Friday, March 13Malwa News
Shadow

Tag: breaking news

Haryana entrepreneurs embark on global expansion under Chief Minister Nayab Singh Saini’s Leadership

Haryana entrepreneurs embark on global expansion under Chief Minister Nayab Singh Saini’s Leadership

English, Haryana
Chandigarh, May 13 : A delegation of agricultural machinery manufacturers, progressive farmers and entrepreneurs from the food processing sector in Haryana called on Chief Minister Sh Nayab Singh Saini at his residence ‘Sant Kabir Kutir’. During the meeting, delegation members discussed with the Chief Minister about investment and business opportunities in Tanzania. They also expressed their gratitude to the Chief Minister for the guidance being provided by the Haryana Government and the global business opportunities it has facilitated. While addressing the delegation in the meeting, which took place late last evening, Chief Minister Sh Nayab Singh Saini said that the state government aims to ensure a strong presence of Haryana entrepreneurs not just within India, but also on the global st...
ਗੈਰ-ਕਾਨੂੰਨੀ ਸ਼ਰਾਬ ਵਿੱਚ ਸ਼ਾਮਲ ਕੋਈ ਵੀ ਨਹੀਂ ਬਚੇਗਾ : ਚੀਮਾ

ਗੈਰ-ਕਾਨੂੰਨੀ ਸ਼ਰਾਬ ਵਿੱਚ ਸ਼ਾਮਲ ਕੋਈ ਵੀ ਨਹੀਂ ਬਚੇਗਾ : ਚੀਮਾ

Breaking News
ਚੰਡੀਗੜ੍ਹ, 13 ਮਈ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਜਾਨ ਗਵਾਉਣ ਵਾਲੇ 14 ਪੀੜਤਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਚੀਮਾ ਨੇ ਇਸ ਘਟਨਾ ਨੂੰ ਇੱਕ ਘਿਨਾਉਣਾ ਕਾਰਾ ਦੱਸਿਆ ਅਤੇ ਭਰੋਸਾ ਦਿੱਤਾ ਕਿ ਸਾਰੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਕਿਸੇ ਦੀ ਰਾਜਨੀਤਿਕ ਜਾਂ ਪ੍ਰਸ਼ਾਸਕੀ ਪਹੁੰਚ ਹੀ ਕਿਉਂ ਨਾ ਹੋਵੇ, ਇਸ ਘਟਨਾ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਚੀਮਾ ਨੇ ਕਿਹਾ, "ਮੈਂ ਉਨ੍ਹਾਂ ਪਰਿਵਾਰਾਂ ਪ੍ਰਤੀ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਇਸ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਇਹ ਇੱਕ ਘਿਨਾਉਣਾ ਅਪਰਾਧ ਹੈ ਅਤੇ ਸਰਕਾਰ ਇਨਸਾਫ਼ ਯਕੀਨੀ ਬਣਾਉਣ ਲਈ ਵਚਨਬੱਧ ਹੈ। ਕਈ ਦੋਸ਼ੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਕਾਨੂੰਨ ਦੀਆਂ ਸਖ਼ਤ ਧਾਰਾਵਾਂ ਤਹਿਤ ਉਨ੍ਹਾਂ ਵਿਰੁੱਧ ਕਤਲ ਦੇ ਮਾਮਲੇ ਦਰਜ ਕੀਤੇ ਗਏ ਹਨ।" ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਇਸ ਘਟਨ...
ਮਜੀਠੀਆ ਦੇ ਬਿਆਨ ਤੋਂ ਲੱਗਦਾ ਹੈ ਕਿ ਉਹ ਦੋਸ਼ੀਆਂ ਨੂੰ ਜਾਣਦੇ ਹਨ ਜਾਂ ਉਹ ਸਫ਼ੇਦ ਝੂਠ ਬੋਲ ਰਹੇ ਹਨ : ਕੰਗ

ਮਜੀਠੀਆ ਦੇ ਬਿਆਨ ਤੋਂ ਲੱਗਦਾ ਹੈ ਕਿ ਉਹ ਦੋਸ਼ੀਆਂ ਨੂੰ ਜਾਣਦੇ ਹਨ ਜਾਂ ਉਹ ਸਫ਼ੇਦ ਝੂਠ ਬੋਲ ਰਹੇ ਹਨ : ਕੰਗ

Punjab Politics
ਚੰਡੀਗੜ੍ਹ, 13 ਮਈ : ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਕਾਰਨ 14 ਲੋਕਾਂ ਦੀ ਮੌਤ 'ਤੇ ਅਕਾਲੀ ਦਲ ਦੇ ਆਗੂ ਵਿਕਰਮ ਮਜੀਠੀਆ ਵੱਲੋਂ ਮੁੱਖ ਦੋਸ਼ੀ ਬਾਰੇ ਦਿੱਤੇ ਗਏ ਬਿਆਨ 'ਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸਵਾਲ ਉਠਾਏ ਅਤੇ ਮਜੀਠੀਆ 'ਤੇ ਰਾਜਨੀਤੀ ਕਰਨ ਦਾ ਦੋਸ਼ ਲਗਾਇਆ। ਕੰਗ ਨੇ ਸਵਾਲ ਕੀਤਾ ਕਿ ਪੰਜਾਬ ਪੁਲਿਸ ਵੱਲੋਂ ਜਿਹੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਉਨ੍ਹਾਂ ਬਾਰੇ ਵਿਕਰਮ ਮਜੀਠੀਆ ਨੂੰ ਕਿਵੇਂ ਪਤਾ ਲੱਗਾ ਕਿ ਉਹ ਅਸਲੀ ਹਨ ਜਾਂ ਨਕਲੀ। ਉਨ੍ਹਾਂ ਕਿਹਾ ਕਿ ਜਿਸ ਭਰੋਸੇ ਨਾਲ ਉਹ ਇਹ ਦਾਅਵਾ ਕਰ ਰਹੇ ਹਨ, ਉਸ ਤੋਂ ਲੱਗਦਾ ਹੈ ਕਿ ਜਾਂ ਤਾਂ ਉਨ੍ਹਾਂ ਦੀ ਦੋਸ਼ੀਆਂ ਨਾਲ ਚੰਗੀ ਜਾਣ-ਪਛਾਣ ਹੈ ਜਾਂ ਉਹ ਸਰਾਸਰ ਝੂਠ ਬੋਲ ਰਹੇ ਹਨ। ਕੰਗ ਨੇ ਕਿਹਾ ਕਿ ਜੇਕਰ ਮਜੀਠੀਆ ਨੂੰ ਲੱਗਦਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਗ਼ਲਤ ਹਨ ਤਾਂ ਉਨ੍ਹਾਂ ਨੂੰ ਅਸਲ ਦੋਸ਼ੀ ਦਾ ਨਾਮ ਪੁਲਿਸ ਨੂੰ ਦੱਸਣਾ ਚਾਹੀਦਾ ਹੈ। ਉਹ ਅਜਿਹੇ ਬਿਆਨ ਦੇ ਕੇ ਲੋਕਾਂ ਨੂੰ ਗੁੰਮਰਾਹ ਨਾ ਕਰਨ। ਕੰਗ ਨੇ ਕਿਹਾ ਕਿ ਹੁਣ ਇੰਨਾ ਵੱਡਾ ਦਾਅਵਾ ਕਰਨ ਤੋਂ ਬਾਅਦ, ਜੇਕਰ ਮਜੀਠੀਆ ਮੁੱਖ ਦੋਸ਼ੀ ਦਾ ਨਾਂ ਨਹ...
ਅਸੀਂ ਕਿਸੇ ਵਿਅਕਤੀ ਦੇ ਖਿਲਾਫ ਨਹੀਂ,ਅਸੀਂ ਅੱਤਵਾਦ ਦੇ ਖਿਲਾਫ ਹਾਂ : ਮੁੱਖ ਮੰਤਰੀ ਨਾਇਬ ਸਿੰਘ ਸੇਣੀ

ਅਸੀਂ ਕਿਸੇ ਵਿਅਕਤੀ ਦੇ ਖਿਲਾਫ ਨਹੀਂ,ਅਸੀਂ ਅੱਤਵਾਦ ਦੇ ਖਿਲਾਫ ਹਾਂ : ਮੁੱਖ ਮੰਤਰੀ ਨਾਇਬ ਸਿੰਘ ਸੇਣੀ

Haryana
ਚੰਡੀਗੜ੍ਹ, 13 ਮਈ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਵਿਸ਼ਵ ਦੇ ਸਾਹਮਣੇ ਪਾਕੀਸਤਾਨ ਦਾ ਚਿਹਰਾ ਬੇਨਕਾਬ ਹੋ ਗਿਆ ਹੈ ਕਿ ਉਹ ਇੱਕ ਅੱਤਵਾਦ ਪ੍ਰਯੋਜਿਤ ਦੇਸ਼ ਹੈ, ਜੋ ਅੱਤਵਾਦ ਨੂੰ ਜਨਮ ਦਿੰਦਾ ਹੈ। ਅੱਤਵਾਦ ਦੇ ਖਿਲਾਫ ਭਾਰਤ ਦੇਸ਼ ਨੇ ਸਖਤ ਕਾਰਵਾਈ ਕੀਤੀ ਹੈ। ਅਸੀਂ ਕਿਸੇ ਵਿਅਕਤੀ ਦੇ ਖਿਲਾਫ ਨਹੀਂ, ਅਸੀਂ ਅੱਤਵਾਦ ਦੇ ਖਿਲਾਫ ਹਾਂ। ਸਾਡੀ ਸੇਨਾ ਨੇ ਪਹਿਲਾਂ ਸਰਜੀਕਲ ਸਟ੍ਰਾਇਕ, ਫਿਰ ਏਅਰ ਸਟ੍ਰਾਇਕ ਅਤੇ ਹੁਣ ਆਪ੍ਰੇਸ਼ਨ ਸਿੰਦੂਰ ਰਾਹੀਂ ਅੱਤਵਾਦੀਆਂ ਦੇ ਠਿਕਾਨਿਆਂ ਨੂੰ ਨਸ਼ਟ ਕੀਤਾ ਹੈ। ਮੁੱਖ ਮੰਤਰੀ ਅੱਜ ਪੰਚਕੂਲਾ ਵਿੱਚ ਪ੍ਰਬੰਧਿਤ ਤਿਰੰਗਾ ਯਾਤਰਾ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ।ਇੱਕ ਸੁਆਲ ਦੇ ਜਵਾਬ ਵਿੱਚ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਹਿਲਗਾਮ ਦੀ ਦਰਦਨਾਕ ਘਟਨਾ ਵਿੱਚ ਸਾਡੀ ਭੈਣ-ਬੇਟੀਆਂ ਦੇ ਸਿੰਦੂਰ ਨੂੰ ਉਨ੍ਹਾਂ ਦੀ ਅੱਖਾਂ ਦੇ ਸਾਹਮਣੇ ਪਾਕੀਸਤਾਨ ਦੇ ਪ੍ਰਾਯੋਜਿਤ ਅੱਤਵਾਦੀਆਂ ਨੇ ਉਜਾੜ ਦਿੱਤਾ ਸੀ। ਉਸ ਸਮੇਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਤਵਾਦ ਨੂੰ ਮਿੱਟੀ ਵਿੱਚ ਮਿਲਾਉਣ ਦਾ ਸੰਕਲਪ ਕੀਤਾ ਸੀ ਅਤੇ ਆਪ੍ਰੇਸ਼ਨ ਸਿੰਦੂਰ ਰਾਹੀਂ ਸੇਨਾ...
ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ

ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ

Hot News
ਚੰਡੀਗੜ੍ਹ, 13 ਮਈ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਖੇਤੀ ਭਵਨ, ਮੋਹਾਲੀ ਵਿਖੇ ਕੀਤੀ ਸਮੀਖਿਆ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਅਤੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਕਿ ਕਿਸਾਨਾਂ ਲਈ ਬਾਗ਼ਬਾਨੀ ਖੇਤਰ ਵਿੱਚ ਹੋਰ ਬਿਹਤਰ ਮੌਕੇ ਯਕੀਨੀ ਬਣਾਏ ਜਾ ਸਕਣ । ਉਨ੍ਹਾਂ ਅੱਗੇ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨਾ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਅਤੇ ਸੂਬੇ ਵਿੱਚ ਖੇਤੀਬਾੜੀ ਵਿਭਿੰਨਤਾ ਨੂੰ ਅਪਣਾਉਣ ਵੱਲ ਮਹੱਤਵਪੂਰਨ ਕਦਮ ਹੈ।ਸ੍ਰੀ ਮੋਹਿੰਦਰ ਭਗਤ ਨੇ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਸਬਸਿਡੀਆਂ ਦੀ ਸਮੇਂ ਸਿਰ ਵੰਡ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਤਾਂ ਜੋ ਉਹਨਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਬਾਗਬਾਨੀ ਨਾਲ ਸਬੰਧਤ ਸਾਰੀਆਂ ਪਹਿਲਕਦਮੀਆਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਅਤੇ ਜ਼ਮੀਨੀ ਪੱਧਰ ...
ਹਰਿਆਣਾ ਸਰਕਾਰ ਨੇ ਕੀਤਾ ਠੇਕਾ ਰੁਜਗਾਰ ਨੀਤੀ ਵਿੱਚ ਸੋਧ

ਹਰਿਆਣਾ ਸਰਕਾਰ ਨੇ ਕੀਤਾ ਠੇਕਾ ਰੁਜਗਾਰ ਨੀਤੀ ਵਿੱਚ ਸੋਧ

Haryana
ਚੰਡੀਗੜ੍ਹ, 13 ਮਈ : ਹਰਿਆਣਾ ਸਰਕਾਰ ਨੇ ਸੇਵਾ ਵੰਡ ਵਿੱਚ ਸੁਧਾਰ, ਸਮੇਂ 'ਤੇ ਵੇਤਨ ਭੁਗਤਾਨ ਯਕੀਨੀ ਕਰਨ ਅਤੇ ਠੇਕਾ ਕਰਮਚਾਰੀਆਂ ਦੇ ਵਿੱਚ ਉਦਮਤਾ ਨੂੰ ਪ੍ਰੋਤਸਾਹਨ ਦੇਣ ਦੇ ਉਦੇਸ਼ ਨਾਲ ਠੇਕਾ ਕਰਮਚਾਰੀਆਂ ਦੀ ਨਿਯੁਕਤੀ ਨੀਤੀ, 2022 ਵਿੱਚ ਕਈ ਸੋਧ ਕੀਤੇ ਹਨ।ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਅੱਜ ਇਸ ਸਬੰਧ ਦੀ ਇੱਕ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਸ ਨੀਤੀ ਦਾ ਉਦੇਸ਼ ਨਾ ਸਿਰਫ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕ੍ਰਿਆ ਨੂੰ ਮਜਬੂਤ ਕਰਨ ਦਾ, ਸਗੋ ਸਹਾਇਕ ਪ੍ਰਕ੍ਰਿਤੀ ਦੀ ਗਤੀਵਿਧੀਆਂ ਜਾਂ ਸੇਵਾਵਾਂ ਲਈ ਜਨਸ਼ਕਤੀ ਨੂੰ ਨਿਯੋਜਿਤ ਕਰਨਾ ਵੀ ਹੈ। ਨਾਲ ਹੀ, ਇਸ ਨੀਤੀ ਦਾ ਉਦੇਸ਼ ਸਰਕਾਰੀ ਸੰਗਠਨਾਂ, ਨਿਜੀ ਖੇਤਰ (ਭਾਰਤ ਅਤੇ ਵਿਦੇਸ਼ ਦੋਵਾਂ ਵਿੱਚ) ਨੂੰ ਗੁਣਵੱਤਾਪਰਕ ਅਤੇ ਕੁਸ਼ਲ ਜਨਸ਼ਕਤੀ ਪ੍ਰਦਾਨ ਕਰਨਾ ਅਤੇ ਉਦਮਤਾ ਰਾਹੀਂ ਸਵੈਰੁਜਗਾਰ ਨੂੰ ਪ੍ਰੋਤਸਾਹਿਤ ਕਰਨਾ ਵੀ ਹੈ। ਇੰਨ੍ਹਾਂ ਸੋਧਾਂ ਵਿੱਚ ਭੁਗਤਾਨ ਸਮੇਂ-ਸੀਮਾ ਤੋਂ ਲੈ ਕੇ ਸਿਖਲਾਈ ਪ੍ਰੋਗਰਾਮਾਂ, ਉਮਰ ਮਾਨਦੰਡਾਂ ਅਤੇ ਹਮਦਰਦੀ ਨਿਯੁਕਤੀ ਤੱਕ ਵੱਖ-ਵੱਖ ਪਹਿਲੂਆਂ ਦਾ ਸਮਾਵੇਸ਼ ਕੀਤਾ ਗਿਆ ਹੈ। ਠੇਕਾ ਕਰਮਚਾਰੀਆਂ ਲਈ ਵਿੱਤੀ ਸਥਿਰਤਾ ਯਕੀਨ...
ਪੰਜਾਬ ਸਰਕਾਰ ਨੇ ਕਦਮ ਚੁੱਕਿਆ: ਫਗਵਾੜਾ ਲਈ 4000 ਐਲ.ਈ.ਡੀ ਲਾਈਟਾਂ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਨੇ ਕਦਮ ਚੁੱਕਿਆ: ਫਗਵਾੜਾ ਲਈ 4000 ਐਲ.ਈ.ਡੀ ਲਾਈਟਾਂ: ਡਾ. ਰਵਜੋਤ ਸਿੰਘ

Hot News
ਫਗਵਾੜਾ, 13 ਮਈ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਫਗਵਾੜਾ ਸ਼ਹਿਰ ਦੀ ਨੁਹਾਰ ਬਦਲਣ ਲਈ ਪਹਿਲ ਦੇ ਆਧਾਰ ’ਤੇ ਸਾਫ ਸਫਾਈ, ਕੂੜੇ ਦੇ ਯੋਗ ਨਿਪਟਾਰੇ ਤੇ ਰਹਿੰਦੇ ਇਲਾਕਿਆਂ ਵਿਚ ਸੀਵਰੇਜ਼ ਪਾਉਣ ਦਾ ਕੰਮ ਜਲਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਗਵਾੜਾ ਵਿਖੇ ਕੂੜੇ ਦੀ ਲਿਫਟਿੰਗ ਦਾ ਪੱਕਾ ਹੱਲ ਜਲਦੀ ਹੋਵੇਗਾ। ਫਗਵਾੜਾ ਸ਼ਹਿਰ ਵਿਖੇ ਜ਼ਮੀਨ ਉੱਪਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਪੁੱਜੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ‘ਉਨ੍ਹਾਂ ਦੇ ਦੌਰੇ ਦਾ ਮੁੱਖ ਮਕਸਦ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਜਾਣਕੇ ਉਸਦੇ ਢੁਕਵੇਂ ਹੱਲ ਲਈ ਵਿਆਪਕ ਵਿਉਂਤਬੰਦੀ ਹੈ, ਜਿਸ ਲਈ ਨਗਰ ਨਿਗਮ, ਸੀਵਰੇਜ਼ ਬੋਰਡ, ਜਲ ਸਪਲਾਈ ਦੇ ਅਧਿਕਾਰੀਆਂ ਨੂੰ ਜੰਗੀ ਪੱਧਰ ’ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕੈਬਨਿਟ ਮੰਤਰੀ ਵਲੋਂ ਬੱਸ ਸਟੈਂਡ, ਜੇ.ਜੇ. ਸਕੂਲ, ਗੁਰੂ ਨਾਨਕ ਨਗਰ, ਅਰਬਨ ਅਸਟੇਟ , ਬਸੰਤ ਨਗਰ ਦੇ ਖੇਤਰਾਂ ਦਾ ਦੌਰਾ ਕਰਕੇ ਸਾਫ ਸਫਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਘਰ-ਘਰ ਤੋਂ ਕੂੜਾ ਇਕੱਤਰ ਕਰਨ ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੜ-ਗਠਿਤ ਵਿਲੇਜ਼ ਹੈਲਥ ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀਆਂ ਦਾ ਉਦਘਾਟਨ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੜ-ਗਠਿਤ ਵਿਲੇਜ਼ ਹੈਲਥ ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀਆਂ ਦਾ ਉਦਘਾਟਨ

Hot News
ਚੰਡੀਗੜ੍ਹ, 13 ਮਈ: ਸਿਹਤ ਸੰਭਾਲ ਸੇਵਾਵਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਦੀ ਦਿਸ਼ਾ 'ਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਵਿੱਚ ਮੁੜ-ਗਠਿਤ ਕੀਤੀਆਂ ਗਈਆਂ ਗ੍ਰਾਮ ਸਿਹਤ ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀਆਂ(ਵੀਐਚਐਸਐਨਸੀਜ਼) ਦਾ ਉਦਘਾਟਨ ਕੀਤਾ ਅਤੇ ਇਨ੍ਹਾਂ ਕਮੇਟੀਆਂ ਨੂੰ ਵੈਕਟਰ ਬੋਰਨ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਰਕਾਰ ਨਾਲ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ 12,977 ਵੀਐਚਐਸਐਨਸੀਜ਼ ਦੇ 1 ਲੱਖ ਤੋਂ ਵੱਧ ਮੈਂਬਰਾਂ ਨੇ ਯੂ-ਟਿਊਬ ਲਿੰਕ ਰਾਹੀਂ ਉਦਘਾਟਨ ਸਮਾਰੋਹ ਵਿੱਚ ਹਿੱਸਾ ਲਿਆ, ਜੋ ਕਿ ਜਨਤਕ ਸਿਹਤ ਪ੍ਰਤੀ ਉਨ੍ਹਾਂ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਆਨਲਾਈਨ ਪ੍ਰੋਗਰਾਮ ਦੌਰਾਨ ਡਾ. ਬਲਬੀਰ ਸਿੰਘ ਨੇ ਮਾਨਸਾ, ਪਟਿਆਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ ਅਤੇ ਬਠਿੰਡਾ ਸਮੇਤ ਛੇ ਜ਼ਿਲ੍ਹਿਆਂ ਦੀਆਂ ਕੁਝ ਚੋਣਵੀਆਂ ਵੀਐਚਐਸਐਨਸੀਜ਼ ਦੇ 100 ਤੋਂ ਵੱਧ ਮੈਂਬਰਾਂ ਨਾਲ ਸਿੱਧੇ...
4 ਕੈਬਨਿਟ ਮੰਤਰੀ ਅਤੇ ‘ਆਪ’ ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

4 ਕੈਬਨਿਟ ਮੰਤਰੀ ਅਤੇ ‘ਆਪ’ ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

Breaking News
ਚੰਡੀਗੜ੍ਹ, 13 ਮਈ : ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ ਕਰਦਿਆਂ ਸੂਬੇ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, ਹਰਭਜਨ ਸਿੰਘ ਈਟੀਓ, ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ, 'ਆਪ' ਵਿਧਾਇਕਾਂ ਅਤੇ ਸੂਬੇ ਦੇ ਵੱਖ-ਵੱਖ ਕੋਨਿਆਂ ਤੋਂ ਪਹੁੰਚੇ ਆਗੂਆਂ ਨੇ ਅੱਜ ਭਾਜਪਾ ਸ਼ਾਸਿਤ ਕੇਂਦਰ ਅਤੇ ਰਾਜ ਸਰਕਾਰਾਂ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵੱਲੋਂ ਪੰਜਾਬ ਦੇ ਪਾਣੀਆਂ ਨੂੰ ਦੂਜੇ ਰਾਜਾਂ ਨੂੰ ਦਿੱਤੇ ਜਾਣ ਦੇ ਮੁੱਦੇ 'ਤੇ ਆਪਣਾ ਸਖ਼ਤ ਵਿਰੋਧ ਪ੍ਰਗਟ ਕੀਤਾ।ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਜਲ ਸਰੋਤ ਅਤੇ ਭੂਮੀ ਅਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਹਰਿਆਣਾ ਨੂੰ 21 ਮਈ ਤੋਂ ਪਹਿਲਾਂ ਕੋਈ ਵਾਧੂ ਪਾਣੀ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਮਨੁੱਖੀ ਹਮਦਰਦੀ ਵਜੋਂ ਹਰਿਆਣਾ ਨੂੰ ਆਪਣੇ ਨਿਰਧਾਰਤ ਕੋਟੇ ਤੋਂ ਵੱਧ 4000 ਕਿਊਸਿਕ ਪਾਣੀ ਪ੍ਰਦਾਨ ਕਰ ਰਿਹਾ ਹੈ। ਇਸ ਵਾਧੂ ਪਾਣੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਦੀਆਂ ਵਾਰ-ਵਾਰ ਚੇਤਾਵਨੀਆਂ ਦੇ ਬਾਵਜੂਦ, ਹਰਿਆਣਾ ਨੇ ਧਿਆਨ ਨਹੀਂ...
ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

Breaking News
ਚੰਡੀਗੜ੍ਹ, 13 ਮਈ : ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ 10 ਲੱਖ ਰੁਪਏ ਵਿੱਚੋਂ ਪੰਜ ਲੱਖ ਰੁਪਏ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਦਿੱਤੇ ਜਾਣਗੇ, ਜਦੋਂ ਕਿ ਪੰਜ ਲੱਖ ਰੁਪਏ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਦਿੱਤੇ ਜਾਣਗੇ। ਪੀੜਤ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਉਨ੍ਹਾਂ ਨੂੰ ਇਸ ਵੱਡੇ ਅਤੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਤਾਕਤ ਦੇਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।...