Saturday, March 14Malwa News
Shadow

Tag: breaking news

ਨਸ਼ਾ ਮੁਕਤੀ ਯਾਤਰਾ: ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਨੇ ਸੈਂਕੜੇ ਪਿੰਡਾਂ ਵਿੱਚ ਚਲਾਈ ਨਸ਼ਿਆਂ ਵਿਰੁੱਧ ਮੁਹਿੰਮ

ਨਸ਼ਾ ਮੁਕਤੀ ਯਾਤਰਾ: ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਨੇ ਸੈਂਕੜੇ ਪਿੰਡਾਂ ਵਿੱਚ ਚਲਾਈ ਨਸ਼ਿਆਂ ਵਿਰੁੱਧ ਮੁਹਿੰਮ

Hot News
ਚੰਡੀਗੜ੍ਹ, 28 ਮਈ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ, ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਪੰਜਾਬ ਭਰ ਵਿੱਚ ਕੱਢੀ ਜਾ ਰਹੀ 'ਨਸ਼ਾ ਮੁਕਤੀ ਯਾਤਰਾ' ਅੱਜ ਵੀ ਜਾਰੀ ਰਹੀ। ਬੁੱਧਵਾਰ ਨੂੰ ਪਾਰਟੀ ਆਗੂਆਂ ਨੇ ਸੈਂਕੜੇ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਇੱਕ ਵਿਸ਼ਾਲ ਜਾਗਰੂਕਤਾ ਮੁਹਿੰਮ ਚਲਾਈ ਅਤੇ ਲੋਕਾਂ ਨੂੰ ਜਾਗਰੂਕ ਕੀਤਾ। ਕਈ ਥਾਵਾਂ 'ਤੇ ਨਸ਼ਾ ਛੁਡਾਊ ਪ੍ਰੋਗਰਾਮ ਆਯੋਜਿਤ ਕੀਤੇ ਗਏ ਜਿਸ ਵਿੱਚ ਵਿਧਾਇਕਾਂ ਅਤੇ ਮੰਤਰੀਆਂ ਨੇ ਸਥਾਨਕ ਲੋਕਾਂ ਨੂੰ ਨਸ਼ੇ ਦੀ ਦੁਰਵਰਤੋਂ ਤੋਂ ਦੂਰ ਰਹਿਣ, ਨਸ਼ਾ ਤਸਕਰਾਂ ਦਾ ਸਮੂਹਿਕ ਤੌਰ 'ਤੇ ਬਾਈਕਾਟ ਕਰਨ ਅਤੇ ਕਾਨੂੰਨੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੇ ਤਸਕਰਾਂ ਨਾਲ ਸਹਿਯੋਗ ਨਾ ਕਰਨ, ਖਾਸ ਕਰਕੇ ਉਨ੍ਹਾਂ ਨੂੰ ਜ਼ਮਾਨਤ ਨਾ ਦੇਣ ਦੀ ਸਹੁੰ ਚੁਕਾਈ।ਯਾਤਰਾ ਦੌਰਾਨ, 'ਆਪ' ਆਗੂਆਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਸਮਰਥਨ ਕਰਨ ਅਤੇ ਸੂਬੇ ਵਿੱਚੋਂ ਨਸ਼ਿਆਂ ਦੀ ਦੁਰਵਰਤੋਂ ਨੂੰ ਖਤਮ ਕਰਨ ਵਿੱਚ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਅੱਜ ਵੀ ਵੱਖ-ਵੱਖ ਪ੍ਰੋਗਰਾਮਾਂ ਦੌਰਾਨ, ਬਹੁਤ ਸਾਰੀਆਂ ਪੰਚਾਇਤਾਂ ਨੇ ਰ...
ਸਿਹਤ ਸਹੂਲਤਾਂ ਵਿਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ : ਡਾਕਟਰ ਅਮਨਦੀਪ ਅਰੋੜਾ

ਸਿਹਤ ਸਹੂਲਤਾਂ ਵਿਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ : ਡਾਕਟਰ ਅਮਨਦੀਪ ਅਰੋੜਾ

Local
ਮੋਗਾ : ਪੰਜਾਬ ਸਰਕਾਰ ਸੂਬੇ ਦੇ ਲੋਕਾ ਨੂੰ ਵੱਧ ਤੋਂ ਵੱਧ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਇਸੇ ਕੜੀ ਦੌਰਾਨ ਹੀ ਸਿਹਤ ਵਿਭਗ ਮੋਗਾ ਵਿੱਚ ਸਿਹਤ ਸਹੂਲਤਾਂ ਦੀ ਕੜੀ ਵਿੱਚ ਵਾਧਾ ਕਰਦੇ ਹੋਏ। ਅੱਜ ਡਾਕਟਰ ਅਮਨਦੀਪ ਕੌਰ ਅਰੋੜਾ ਐਮ ਐਲ ਏ ਹਲਕਾ ਮੋਗਾ ਡਾਕਟਰ ਮਥਰਾ ਦਾਸ ਸਿਵਿਲ ਹਸਪਤਾਲ ਮੋਗਾ ਮਰੀਜਾਂ ਦੀ ਸਹੂਲਤ ਲਈ ਜੱਚਾ ਬੱਚਾ ਵਿੰਗ ਵਿੱਚ ਨਵੀਂ ਫਾਰਮੇਸੀ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਜੱਚਾ ਬੱਚਾ ਵਿੰਗ ਲਈ ਨਵੀਂ ਬਣੀ ਫਾਰਮੇਸੀ ਨਾਲ ਸਿਵਿਲ ਹਸਪਤਾਲ਼ ਵਿਚ ਦਵਾਈ ਲੈਣ ਆ ਰਹੇ ਮਰੀਜਾਂ ਲਈ ਫਾਰਮੇਸੀ ਵਰਦਾਨ ਸਾਬਿਤ ਹੋਵੇਗੀ। ਇਸ ਨਾਲ ਗਰਭਵਤੀ ਮਾਵਾਂ ਅਤੇ ਛੋਟੇ ਬੱਚੇ ਵਾਲਿਆ ਮਾਵਾ ਅਤੇ ਨਵੇਂ ਜੰਮੇ ਬੱਚੇ ਦੀਆ ਦਵਾਈਆਂ ਹੁਣ ਇਕੋ ਬਿਲਡਿੰਗ ਵਿੱਚੋ ਹੀ ਅਲੱਗ ਤੋਂ ਮਿਲ ਜਾਣਗੀਆਂ।ਓਹਨਾ ਨੇ ਪੰਜਾਬ ਸਰਕਾਰ ਵਲੋਂ ਸਿਵਿਲ ਹਪਸਤਾਲ ਵਿਚ ਨਵ ਨਿਯੁੱਕਤ ਮੈਡੀਕਲ ਅਫਸਰਾਂ ਜਿਸ ਵਿਚ ਟਿ ਬੀ ਅਤੇ ਚੇਸਟ ਵਿਭਾਗ, ਅੱਖ ਨੱਕ ਕਨ ਗਲੇ ਦੇ ਮਾਹਰ, ਔਰਤ ਫੋਗਾ ਦੇ ਮਾਹਿਰ, ਮੈਡੀਸਿਨ ਐਮ ਡੀ ਅਤੇ ਹੋਰ ਹਾਊਸ ਸਰਜਨ ਅਤੇ ਅਰੋਗੀਆ ਸਿਹਤ ਕੇਂਦਰਾਂ ਵਿੱਚ ਜਿਲਾ ਮੋਗਾ ਅੰਦਰ ਨਿਜੁਕਤ ਹੋਏ ਮੈਡੀਕਲ ਅਫਸਰਾਂ ਨੂੰ ਵਧਾਈ ਦਿੱਤੀ ਅ...
 ਪੀ.ਐਸ.ਪੀ.ਸੀ.ਐਲ. ਨੇ ਮਾਰਚ 2026 ਤੱਕ ਜ਼ੀਰੋ ਆਊਟੇਜ ਦਾ ਟੀਚਾ ਮਿੱਥਿਆ

 ਪੀ.ਐਸ.ਪੀ.ਸੀ.ਐਲ. ਨੇ ਮਾਰਚ 2026 ਤੱਕ ਜ਼ੀਰੋ ਆਊਟੇਜ ਦਾ ਟੀਚਾ ਮਿੱਥਿਆ

Punjab Development
ਚੰਡੀਗੜ੍ਹ, 27 ਮਈ: ਪੰਜਾਬ ਭਰ ਵਿੱਚ ਨਿਰਵਿਘਨ ਅਤੇ ਭਰੋਸੇਮੰਦ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਮਾਰਚ 2026 ਤੱਕ ਜ਼ੀਰੋ ਪਾਵਰ ਆਊਟੇਜ ਪ੍ਰਾਪਤ ਕਰਨ ਦਾ ਟੀਚਾ ਮਿੱਥਿਆ ਹੈ। ਇਹ ਫੈਸਲਾ ਅਗਾਮੀ ਗਰਮੀ ਅਤੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਬਿਜਲੀ ਖੇਤਰ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਚੰਡੀਗੜ੍ਹ ਵਿਖੇ ਹੋਈ ਉੱਚ-ਪੱਧਰੀ ਮੀਟਿੰਗ ਦੌਰਾਨ ਲਿਆ ਗਿਆ। ਬਿਜਲੀ ਦੀ ਲਗਾਤਾਰ ਵੱਧ ਰਹੀ ਮੰਗ ਨੂੰ ਵੇਖਦਿਆਂ ਕੈਬਨਿਟ ਮੰਤਰੀ ਨੇ ਸਾਲ 2025-2030 ਲਈ ਥਰਮਲ, ਹਾਈਡ੍ਰੋ ਅਤੇ ਨਵਿਆਉਣਯੋਗ ਊਰਜਾ ਸਮੇਤ ਵੱਖ-ਵੱਖ ਸਰੋਤਾਂ ਤੋਂ ਬਿਜਲੀ ਸਪਲਾਈ ਵਧਾਉਣ ਲਈ ਵਿਆਪਕ ਯੋਜਨਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਖਪਤਕਾਰਾਂ ਦੀਆਂ ਉਮੀਦਾਂ ਅਤੇ ਭਵਿੱਖੀ ਮੰਗਾਂ ਨੂੰ ਪੂਰਾ ਕਰਨ ਲਈ ਆਪਣੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।ਸ. ਹਰਭਜਨ ਸਿੰਘ ਈ.ਟੀ.ਓ. ਨੇ ...
ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਹੋਇਆ “ ਮੈਮੋਰੰਡਮ ਆਫ ਐਗਰੀਮੈਂਟ

ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਹੋਇਆ “ ਮੈਮੋਰੰਡਮ ਆਫ ਐਗਰੀਮੈਂਟ

Hot News
ਕਪੂਰਥਲਾ, 27 ਮਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਕਾਰੀ ਸੰਸਥਾ ਸੈਨਿਕ ਸਕੂਲ ਦੀ ਹੋਰ ਬਿਹਤਰੀ ਤੇ ਨਵੀਨੀਕਰਨ ਲਈ ਵਚਨਬੱਧ ਹੈ, ਜਿਸ ਤਹਿਤ ਸਕੂਲ ਦੀ 19 ਸਾਲ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ “ ਮੈਮੋਰੰਡਮ ਆਫ ਐਗਰੀਮੈਂਟ “ ਕੀਤਾ ਗਿਆ ਹੈ । ਅੱਜ ਸੈਨਿਕ ਸਕੂਲ ਕਪੂਰਥਲਾ ਦਾ ਦੌਰਾ ਕਰਨ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੈਨਿਕ ਸਕੂਲ ਵਲੋਂ ਰੱਖੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।ਉਨ੍ਹਾਂ ਇਸ ਮੌਕੇ ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਦਸਤਖ਼ਤ ਕੀਤੇ ਗਏ “ ਮੈਮੋਰੰਡਮ ਆਫ ਐਗਰੀਮੈਂਟ “ ਨੂੰ ਵੀ ਜਾਰੀ ਕੀਤਾ ਜਿਸ ਤਹਿਤ ਪੰਜਾਬ ਸਰਕਾਰ ਸੈਨਿਕ ਸਕੂਲ ਨੂੰ ਲਗਾਤਾਰ ਅਨੁਦਾਨ ਦੇਵੇਗੀ । ਸੈਨਿਕ ਸਕੂਲ ਵਲੋੰ ਇਹ ਮੰਗ ਸਾਲ 2006 ਤੋਂ ਕੀਤੀ ਜਾ ਰਹੀ ਸੀ । ਇਸ ਤੋਂ ਇਲਾਵਾ ਸੈਨਿਕ ਸਕੂਲ ਤੋਂ ਸੇਵਾ ਮੁਕਤ ਹੋਣ ਵਾਲੇ ਸਟਾਫ ਨੂੰ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿਚ ਐਨ ਪੀ ਐਸ /...
ਪਟਵਾਰੀ ਦਾ ਸਹਾਇਕ 4000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪਟਵਾਰੀ ਦਾ ਸਹਾਇਕ 4000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 27 ਮਈ : ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰੀ ਰਣਜੀਤ ਸਿੰਘ ਦੇ ਸਹਾਇਕ ਸੁੱਖਾ ਨੂੰ ਜ਼ਮੀਨੀ ਰਿਕਾਰਡ 'ਚ ਸੁਧਾਈ ਬਦਲੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਪੂਰਥਲਾ ਸ਼ਹਿਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਇੱਕ ਬੈਂਕ ਤੋਂ 10 ਲੱਖ ਰੁਪਏ ਦਾ ਮਕਾਨ ਲੈਣ ਲਈ ਕਰਜ਼ੇ ਵਾਸਤੇ ਅਰਜ਼ੀ ਦਿੱਤੀ ਸੀ। ਤਸਦੀਕ ਦੌਰਾਨ ਉਸਦੇ ਜਾਇਦਾਦ ਦੇ ਦਸਤਾਵੇਜ਼ਾਂ ਵਿੱਚ ਖਸਰਾ ਅਤੇ ਫਰਦ ਨੰਬਰਾਂ ਵਿੱਚ ਅੰਤਰ ਪਾਇਆ ਗਿਆ ਅਤੇ ਉਸਨੇ ਤਹਿਸੀਲ ਦਫ਼ਤਰ ਵਿੱਚ ਸੁਧਾਰ ਲਈ ਅਰਜ਼ੀ ਦਿੱਤੀ, ਜਿੱਥੇ ਤਹਿਸੀਲਦਾਰ ਨੇ ਉਸਦੀ ਅਰਜ਼ੀ ਨੂੰ ਕਾਰਵਾਈ ਲਈ ਪਟਵਾਰੀ ਰਣਜੀਤ ਸਿੰਘ ਕੋਲ ਭੇਜ ਦਿੱਤਾ।ਉਨ੍ਹਾਂ ਕਿਹਾ ਕਿ ਜਦੋਂ ਸ਼ਿਕਾਇਤਕਰਤਾ ਨੇ ਪਟਵਾਰੀ ਦੇ ਉਕਤ ਸਹਾਇਕ ਸੁੱਖਾ ਨਾਲ ਸੰਪਰਕ ਕੀਤਾ ਤਾਂ ਉਸ ਨੇ ਰਿਸ਼ਵਤ ਦੀ ਪੇਸ਼ਗੀ ਰਕਮ ਵਜੋਂ 1,000 ਰੁਪਏ...
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 10000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 10000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ੍ਹ, 27 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ ਵਿਖੇ ਜਾਂਚ ਅਧਿਕਾਰੀ (ਆਈ.ਓ.) ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਸਰਹਾਲੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਵਿਰੁੱਧ ਉਕਤ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਹੈ ਅਤੇ ਇਸ ਕੇਸ ਵਿੱਚ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਉਪਰੰਤ ਉਕਤ ਜਾਂਚ ਅਧਿਕਾਰੀ ਏ.ਐਸ.ਆਈ. ਨੇ ਕੇਸ ਦੀ ਜਾਂਚ ਵਿੱਚ ਸ਼ਾਮਲ ਹੋਣ ਸਬੰਧੀ 10,000-20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛ...
ਭ੍ਰਿਸ਼ਟਾਚਾਰ ਵਿਰੁੱਧ ਮਾਨ ਸਰਕਾਰ ਸਖ਼ਤ: ਐਸਐਚਓ ਅਤੇ 3 ਪੁਲਿਸ ਮੁਲਾਜ਼ਮਾਂ ਨੂੰ 1 ਲੱਖ ਰੁਪਏ ਰਿਸ਼ਵਤ ਦੇ ਦੋਸ਼ ਵਿੱਚ ਕੀਤਾ ਗ੍ਰਿਫ਼ਤਾਰ: ਹਰਪਾਲ ਚੀਮਾ

ਭ੍ਰਿਸ਼ਟਾਚਾਰ ਵਿਰੁੱਧ ਮਾਨ ਸਰਕਾਰ ਸਖ਼ਤ: ਐਸਐਚਓ ਅਤੇ 3 ਪੁਲਿਸ ਮੁਲਾਜ਼ਮਾਂ ਨੂੰ 1 ਲੱਖ ਰੁਪਏ ਰਿਸ਼ਵਤ ਦੇ ਦੋਸ਼ ਵਿੱਚ ਕੀਤਾ ਗ੍ਰਿਫ਼ਤਾਰ: ਹਰਪਾਲ ਚੀਮਾ

Hot News
ਚੰਡੀਗੜ੍ਹ, 27 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਗਰਾਨੀ ਹੇਠ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਤੇਜ਼ੀ ਨਾਲ ਕਾਰਵਾਈ ਕੀਤੀ ਹੈ। ਮੁੱਖ ਮੰਤਰੀ ਦੇ ਹੁਕਮਾਂ 'ਤੇ ਵਿਜੀਲੈਂਸ ਬਿਊਰੋ ਨੇ ਨਾਬਾਲਗ ਦੇ ਜ਼ਬਤ ਕੀਤੇ ਫ਼ੋਨ ਨਾਲ ਸਬੰਧਿਤ ਇੱਕ ਮਾਮਲੇ ਵਿੱਚ 1,00,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਫ਼ਾਜ਼ਿਲਕਾ ਦੇ ਐਸਐਚਓ ਅਤੇ ਤਿੰਨ ਹੋਰ ਪੁਲਿਸ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਆਪ ਮੰਤਰੀ ਹਰਪਾਲ ਸਿੰਘ ਚੀਮਾ ਨੇ ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ ਕਿਹਾ, "ਅਧਿਕਾਰੀ ਦਾ ਪੱਧਰ ਭਾਵੇਂ ਕੋਈ ਵੀ ਹੋਵੇ, ਭਾਵੇਂ ਉਹ ਮੰਤਰੀ ਹੋਵੇ, ਵਿਧਾਇਕ ਹੋਵੇ, ਆਈਏਐਸ-ਪੀਸੀਐਸ ਅਧਿਕਾਰੀ ਹੋਵੇ ਜਾਂ ਕੋਈ ਵੀ ਸਰਕਾਰੀ ਕਰਮਚਾਰੀ ਹੋਵੇ, ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ ਅਤੇ ਸਾਡੀ ਸਰਕਾਰ ਇੱਕ ਇਮਾਨਦਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਉ...
ਮੰਤਰੀ ਲਾਲਜੀਤ ਭੁੱਲਰ ਨੇ ਲੋਕਾਂ ਨੂੰ ਕੀਤੀ ਅਪੀਲ, ਕਿਹਾ – ਨਸ਼ਾ ਤਸਕਰਾਂ ਨੂੰ ਕਿਸੇ ਵੀ ਤਰ੍ਹਾਂ ਸਹਿਯੋਗ ਨਾ ਕਰੋ

ਮੰਤਰੀ ਲਾਲਜੀਤ ਭੁੱਲਰ ਨੇ ਲੋਕਾਂ ਨੂੰ ਕੀਤੀ ਅਪੀਲ, ਕਿਹਾ – ਨਸ਼ਾ ਤਸਕਰਾਂ ਨੂੰ ਕਿਸੇ ਵੀ ਤਰ੍ਹਾਂ ਸਹਿਯੋਗ ਨਾ ਕਰੋ

Hot News
ਚੰਡੀਗੜ੍ਹ, 27 ਮਈ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ, ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਪੰਜਾਬ ਭਰ ਵਿੱਚ ਕੱਢੀ ਜਾ ਰਹੀ 'ਨਸ਼ਾ ਮੁਕਤੀ ਯਾਤਰਾ' ਅੱਜ ਵੀ ਜਾਰੀ ਰਹੀ। ਮੰਗਲਵਾਰ ਨੂੰ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਸਥਾਨਕ ਆਗੂਆਂ ਅਤੇ ਵਰਕਰਾਂ ਦੇ ਨਾਲ ਸੈਂਕੜੇ ਪਿੰਡਾਂ ਦਾ ਦੌਰਾ ਕੀਤਾ ਅਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਜਾਗਰੂਕਤਾ ਮੁਹਿੰਮਾਂ ਚਲਾਈਆਂ ਅਤੇ ਇਸ ਨਾਲ ਸਬੰਧਤ ਦਰਜਨਾਂ ਪ੍ਰੋਗਰਾਮਾਂ ਨੂੰ ਸੰਬੋਧਨ ਕੀਤਾ। ਨਸ਼ਾ ਛੁਡਾਊ ਪ੍ਰੋਗਰਾਮ ਦੌਰਾਨ, ਵਿਧਾਇਕਾਂ ਅਤੇ ਮੰਤਰੀਆਂ ਨੇ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ 'ਆਪ' ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਸਮਰਥਨ ਕਰਨ ਅਤੇ ਆਪਣੇ-ਆਪਣੇ ਪਿੰਡਾਂ ਵਿੱਚੋਂ ਨਸ਼ਾ ਖਤਮ ਕਰਨ ਵਿੱਚ ਸਰਕਾਰ ਦਾ ਸਹਿਯੋਗ ਕਰਨ।ਯਾਤਰਾ ਦੌਰਾਨ 'ਆਪ' ਆਗੂਆਂ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਮੂਹਿਕ ਤੌਰ 'ਤੇ ਨਸ਼ਾ ਤਸਕਰਾਂ ਦਾ ਬਾਈਕਾਟ ਕਰਨ ਅਤੇ ਕਾਨੂੰਨੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੇ ਤਸਕਰਾਂ ਨਾਲ ਸਹਿਯੋਗ ਨਾ ਕਰਨ, ਖਾਸ ਕਰਕੇ ਉਨ੍ਹਾਂ ਨੂੰ ਜ਼ਮਾਨਤ ਨਾ ਦੇਣ ਦੀ ਸਹੁੰ ਚੁਕਾਈ। ਪਿੰਡ...
ਮੁੱਖ ਮੰਤਰੀ ਵੱਲੋਂ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ

ਮੁੱਖ ਮੰਤਰੀ ਵੱਲੋਂ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ

Breaking News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਅਦ ਦੁਪਹਿਰ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦਾ ਅਚਾਨਕ ਦੌਰਾ ਕਰਕੇ ਨਵੀਂ ਲਾਗੂ ਕੀਤੀ ਗਈ ਈਜ਼ੀ (ਆਸਾਨ) ਰਜਿਸਟ੍ਰੇਸ਼ਨ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਅਧਿਕਾਰੀਆਂ ਵਿੱਚ ਕਮੀਆਂ ਲੱਭਣਾ ਨਹੀਂ ਸੀ ਸਗੋਂ ਸਰਕਾਰੀ ਦਫ਼ਤਰਾਂ ਵਿੱਚ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਾਇਦ ਪਹਿਲੀ ਵਾਰ ਹੋਵੇਗਾ ਜਦੋਂ ਪੰਜਾਬ ਦੇ ਲੋਕਾਂ ਨੇ ਕਿਸੇ ਮੁੱਖ ਮੰਤਰੀ ਨੂੰ ਇਸ ਤਰੀਕੇ ਨਾਲ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਦੇ ਦੇਖਿਆ ਹੋਵੇਗਾ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਨਾਗਰਿਕ-ਕੇਂਦ੍ਰਿਤ ਸੇਵਾਵਾਂ ਨੂੰ ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਕੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਦੌਰਾ ਇਸ ਅਹਿਮ ਪ੍ਰੋਜੈਕਟ, ਜਿਸਦਾ ਉਦੇਸ਼ ਲੋਕਾਂ ਲਈ ਜਾਇਦਾਦ ਰਜਿਸਟ੍ਰੇਸ਼ਨ ਪ੍ਰਕਿਰਿਆ ਵਧੇਰੇ ਸੁਵਿਧਾਜਨਕ ਬਣਾਉਣਾ ਹੈ, ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦ...
ਬੀ.ਬੀ.ਐਮ.ਬੀ. ਵਿੱਚ ਆਪਹੁਦਰੇ ਢੰਗ ਨਾਲ ਕੀਤੀਆਂ ਨਿਯੁਕਤੀਆਂ ਅਸਹਿਣਯੋਗ-ਮੁੱਖ ਮੰਤਰੀ

ਬੀ.ਬੀ.ਐਮ.ਬੀ. ਵਿੱਚ ਆਪਹੁਦਰੇ ਢੰਗ ਨਾਲ ਕੀਤੀਆਂ ਨਿਯੁਕਤੀਆਂ ਅਸਹਿਣਯੋਗ-ਮੁੱਖ ਮੰਤਰੀ

Breaking News
ਚੰਡੀਗੜ੍ਹ, 27 ਮਈ : ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚ ਆਪਹੁਦਰੇ ਢੰਗ ਨਾਲ ਨਿਯੁਕਤੀਆਂ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਵਿੱਚ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅੱਜ ਇੱਥੇ ਸਥਾਨਕ ਮਿਊਂਸਪਲ ਭਵਨ ਵਿਖੇ ਸੂਬੇ ਵਿੱਚ ਸਿਖਰਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੱਖਪਾਤੀ ਫੈਸਲੇ ਪੂਰੀ ਤਰ੍ਹਾਂ ਅਣਉਚਿਤ ਹਨ ਕਿਉਂਕਿ ਪੰਜਾਬ ਦੇ ਅਫਸਰਾਂ ਨੂੰ ਲਗਾਤਾਰ ਅਣਗੌਲਿਆ ਜਾ ਰਿਹਾ ਹੈ। ਬੀ.ਬੀ.ਐਮ.ਬੀ. ਦੇ ਪੁਨਰਗਠਨ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਵਿੱਚ ਹਰੇਕ ਸੂਬੇ ਦਾ ਵੋਟਿੰਗ ਦਾ ਅਧਿਕਾਰ ਉਸ ਦੇ ਹਿੱਸੇ ਮੁਤਾਬਕ ਹੋਣਾ ਚਾਹੀਦਾ ਹੈ। ਇਸ ਦੀ ਮਿਸਾਲ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਵਿੱਚ ਪੰਜਾਬ ਦਾ 60 ਫੀਸਦੀ ਹਿੱਸਾ ਹੈ ਪਰ ਇਸ ਨੂੰ ਵੋਟ ਦਾ ਹੱਕ ਹਰਿਆਣਾ ਤੇ ਰਾਜਸਥਾਨ ਦੇ ਬਰਾਬਰ ਹੈ ਜਦਕਿ ਇਨ੍ਹਾਂ ਦੋਵਾਂ ਸੂਬ...