ਹਰਿਆਣਾ ਦੀ ਨਵੀਂ ਪਾਣੀ ਦੀ ਮੰਗ ਸਮਰੱਥਾ ਤੋਂ ਵੀ ਟੱਪੀ, ਪਹਿਲੇ ਸਮਝੌਤਿਆਂ ਦੀ ਉਲੰਘਣਾ: ਬਰਿੰਦਰ ਗੋਇਲ
ਚੰਡੀਗੜ੍ਹ, 15 ਮਈ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੀ ਅੱਜ ਹੋਈ ਤਕਨੀਕੀ ਕਮੇਟੀ ਦੀ ਮੀਟਿੰਗ ਦੌਰਾਨ ਹਰਿਆਣਾ ਨੇ 9,525 ਕਿਊਸਿਕ ਪਾਣੀ ਦੀ ਆਪਣੀ ਮੌਜੂਦਾ ਅਸੰਭਵ ਮੰਗ ਨੂੰ ਹੋਰ ਵਧਾ ਕੇ 10,300 ਕਿਊਸਿਕ ਕਰ ਦਿੱਤਾ ਹੈ ਜਿਸ ਤੋਂ ਸਿੱਧ ਹੁੰਦਾ ਹੈ ਹਰਿਆਣਾ ਪਾਣੀ ਦੀ ਵੰਡ ਸਬੰਧੀ ਗੱਲਬਾਤ ਨੂੰ ਹੋਰ ਗੁੰਝਲਦਾਰ ਬਣਾ ਰਿਹਾ ਹੈ। ਪੰਜਾਬ, ਰਾਜਸਥਾਨ ਅਤੇ ਹਰਿਆਣਾ ਸੂਬਿਆਂ ਦੇ ਅਧਿਕਾਰੀਆਂ ਦੀ ਮੀਟਿੰਗ ਪਿੱਛੋਂ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹਰਿਆਣਾ ਦੀ ਵਧਦੀ ਮੰਗ ਤੋਂ ਸਪੱਸ਼ਟ ਹੁੰਦਾ ਹੈ ਉਹ ਸਾਂਝੇ ਪਾਣੀਆਂ ਸਬੰਧੀ ਸਾਡੀਆਂ ਚੁਣੌਤੀਆਂ ਨੂੰ ਕਿਸੇ ਸਿੱਟੇ ‘ਤੇ ਪਹੁੰਚਾਉਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਚਾਲਾਂ ਤੋਂ ਜਾਪਦਾ ਹੈ ਕਿ ਉਹ ਇਸ ਮਸਲੇ ਨੂੰ ਹੱਲ ਹੀ ਨਹੀਂ ਕਰਨਾ ਚਾਹੁੰਦਾ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਅੱਜ ਹੋਈ ਤਕਨੀਕੀ ਕਮੇਟੀ ਦੀ ਮੀਟਿੰਗ ਦੌਰਾਨ ਜਲ ਸਰੋਤ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਅ...








