ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਸਰਕਾਰ ਲਿਆ ਰਹੀ ਹੈ ਨਵਾਂ ਐਕਟ 2026 – ਮਹੀਪਾਲ ਢਾਂਡਾ
ਚੰਡੀਗੜ੍ਹ, 1 ਸਤੰਬਰ - ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅੱਜ ਸਦਨ ਵਿੱਚ ਧਿਆਨ ਦਵਾਓ ਮਤੇ 'ਤੇ ਚਰਚਾ ਦਾ ਜਵਾਬ ਦਿੰਦਿਆਂ ਰਾਜ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਯੂਨੀਵਰਸਿਟੀਆਂ ਦੇ ਮਹਿਮਾਨ ਅਧਿਆਪਕਾਂ (ਗੈਸਟ ਫੈਕਲਟੀ) ਦੇ ਹਿੱਤ ਵਿੱਚ ਇੱਕ ਮਹੱਤਵਪੂਰਨ ਘੋਸ਼ਣਾ ਕੀਤੀ। ਸਿੱਖਿਆ ਮੰਤਰੀ ਨੇ ਸਦਨ ਨੂੰ ਜਾਣੂ ਕਰਵਾਇਆ ਕਿ ਸਰਕਾਰ ਹੁਣ ਕਾਲਜਾਂ ਦੀ ਤਰਜ਼ 'ਤੇ ਸੂਬੇ ਦੀਆਂ ਯੂਨੀਵਰਸਿਟੀਆਂ ਵਿੱਚ ਕੰਮ ਕਰ ਰਹੇ ਗੈਸਟ ਫੈਕਲਟੀ ਨੂੰ ਵੀ ਸੇਵਾ ਸੁਰੱਖਿਆ ਪ੍ਰਦਾਨ ਕਰਨ ਲਈ 'ਨਵਾਂ ਸੇਵਾ ਸੁਰੱਖਿਆ ਐਕਟ 2026' ਲਾਉਣ ਜਾ ਰਹੀ ਹੈ।
ਹਰਿਆਣਾ ਯੂਨੀਵਰਸਿਟੀ ਕੰਟਰੈਕਚੁਅਲ ਟੀਚਰ ਐਸੋਸੀਏਸ਼ਨ ਅਤੇ ਹਰਿਆਣਾ ਯੂਨੀਵਰਸਿਟੀ ਪਾਰਟ ਟਾਈਮ ਟੀਚਰ ਐਸੋਸੀਏਸ਼ਨ ਵੱਲੋਂ ਚੁੱਕੇ ਗਏ ਮੁੱਦਿਆਂ 'ਤੇ ਰਾਜ ਸਰਕਾਰ ਦੀ ਪ੍ਰਵਾਨਗੀ ਨਾਲ ਇੱਕ ਉੱਚ-ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਮਹਾਰਿਸ਼ੀ ਦਿਆਨੰਦ ਯੂਨੀਵਰਸਿਟੀ (MDU), ਰੋਹਤਕ ਦੇ ਵਾਈਸ ਚਾਂਸਲਰ ਦੀ ਪ੍ਰਧਾਨਗੀ ਹੇਠ ਬਣੀ ਇਸ ਕਮੇਟੀ ਨੇ ਡੂੰਘੀ ਵਿਚਾਰ-ਚਰਚਾ ਤੋਂ ਬਾਅਦ ਗੈਸਟ ਫੈਕਲਟੀ ਨੂੰ ਸੇਵਾ ਸੁਰੱਖਿਆ ...








