30 ਸਤੰਬਰ ਨੂੰ ਡਾ.ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਵਿਖੇ ਹੋਵੇਗਾ ਡਰੋਨ ਸ਼ੋਅ- ਸਪੀਕਰ ਸੰਧਵਾਂ
ਕੋਟਕਪੂਰਾ 28 ਸਤੰਬਰ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸੂਬੇ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦਾ ਉਦੇਸ਼ ਆਧੁਨਿਕ ਡਿਜੀਟਲ ਤਕਨੀਕ ਰਾਹੀਂ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਨੂੰ ਨਵੀਂ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਹਲਕਾ ਕੋਟਕਪੂਰਾ ਵਿਖੇ 30 ਸਤੰਬਰ ਨੂੰ ਡਾ.ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਵਿਖੇ ਡਰੋਨ ਸ਼ੋਅ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਆਯੋਜਨਾਂ ਦਾ ਮਕਸਦ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਦਰਸ਼ਨ ਅਤੇ ਮਾਨਵਤਾ ਨੂੰ ਸਮਰਪਿਤ ਸਿੱਖਿਆਵਾਂ ਨੂੰ ਨਵੀਂ ਤਕਨੀਕ ਰਾਹੀਂ ਜਨ-ਜਨ ਤੱਕ ਪਹੁੰਚਾਉਣਾ ਹੈ। ਇਨ੍ਹਾਂ ਸ਼ੋਅ ਦੌਰਾਨ ਇੱਕੋ ਸਮੇਂ 500 ਡਰੋਨ ਅਸਮਾਨ ਵਿਚ ਉੱਡਦੇ ਹੋਏ ਵੱਖ-ਵੱਖ ਡਿਜੀਟਲ ਆਕ੍ਰਿਤੀਆਂ ਅਤੇ ਦ੍ਰਿਸ਼ਾਂ ਰਾਹੀਂ ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਦੀ ਪੇਸ਼ਕਾਰੀ ਕਰਨਗੇ।
ਸਪੀਕ...








