Sunday, May 24Malwa News
Shadow

Tag: breaking news

प्रदेशभर की ग्राम पंचायतों में मनाया जाएगा सेवा पखवाड़ा कार्यक्रम : कृष्ण लाल पंवार

प्रदेशभर की ग्राम पंचायतों में मनाया जाएगा सेवा पखवाड़ा कार्यक्रम : कृष्ण लाल पंवार

Haryana, Hindi
चण्डीगढ़, 9 सितंबर-- हरियाणा के विकास एवं पंचायत विभाग द्वारा प्रदेश की सभी ग्राम पंचायतों में सेवा पखवाड़ा कार्यक्रम आयोजित किया जाएगा। यह कार्यक्रम 17 सितंबर से 2 अक्टूबर, 2025 तक चलेगा और इसका उद्देश्य ग्राम स्तर पर विकासात्मक गतिविधियों को गति देना तथा जनभागीदारी को बढ़ाना है। इस कार्यक्रम की तैयारियों को लेकर मंगलवार को पंचायत मंत्री श्री कृष्ण लाल पंवार ने चण्डीगढ़ स्थित पंचायत भवन में विभागीय अधिकारियों के साथ बैठक की। मंत्री ने सभी अधिकारियों को कार्यक्रम के सफल आयोजन के लिए आवश्यक दिशा-निर्देश भी जारी किए। बैठक के उपरांत श्री पंवार ने जानकारी दी कि सरकार का यह कार्यक्रम अति महत्वपूर्ण है। इस कार्यक्रम के तहत ग्रामीण विकास को और अधिक सशक्त बनाने के लिए विभिन्न प्रकार की गतिविधियाँ आयोजित की जाएंगी। जिनमें वृक्षारोपण अभियान, नालों की सफाई,&nb...
ਪੇਡਾ ਨੇ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਲਈ ਇੱਕ ਰੋਜ਼ਾ ਕਾਨਫਰੰਸ ਕਰਵਾਈ

ਪੇਡਾ ਨੇ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਲਈ ਇੱਕ ਰੋਜ਼ਾ ਕਾਨਫਰੰਸ ਕਰਵਾਈ

Breaking News
ਚੰਡੀਗੜ੍ਹ, 9 ਸਤੰਬਰ: ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਪੰਜਾਬ ਦੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼. ਵਿੱਚ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਬਾਰੇ 'ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ' ਵਿਸ਼ੇ ਉੱਤੇ ਇਕ ਰੋਜ਼ਾ ਕਾਨਫਰੰਸ ਕਰਵਾਈ। ਇਸ ਸਮਾਗਮ ਦੌਰਾਨ ਇਸ ਮਹੱਤਵਪੂਰਨ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਉਦਯੋਗਾਂ, ਵਿੱਤੀ ਸੰਸਥਾਵਾਂ, ਬੈਂਕਾਂ, ਮਨੋਨੀਤ ਖਪਤਕਾਰਾਂ, ਐਮ.ਐਸ.ਐਮ.ਈਜ਼ ਅਤੇ ਉਪਕਰਣ ਨਿਰਮਾਤਾਵਾਂ ਸਮੇਤ ਮੁੱਖ ਭਾਈਵਾਲਾਂ ਵੱਲੋਂ ਵਿਚਾਰ ਚਰਚਾ ਕੀਤੀ ਗਈ। ਇੱਥੇ ਕਿਸਾਨ ਭਵਨ ਵਿਖੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸ੍ਰੀਮਤੀ ਨੀਲਿਮਾ ਨੇ ਸੂਬੇ ਵਿੱਚ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸ਼ਲਤਾ ਅਤੇ ਨਵੀਆਂ ਤੇ ਨਵੀਨਤਾਕਾਰੀ ਊਰਜਾ ਕੁਸ਼ਲ ਤਕਨਾਲੋਜੀਆਂ ਨੂੰ ਲਾਗੂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾ 'ਤੇ ਵੀ ਧਿਆਨ ਕੇਂਦਰਿਤ ਕੀਤਾ ਜਿਸ ਨਾਲ ਸੂਬਾ ਪੱਧਰ 'ਤੇ ਬੁਨਿਆਦੀ ਢਾਂਚੇ ਦਾ ਵਿਸਥਾਰ ਕੀਤਾ ਜਾ...
ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਫਰੀਦਕੋਟ, 9 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਨਾਰਕੋ-ਅੱਤਵਾਦੀ ਨੈੱਟਵਰਕਾਂ ਵਿਰੁੱਧ ਦੋ ਹਫ਼ਤਿਆਂ ਦੇ ਯੋਜਨਾਬੱਧ ਅਤੇ ਸਰੋਤ-ਅਧਾਰਤ ਆਪ੍ਰੇਸ਼ਨ ਤਹਿਤ ਫਰੀਦਕੋਟ ਪੁਲਿਸ ਨੇ ਦੋ ਮੁੱਖ ਨਸ਼ਾ ਤਸਕਰਾਂ ਨੂੰ 12.1 ਕਿਲੋਗ੍ਰਾਮ ਹੈਰੋਇਨ ਨਾਲ, ਗ੍ਰਿਫ਼ਤਾਰ ਕਰਕੇ ਪਾਕਿਸਤਾਨ-ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਅੰਤਰਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫ਼ਰੀਦਕੋਟ ਦੇ ਪਿੰਡ ਝਰੀਵਾਲਾ ਦੇ ਵਸਨੀਕ ਸੁਖਪ੍ਰੀਤ ਸਿੰਘ ਅਤੇ ਫਿਰੋਜ਼ਪੁਰ ਦੇ ਪਿੰਡ ਵਾਨ ਦੇ ਵਸਨੀਕ ਕਾਦਰ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਕਿ ਇੱਕ ਵੱਡੇ ਅੰਤਰ-ਰਾਸ਼ਟਰੀ ਤਸਕਰੀ ਨੈੱਟਵਰ...
ਪੰਜਾਬ ਸਰਕਾਰ ਵੱਡੇ ਸ਼ਹਿਰਾਂ ਵਿੱਚ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ; ਆਧੁਨਿਕ ਚਾਰਜਿੰਗ ਢਾਂਚਾ ਹੋਵੇਗਾ ਸਥਾਪਤ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਵੱਡੇ ਸ਼ਹਿਰਾਂ ਵਿੱਚ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ; ਆਧੁਨਿਕ ਚਾਰਜਿੰਗ ਢਾਂਚਾ ਹੋਵੇਗਾ ਸਥਾਪਤ: ਡਾ. ਰਵਜੋਤ ਸਿੰਘ

Breaking News
ਚੰਡੀਗੜ੍ਹ, 9 ਸਤੰਬਰ:- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਵਾਤਾਵਰਣ ਅਨੁਕੂਲ ਸਾਫ਼-ਸੁਥਰੀ ਜਨਤਕ ਆਵਾਜਾਈ ਦੇ ਵਿਸਤਾਰ ਲਈ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਜਲਦ ਹੀ ਆਧੁਨਿਕ ਚਾਰਜਿੰਗ ਬੁਨਿਆਦੀ ਢਾਂਚਾ ਸਥਾਪਤ ਕਰਕੇ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ। ਇੱਥੇ "ਈ-ਮੋਬਿਲਿਟੀ ਅਤੇ ਸਸਟੇਨੇਬਲ ਪਬਲਿਕ ਟ੍ਰਾਂਸਪੋਰਟੇਸ਼ਨ 'ਤੇ ਪੰਜਾਬ ਕਨਕਲੇਵ" ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਅਗਲੇ ਸਾਲ ਦੇ ਸ਼ੁਰੂ ਵਿੱਚ ਪੰਜਾਬ ਸੂਬਾ ਵਾਤਾਵਰਣ ਅਨੁਕੂਲ ਜਨਤਕ ਆਵਾਜਾਈ ਦੀ ਦਿਸ਼ਾ ਵਿੱਚ ਵੱਡੀ ਤਬਦੀਲੀ ਦਾ ਗਵਾਹ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਹਿਰ ਵਿਕਾਸ ਦੇ ਇੰਜਣ ਹਨ, ਜਿਨ੍ਹਾਂ ਦਾ ਟਿਕਾਊ ਵਿਕਾਸ ਯਕੀਨੀ ਬਣਾਉਣਾ ਸਰਕਾਰ ਦੇ ਏਜੰਡੇ ‘ਤੇ ਹੈ। ਉਨ੍ਹਾਂ ਕਿਹਾ ਕਿ ਡੀਜ਼ਲ ਤੋਂ ਇਲੈਕਟ੍ਰਿਕ ਵਾਹਨਾਂ ਵੱਲ ਰੁਖ਼ ਕਰਨ ਨਾਲ ਨਾ ਸਿਰਫ਼ ਪ੍ਰਦੂਸ਼ਣ ਘਟਦਾ ਹੈ ਸਗੋਂ ਡਰਾਈਵਰਾਂ ਦੀ ਆਮਦਨ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਔਰਤਾਂ ਦੇ ਸਸ਼ਕਤੀਕਰਨ ਵਿੱਚ ਵ...
ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ 1,700 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ: ਮੋਹਿੰਦਰ ਭਗਤ

ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ 1,700 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ: ਮੋਹਿੰਦਰ ਭਗਤ

Breaking News
ਚੰਡੀਗੜ੍ਹ, 9 ਸਤੰਬਰ:- ਪੰਜਾਬ ਸਰਕਾਰ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ 1,700 ਸੁਰੱਖਿਆ ਗਾਰਡ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਸ੍ਰੀ ਭਗਤ ਨੇ ਕਿਹਾ ਕਿ ਇਸ ਨਵੀਂ ਭਰਤੀ ਵਿੱਚ ਸਾਬਕਾ ਸੈਨਿਕਾਂ ਅਤੇ ਗੈਰ-ਸਾਬਕਾ ਸੈਨਿਕਾਂ ਦੋਵਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਇਹ ਅਸਾਮੀਆਂ ਪੁਰਸ਼ਾਂ ਦੇ ਨਾਲ-ਨਾਲ ਮਹਿਲਾ ਉਮੀਦਵਾਰਾਂ ਲਈ ਵੀ ਖੁੱਲ੍ਹੀਆਂ ਹਨ। ਉਨ੍ਹਾਂ ਕਿਹਾ, “ਇਹ ਫੈਸਲਾ ਨਾ ਸਿਰਫ਼ ਸਾਡੀਆਂ ਜੇਲ੍ਹਾਂ ਲਈ ਹੋਰ ਸੁਰੱਖਿਆ ਗਾਰਡ ਪ੍ਰਦਾਨ ਕਰੇਗਾ ਬਲਕਿ ਸਾਬਕਾ ਸੈਨਿਕਾਂ ਅਤੇ ਪੰਜਾਬ ਦੇ ਨੌਜਵਾਨਾਂ ਲਈ ਸਨਮਾਨਜਨਕ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰੇਗਾ।” ਮੀਟਿੰਗ ਦੌਰਾਨ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ, ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਕੁੱਲ ਮਨਜ਼ੂਰਸ਼ੁਦਾ ਗਿਣਤੀ ਵਿੱਚੋਂ 9...
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜ਼ਮੀਨੀ ਪੱਧਰ ਤੇ ਕੰਮ ਕਰਨ ਦੀ ਕੀਤੀ ਹਦਾਇਤ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜ਼ਮੀਨੀ ਪੱਧਰ ਤੇ ਕੰਮ ਕਰਨ ਦੀ ਕੀਤੀ ਹਦਾਇਤ

Local
ਨੰਗਲ 09 ਸਤੰਬਰ ()- ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਵਿੱਚ ਕਿਸਾਨਾਂ ਦੇ ਖੇਤਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ, ਨੁਕਸਾਨੇ ਮਕਾਨਾਂ ਦਾ ਜਾਇਜਾ ਲੈਣ, ਸੜਕਾਂ ਦੀ ਮੁਰੰਮਤ, ਜਲ ਸਪਲਾਈ ਅਤੇ ਬਿਜਲੀ ਸਪਲਾਈ ਨਿਰਵਿਘਨ ਸੁਰੂ ਕਰਨ ਲਈ ਜ਼ਮੀਨੀ ਪੱਧਰ ਤੇ ਕੰਮ ਕਰਨ ਦੀ ਹਦਾਇਤ ਕੀਤੀ ਗਈ।        ਅਧਿਕਾਰੀਆਂ ਨਾਲ ਨੰਗਲ ਵਿਚ ਹੋਈ ਵਿਸੇਸ਼ ਮੀਟਿੰਗ ਦੌਰਾਨ ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਾਣੀ ਦਾ ਪੱਧਰ ਨਿਰੰਤਰ ਘੱਟ ਰਿਹਾ ਹੈ ਅਤੇ ਭਾਖੜਾਂ ਡੈਮ ਤੋ ਪਾਣੀ ਛੱਡਣ ਵਿਚ ਵੀ ਕਮੀ ਆਈ ਹੈ। ਮੌਸਮ ਵੀ ਅਨੁਕੂਲ ਹੋ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਕਿਸਾਨਾ ਦੇ ਹੋਏ ਨੁਕਸਾਨ ਦਾ ਮੁਆਵਜਾਂ ਦੇਣ ਦੀ ਰਾਹਤ ਭਰਿਆ ਫੈਸਲਾ ਲਿਆ ਗਿਆ ਹੈ, ਇਸ ਲਈ ਤੁਰੰਤ ਕਾਰਵਾਈ ਕਰਕੇ ਸਮੁੱਚੇ ਇਲਾਕੇ ਦਾ ਜ਼ਮੀਨੀ ਪੱਧਰ ਤੇ ਜਾਇਜ਼ਾ ਲੈ ਕੇ ਹੋਏ ਹਰ ਤਰਾਂ ਦੇ ਨੁਕਸਾਨ ਦੀ ਰਿਪੋਰਟ ਅਗਲੇ ਤਿੰਨ ਦਿਨ ਵਿਚ ਤਿਆਰ ਕਰਨੀ ਹੈ, ਇਸ ਦੇ ਲਈ ਅਧਿਕਾਰੀ/ਕਰਮਚਾਰੀ, ਪਟਵਾਰੀ, ਪੰਚਾਇਤ...
ਲਗਾਤਾਰ ਮੀਂਹ ਤੋਂ ਪ੍ਰਭਾਵਿਤ ਝੋਨੇ ਅਤੇ ਬਾਸਮਤੀ ਤੋਂ ਚੰਗਾ ਝਾੜ ਲੈਣ ਲਈ ਲਗਾਇਆ ਜਾਗਰੂਕਤਾ ਕੈਂਪ

ਲਗਾਤਾਰ ਮੀਂਹ ਤੋਂ ਪ੍ਰਭਾਵਿਤ ਝੋਨੇ ਅਤੇ ਬਾਸਮਤੀ ਤੋਂ ਚੰਗਾ ਝਾੜ ਲੈਣ ਲਈ ਲਗਾਇਆ ਜਾਗਰੂਕਤਾ ਕੈਂਪ

Local
ਸੰਗਰੂਰ, 9 ਸਤੰਬਰ (000) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਭੱਟੀਵਾਲ ਕਲਾਂ ਵਿਖੇ ਲਗਾਤਾਰ ਮੀਂਹ ਤੋਂ ਪ੍ਰਭਾਵਿਤ ਝੋਨੇ ਅਤੇ ਬਾਸਮਤੀ ਤੋਂ ਚੰਗਾ ਝਾੜ ਲੈਣ ਲਈ ਸਿਫਾਰਿਸ਼ ਨੁਕਤਿਆਂ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਪਿੰਡ ਦੇ ਅਗਾਂਹਵਧੂ 30 ਤੋਂ ਵੱਧ ਕਿਸਾਨਾਂ ਨੇ ਵੱਧ ਚੜ ਕੇ ਹਿੱਸਾ ਲਿਆ। ਕੈਂਪ ਦੀ ਅਗਵਾਈ ਕਰਦੇ ਹੋਏ ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ (ਭੂਮੀ ਵਿਗਿਆਨ) ਨੇ ਝੋਨੇ ਵਿੱਚ ਮੀਂਹ ਦੇ ਪਾਣੀ ਜੀਰਣ ਤੋਂ ਬਾਅਦ ਖੁਰਾਕੀ ਪ੍ਰਬੰਧ ਖਾਸ ਕਰਕੇ ਨਾਈਟੋ੍ਜਨ ਤੱਤ ਦੀ ਘਾਟ ਨਾਲ ਪੀਲੇ ਹੋਏ ਝੋਨੇ ਦੀ ਫਸਲ ਦੀ ਸਥਿਤੀ ਠੀਕ ਹੋਣ ਤੱਕ 2% ਯੂਰੀਆ (100 ਲੀਟਰ ਪਾਣੀ ਵਿੱਚ 2 ਕਿੱਲੋ ਯੂਰੀਆ) ਦਾ ਪੱਤਿਆਂ ਤੇ ਛਿੜਕਾਅ ਕਰਨ ਬਾਰੇ ਦੱਸਿਆ। ਝੋਨੇ ਵਿੱਚ ਫੋਕ ਘਟਾਉਣ ਲਈ ਜਦੋਂ ਝੋਨਾ ਗੋਭ ਵਿੱਚ ਹੋਵੇ ਤਾਂ 1.5% ਪੋਟਾਸ਼ੀਅਮ ਨਾਈਟ੍ਰੇਟ (3 ਕਿਲੋ ਪੋਟਾਸ਼ੀਅਮ ਨਾਈਟ੍ਰੇਟ ਨੂੰ 200 ਲਿਟਰ ਪਾਣੀ ਵਿੱਚ ਪ੍ਰਤੀ ਏਕੜ) ਦੇ ਛਿੜਕਾਅ ਬਾਰੇ ਸੁਝਾਅ ਦਿੱਤਾ। ਜ਼ਿੰਕ ਦੀ ਘਾਟ ਦੀਆ ਨਿਸ਼ਾਨੀਆਂ ਆਉਣ ਤੇ 0.5% ਜ਼ਿੰਕ ਸਲ...
‘ਜੀਹਦਾ ਖੇਤ, ਓਹਦੀ ਰੇਤ’-ਕਿਸਾਨਾਂ ਨੂੰ ਹੜਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਵੇਚਣ ਦੀ ਮਿਲੀ ਖੁੱਲ-ਵਿਧਾਇਕ ਸ਼ੈਰੀ ਕਲਸੀ

‘ਜੀਹਦਾ ਖੇਤ, ਓਹਦੀ ਰੇਤ’-ਕਿਸਾਨਾਂ ਨੂੰ ਹੜਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਵੇਚਣ ਦੀ ਮਿਲੀ ਖੁੱਲ-ਵਿਧਾਇਕ ਸ਼ੈਰੀ ਕਲਸੀ

Local
ਬਟਾਲਾ, 9 ਸਤੰਬਰ  (       ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਇਤਿਹਾਸਕ ਫੈਸਲੇ ਲੈਂਦਿਆਂ ‘ਜੀਹਦਾ ਖੇਤ, ਓਹਦੀ ਰੇਤ’ ਦੀ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਦੇ ਤਹਿਤ ਇਕ ਮੌਕਾ ਦਿੰਦੇ ਹੋਏ ਕਿਸਾਨਾਂ ਨੂੰ ਭਿਆਨਕ ਹੜਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਤੇ ਮਿੱਟੀ ਕੱਢਣ ਦੇ ਨਾਲ-ਨਾਲ ਜੇਕਰ ਉਹ ਚਾਹੁਣ ਤਾਂ ਇਸ ਨੂੰ ਵੇਚਣ ਦੀ ਖੁੱਲ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਹੜਾਂ ਕਾਰਨ ਪਾਣੀ ਦੀ ਮਾਰ ਹੇਠ ਆਏ ਖੇਤਾਂ ਵਿੱਚ ਰੇਤਾ ਤੇ ਮਿੱਟੀ ਜਮਾਂ ਹੋ ਚੁੱਕੀ ਹੈ। ਇਨਾਂ ਖੇਤਾਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਲਈ ਇਹ ਫੈਸਲਾ ਕੀਤਾ ਗਿਆ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਜਮਾਂ ਹੋਈ ਰੇਤਾ ਤੇ ਮਿੱਟੀ ਕੱਢਣ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਜੇਕਰ ਕਿਸਾਨ ਚਾਹੁਣ ਤਾਂ ਉਹ ਇਸ ਨੂੰ ਵੇਚ ਵੀ ਸਕਣਗੇ। ‘ਜੀਹਦਾ ਖੇਤ, ਓਹਦੀ ਰੇਤ’ ਨੀਤੀ ਦੇ ਤਹਿਤ ਸਾਰ...
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

Local
ਹੁਸ਼ਿਆਰਪੁਰ, 9 ਸਤੰਬਰ  :-             ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।            ਇਨ੍ਹਾਂ ਹੁਕਮਾਂ ਅਨੁਸਾਰ  ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨਾਲ-ਨਾਲ ਹੋਰ ਨੌਕਰ ਰੱਖਣ ਵਾਲਿਆਂ ਦੇ ਨਾਮ ਅਤੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ  ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਸਮੇਤ ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ। ਇਸ ਦੇ ਨਾਲ ਹੀ ਮਕਾਨ/ਦੁਕਾਨ ਮਾਲਕਾਂ, ਮਕਾਨ/ਦੁਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ/ਦੁਕਾਨਾਂ ਦੇ ਇੰਚਾਰਜ ਵਿਅਕਤੀਆਂ ...
ਹੜ੍ਹ ਮਾਰੇ ਇਲਾਕਿਆਂ ‘ਚੋਂ 23015 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ, 123 ਰਾਹਤ ਕੈਂਪਾਂ ਵਿੱਚ 5416 ਵਿਅਕਤੀਆਂ ਨੂੰ ਦਿੱਤੀ ਠਾਹਰ: ਹਰਦੀਪ ਸਿੰਘ ਮੁੰਡੀਆਂ

ਹੜ੍ਹ ਮਾਰੇ ਇਲਾਕਿਆਂ ‘ਚੋਂ 23015 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ, 123 ਰਾਹਤ ਕੈਂਪਾਂ ਵਿੱਚ 5416 ਵਿਅਕਤੀਆਂ ਨੂੰ ਦਿੱਤੀ ਠਾਹਰ: ਹਰਦੀਪ ਸਿੰਘ ਮੁੰਡੀਆਂ

Hot News
*ਚੰਡੀਗੜ੍ਹ, 8 ਸਤੰਬਰ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਜਿਥੇ ਹੋਰ ਆਬਾਦੀ ਪ੍ਰਭਾਵਿਤ ਹੋਈ ਹੈ, ਉਥੇ ਫ਼ਸਲਾਂ ਦੇ ਨੁਕਸਾਨ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਰਿਪੋਰਟਾਂ ਅਨੁਸਾਰ 15 ਜ਼ਿਲ੍ਹਿਆਂ ਵਿੱਚ ਹੁਣ ਤੱਕ 3.87 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਮਾਨਸਾ, ਮੋਗਾ ਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 3 ਹੋਰ ਮੌਤਾਂ ਦਰਜ ਹੋਣ ਨਾਲ ਮੌਤਾਂ ਦੀ ਕੁੱਲ ਗਿਣਤੀ 51 ਹੋ ਗਈ ਹੈ। ਫ਼ਸਲਾਂ ਅਤੇ ਬੁਨਿਆਦੀ ਢਾਂਚੇ ਦੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਸ. ਮੁੰਡੀਆਂ ਨੇ ਕਿਹਾ ਕਿ ਹੁਣ ਤੱਕ 1,84,938.05 ਹੈਕਟੇਅਰ ਤੋਂ ਵੱਧ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਘਰਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਜਾਰੀ ਹੈ ਅਤੇ ਹੜ੍ਹਾਂ ਦਾ ਪਾਣੀ ਘੱਟਣ ਤੋਂ ਬਾਅਦ ਹੀ ਇਸ ਬਾਰੇ ਪੂਰੀ ਜਾਣਕਾਰੀ ਉਪਲਬਧ ਹੋ ਸਕੇਗੀ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ 77 ਹੋਰ ਵਿਅਕਤੀਆਂ ਨੂੰ ਹ...