ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ ‘ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 15 ਸਤੰਬਰ:- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਸੂਬੇ ਭਰ ਵਿੱਚ ਹੜ੍ਹਾਂ ਦੀ ਸਥਿਤੀ ‘ਚ ਸੁਧਾਰ ਹੋਣ ਦੇ ਨਾਲ ਪੰਜਾਬ ਦਾ ਜਨ-ਜੀਵਨ ਮੁੜ ਲੀਹ 'ਤੇ ਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸਿਰੜੀ ਭਾਵਨਾ ਅਤੇ ਸਰਕਾਰ ਵੱਲੋਂ ਸਮੇਂ ਸਿਰ ਢੁਕਵੇਂ ਯਤਨਾਂ ਦੇ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹਾਲਾਤ ਮੁੜ ਆਮ ਵਾਂਗ ਹੋ ਰਹੇ ਹਨ।
ਕੈਬਨਿਟ ਮੰਤਰੀ ਨੇ ਹੜ੍ਹਾਂ ਸਬੰਧੀ 14 ਸਤੰਬਰ ਅਤੇ 15 ਸਤੰਬਰ ਦੀਆਂ ਰਿਪੋਰਟਾਂ ਦੀ ਤੁਲਨਾ ਕਰਦਿਆਂ ਦੱਸਿਆ ਕਿ ਪ੍ਰਭਾਵਿਤ ਪਿੰਡਾਂ ਦੀ ਗਿਣਤੀ ਦਾ ਅੰਕੜਾ ਬਿਨਾਂ ਕਿਸੇ ਬਦਲਾਅ ਦੇ 2,472 ਹੈ ਜਦੋਂ ਕਿ ਪ੍ਰਭਾਵਿਤ ਆਬਾਦੀ ਦਾ ਅੰਕੜਾ 3,89,176 ਰਿਹਾ। ਉਨ੍ਹਾਂ ਕਿਹਾ ਕਿ ਹਾਲਾਂਕਿ ਰਾਹਤ ਦੇ ਪੱਖ ਤੋਂ ਮਹੱਤਵਪੂਰਨ ਤਬਦੀਲੀ ਹੋਈ ਹੈ, ਜਿਸ ਵਿੱਚ ਰਾਹਤ ਕੈਂਪਾਂ ਦੀ ਗਿਣਤੀ 24 ਘੰਟਿਆਂ ਦੇ ਅੰਦਰ 82 ਤੋਂ ਘਟਾ ਕੇ 66 ਕਰ ਦਿੱਤੀ ਗਈ ਹੈ, ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਲੋਕ ਲਗਾਤਾਰ ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਹਨ। ਇਸੇ ਤਰ੍ਹਾਂ ਇਸ ਸਮੇਂ ...








