Friday, March 13Malwa News
Shadow

Tag: breaking news

ਚੋਣ ਕਮਿਸ਼ਨ ਵੱਲੋਂ ਸੀਪੀਆਈ (ਐਮ) ਦੇ ਵਫ਼ਦ ਨਾਲ ਵਿਚਾਰ ਵਟਾਂਦਰਾ: ਸਿਬਿਨ ਸੀ

ਚੋਣ ਕਮਿਸ਼ਨ ਵੱਲੋਂ ਸੀਪੀਆਈ (ਐਮ) ਦੇ ਵਫ਼ਦ ਨਾਲ ਵਿਚਾਰ ਵਟਾਂਦਰਾ: ਸਿਬਿਨ ਸੀ

Hot News
ਚੰਡੀਗੜ੍ਹ,, 10 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਸ਼ਨੀਵਾਰ ਨੂੰ ਨਿਰਵਾਚਨ ਸਦਨ, ਦਿੱਲੀ ਵਿਖੇ ਸੀਪੀਆਈ (ਐਮ) ਦੇ ਜਨਰਲ ਸਕੱਤਰ ਐਮ.ਏ. ਬੇਬੀ ਨਾਲ ਆਏ ਪਾਰਟੀ ਵਫ਼ਦ ਨਾਲ ਵਿਚਾਰ ਵਟਾਂਦਰਾ ਕੀਤਾ। ਇਹ ਗੱਲਬਾਤ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਨਾਲ ਕੀਤੇ ਜਾ ਰਹੇ ਵਿਚਾਰ ਵਟਾਂਦਰੇ ਦੀ ਲੜੀ ਦਾ ਹਿੱਸਾ ਹੈ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਬਸਪਾ ਅਤੇ ਭਾਜਪਾ ਦੇ ਵਫ਼ਦ ਨਾਲ ਵੀ ਮੁਲਾਕਾਤ ਕਰ ਚੁੱਕਾ ਹੈ। ਚੋਣ ਕਮਿਸ਼ਨ ਨੇ ਵੱਖ-ਵੱਖ ਭਾਈਵਾਲਾਂ ਨਾਲ ਵਧੇਰੇ ਅਤੇ ਨਿਯਮਤ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਰਾਸ਼ਟਰੀ ਅਤੇ ਸੂਬਾ ਪੱਧਰ ਦੀਆਂ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ ਵਟਾਂਦਰੇ ਦਾ ਸਿਲਸਿਲਾ ਸ਼ੁਰੂ ਕੀਤਾ ਹੈ। ਇਸ ਗੱਲ ਦੀ ਲੋੜ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ ਕਿ ਰਾਸ਼ਟਰੀ ਅਤੇ ਸੂਬਾਈ ਪਾਰਟੀ ਪ੍ਰਧਾਨ ਆਪਣੇ ਸੁਝਾਅ ਅਤੇ ਸਮੱਸਿਆਵਾਂ ਸਿੱਧੇ ਤੌਰ 'ਤੇ ਕਮਿਸ਼ਨ ਨਾਲ ਸਾਂਝੇ ਕ...
ਫਿਰੋਜ਼ਪੁਰ ਡਰੋਨ ਹਮਲੇ ‘ਚ ਜ਼ਖਮੀ ਹੋਏ ਤਿੰਨ ਵਿਅਕਤੀਆਂ ਨੂੰ ਫਰਿਸ਼ਤੇ ਸਕੀਮ ਅਧੀਨ ਦਿੱਤਾ ਜਾ ਰਿਹਾ ਮੁਫ਼ਤ ਇਲਾਜ: ਡਾ. ਬਲਬੀਰ ਸਿੰਘ

ਫਿਰੋਜ਼ਪੁਰ ਡਰੋਨ ਹਮਲੇ ‘ਚ ਜ਼ਖਮੀ ਹੋਏ ਤਿੰਨ ਵਿਅਕਤੀਆਂ ਨੂੰ ਫਰਿਸ਼ਤੇ ਸਕੀਮ ਅਧੀਨ ਦਿੱਤਾ ਜਾ ਰਿਹਾ ਮੁਫ਼ਤ ਇਲਾਜ: ਡਾ. ਬਲਬੀਰ ਸਿੰਘ

Hot News
ਚੰਡੀਗੜ੍ਹ, 10 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗ ਅਤੇ ਅੱਤਵਾਦ ਦੇ ਪੀੜਤਾਂ ਨੂੰ ਫਰਿਸ਼ਤੇ ਯੋਜਨਾ ਅਧੀਨ ਕਵਰ ਕਰਨ ਲਈ ਇਸ ਯੋਜਨਾ ਦੇ ਵਿਸਥਾਰ ਉਪਰੰਤ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਦੱਸਿਆ ਕਿ ਸ਼ੁੱਕਰਵਾਰ ਰਾਤ ਨੂੰ ਫਿਰੋਜ਼ਪੁਰ ਵਿਖੇ ਹੋਏ ਡਰੋਨ ਹਮਲੇ ਵਿੱਚ ਜ਼ਖਮੀ ਹੋਏ ਤਿੰਨ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਜੰਗ ਅਤੇ ਅੱਤਵਾਦ ਦੇ ਪੀੜਤਾਂ ਨੂੰ ਫਰਿਸ਼ਤੇ ਯੋਜਨਾ ਤਹਿਤ ਕਵਰ ਕਰਨ ਦਾ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜ਼ਖਮੀ ਹੋਏ ਕਿਸੇ ਵੀ ਵਿਅਕਤੀ ਨੂੰ ਸੂਬੇ ਭਰ ਦੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਫੌਰੀ ਢੰਗ ਨਾਲ ਮੁਫ਼ਤ ਡਾਕਟਰੀ ਇਲਾਜ ਮਿਲ ਸਕੇ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਜੰਗ ਅਤੇ ਅੱਤਵਾਦ ਦੇ ਹਰ ਪੀੜਤ ਦੇ ਇਲਾਜ ਦਾ ਖਰਚਾ ਚੁੱਕਿਆ ਜਾ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹਾ ਕਰਨ ਵਾਲੀ ਦੇਸ਼ ਦੀ ਪਹਿਲੀ ਸਰਕਾਰ ਹੈ। ਜ਼ਿਕਰ...
ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ

Breaking News
ਚੰਡੀਗੜ੍ਹ, 10 ਮਈ: ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਖੇਤਰਾਂ ਵਿੱਚ ਹੰਗਾਮੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 47 ਕਰੋੜ ਰੁਪਏ ਦੀ ਲਾਗਤ ਵਾਲੇ ਅੱਗ ਬੁਝਾਊ ਯੰਤਰ/ਉਪਕਰਨ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਨਾਲ-ਨਾਲ ਸਰਹੱਦਾਂ 'ਤੇ ਪੈਦਾ ਹੋ ਰਹੇ ਤਣਾਅ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਛੋਟੇ ਅਤੇ ਦਰਮਿਆਨੇ ਫਾਇਰ ਟੈਂਡਰ (ਅੱਗ ਬੁਝਾਊ ਜਾਂ ਐਮਰਜੈਂਸੀ ਵਹੀਕਲ) ਅਤੇ ਹੋਰ ਜ਼ਰੂਰੀ ਮਸ਼ੀਨਰੀ ਸਮੇਤ 47 ਕਰੋੜ ਰੁਪਏ ਦੇ ਅੱਗ ਬੁਝਾਊ ਯੰਤਰ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚ ਡਿਜ਼ਾਸਟਰ ਡਿਪਲਾਇਮੈਂਟ ਕਿੱਟ (ਡੀਡੀ ਕਿੱਟ), ਹਾਈਡ੍ਰੌਲਿਕ ਕੌਂਬੀ ਟੂਲ ਕੋਲੈਪਸ ਸਟ੍ਰਕਚਰ ਅਤੇ ਰੈਸਕਿਊ ਕਿੱਟ (ਸੀਐਸਐਸਆਰ ਕਿੱਟ), ਗੈਸ ਡਿਟੈਕਟਰ...
ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਉੱਪਰ: ਹਰਜੋਤ ਬੈਂਸ ਵੱਲੋਂ ਸਿੱਖਿਆ ਸੰਸਥਾਵਾਂ ਨੂੰ ਨਿਰਦੇਸ਼ ਜਾਰੀ

ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਉੱਪਰ: ਹਰਜੋਤ ਬੈਂਸ ਵੱਲੋਂ ਸਿੱਖਿਆ ਸੰਸਥਾਵਾਂ ਨੂੰ ਨਿਰਦੇਸ਼ ਜਾਰੀ

Hot News
ਚੰਡੀਗੜ੍ਹ, 10 ਮਈ: ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਹਰ ਪੱਖ ਤੋਂ ਵਿਦਿਆਰਥੀਆਂ ਦੀ ਸੁਰੱਖਿਆ ਤੇ ਭਲਾਈ ਨੂੰ ਮੁੱਖ ਰੱਖਦਿਆਂ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ। ਅੱਜ ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਵਿਦਿਅਕ ਸੰਸਥਾਵਾਂ, ਕੈਂਪਸ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣ ਅਤੇ ਜੇਕਰ ਵਿਦਿਆਰਥੀ ਸੁਰੱਖਿਆ, ਆਵਾਜਾਈ ਜਾਂ ਨਿੱਜੀ ਕਾਰਨਾਂ ਕਰਕੇ ਕੈਂਪਸ ਨਹੀਂ ਛੱਡਣਾ ਚਾਹੁੰਦੇ ਤਾਂ ਉਨ੍ਹਾਂ ਨੂੰ ਕੈਂਪਸ ਛੱਡਣ ਲਈ ਨਾ ਕਿਹਾ ਜਾਵੇ ਅਤੇ ਉਨ੍ਹਾਂ ਲਈ ਕੈਂਪਸ ਵਿੱਚ ਖਾਣ-ਪੀਣ, ਰਿਹਾਇਸ਼, ਦੇਖਭਾਲ ਅਤੇ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਵਿਦਿਆਰਥੀ ਪ੍ਰੀਖਿਆ...
ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕੀਤਾ ਜਨਤਾ ਦੀ ਕਹਾਣੀ – ਮੇਰੀ ਆਤਮਕਥਾ ਕਿਤਾਬ ਦੀ ਘੁੰਡ ਚੁਕਾਈ

ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕੀਤਾ ਜਨਤਾ ਦੀ ਕਹਾਣੀ – ਮੇਰੀ ਆਤਮਕਥਾ ਕਿਤਾਬ ਦੀ ਘੁੰਡ ਚੁਕਾਈ

Haryana
ਚੰਡੀਗੜ੍ਹ, 9 ਮਈ : ਭਾਰਤ ਦੇ ਉਪਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਨੇ ਅੱਜ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤੇ੍ਰਅ ਵੱਲੋਂ ਲਿਖਤ ਉਨ੍ਹਾਂ ਦੇ ਜੀਵਨ 'ਤੇ ਅਧਾਰਿਤ ਕਿਤਾਬ ਜਨਤਾ ਦੀ ਕਹਾਣੀ -ਮੇਰੀ ਆਤਮਕਥਾ ਦੀ ਘੁੰਡ ਚੁਕਾਈ ਕੀਤੀ। ਦਿੱਲੀ ਸਥਿਤੀ ਮਹਾਰਾਸ਼ਟਰ ਸਦਨ ਵਿੱਚ ਪ੍ਰਬੰਧਿਤ ਸਮਾਰੋਹ ਦੌਰਾਨ ਉੱਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਨੇ ਰਾਜਪਾਲ ਸ੍ਰੀ ਬੰਡਾਰੂ ਦੱਤਾਤੇ੍ਰਅ ਤੇ ਉਨ੍ਹਾਂ ਦੀ ਧਰਮ ਪਤਨੀ ਵਸੰਧਾ ਬੰਡਾਰੂ ਨੂੰ ਸ਼ਾਲ ਭੇਂਟ ਕਰ ਸਨਮਾਨਿਤ ਕੀਤਾ। ਪ੍ਰੋਗਰਾਮ ਵਿੱਚ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਜਾਣ ਗਵਾਉਣ ਵਾਲੇ ਨਾਗਰਿਕਾਂ ਨੁੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਮੌਕੇ 'ਤੇ ਸ੍ਰੀ ਜਗਦੀਪ ਧਨਖੜ ਨੇ ਕਿਹਾ ਕਿ ਇਸ ਪੁਸਤਕ ਵਿੱਚ ਸਾਰਵਜਨਿਕ ਜੀਵਨ ਦੇ ਸੰਘਰਸ਼ਾਂ ਦੀ ਝਲਕ ਦਿਖਾਈ ਗਈ ਹੈ, ਜੋ ਸਾਰਥਕ ਨਤੀਜੇ ਦਵੇਗੀ। ਉਨ੍ਹਾਂ ਨੇ ਕਿਹਾ ਕਿ ਭਾਰਤ ਨੇ ਚਨੌਤੀਆਂ ਨੂੰ ਮੌਕਿਆਂ ਵਿੱਚ ਬਦਲਣ ਦੇ ਢੰਗ ਇਜਾਦ ਕੀਤੇ ਹਨ, ਇਸ ਲਈ ਅੱਜ ਭਾਰਤ ਵਿਸ਼ਵ ਵਿੱਚ ਚੌਥੀ ਸੱਭ ਤੋਂ ਵੱਡੀ ਅਰਥਵਿਵਸਥਾ ਬਣ ਕੇ ਉਭਰਿਆ ਹੈ। ਪ੍ਰਧਾਨ ਮੰਤਰੀ ਸ੍ਰੀ ਨੇ ਪਹਿਲਗਾਮ ਵਿੱਚ ਹੋਏ ...
Vice-President Jagdeep Dhankhar releases Haryana Governor’s book ‘Janta Ki Kahani – Meri Aatamkatha

Vice-President Jagdeep Dhankhar releases Haryana Governor’s book ‘Janta Ki Kahani – Meri Aatamkatha

English, Haryana
Chandigarh, May 9 : Vice President of India Sh. Jagdeep Dhankhar today released the book ‘Janta Ki Kahani – Meri Aatamkatha’ written by Haryana Governor Sh. Bandaru Dattatraya, which is his autobiography. During the ceremony organized at Maharashtra Sadan in Delhi, Sh. Jagdeep Dhankhar honoured Governor Sh. Bandaru Dattatraya and his wife Vasantha Bandaru by presenting them shawls. During the programme, a two-minute silence was observed to pay tribute to the citizens who lost their lives in the terrorist attack in Pahalgam, Jammu and Kashmir.On this occasion, Sh. Jagdeep Dhankhar said this book gives a glimpse of the struggles of public life. He said that India has devised ways to turn challenges into opportunities, that is why today India has emerged as the fourth largest economy of the w...
ਤਰਨਤਾਰਨ ਤੋਂ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਅਤੇ 7.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

ਤਰਨਤਾਰਨ ਤੋਂ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਅਤੇ 7.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

Hot News
ਤਰਨ ਤਾਰਨ, 9 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਨਾਰਕੋ-ਅੱਤਵਾਦ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਜਗਰੂਪ ਸਿੰਘ ਵਜੋਂ ਹੋਈ ਹੈ, ਜੋ ਤਰਨਤਾਰਨ ਦੇ ਪਿੰਡ ਫਤਿਹ ਚੱਕ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ, ਸੱਤ ਆਧੁਨਿਕ ਪਿਸਤੌਲ- ਜਿਨ੍ਹਾਂ ਵਿੱਚ ਚਾਰ .30 ਬੋਰ ਬ੍ਰੇਟਾ, ਦੋ ਪੀਐਕਸ 5 ਅਤੇ ਇੱਕ .30 ਬੋਰ ਸਟਾਰ ਮਾਰਕ ਸ਼ਾਮਲ ਹੈ, ਦੇ ਨਾਲ 7.20 ਲੱਖ ਰੁਪਏ ਦੀ ਡਰੱਗ ਮਨੀ ਅਤੇ ਕਰੰਸੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਉਨ੍ਹਾਂ ਦੀ ਹੈਚਬੈਕ ਹੁੰਡਈ ਆਈ20 ਕਾਰ ਨੂੰ ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਲ...
ਪੰਜਾਬ ਸਰਕਾਰ ਵੱਲੋਂ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਵਿੱਚ ਸੀਨੀਅਰ ਆਈ.ਏ.ਐਸ. ਅਧਿਕਾਰੀ ਤਾਇਨਾਤ

ਪੰਜਾਬ ਸਰਕਾਰ ਵੱਲੋਂ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਵਿੱਚ ਸੀਨੀਅਰ ਆਈ.ਏ.ਐਸ. ਅਧਿਕਾਰੀ ਤਾਇਨਾਤ

Hot News
ਚੰਡੀਗੜ੍ਹ, 9 ਮਈ : ਭਾਰਤ-ਪਾਕਿਸਤਾਨ ਸਰਹੱਦ ਉਤੇ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਕੋਈ ਔਕੜ ਨਾ ਆਉਣ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਸਟੇਟ ਕੰਟਰੋਲ ਰੂਮ ਬਣਾਇਆ ਗਿਆ ਹੈ ਜਿਸ ਵਿੱਚ ਹਰ ਵਿਭਾਗ ਦਾ ਇਕ ਨੋਡਲ ਅਫਸਰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿੱਚ ਲੋੜੀਂਦੀਆਂ ਸੇਵਾਵਾਂ ਦੀ ਨਿਗਰਾਨੀ ਅਤੇ ਤਾਲਮੇਲ ਦੀ ਜ਼ਿੰਮੇਵਾਰੀ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਸੌਂਪੀ ਗਈ ਹੈ ਜੋ ਸਬੰਧਤ ਜ਼ਿਲ੍ਹੇ ਦਾ ਦੌਰਾ ਕਰਨਗੇ। ਇਹ ਜਾਣਕਾਰੀ ਅੱਜ ਇਥੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿਖੇ ਸਮੂਹ ਪ੍ਰਬੰਧਕੀ ਸਕੱਤਰਾਂ, ਡੀ.ਜੀ.ਪੀ. ਅਤੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰ ਤੇ ਐਸ.ਐਸ.ਪੀਜ਼ ਨਾਲ ਮੀਟਿੰਗ ਕਰਨ ਉਪਰੰਤ ਦਿੱਤੀ ਗਈ। ਇਹ ਪ੍ਰਬੰਧਕੀ ਸਕੱਤਰ ਰੈਂਕ ਦੇ ਅਧਿਕਾਰੀ ਅਲਾਟ ਕੀਤੇ ਜ਼ਿਲ੍ਹਿਆਂ ਵਿੱਚ ਸਿਹਤ ਸੇਵਾਵਾਂ, ਖੁਰਾਕ ਤੇ ਸਿਵਲ ਸਪਲਾਈ, ਬਿਜਲੀ, ਜਲ ਸਪਲਾਈ, ਸੜਕਾਂ, ਆਵਾਜਾਈ, ਸਿੱਖਿਆ ਤੋਂ ਇਲਾਵਾ ਅਤੇ ਸਿਵਲ ਤੇ ਫੌਜ ਦਰਮਿਆਨ ਤਾਲਮੇਲ ਨਾਲ ਜੋੜੇ ਕਿਸੇ ਵੀ ਹੋਰ ਮੁੱਦੇ...
ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਤਿਆਰ – ਕਟਾਰੂਚੱਕ

ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਤਿਆਰ – ਕਟਾਰੂਚੱਕ

Hot News
ਗੁਰਦਾਸਪੁਰ, 9 ਮਈ : ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਸਰਹੱਦੀ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਤੇ ਹੋਰ ਸਹੂਲਤਾਂ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਸਥਾਨਿਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਸਰਕਾਰੀ ਹਸਪਤਾਲ ਕਲਾਨੌਰ ਅਤੇ ਫਾਇਰ ਬ੍ਰਿਗੇਡ ਦਫ਼ਤਰ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਵਿਧਾਇਕ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਚੇਅਰਮੈਨ ਸ੍ਰੀ ਰਮਨ ਬਹਿਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਬਟਾਲਾ ਸ੍ਰੀ ਸੋਹੇਲ ਕਾਸਮ ਮੀਰ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ ਡਾ. ...
ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਡੇਰਾ ਲਾਉਣ ਦੇ ਆਦੇਸ਼ ਦਿੱਤੇ

ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਡੇਰਾ ਲਾਉਣ ਦੇ ਆਦੇਸ਼ ਦਿੱਤੇ

Breaking News
ਚੰਡੀਗੜ੍ਹ, 9 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਬਨਿਟ ਮੰਤਰੀਆਂ ਨੂੰ ਸਰਹੱਦੀ ਖੇਤਰਾਂ ਵਿੱਚ ਪੱਕੇ ਤੌਰ ’ਤੇ ਡੇਰਾ ਲਾਉਣ ਦੇ ਆਦੇਸ਼ ਦਿੱਤੇ ਹਨ ਤਾਂ ਕਿ ਸੂਬੇ ਵਿੱਚ ਪੈਦਾ ਹੋਈ ਜੰਗ ਵਰਗੀ ਸਥਿਤੀ ਦੌਰਾਨ ਸੂਬੇ ਦੇ ਵਸਨੀਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਰਹੱਦੀ ਖੇਤਰਾਂ ਦੇ ਮੰਤਰੀਆਂ ਨੂੰ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਆਪੋ-ਆਪਣੇ ਇਲਾਕਿਆਂ ਵਿੱਚ ਸਥਾਈ ਤੌਰ 'ਤੇ ਤਾਇਨਾਤ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਹੋਰ ਮੰਤਰੀਆਂ ਨੂੰ ਵੀ ਰੋਟੇਸ਼ਨ (ਵਾਰੋ-ਵਾਰੀ) ਦੇ ਆਧਾਰ 'ਤੇ ਇਨ੍ਹਾਂ ਇਲਾਕਿਆਂ ਦਾ ਦੌਰਾ ਕਰਨਾ ਚਾਹੀਦਾ ਹੈ ਤਾਂ ਜੋ ਹੰਗਾਮੀ ਸਥਿਤੀ ਵਿੱਚ ਲੋਕਾਂ ਨੂੰ ਮਦਦ ਦਾ ਭਰੋਸਾ ਦਿੱਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਤਰੀ ਫਾਇਰ ਸਟੇਸ਼ਨਾਂ, ਹਸਪਤਾਲਾਂ, ਰਾਸ਼ਨ ਡਿਪੂਆਂ ਅਤੇ ਹੋਰ ਥਾਵਾਂ ਦਾ ਦੌਰਾ ਕਰਨਗੇ ਤਾਂ ਜੋ ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਖੇਤਰਾਂ ਨਾਲ ਸਬੰਧਤ ਕੈਬਨਿਟ ਮੰ...