Sunday, May 24Malwa News
Shadow

Tag: breaking news

ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਸਫਾਈ ਮੁਹਿੰਮ, ਪੀਣ ਵਾਲੇ ਪਾਣੀ ਦੀ ਸਪਲਾਈ, ਜਾਇਦਾਦਾਂ ਦੇ ਨੁਕਸਾਨ ਦਾ ਮੁਲਾਂਕਣ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਸਫਾਈ ਮੁਹਿੰਮ, ਪੀਣ ਵਾਲੇ ਪਾਣੀ ਦੀ ਸਪਲਾਈ, ਜਾਇਦਾਦਾਂ ਦੇ ਨੁਕਸਾਨ ਦਾ ਮੁਲਾਂਕਣ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

Breaking News
ਚੰਡੀਗੜ੍ਹ, 14 ਸਤੰਬਰ:ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਕੀਤੇ ਜਾਣ ਵਾਲੇ ਉਪਾਵਾਂ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਉਪਾਵਾਂ ਵਿੱਚ ਸੂਬੇ ਦੇ ਕਸਬਿਆਂ ਵਿੱਚ ਆਮ ਸਥਿਤੀ ਦੀ ਬਹਾਲੀ ਨੂੰ ਯਕੀਨੀ ਬਣਾਉਣ ਲਈ ਸਫਾਈ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸਿਹਤ ਸਬੰਧੀ ਰੋਕਥਾਮ ਉਪਾਅ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਸਾਰੇ ਨਗਰ ਨਿਗਮਾਂ ਦੇ ਕਮਿਸ਼ਨਰਾਂ, ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ/ਜਨਰਲ) ਅਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਸਾਰੇ ਕਾਰਜਕਾਰੀ ਅਧਿਕਾਰੀਆਂ ਨੂੰ ਮਿਸ਼ਨ ਮੋਡ 'ਤੇ ਕੰਮ ਕਰਨ ਲਈ ਲੋੜੀਂਦੇ ਨਿਰਦੇਸ਼ ਦਿੱਤੇ ਗਏ ਹਨ। ਸੂਬੇ ਵਿੱਚ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਦਰਿਆਵਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਸਹਾਇਕ ਨਦੀਆਂ ਵਿੱਚ ਪਾਣੀ ਦਾ ਪੱਧਰ ਵਧਣ ਅਤੇ ਭਾਰੀ ਬਾਰਸ਼ ਕਾਰਨ ਆਏ ਗੰਭੀਰ ਹੜ੍ਹ ਅਤੇ ਪਾਣੀ ਭਰਨ ਦੀਆਂ ਸਮੱਸਿਆਵਾਂ ਨੂੰ ਵੇਖਦਿਆਂ, ਕੈਬਨਿਟ ਮੰਤਰੀ ਨੇ ਦੱਸ...
ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ‘ਚ ਸਹਿਯੋਗ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ: ਹਰਦੀਪ ਸਿੰਘ ਮੁੰਡੀਆਂ

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ‘ਚ ਸਹਿਯੋਗ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ: ਹਰਦੀਪ ਸਿੰਘ ਮੁੰਡੀਆਂ

Breaking News
ਚੰਡੀਗੜ੍ਹ, 14 ਸਤੰਬਰ:- ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਨੋਡਲ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਆਏ ਭਿਆਨਕ ਹੜ੍ਹਾਂ ਨੇ ਵੱਡਾ ਨੁਕਸਾਨ ਕੀਤਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਸਰਕਾਰ ਵੱਲੋਂ 2303 ਅਜਿਹੇ ਪਿੰਡਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿੱਥੇ ਬੁਨਿਆਦੀ ਸਹਾਇਤਾ ਅਤੇ ਮੁੜ-ਵਸੇਬੇ ਲਈ ਤੁਰੰਤ ਉਪਰਾਲੇ ਕਰਨੇ ਜ਼ਰੂਰੀ ਹਨ। ਇਸ ਲਈ ਨਿਯੁਕਤ ਨੋਡਲ ਪ੍ਰਤੀਨਿਧ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਿਯੁਕਤ ਗਜ਼ਟਿਡ ਅਫ਼ਸਰਾਂ ਨਾਲ ਤਾਲਮੇਲ ਕਰਦੇ ਹੋਏ ਆਪਣੀਆਂ ਡਿਊਟੀਆਂ ਨਿਭਾਉਣਗੇ। ਸ. ਮੁੰਡੀਆਂ ਨੇ ਦੱਸਿਆ ਕਿ ਇਹ ਪ੍ਰਤੀਨਿਧ ਰਾਹਤ ਸਮੱਗਰੀ ਦੀ ਵੰਡ ਦੀ ਨਿਗਰਾਨੀ ਕਰਨਗੇ, ਫ਼ਸਲਾਂ, ਮਕਾਨਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਦੇ ਮੁਲਾਂਕਣ ਵਿੱਚ ਸਹਾਇਤਾ ਕਰਨਗੇ ਅਤੇ ਹੜ੍ਹ ਪੀੜਤਾਂ ਦੇ ਕਲੇਮ ਸਮਾਂਬੱਧ ਤਰੀਕੇ ਨਾਲ ਫੈਸੀਲੀਟੇਟ ਕਰ...
ਮਾਨ ਸਰਕਾਰ ਨੇ ਸ਼ੁਰੂ ਕੀਤਾ ਪਾਰਦਰਸ਼ੀ ਗਿਰਦਾਵਰੀ ਅਭਿਆਨ, ਖ਼ਾਸ ਟੀਮਾਂ ਪਹੁੰਚਣਗੀਆਂ ਹਰ ਪਿੰਡ, 2167 ਪਟਵਾਰੀ ਤਾਇਨਾਤ

ਮਾਨ ਸਰਕਾਰ ਨੇ ਸ਼ੁਰੂ ਕੀਤਾ ਪਾਰਦਰਸ਼ੀ ਗਿਰਦਾਵਰੀ ਅਭਿਆਨ, ਖ਼ਾਸ ਟੀਮਾਂ ਪਹੁੰਚਣਗੀਆਂ ਹਰ ਪਿੰਡ, 2167 ਪਟਵਾਰੀ ਤਾਇਨਾਤ

Hot News
ਚੰਡੀਗੜ੍ਹ, 14 ਸਤੰਬਰ : ਪੰਜਾਬ ਵਿੱਚ ਆਈ ਭਿਆਨਕ ਹੜ੍ਹ ਨਾਲ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਅੱਜ ਤੋਂ ਸੂਬੇ ਭਰ ਵਿੱਚ ਖ਼ਾਸ ਗਿਰਦਾਵਰੀ ਸ਼ੁਰੂ ਹੋ ਗਈ ਹੈ। ਇਸ ਸਬੰਧੀ ਪੰਜਾਬ ਦੇ ਰੈਵਨਿਊ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸਾਰੇ ਸੰਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਪਾਰਦਰਸ਼ੀ, ਸਮੇਂ-ਬੱਧ ਅਤੇ ਨਤੀਜਾ-ਕੇਂਦਰਤ ਢੰਗ ਨਾਲ ਪੂਰਾ ਕਰਨ ਤਾਂ ਜੋ ਕੋਈ ਵੀ ਪ੍ਰਭਾਵਿਤ ਪਰਿਵਾਰ ਆਪਣੇ ਬਣਦੇ ਮੁਆਵਜ਼ੇ ਤੋਂ ਵੰਚਿਤ ਨਾ ਰਹੇ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਇਹ ਮੁਹਿੰਮ ਜੰਗੀ ਪੱਧਰ ‘ਤੇ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਪੰਜਾਬ ਦੇ ਹਰ ਹੜ੍ਹ-ਪੀੜਤ ਨੂੰ 45 ਦਿਨਾਂ ਦੇ ਅੰਦਰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਾਰੀ ਪ੍ਰਕਿਰਿਆ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਸੰਪੰਨ ਕੀਤੀ ਜਾਵੇਗੀ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਇਹ ਮੁਆਵਜ਼ਾ ਕੋਈ ਅਹਿਸਾਨ ਨਹੀਂ, ਸਗੋਂ ਪ੍ਰਭਾਵਿਤ ਲੋਕਾਂ ਦਾ ਬਣਦਾ ਹੱਕ ਹੈ। ਰੈਵਨਿਊ ਮੰਤ...
ਪੰਜਾਬ ਵਿਚ ਪਾਵਰ ਕ੍ਰਾਂਤੀ: 13 ਸ਼ਹਿਰਾਂ ਵਿੱਚ PSPCL ਦਾ ਵਿਸ਼ਾਲ ਬਿਜਲੀ ਢਾਂਚਾ ਸੁਧਾਰ ਪ੍ਰੋਜੈਕਟ ਸ਼ੁਰੂ

ਪੰਜਾਬ ਵਿਚ ਪਾਵਰ ਕ੍ਰਾਂਤੀ: 13 ਸ਼ਹਿਰਾਂ ਵਿੱਚ PSPCL ਦਾ ਵਿਸ਼ਾਲ ਬਿਜਲੀ ਢਾਂਚਾ ਸੁਧਾਰ ਪ੍ਰੋਜੈਕਟ ਸ਼ੁਰੂ

Hot News
ਲੁਧਿਆਣਾ 13 ਸਤੰਬਰ : ਕੈਬਨਿਟ ਮੰਤਰੀ (ਪਾਵਰ) ਸੰਜੀਵ ਅਰੋੜਾ ਨੇ ਅੱਜ ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦੇ ਵਿਸਤਰੀਤ “ਮੇਕ-ਓਵਰ” ਦੀ ਘੋਸ਼ਣਾ ਕੀਤੀ। ਅਰੋੜਾ ਨੇ ਕਿਹਾ ਕਿ ਵੱਖ-ਵੱਖ ਚੋਣੀ ਮੀਟਿੰਗਾਂ ਦੌਰਾਨ ਇਹ ਲੋਕਾਂ ਦੀ ਮੁੱਖ ਮੰਗ ਰਹੀ ਹੈ।ਪਰੋਜੈਕਟ ਦਾ ਖਾਕਾPunjab State Power Corporation Limited (PSPCL) ਨੇ 13 ਪ੍ਰਮੁੱਖ ਮਿਊਨਿਸਿਪਲ ਕਾਰਪੋਰੇਸ਼ਨਾਂ ਦੇ 87 PSPCL ਸਬ-ਡਿਵਿਜ਼ਨਾਂ ਵਿੱਚ ਪਾਵਰ ਲਾਈਨਾਂ ਨੂੰ ਅੱਪਗ੍ਰੇਡ ਕਰਨ ਲਈ ਇਕ ਖਾਸ ਪ੍ਰੋਜੈਕਟ ਸ਼ੁਰੂ ਕੀਤਾ ਹੈ, ਜਿਸਦਾ ਲਕਸ਼ public safety ਵਧਾਉਣਾ, ਬਿਜਲੀ ਬੰਦੀਆਂ ਘਟਾਉਣਾ ਅਤੇ ਸ਼ਹਿਰਾਂ ਦੀ ਸਫ਼ਾਈ ਤੇ ਸੁੰਦਰਤਾ ਬਹਾਲ ਕਰਨੀ ਹੈ।ਮੁੱਖ ਹਿੱਸੇ PSPCL ਪੋਲਾਂ ਤੋਂ ਗੈਰ-ਬਿਜਲੀ ਵਾਲੀਆਂ ਤਾਰਾਂ ਹਟਾਉਣਾ: ਸਾਰੇ ਡਿਸ਼ ਕੇਬਲ, ਇੰਟਰਨੈਟ ਫਾਈਬਰ ਅਤੇ ਹੋਰ ਗੈਰ-PSPCL ਤਾਰ ਪੋਲਾਂ ਤੋਂ ਹਟਾਏ ਜਾਣਗੇ ਤਾਂ ਜੋ ਜਨਤਕ ਸੁਰੱਖਿਆ ਵਧੇ ਅਤੇ ਲਾਈਨਾਂ ਦੀ ਨਿਗਰਾਨੀ ਤੇ ਫੌਲਟ ਪਛਾਣ ਤੇਜ਼ ਹੋਵੇ। ਥੱਲੇ ਲਟਕ ਰਹੀਆਂ ਬਿਜਲੀ ਲਾਈਨਾਂ ਨੂੰ ਉੱਚਾ ਕਰਨਾ: ਖ਼ਾਸ ਕਰਕੇ ਭਾਰੀ ਵਾਹਨਾਂ ਨਾਲ ਵਾਪਰਨ ਵਾਲੀਆਂ ਹਾਦਸਿਆਂ ਤੋਂ ਬਚਾਉ ਲਈ ਤਾਰਾਂ ਨ...
ਪੰਜਾਬ ਦੇ 2300 ਪਿੰਡਾਂ ‘ਚ ਅੱਜ ਤੋਂ ਸਫਾਈ ਮਹਾ ਅਭਿਆਨ ਸ਼ੁਰੂ – ਇਕੱਠੇ ਚਲਣਗੇ ਝਾੜੂ ਤੇ JCB ਮਸ਼ੀਨਾਂ

ਪੰਜਾਬ ਦੇ 2300 ਪਿੰਡਾਂ ‘ਚ ਅੱਜ ਤੋਂ ਸਫਾਈ ਮਹਾ ਅਭਿਆਨ ਸ਼ੁਰੂ – ਇਕੱਠੇ ਚਲਣਗੇ ਝਾੜੂ ਤੇ JCB ਮਸ਼ੀਨਾਂ

Breaking News
ਚੰਡੀਗੜ੍ਹ, 14 ਸਤੰਬਰ : ਜਦੋਂ ਪੰਜਾਬ ‘ਚ ਹੜ੍ਹ ਦਾ ਸੰਕਟ ਆਇਆ ਸੀ, ਤਦੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਸਰਕਾਰ ਨੇ ਪੂਰੀ ਨਿਸ਼ਠਾ ਨਾਲ ਜ਼ਮੀਨੀ ਪੱਧਰ ‘ਤੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ। ਹੁਣ ਜਿਵੇਂ-ਜਿਵੇਂ ਪਾਣੀ ਹਟ ਰਿਹਾ ਹੈ, ਮਾਨ ਸਰਕਾਰ ਨੇ ਰਾਹਤ, ਸਫਾਈ ਅਤੇ ਮੁੜ-ਨਿਰਮਾਣ ਦਾ ਵੱਡਾ ਅਭਿਆਨ ਸ਼ੁਰੂ ਕਰ ਦਿੱਤਾ ਹੈ। 14 ਸਤੰਬਰ ਤੋਂ 23 ਸਤੰਬਰ ਤੱਕ ਸੂਬੇ ਭਰ ‘ਚ ਸਫਾਈ ਅਤੇ ਬਹਾਲੀ ਲਈ ਖਾਸ ਡਰਾਈਵ ਚੱਲੇਗੀ, ਜੋ 2300 ਤੋਂ ਵੱਧ ਪਿੰਡਾਂ ਅਤੇ ਸ਼ਹਿਰੀ ਵਾਰਡਾਂ ‘ਚ ਇਕੱਠੇ ਸ਼ੁਰੂ ਹੋਈ ਹੈ।ਇਸ ਮਹਾ ਅਭਿਆਨ ਦਾ ਟੀਚਾ ਹਰ ਗਲੀ, ਹਰ ਮੋਹੱਲਾ, ਹਰ ਵਾਰਡ ਨੂੰ ਸਾਫ-ਸੁਥਰਾ ਅਤੇ ਪਹਿਲਾਂ ਨਾਲੋਂ ਵਧੀਆ ਬਣਾਉਣਾ ਹੈ। ਪਾਣੀ ਨਾਲ ਇਕੱਠੀ ਹੋਈ ਗਾਦ, ਸਿਲਟ ਅਤੇ ਗੰਦਗੀ ਹਟਾਉਣ ਲਈ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਪੰਚਾਇਤਾਂ ਨੂੰ ਸਪਸ਼ਟ ਹੁਕਮ ਜਾਰੀ ਕੀਤੇ ਗਏ ਹਨ। ਕਈ ਜ਼ਿਲ੍ਹਿਆਂ ਵਿੱਚ 1000 ਤੋਂ ਵੱਧ ਸਫਾਈ ਕਰਮਚਾਰੀ, 200 ਤੋਂ ਵੱਧ ਟ੍ਰੈਕਟਰ-ਟ੍ਰਾਲੀਆਂ, 150 JCB ਮਸ਼ੀਨਾਂ ਅਤੇ ਸੈਂਕੜਿਆਂ ਹੈਲਥ ਵਰਕਰ ਲਗਾਤਾਰ ਇਸ ਕੰਮ ਵਿੱਚ ਲੱਗੇ ਹੋਏ ਹਨ। ਸਰਕਾਰ ਨੇ ਹਰ ਜ਼ਿਲ੍ਹੇ ਵਿੱਚ ਨੋਡਲ ਅਫਸਰ ਤ...
‘ਯੁੱਧ ਨਸ਼ਿਆਂ ਵਿਰੁੱਧ’: 196ਵੇਂ ਦਿਨ, ਪੰਜਾਬ ਪੁਲਿਸ ਨੇ 383 ਥਾਵਾਂ ‘ਤੇ ਕੀਤੀ ਛਾਪੇਮਾਰੀ; 99 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 196ਵੇਂ ਦਿਨ, ਪੰਜਾਬ ਪੁਲਿਸ ਨੇ 383 ਥਾਵਾਂ ‘ਤੇ ਕੀਤੀ ਛਾਪੇਮਾਰੀ; 99 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 13 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 196ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 383 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 77 ਐਫਆਈਆਰਜ਼ ਦਰਜ ਕਰਕੇ 99 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ, 196 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 29,387 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ, 1.2 ਕਿਲੋ ਅਫੀਮ, 5 ਕਿਲੋ ਗਾਂਜਾ, 65 ਕਿਲੋ ਭੁੱਕੀ, 1108 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6770 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ...
ਭਾਜਪਾ ਔਖੀ ਘੜੀ ਵਿਚ ਵੀ ਲਾਸ਼ਾ ਤੇ ਸਿਆਸਤ ਕਰ ਰਹੀ ਹੈ- ਵਿੱਤ ਮੰਤਰੀ

ਭਾਜਪਾ ਔਖੀ ਘੜੀ ਵਿਚ ਵੀ ਲਾਸ਼ਾ ਤੇ ਸਿਆਸਤ ਕਰ ਰਹੀ ਹੈ- ਵਿੱਤ ਮੰਤਰੀ

Hot News
ਚੰਡੀਗੜ੍ਹ / ਨੰਗਲ 13 ਸਤੰਬਰ - ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਔਖੀ ਘੜੀ ਮੌਕੇ ਵੀ ਭਾਜਪਾ ਲਾਸ਼ਾ ਤੇ ਸਿਆਸਤ ਕਰ ਰਹੀ ਹੈ, ਜੇਕਰ ਕੇਂਦਰ ਸਰਕਾਰ ਕੋਲ 12 ਹਜ਼ਾਰ ਕਰੋੜ ਦੇ ਆਂਕੜੇ ਹਨ ਤਾ ਉਹ ਜਨਤਕ ਕਰਨ ਕਿਉਕਿ ਅਸੀ ਪੰਜਾਬ ਸਰਕਾਰ ਦੇ ਆਂਕੜੇ ਜਾਰੀ ਕਰ ਚੁੱਕੇ ਹਾਂ।    ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਸੇਸ਼ ਦੌਰੇ ਦੌਰਾਨ ਉਹ ਹਲਕਾ ਵਿਧਾਇਕ ਸ.ਹਰਜੋਤ ਸਿੰਘ ਬੈਂਸ ਦੇ ਨਾਲ ਪ੍ਰਭਾਵਿਤ ਖੇਤਰਾਂ ਵਿਚ ਪਹੁੰਚ ਕੇ ਹੋਏ ਨੁਕਸਾਨ ਦਾ ਜਾਇਜਾ ਲੈ ਰਹੇ ਸਨ। ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰਾ ਨੂੰ ਮਿਲ ਕੇ ਕਿਹਾ ਕਿ ਹਰ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ, ਲੋਕਾਂ ਦੇ ਮਕਾਨਾਂ, ਪਸ਼ੂ ਧੰਨ, ਫਸਲਾਂ ਦੇ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇਗਾ। ਸੜਕਾਂ, ਪੁਲਾਂ ਦੀ ਉਸਾਰੀ ਮੁੜ ਕਰਵਾਈ ਜਾਵੇਗੀ, ਜਿਹੜੇ ਪਿੰਡਾਂ ਵਿੱਚ ਹੜ੍ਹਾਂ ਕਾਰਨ ਵੱਧ ਨੁਕਸਾਨ ਹੋਇਆ ਹੈ, ਉਨ੍ਹਾਂ ਪਿੰਡਾਂ ਦਾ ਸਰਵੇ ਹੋ ਰਿਹਾ ਹੈ, ਵਿਸੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ, ਹਰ ਨੁਕਸਾਨ ਲਈ ਪੰਜਾਬ ਦੇ ਮੁੱਖ ਮੰਤਰੀ ਸੰਜੀਦਾਂ ਹਨ ਤੇ ਲੋਕਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਪੰਜਾ...
ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਅਧਿਕਾਰੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਤੇਜ਼ ਗਿਰਦਾਵਰੀ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼

ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਅਧਿਕਾਰੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਤੇਜ਼ ਗਿਰਦਾਵਰੀ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼

Hot News
ਚੰਡੀਗੜ੍ਹ, 13 ਸਤੰਬਰ:- ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਸੂਬੇ ਭਰ ਵਿੱਚ ਅੱਜ ਤੋਂ ਵਿਸ਼ੇਸ਼ ਗਿਰਦਾਵਰੀ ਸ਼ੁਰੂ ਹੋ ਗਈ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਨਤੀਜਾ-ਮੁਖੀ ਢੰਗ ਨਾਲ ਨੇਪਰੇ ਚਾੜ੍ਹਨ ਤਾਂ ਜੋ ਕੋਈ ਵੀ ਪ੍ਰਭਾਵਿਤ ਪਰਿਵਾਰ ਬਣਦਾ ਮੁਆਵਜ਼ਾ ਪ੍ਰਾਪਤ ਕਰਨ ਤੋਂ ਵਾਂਝਾ ਨਾ ਰਹੇ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਮੁਹਿੰਮ ਜੰਗੀ ਪੱਧਰ 'ਤੇ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਦੇ ਹਰ ਹੜ੍ਹ ਪੀੜਤ ਨੂੰ 45 ਦਿਨਾਂ ਦੇ ਅੰਦਰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੀ ਪ੍ਰਕਿਰਿਆ ਪੂਰੀ ਈਮਾਨਦਾਰੀ ਅਤੇ ਜਵਾਬਦੇਹੀ ਨਾਲ ਨੇਪਰੇ ਚਾੜ੍ਹੀ ਜਾਵੇ। ਉਨ੍ਹਾਂ ਕਿਹਾ ਕਿ ਇਹ ਮੁਆਵਜ਼ਾ ਕੋਈ ਅਹਿਸਾਨ ਨਹੀਂ ਹੈ, ਸਗੋਂ ਪ੍ਰਭਾਵਿਤ ਲੋਕਾਂ ਦਾ ਬਣਦਾ ਹੱਕ...
ਹਰਜੋਤ ਸਿੰਘ ਬੈਂਸ ਵੱਲੋਂ ਭਵਿੱਖ ਵਿੱਚ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਕੇਂਦਰ ਸਰਕਾਰ ਤੋਂ ਸਰਸਾ ਅਤੇ ਸਵਾਂ ਨਦੀ ਨੂੰ ਚੈਨਲਾਈਜ਼ ਕਰਨ ਦੀ ਮੰਗ

ਹਰਜੋਤ ਸਿੰਘ ਬੈਂਸ ਵੱਲੋਂ ਭਵਿੱਖ ਵਿੱਚ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਕੇਂਦਰ ਸਰਕਾਰ ਤੋਂ ਸਰਸਾ ਅਤੇ ਸਵਾਂ ਨਦੀ ਨੂੰ ਚੈਨਲਾਈਜ਼ ਕਰਨ ਦੀ ਮੰਗ

Breaking News
ਚੰਡੀਗੜ੍ਹ, 13 ਸਤੰਬਰ:- ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੇਂਦਰ ਸਰਕਾਰ ਨੂੰ ਸਰਸਾ ਅਤੇ ਸਵਾਂ ਨਦੀਆਂ ਦੇ ਚੈਨਲਾਈਜ਼ੇਸ਼ਨ ਦੀ ਮੰਗ ਕਰਦਿਆਂ ਸੂਬੇ ਵਿੱਚ ਹੜ੍ਹਾਂ ਕਾਰਨ ਵਾਰ-ਵਾਰ ਹੋ ਰਹੀ ਤਬਾਹੀ ਨੂੰ ਘਟਾਉਣ ਲਈ ਤੁਰੰਤ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ। ਇੱਕ ਵੀਡੀਓ ਸੰਦੇਸ਼ ਵਿੱਚ, ਸ. ਹਰਜੋਤ ਸਿੰਘ ਬੈਂਸ ਨੇ ਅੱਜ ਰੂਪਨਗਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਆਏ ਕੇਂਦਰੀ ਸੰਸਦੀ ਮਾਮਲਿਆਂ ਅਤੇ ਸੂਚਨਾ ਤੇ ਪ੍ਰਸਾਰਣ ਦੇ ਰਾਜ ਮੰਤਰੀ ਡਾ. ਐਲ. ਮੁਰੂਗਨ ਦਾ ਨਿੱਘਾ ਸਵਾਗਤ ਕੀਤਾ ਅਤੇ ਸਰਸਾ ਤੇ ਸਵਾਂ ਨਦੀਆਂ ਦੇ ਚੈਨਲਾਈਜ਼ੇਸ਼ਨ ਰਾਹੀਂ ਹੜ੍ਹਾਂ ਕਾਰਨ ਵਾਰ-ਵਾਰ ਹੋਣ  ਵਾਲੀ ਤਬਾਹੀ ਦੇ ਸਥਾਈ ਤੇ ਪੱਕੇ ਹੱਲ ਦੀ ਮੰਗ ਕੀਤੀ ਤਾਂ ਜੋ ਭਵਿੱਖ ਵਿੱਚ ਇਸ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਇਸ ਮਹੱਤਵਪੂਰਨ ਬੁਨਿਆਦੀ ਢਾਂਚੇ ਲਈ ਕੇਂਦਰ ਸਰਕਾਰ ਤੋਂ ਲੋੜੀਂਦੀਆਂ ਪ੍ਰਵਾਨਗੀਆਂ ਅਤੇ ਫੰਡ ਪ੍ਰਾਪਤ ਕਰਨ ਵਿੱਚ ਕੇਂਦਰੀ ਮੰਤਰੀ ਦੇ ਸਰਗਰਮ ਸਮਰਥਨ ਦੀ ਮੰਗ ਕੀਤੀ। ਸ. ਬੈਂਸ ਨੇ ਪੰਜਾਬ ਦੇ ਭਾਜਪਾ ਆਗੂ...
PSPCL ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦਾ “ਮੇਕ-ਓਵਰ” ਸ਼ੁਰੂ ਕਰੇਗਾ: ਪਾਵਰ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ

PSPCL ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦਾ “ਮੇਕ-ਓਵਰ” ਸ਼ੁਰੂ ਕਰੇਗਾ: ਪਾਵਰ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ

Breaking News
ਚੰਡੀਗੜ੍ਹ/ ਲੁਧਿਆਣਾ ਸਤੰਬਰ 13:- ਕੈਬਨਿਟ ਮੰਤਰੀ (ਪਾਵਰ) ਸੰਜੀਵ ਅਰੋੜਾ ਨੇ ਅੱਜ ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦੇ ਵਿਸਤਰੀਤ “ਮੇਕ-ਓਵਰ” ਦੀ ਘੋਸ਼ਣਾ ਕੀਤੀ। ਅਰੋੜਾ ਨੇ ਕਿਹਾ ਕਿ ਵੱਖ-ਵੱਖ ਚੋਣੀ ਮੀਟਿੰਗਾਂ ਦੌਰਾਨ ਇਹ ਲੋਕਾਂ ਦੀ ਮੁੱਖ ਮੰਗ ਰਹੀ ਹੈ। ਪਰੋਜੈਕਟ ਦਾ ਖਾਕਾPunjab State Power Corporation Limited (PSPCL) ਨੇ 13 ਪ੍ਰਮੁੱਖ ਮਿਊਨਿਸਿਪਲ ਕਾਰਪੋਰੇਸ਼ਨਾਂ ਦੇ 87 PSPCL ਸਬ-ਡਿਵਿਜ਼ਨਾਂ ਵਿੱਚ ਪਾਵਰ ਲਾਈਨਾਂ ਨੂੰ ਅੱਪਗ੍ਰੇਡ ਕਰਨ ਲਈ ਇਕ ਖਾਸ ਪ੍ਰੋਜੈਕਟ ਸ਼ੁਰੂ ਕੀਤਾ ਹੈ, ਜਿਸਦਾ ਲਕਸ਼ public safety ਵਧਾਉਣਾ, ਬਿਜਲੀ ਬੰਦੀਆਂ ਘਟਾਉਣਾ ਅਤੇ ਸ਼ਹਿਰਾਂ ਦੀ ਸਫ਼ਾਈ ਤੇ ਸੁੰਦਰਤਾ ਬਹਾਲ ਕਰਨੀ ਹੈ। ਮੁੱਖ ਹਿੱਸੇ1. PSPCL ਪੋਲਾਂ ਤੋਂ ਗੈਰ-ਬਿਜਲੀ ਵਾਲੀਆਂ ਤਾਰਾਂ ਹਟਾਉਣਾ: ਸਾਰੇ ਡਿਸ਼ ਕੇਬਲ, ਇੰਟਰਨੈਟ ਫਾਈਬਰ ਅਤੇ ਹੋਰ ਗੈਰ-PSPCL ਤਾਰ ਪੋਲਾਂ ਤੋਂ ਹਟਾਏ ਜਾਣਗੇ ਤਾਂ ਜੋ ਜਨਤਕ ਸੁਰੱਖਿਆ ਵਧੇ ਅਤੇ ਲਾਈਨਾਂ ਦੀ ਨਿਗਰਾਨੀ ਤੇ ਫੌਲਟ ਪਛਾਣ ਤੇਜ਼ ਹੋਵੇ।  2. ਥੱਲੇ ਲਟਕ ਰਹੀਆਂ ਬਿਜਲੀ ਲਾਈਨਾਂ ਨੂੰ ਉੱਚਾ ਕਰਨਾ: ਖ਼ਾਸ ਕਰਕੇ ਭਾਰੀ ਵਾਹਨਾਂ ਨਾਲ ਵਾਪਰਨ ਵਾਲੀਆਂ ਹਾ...