Saturday, March 14Malwa News
Shadow

Tag: breaking news

ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਮਾਜ ਦਾ ਹਰ ਵਰਗ ਸਹਿਯੋਗ ਦੇਵੇ- ਸੇਖੋਂ

ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਮਾਜ ਦਾ ਹਰ ਵਰਗ ਸਹਿਯੋਗ ਦੇਵੇ- ਸੇਖੋਂ

Local
ਫ਼ਰੀਦਕੋਟ 27 ਮਈ : ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤੀ ਯਾਤਰਾ’ ਤਹਿਤ ਹਲਕਾ ਫ਼ਰੀਦਕੋਟ ਦੇ ਪਿੰਡ ਸ਼ੇਰ ਸਿੰਘ ਵਾਲਾ, ਢਾਬ ਸ਼ੇਰ ਸਿੰਘ ਵਾਲਾ ਅਤੇ ਕੋਠੇ ਢਾਬ ਸ਼ੇਰ ਸਿੰਘ ਵਾਲਾ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਯਾਤਰਾ ਦਾ ਮਕਸਦ ਨਸ਼ੇ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਅਲਾਮਤ ਨੂੰ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਦਾ ਹਰ ਵਰਗ, ਹਰ ਗਲੀ ਮੁਹੱਲਾ, ਘਰ-ਘਰ ਇਸ ਅੰਦੋਲਨ ਨਾਲ ਜੁੜਨ ਤਾਂ ਜੋ ਨਸ਼ੇ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਸਾਥ ਦੇਣ, ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਇਸ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਜਾਣਕਾਰੀ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜ...
Haryana CM Nayab Singh Saini directs DCs to prioritize drain cleaning ahead of monsoon

Haryana CM Nayab Singh Saini directs DCs to prioritize drain cleaning ahead of monsoon

English, Haryana
Chandigarh, May 27 : Haryana Chief Minister Sh. Nayab Singh Saini today directed Deputy Commissioners overseeing flood protection efforts in the districts to give utmost priority to cleaning of drains ahead of the monsoon season in their respective districts. He instructed them to immediately prepare a schedule and assign officers to monitor the work, ensuring its completion under all circumstances before June 15, 2025. In addition, all Superintending Engineers in the field must ensure that drain cleaning is carried out thoroughly in their respective areas. The Chief Minister was presiding over a meeting with officers from the Irrigation and Water Resources Department and the Public Health Engineering Department to review the progress of short-term flood protection works and the internal c...
ਨਾਇਬ ਸਿੰਘ ਸੈਣੀ ਨੇ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਤੋਂ ਪਹਿਲਾਂ ਡ੍ਰੇਨਾਂ ਦੀ ਸਫਾਈ ਨੂੰ ਪ੍ਰਾਥਮਿਕਤਾ ਆਧਾਰ ‘ਤੇ ਯਕੀਨੀ ਕਰਨ ਦੇ ਦਿੱਤੇ ਨਿਰਦੇਸ਼

ਨਾਇਬ ਸਿੰਘ ਸੈਣੀ ਨੇ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਤੋਂ ਪਹਿਲਾਂ ਡ੍ਰੇਨਾਂ ਦੀ ਸਫਾਈ ਨੂੰ ਪ੍ਰਾਥਮਿਕਤਾ ਆਧਾਰ ‘ਤੇ ਯਕੀਨੀ ਕਰਨ ਦੇ ਦਿੱਤੇ ਨਿਰਦੇਸ਼

Haryana
ਚੰਡੀਗੜ੍ਹ, 27 ਮਈ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜਿਲ੍ਹਿਆਂ ਵਿੱਚ ਹੜ੍ਹ ਸੁਰੱਖਿਆ ਯਤਨਾਂ ਦੀ ਨਿਗਰਾਨੀ ਕਰ ਰਹੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਜਿਲ੍ਹਿਆਂ ਵਿੱਚ ਮਾਨਸੂਨ ਸੀਜਨ ਤੋਂ ਪਹਿਲਾਂ ਡੇ੍ਰਨਾਂ ਦੀ ਸਫਾਈ ਨੂੰ ਸਰਵੋਚ ਪ੍ਰਾਥਮਿਕਤਾ ਦੇਣਾ ਯਕੀਨੀ ਕਰਨ। ਉਨ੍ਹਾਂ ਨੇ ਇਸ ਕੰਮ ਲਈ ਉਨ੍ਹਾਂ ਨੂੰ ਤੁਰੰਤ ਇੱਕ ਸ਼ੈਡੀਯੂਲ ਬਨਾਉਣ ਅਤੇ ਕਾਰਜ ਦੀ ਨਿਗਰਾਨੀ ਲਈ ਆਪਣੇ ਸੁਬੋਰਡੀਨੇਟ ਅਧਿਕਾਰੀਆਂ ਨੂੰ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਡ੍ਰੇਨ ਦੀ ਸਫਾਈ ਦਾ ਕੰਮ ਹਰ ਹਾਲ ਵਿੱਚ 15 ਜੂਨ, 2025 ਤੋਂ ਪਹਿਲਾਂ ਪੂਰਾ ਹੋ ਸਕੇ। ਇਸ ਤੋਂ ਇਲਾਵਾ, ਫੀਲਡ ਵਿੱਚ ਕੰਮ ਕਰ ਰਹੇ ਸਾਰੇ ਸੁਪੁਡੈਂਟ ਇੰਜੀਨੀਅਰਾਂ ਨੂੰ ਇਹ ਯਕੀਨੀ ਕਰਨਾ ਹੋਵੇਗਾ ਕਿ ਉਨ੍ਹਾਂ ਦੇ ਸਬੰਧਿਤ ਖੇਤਰਾਂ ਵਿੱਚ ਡੇ੍ਰਨਾਂ ਦੀ ਸਫਾਈ ਸਹੀ ਤਰ੍ਹਾ ਨਾਲ ਕੀਤੀ ਜਾਵੇ। ਮੁੱਖ ਮੰਤਰੀ ਅੱਜ ਇੱਥੇ ਸਿੰਚਾਈ ਅਤੇ ਜਲ੍ਹ ਸੰਸਾਧਨ ਵਿਭਾਗ ਅਤੇ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਘੱਟ ਸਮੇਂ ਲਈ ਹੜ੍ਹ ਸੁਰੱਖਿਆ ਕੰਮਾਂ ਅਤੇ ਡੇ੍ਰਨਾਂ ਦੀ ਅੰਦੂਰਣੀ ਸਫਾਈ ਦੀ ਪ੍ਰਗਤੀ ਦੀ ਸਮੀ...
ਪੰਜਾਬ ਵਿੱਚ ਪਹਿਲੀ ਵਾਰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪਿੰਡਾਂ ਦੇ 15000 ਛੱਪੜਾਂ ਦੀ ਹੋਵੇਗੀ ਸਾਫ-ਸਫਾਈ

ਪੰਜਾਬ ਵਿੱਚ ਪਹਿਲੀ ਵਾਰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪਿੰਡਾਂ ਦੇ 15000 ਛੱਪੜਾਂ ਦੀ ਹੋਵੇਗੀ ਸਾਫ-ਸਫਾਈ

Hot News
ਚੰਡੀਗੜ੍ਹ, 26 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਕਾਇਆ ਕਲਪ ਅਤੇ ਪੁਨਰ ਸੁਰਜੀਤੀ ਮਿਸ਼ਨ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪਿੰਡਾਂ ਦੇ ਸਰਪੰਚਾਂ ਦਾ ਕਹਿਣਾ ਹੈ ਕਿ ‘ਆਪ ਸਰਕਾਰ’ ਪਿੰਡਾਂ ਵਿੱਚ ਅਸਲ ਤਬਦੀਲੀ ਲਿਆ ਰਹੀ ਹੈ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿੰਡਾਂ ਦੀ ਦਿੱਖ ਨੂੰ ਸੁਧਾਰਨ ਲਈ ਸਥਾਈ ਵਿਕਾਸ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਪੰਜਾਬ ਸਰਕਾਰ ਨੇ ਪਿੰਡਾਂ ਵਿੱਚ 15,000 ਛੱਪੜਾਂ ਦੀ ਸਾਫ਼ ਸਫਾਈ ਲਈ ਇੱਕ ਵੱਡੇ ਪੱਧਰ 'ਤੇ ਪਹਿਲਕਦਮੀ ਸ਼ੁਰੂ ਕੀਤੀ ਹੋਈ ਹੈ। ਇਹ ਮਿਸ਼ਨ ਪੰਜਾਬ ਦੇ 154 ਬਲਾਕਾਂ ਵਿੱਚ ਪੜਾਅਵਾਰ ਅਤੇ ਲੋਕਾਂ ਦੇ ਸਹਿਯੋਗ ਨਾਲ ਪੂਰੇ ਸਫਲ ਚੱਲ ਰਹੇ ਹਨ।ਉਨ੍ਹਾਂ ਦੱਸਿਆ ਕਿ ਹੁਣ ਤੱਕ 3973 ਛੱਪੜਾਂ ਵਿੱਚੋਂ ਪਾਣੀ ਕੱਢਣ ਦਾ ਕੰਮ ਪੂਰਾ ਹੋ ਗਿਆ ਹੈ ਅਤੇ 6,606 ਛੱਪੜਾਂ ਵਿੱਚ ਪਾਣੀ ਕੱਢਣ ਦਾ ਕੰਮ ਮੁਕੰਮਲਤਾ ਦੇ ਨਜ਼ਦੀਕ ਹੈ। ਸਾਰੇ ਛੱਪੜਾਂ ਤੇ ਟੋਬਿਆਂ ਵਿੱਚੋਂ ਪਾਣੀ ਕੱਢਣ ਦੀ ਕਾਰਵਾਈ 30 ਮਈ 2025 ਤੱਕ ਪ...
‘ਆਪ’ ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ ‘ਜ਼ੀਰੋ ਟੋਲਰੇਂਸ’: ਹਰਪਾਲ ਚੀਮਾ

‘ਆਪ’ ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ ‘ਜ਼ੀਰੋ ਟੋਲਰੇਂਸ’: ਹਰਪਾਲ ਚੀਮਾ

Breaking News
ਚੰਡੀਗੜ੍ਹ, 26 ਮਈ: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਨਿਰਮਾਣ, ਵਪਾਰ ਅਤੇ ਤਸਕਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਲਾਜ਼ਮੀ ਬਣਾਉਣ ਲਈ ਆਬਕਾਰੀ ਵਿਭਾਗ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ। ਵਿੱਤ ਮੰਤਰੀ ਨੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਚੌਕਸੀ ਅਤੇ ਸਰਗਰਮ ਉਪਾਵਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਤੌਰ 'ਤੇ ਆਦਤਨ ਅਪਰਾਧੀਆਂ 'ਤੇ ਲਗਾਤਾਰ ਨਜ਼ਰ ਰੱਖਣ 'ਤੇ ਜ਼ੋਰ ਦਿੱਤਾ। ਅੱਜ ਇੱਥੇ ਹੋਈ ਸਮੀਖਿਆ ਮੀਟਿੰਗ ਦੌਰਾਨ ਆਬਕਾਰੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਨੂੰਨ ਲਾਗੂਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਨਾਜਾਇਜ਼ ਸ਼ਰਾਬ ਸਬੰਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।ਵਿੱਤ ਮੰਤਰੀ ਨੇ ਅੰਤਰ-ਵਿਭਾਗੀ ਸਹਿਯੋਗ ਦੀ ਮਹੱ...
ਮਾਨ ਸਰਕਾਰ ਵੱਲੋਂ ਰਾਜਪੁਰਾ ਵਾਸੀਆਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਵੱਡਾ ਤੋਹਫ਼ਾ

ਮਾਨ ਸਰਕਾਰ ਵੱਲੋਂ ਰਾਜਪੁਰਾ ਵਾਸੀਆਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਵੱਡਾ ਤੋਹਫ਼ਾ

Breaking News
ਚੰਡੀਗੜ੍ਹ, 26 ਮਈ: ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ ਰਵਜੋਤ ਸਿੰਘ ਨੇ ਅੱਜ ਹਲਕਾ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਦੇ ਯਤਨਾਂ ਸਦਕਾ ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪੁਰਾਣਾ ਰਾਜਪੁਰਾ ਵਿਖੇ ਅੰਮਰੁਤ-2 ਅਧੀਨ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦੇ ਹੋਏ ਲੋਕਾਂ ਨੂੰ ਰੋਸ਼ਨ ਤੇ ਸਾਫ ਸੁਥਰਾ ਪੰਜਾਬ ਦੇਣ ਲਈ ਅੱਗੇ ਵੱਧ ਰਹੀ ਹੈ। ਪੀਣ ਵਾਲੇ ਪਾਣੀ ਦੀ ਪਾਈਪਲਾਈਨ ਪ੍ਰਾਜੈਕਟ ਦੀ ਸ਼ੁਰੂਆਤ ਲਈ ਰਾਜਪੁਰਾ ਵਾਸੀਆਂ ਨੂੰ ਵਧਾਈ ਦਿੰਦਿਆਂ ਤੇ ਵਿਧਾਇਕ ਨੀਨਾ ਮਿੱਤਲ ਦਾ ਧੰਨਵਾਦ ਕਰਦਿਆਂ ਡਾ. ਰਵਜੋਤ ਸਿੰਘ ਨੇ ਆਖਿਆ ਕਿ ਜੇਕਰ ਅਸੀਂ ਹੁਣ ਵੀ ਲੋਕਾਂ ਪੀਣ ਵਾਲਾ ਸਾਫ ਪਾਣੀ ਵੀ ਨਾ ਦੇ ਸਕੇ ਤਾਂ ਅਸੀਂ ਖੁਦ ਨੂੰ ਮੁਆਫ ਨਹੀਂ ਕਰ ਸਕਾਂਗੇ, ਕਿਉਂਕਿ ਪਿਛਲੀਆਂ ਸਰਕਾਰਾਂ ਨੇ ਇਸ ਵੱਲ ਕਦੇ ਧਿਆਨ ਹੀ ਨਹੀਂ ਦਿੱਤਾ।ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਨੀਨਾ ਮਿੱਤਲ ਵੱਲੋਂ ਚੁੱਕ...
ਕੈਨੇਡਾ ਅਧਾਰਤ ਸਮਗਲਰ ਦੇ ਤਿੰਨ ਕਾਰਕੁਨ 2.5 ਕਿਲੋ ਹੈਰੋਇਨ, 42 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਕੈਨੇਡਾ ਅਧਾਰਤ ਸਮਗਲਰ ਦੇ ਤਿੰਨ ਕਾਰਕੁਨ 2.5 ਕਿਲੋ ਹੈਰੋਇਨ, 42 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ

Hot News
ਅੰਮ੍ਰਿਤਸਰ, 26 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਕੈਨੇਡਾ-ਅਧਾਰਤ ਨਸ਼ਾ ਤਸਕਰ ਸੋਨੂੰ ਦੁਆਰਾ ਚਲਾਏ ਜਾ ਰਹੇ ਅੰਤਰਰਾਸ਼ਟਰੀ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਭਾਰਤ-ਅਧਾਰਤ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚਂਆ 2.5 ਕਿਲੋ ਹੈਰੋਇਨ ਅਤੇ 42 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਸਰਾਏ ਅਮਾਨਤ ਖਾਨ ਦੇ ਵਸਨੀਕ ਅਜੈਪਾਲ ਸਿੰਘ ਉਰਫ਼ ਅਜੈ; ਅੰਮ੍ਰਿਤਸਰ ਦੇ ਭਗਤਾਂਵਾਲਾ ਦੇ ਵਸਨੀਕ ਹਰਦੀਪ ਸਿੰਘ ਅਤੇ ਤਰਨਤਾਰਨ ਦੇ ਅਲੀਪੁਰ ਦੇ ਵਸਨੀਕ ਮਿਲਾਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਤਸਕਰੀ ਦੇ ਕੰਮਾਂ ਵਿੱਚ ਵਰਤੇ ਜਾ ਰਹੇ ਉਨ੍ਹਾਂ ਦੇ ਕਾਲੇ ਰੰਗ ਦੇ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ02ਸੀਵਾਈ6917) ਅਤੇ ਚਿੱਟੇ ਰੰਗ ਦੀ ਟੋਇਟਾ ਫਾਰਚੂਨਰ...
ਡਾ. ਰਵਜੋਤ ਸਿੰਘ ਨੇ ਨਗਰ ਨਿਗਮਾਂ ਦੇ ਪ੍ਰਬੰਧਾ ਦਾ ਲਿਆ ਜਾਇਜ਼ਾ

ਡਾ. ਰਵਜੋਤ ਸਿੰਘ ਨੇ ਨਗਰ ਨਿਗਮਾਂ ਦੇ ਪ੍ਰਬੰਧਾ ਦਾ ਲਿਆ ਜਾਇਜ਼ਾ

Hot News
ਚੰਡੀਗੜ੍ਹ, 26 ਮਈ: ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਰਸਾਤਾਂ ਤੋਂ ਪਹਿਲਾਂ ਸੀਵਰੇਜ਼ਾਂ ਦੀ ਚੰਗੀ ਤਰ੍ਹਾਂ ਸਫਾਈ ਕਰਨੀ ਯਕੀਨੀ ਬਣਾਈ ਜਾਵੇ। ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਵੱਖ-ਵੱਖ ਮਿਊਂਸੀਪਲ ਕਾਰਪੋਰੇਸ਼ਨਾਂ ਦੇ ਸਬੰਧਤ ਵਿਧਾਇਕਾਂ, ਮੇਅਰਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਾ. ਰਵਜੋਤ ਸਿੰਘ ਨੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮੁੱਚੇ ਪ੍ਰਗਤੀ ਅਧੀਨ ਪ੍ਰਾਜੈਕਟਾਂ ਨੂੰ ਤੈਅ ਸਮੇਂ ਸੀਮਾਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਤੋਂ ਬਰਸਾਤਾਂ ਦੇ ਸੀਜਨ ਤੋਂ ਪਹਿਲਾਂ ਸਮੁੱਚੀਆਂ ਤਿਆਰੀਆਂ ਦੀ ਰਿਪੋਰਟ ਲਈ ਅਤੇ ਅਧਿਕਾਰੀਆਂ ਨੂੰ ਸਮੇਂ ਸਿਰ ਸ਼ਹਿਰਾਂ ਦੇ ਸੀਵਰੇਜਾਂ ਦੀ ਸੁਚੱਜੀ ਸਫਾਈ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਬਰਸਾਤਾਂ ਦਾ ਪਾਣੀ ...
ਵਿਜੀਲੈਂਸ ਬਿਊਰੋ ਵੱਲੋਂ ਬਰਖਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਬਰਖਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 26 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਅਨੁਸਾਰ ਪੰਜਾਬ ਪੁਲਿਸ ਦੀ ਬਰਖ਼ਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ (ਨੰਬਰ 621/ਮਾਨਸਾ) ਨੂੰ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੇ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਨੰਬਰ 94/2025 ਦੀ ਜਾਂਚ ਤੋਂ ਬਾਅਦ ਮੁਲਜ਼ਮ ਅਮਨਦੀਪ ਕੌਰ ਖ਼ਿਲਾਫ਼ ਬਠਿੰਡਾ ਰੇਂਜ ਦੇ ਪੁਲਿਸ ਥਾਣਾ ਵਿਜੀਲੈਂਸ ਬਿਊਰੋ ਵਿਖੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਜਾਂਚ ਦੌਰਾਨ ਉਕਤ ਮੁਲਜ਼ਮ ਦੀ ਤਨਖਾਹ, ਬੈਂਕ ਖਾਤਿਆਂ ਅਤੇ ਕਰਜ਼ੇ ਦੇ ਰਿਕਾਰਡ ਦੇ ਨਾਲ ਨਾਲ ਉਸ ਵੱਲੋਂ ਸਾਲ 2018 ਅਤੇ 2025 ਦਰਮਿਆਨ ਬਣਾਈਆਂ ਗਈਆਂ ਚੱਲ ਅਤੇ ਅਚੱਲ ਜਾਇਦਾਦਾਂ ਦੇ ਵੇਰਵਿਆਂ ਦੀ ਜਾਂਚ ਕੀਤੀ ਗਈ।ਉਨ੍ਹਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮਿਆਦ ਦੌਰਾਨ ਅਮਨਦੀਪ ਕੌਰ ਦੀ ਕੁੱਲ ਆਮਦਨ 1,08,37,550 ਰੁਪਏ ਦੇ ਮੁਕਾਬਲੇ ਉਸਦਾ ...
ਵਧੀਕ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ

ਵਧੀਕ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ

Breaking News
ਚੰਡੀਗੜ੍ਹ, 26 ਮਈ: ਵਧੀਕ ਮੁੱਖ ਚੋਣ ਅਧਿਕਾਰੀ (ਏ.ਸੀ.ਈ.ਓ.) ਹਰੀਸ਼ ਨਈਅਰ ਨੇ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਉਨ੍ਹਾਂ ਨੂੰ ਲੁਧਿਆਣਾ ਪੱਛਮੀ ਦੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ, ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹੋਰ ਮਹੱਤਵਪੂਰਨ ਚੋਣ ਪ੍ਰਕਿਰਿਆਵਾਂ ਬਾਰੇ ਜਾਣੂ ਕਰਵਾਇਆ ਜਾ ਸਕੇ।ਜ਼ਿਮਨੀ ਚੋਣਾਂ ਸਬੰਧੀ ਜਾਰੀ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਨਈਅਰ ਨੇ ਦੱਸਿਆ ਕਿ ਜ਼ਿਮਨੀ ਚੋਣਾਂ ਦਾ ਨੋਟੀਫਿਕੇਸ਼ਨ 26 ਮਈ (ਸੋਮਵਾਰ) ਨੂੰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਜਾਂਚ 3 ਜੂਨ ਨੂੰ ਕੀਤੀ ਜਾਵੇਗੀ ਜਦੋਂ ਕਿ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ 26 ਮਈ ਤੋਂ 2 ਜੂਨ ਤੱਕ (ਐਤਵਾਰ, 1 ਜੂਨ, 2025 ਨੂੰ ਛੱਡ ਕੇ) ਸਵੇਰੇ...