ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਜਰੂਰੀ-ਸੰਤ ਸੀਚੇਵਾਲ
ਨਵੀਂ ਦਿੱਲੀ/ਚੰਡੀਗੜ੍ਹ, 08 ਸਤੰਬਰ
ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਹੜ੍ਹਾਂ ਤੋਂ ਨਿਜ਼ਾਤ ਪਾਉਣ ਲਈ ਸਾਨੂੰ ਕੁਦਰਤ ਦੇ ਨੇੜੇ ਜਾਣਾ ਪੈਣਾ ਤੇ ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਪੈਣਾ ਹੈ। ਪਿਛਲੇ 29 ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਮੋਹਰੇ ਹੋ ਕੇ ਪੀੜਤ ਲੋਕਾਂ ਦੀ ਬਾਂਹ ਫੜਨ ਵਾਲੇ ਸੰਤ ਸੀਚੇਵਾਲ ਨੇ ਕਿਹਾ ਕਿ ਸਾਨੂੰ ਆਲਮੀ ਪੱਧਰ ‘ਤੇ ਜਲਵਾਯੂ ਵਿੱਚ ਆ ਰਹੀਆਂ ਤਬਦੀਲੀਆਂ ਦੇ ਮੱਦੇਨਜ਼ਰ ਆਪਣੀਆਂ ਫਸਲਾਂ ਤੈਅ ਕਰਨੀਆਂ ਪੈਣਗੀਆਂ। ਜਲਵਾਯੂ ਤਬਦੀਲੀ ਨਾਲ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਉਸਦੇ ਹਾਣ ਦਾ ਬਣਨਾ ਪਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਦਾ ਮਾਡਲ ਜੋ ਪੇਸ਼ ਕੀਤਾ ਜਾ ਰਿਹਾ ਹੈ ਉਸ ਨੇ ਤਬਾਹੀ ਮਚਾਈ ਹੋਈ ਹੈ। ਇਸ ਵਿਕਾਸ ਦੇ ਮਾਡਲ ਨੇ ਜੰਗਲਾਂ ਅਤੇ ਪਹਾੜਾਂ ਦਾ ਉਜਾੜਾ ਕੀਤਾ ਹੈ।
ਸੰਤ ਸੀਚੇਵਾਲ ਨੇ ਕਿਹਾ ਕਿ ਦਰਿਆਵਾਂ ਕਿਨਾਰੇ ਸਭਿੱਅਤਾਵਾਂ ਵੱਸਣ ਦਾ ਇਹੀ ਵੱਡਾ ਕਾਰਨ ਸੀ ਕਿ ਦਰਿਆ ਆਪਣੇ ਨਾਲ ਵੱਡੀ ਪੱਧਰ ‘ਤੇ ਉਪਜਾਊ ਮਿੱਟੀ ਲਿਆਂਦੇ ਹਨ। ਇਹੀ ਮਿੱਟੀ ਫਸਲਾਂ ਲਈ ਲਾਹੇਵੰਦ ਹੁੰਦੀ ਸੀ ਪਰ ਜਦੋਂ ਤੋਂ ਮਨੁੱਖ...








