ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।...








