ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਵਿਸ਼ੇ ‘ਤੇ ਆਸ਼ਾ ਵਰਕਰਾਂ ਨੂੰ ਕੀਤਾ ਜਾਗਰੂਕ
ਹੁਸ਼ਿਆਰਪੁਰ, 13 ਸਤੰਬਰ :- ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿਚ ਛੱਡੀ ਗਈ ਪਰਾਲੀ ਦਾ ਸਹੀ ਢੰਗ ਨਾਲ ਪ੍ਰਬੰਧਨ ਨਾ ਹੋਣ ਕਾਰਨ ਇਹ ਇਕ ਗੰਭੀਰ ਵਾਤਾਵਰਨ ਚਿੰਤਾ ਬਣ ਗਈ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਸਮੇਂ-ਸਮੇਂ 'ਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਈ ਤਰ੍ਹਾਂ ਦੇ ਯਤਨ ਕੀਤੇ ਜਾਂਦੇ ਹਨ। ਇਸੇ ਲੜੀ ਵਿਚ ਬਲਾਕ ਹੁਸ਼ਿਆਰਪੁਰ-2 ਵਿਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਮੁੱਖ ਖੇਤੀਬਾੜੀ ਅਫ਼ਸਰ ਦਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਸੀ.ਆਰ.ਐਮ ਸਕੀਮ 2025-26 ਤਹਿਤ ਬਲਾਕ ਖੇਤੀਬਾੜੀ ਅਫ਼ਸਰ ਦੀਪਕ ਪੁਰੀ ਦੀ ਅਗਵਾਈ ਵਿਚ ਸਰਕਾਰੀ ਹਸਪਤਾਲ ਬਡਲਾ ਵਿਖੇ ਆਸ਼ਾ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਧਰਮਵੀਰ ਸ਼ਰਦ ਖੇਤੀਬਾੜੀ ਵਿਕਾਸ ਅਫ਼ਸਰ, ਹੁਸ਼ਿਆਰਪੁਰ-2 ਨੇ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ, ਮਿੱਟੀ ਦੀ ਉਪਜਾਊ ਸ਼ਕਤੀ ਵਿਚ ਕਮੀ ਅਤੇ ਵਾਤਾਵਰਨ 'ਤੇ ਇਸ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਗੱਲ ਕੀਤੀ। ਉਨ੍ਹਾਂ ਆਸ਼ਾ ਵਰਕਰਾਂ ਨੂੰ ਅਪੀਲ ਕ...








