ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕਰ ਰਹੀ ਹੈ ਕੰਮ- ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 13 ਸਤੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੋਈ ਵੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਉਨ੍ਹਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਉਸ ਦੀ ਪੂਰੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਸਾਰੇ ਕੈਬਨਿਟ ਮੰਤਰੀ ਅਤੇ ਸਮੁੱਚਾ ਪ੍ਰਸ਼ਾਸਨ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਜੁਟਿਆ ਹੋਇਆ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਆਮ ਹੋਣ ਤੱਕ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਪ੍ਰਕਾਰ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਰਾਮ ਸਿੰਘ ਭੈਣੀ ਸਮੇਤ ਲਗਭਗ 20 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਸ ਜ਼ਮੀਨ ਦਾ ਵੀ ਮੁਆਵਜ਼ਾ ਦਿੱਤਾ ਜਾਵੇਗਾ ਜਿੱਥੇ ਕੋਈ ਫਸਲ ਦੀ ਬਿਜਾਈ ਨਹੀਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ 'ਗਿਰਦਾਵਰੀ' ਦਾ ਕੰਮ ਪ੍ਰਗਤੀ ਅਧੀਨ ਹ...








