Saturday, May 23Malwa News
Shadow

Tag: breaking news

ਮੋਹਿੰਦਰ ਭਗਤ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਉਣ ਲਈ ਪੈਸਕੋ ਦੇ ਕਰਮਚਾਰੀਆਂ ਦੀ ਸ਼ਲਾਘਾ

ਮੋਹਿੰਦਰ ਭਗਤ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਉਣ ਲਈ ਪੈਸਕੋ ਦੇ ਕਰਮਚਾਰੀਆਂ ਦੀ ਸ਼ਲਾਘਾ

Hot News
ਚੰਡੀਗੜ੍ਹ, 5 ਸਤੰਬਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕਰਮਚਾਰੀਆਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 5 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਇਹ ਰਾਸ਼ੀ ਉਨ੍ਹਾਂ ਨੇ ਆਪਣੀ ਸਵੈ-ਇੱਛਾ ਨਾਲ ਆਪਣੀ ਇੱਕ ਦਿਨ ਦੀ ਤਨਖਾਹ ਦਾਨ ਕਰਕੇ ਦਿੱਤੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਇਸ ਪੈਸਕੋ ਕਰਮਚਾਰੀਆਂ ਦੇ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ: “ਸਾਬਕਾ ਸੈਨਿਕ ਸੰਕਟ ਦੀ ਘੜੀ ਵਿੱਚ ਹਮੇਸ਼ਾ ਡਟੇ ਰਹੇ ਹਨ। ਇਹ ਯੋਗਦਾਨ ਉਨ੍ਹਾਂ ਦੀ ਆਪਣੀ ਸਰਗਰਮ ਸੇਵਾ ਤੋਂ ਇਲਾਵਾ ਸਮਾਜ ਦੀ ਸੇਵਾ ਕਰਨ ਲਈ ਉਨ੍ਹਾਂ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾ ਕਿਹਾ  "ਮੈਂ ਇਸ ਮੁਸ਼ਕਲ ਸਮੇਂ ਦੌਰਾਨ ਸਾਡੇ ਪੰਜਾਬੀਆਂ ਲਈ ਮਦਦ ਦਾ ਹੱਥ ਵਧਾਉਣ ਲਈ ਪੈਸਕੋ ਦੇ ਸਾਰੇ ਕਰਮਚਾਰੀਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ।" ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਯੋਗਦਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਰਾਹਤ ਅਤੇ ਪੁਨਰਵਾਸ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੁੰਦੇ ਹਨ। ਪੈਸਕੋ ਦੇ ਮੈਨੇਜਿੰ...
ਹਰਜੋਤ ਬੈਂਸ ਨੇ ਨੰਗਲ ਵਿੱਚ ਪ੍ਰਾਚੀਨ ਮੰਦਰ ਨੂੰ ਹੜ੍ਹ ਤੋਂ ਬਚਾਉਣ ਲਈ ਨਿਭਾਈ ਮੋਹਰੀ ਭੂਮਿਕਾ

ਹਰਜੋਤ ਬੈਂਸ ਨੇ ਨੰਗਲ ਵਿੱਚ ਪ੍ਰਾਚੀਨ ਮੰਦਰ ਨੂੰ ਹੜ੍ਹ ਤੋਂ ਬਚਾਉਣ ਲਈ ਨਿਭਾਈ ਮੋਹਰੀ ਭੂਮਿਕਾ

Breaking News
ਚੰਡੀਗੜ੍ਹ/ਨੰਗਲ, 5 ਸਤੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਵਿੱਚ ਇੱਕ ਇਤਿਹਾਸਕ ਅਸਥਾਨ ਪ੍ਰਾਚੀਨ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਨੂੰ ਸਤਲੁਜ ਦਰਿਆ ਦੇ ਤੇਜ਼ ਵਹਾਅ ਕਾਰਨ ਅੰਸ਼ਕ ਤੌਰ 'ਤੇ ਨੁਕਸਾਨ ਪੁੱਜਣ ਉੱਤੇ ਇਸ ਨੂੰ ਬਚਾਉਣ ਲਈ ਤੁਰੰਤ ਤੇਜ਼ੀ ਨਾਲ ਕਾਰਵਾਈ ਆਰੰਭੀ। ਉਨ੍ਹਾਂ ਵੱਲੋਂ ਵਲੰਟੀਅਰਾਂ, ਸਥਾਨਕ ਨੌਜਵਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਮੰਦਰ ਨੂੰ ਹੋਰ ਨੁਕਸਾਨ ਤੋਂ ਬਚਾਉਣ ਲਈ ਡੰਗਾ (ਰੀਵੇਟਮੈਂਟ) ਲਗਾ ਕੇ ਮਜ਼ਬੂਤ ਕੀਤਾ ਜਾ  ਰਿਹਾ ਹੈ। ਸ. ਬੈਂਸ ਨੇ ਕਿਹਾ ਕਿ ਨਗਰ ਕੌਂਸਲ, ਨੰਗਲ ਰਾਹੀਂ ਮੰਦਰ ਦੀ ਇਮਾਰਤ ਦੀ ਸਥਾਈ ਮਜ਼ਬੂਤੀ ਲਈ 1.27 ਕਰੋੜ ਰੁਪਏ ਦੀ ਰਾਸ਼ੀ ਅਲਾਟ ਕਰਵਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪ੍ਰਭਾਵਿਤ ਪਿੰਡਾਂ ਅਤੇ ਕਸਬਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਸ. ਬੈਂਸ ਨੇ ਯੂਥ ਕਲੱਬਾਂ, ਪੰਚਾਇਤਾਂ, ਸਮਾਜਿਕ ਤੇ ਧਾਰਮਿਕ ਸੰਗਠਨਾਂ ਅਤੇ ਪ੍ਰਸ਼ਾਸਨ ਦਾ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਸਰਗਰਮੀ ਨਾਲ ਭੂਮਿਕਾ ਨਿ...
ਕੈਬਨਿਟ ਮੰਤਰੀ ਹੜ੍ਹਾਂ ਦੌਰਾਨ ਬਣੇ ਜਾਨ-ਮਾਲ ਦੇ ਰਾਖੇ: ਸਤਲੁਜ ਦੇ ਕੰਢੇ ਪੱਕੇ ਕਰਨ ਲਈ ਮੋਹਰੀ ਹੋ ਕੇ ਸਾਂਭੀ ਕਮਾਂਡ

ਕੈਬਨਿਟ ਮੰਤਰੀ ਹੜ੍ਹਾਂ ਦੌਰਾਨ ਬਣੇ ਜਾਨ-ਮਾਲ ਦੇ ਰਾਖੇ: ਸਤਲੁਜ ਦੇ ਕੰਢੇ ਪੱਕੇ ਕਰਨ ਲਈ ਮੋਹਰੀ ਹੋ ਕੇ ਸਾਂਭੀ ਕਮਾਂਡ

Hot News
ਚੰਡੀਗੜ, 5 ਸਤੰਬਰ: ਹੜ੍ਹਾਂ ਦੀ ਮੌਜੂਦਾ ਸਥਿਤੀ ਨਾਲ ਨਿਰਣਾਇਕ ਅਤੇ ਸਰਗਰਮੀ ਨਾਲ ਨਜਿੱਠਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹਰਜੋਤ ਸਿੰਘ ਬੈਂਸ ਆਪੋ-ਆਪਣੇ ਜ਼ਿਲਿਆਂ ਵਿੱਚ ਖੁਦ ਮੂਹਰੇ ਹੋ ਕੇ ਧੁੱਸੀ ਬੰਨ੍ਹਾਂ ਨੂੰ ਮਜਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਅਗਵਾਈ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਹੜਾਂ ਦੇ ਖ਼ਤਰੇ ਤੋਂ ਬਚਾਇਆ ਜਾ ਸਕੇ। ਲੁਧਿਆਣਾ ਜ਼ਿਲੇ ਵਿੱਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਸਸਰਾਲੀ ਵਿੱਚ ਇੱਕ ਅਹਿਮ ਅਤੇ ਪ੍ਰਮੁੱਖ ਤਰਜੀਹ ਵਾਲੇ ਪ੍ਰੋਜੈਕਟ ਦਾ ਸਿੱਧਾ ਚਾਰਜ ਸੰਭਾਲ ਰਹੇ ਹਨ। ਉਹ ਮੌਜੂਦਾ ਧੁੱਸੀ ਬੰਨ੍ਹ ਤੋਂ ਲਗਭਗ 500 ਮੀਟਰ ਦੀ ਦੂਰੀ ‘ਤੇ ਬਣਾਏ ਜਾ ਰਹੇ ਇੱਕ ਨਵੇਂ ਅਸਥਾਈ ਰਿੰਗ ਬੰਨ੍ਹ ਦੇ ਨਿਰਮਾਣ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਨ। ਜ਼ਿਲਾ ਪ੍ਰਸ਼ਾਸਨ ਵੱਲੋਂ ਭਾਰਤੀ ਫੌਜ, ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ.) ਅਤੇ ਸਥਾਨਕ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤੀ ਗਈ ਇਹ ਵੱਡੀ ਪਹਿਲਕਦਮੀ, ਖੇਤਰ ਵਿੱਚ ਹੜ੍ਹ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਅਗਾਊਂ ਤਿਆਰੀ ਵਜੋਂ ਕੀਤੀ ਗਈ ਹੈ। ਕੈਬਨਿਟ ਮੰਤਰੀ ਮੁੰ...
ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ

ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ

Breaking News
ਚੰਡੀਗੜ੍ਹ/ਗੁਰਦਾਸਪੁਰ, 5 ਸਤੰਬਰਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ ਵੱਲੋਂ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਬਟਾਲਾ ਜਨਾਬ ਸੋਹੇਲ ਕਾਸਿਮ ਮੀਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਤੇ ਆਪ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਵੀ ਮੌਜੂਦ ਸਨ। ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ, ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਸਵੇਰੇ ਸਭ ਤੋਂ ਪਹਿਲਾਂ ਪਿੰਡ ਸ਼ਾਹਪੁਰ ਜਾਜਨ ਦੀ ਪੱਤੀ ਰਾਮਪੁਰ ਵਿਖੇ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ ਦੀਆਂ ਟਰਾਲੀਆਂ ਨੂੰ ਰਵਾਨਾ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਵੱਲ...
ਸਹਾਇਕ ਕਮਿਸ਼ਨਰ ਰਾਕੇਸ਼ ਗਰਗ ਵਲੋਂ ਸਿਵਲ ਹਸਪਤਾਲ ਦੀ ਤੜਕਸਾਰ ਅਚਨਚੇਤ ਚੈਕਿੰਗ

ਸਹਾਇਕ ਕਮਿਸ਼ਨਰ ਰਾਕੇਸ਼ ਗਰਗ ਵਲੋਂ ਸਿਵਲ ਹਸਪਤਾਲ ਦੀ ਤੜਕਸਾਰ ਅਚਨਚੇਤ ਚੈਕਿੰਗ

Local
ਮਾਲੇਰਕੋਟਲਾ, 05 ਸਤੰਬਰ –                 ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਧੀਨ, ਮੁੱਖ ਮੰਤਰੀ ਫੀਲਡ ਅਫਸਰ-ਕਮ-ਸਹਾਇਕ ਕਮਿਸ਼ਨਰ (ਜਨਰਲ) ਰਾਕੇਸ਼ ਗਰਗ ਵਲੋਂ ਅੱਜ ਸਥਾਨਕ ਸਿਵਲ ਹਸਪਤਾਲ ਦਾ ਤੜਕਸਾਰ ਅਚਨਚੇਤ ਨਿਰੀਖਣ ਆਮ ਵਿਅਕਤੀ ਵਾਂਗ(ਹੁਲੀਆ ਬਦਲ ਕੇ) ਕੀਤਾ ਗਿਆ। ਇਸ ਚੈਕਿੰਗ ਦਾ ਮੁੱਖ ਮੰਤਵ ਬਰਸਾਤੀ ਮੌਸਮ ਵਿੱਚ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਨਿਪਟਣ ਲਈ ਲੋਕਾਂ ਨੂੰ ਐਮਰਜੈਂਸੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਪੂਰੀ ਪੜਤਾਲ ਕਰਨੀ ਸੀ।     &nb...
ਸਿਹਤ ਬਲਾਕ ਮਹਿਲ ਕਲਾਂ ਦੀਆਂ ਟੀਮਾਂ ਵਲੋਂ ਡੇਂਗੂ ਲਾਰਵਾ ਦੀ ਚੈਕਿੰਗ

ਸਿਹਤ ਬਲਾਕ ਮਹਿਲ ਕਲਾਂ ਦੀਆਂ ਟੀਮਾਂ ਵਲੋਂ ਡੇਂਗੂ ਲਾਰਵਾ ਦੀ ਚੈਕਿੰਗ

Local
ਮਹਿਲ ਕਲਾਂ, 5 ਸਤੰਬਰ. ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਦੇ ਨਿਰਦੇਸ਼ਾਂ ਅਤੇ ਸੀਐਚਸੀ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਹਰ ਸ਼ੁੱਕਰਵਾਰ ਡੇੰਗੂ 'ਤੇ ਵਾਰ ਮੁਹਿੰਮ ਤਹਿਤ ਮਹਿਲ ਕਲਾਂ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਸਿਹਤ ਟੀਮਾਂ ਵਲੋਂ ਡੇਂਗੂ ਲਾਰਵਾ ਦੀ ਚੈਕਿੰਗ ਕੀਤੀ ਗਈ ਅਤੇ ਲਗਾਤਾਰ ਮੀਂਹ ਦੇ ਚਲਦਿਆਂ ਗੰਦੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬੀਮਾਰੀਆਂ ਜਿਵੇਂ ਕਿ ਡਾਇਰਿਆ, ਪੀਲੀਆ, ਚਮੜੀ ਦੇ ਸੰਕ੍ਰਮਣ ਆਦਿ ਬਾਰੇ ਜਾਗਰੂਕ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸ ਆਈ ਜਸਵੀਰ ਸਿੰਘ ਨੇ ਕਿਹਾ ਕਿ ਇਸ ਬਰਸਾਤੀ ਮੌਸਮ ਵਿਚ ਪਾਣੀ ਉਬਾਲ ਕੇ ਜਾਂ ਕਲੋਰਿਨ ਯੁਕਤ ਕਰਕੇ ਹੀ ਪੀਣਾ ਚਾਹੀਦਾ ਹੈ ਅਤੇ ਉਲਟੀਆਂ ਜਾਂ ਦਸਤ ਹੋਣ ਦੀ ਸੂਰਤ ਵਿੱਚ ਓ ਆਰ ਐਸ ਘੋਲ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ ਜੋ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਉਪਲਬਧ ਹੈ। ਇਸ ਮੌਕੇ ਬੀ ਈ ਈ ਸ਼ਿਵਾਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਇੱਕ ਹੀ ਥਾਂ 'ਤੇ ਤਿੰਨ ਤੋਂ ਵੱਧ ਬੁਖਾਰ, ਸੰਕ੍ਰਮਣ ਜਾਂ...
ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਿਹਤ ਵਿਭਾਗ ਚੋਂਕਸ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਿਹਤ ਵਿਭਾਗ ਚੋਂਕਸ

Local
ਕੀਰਤਪੁਰ ਸਾਹਿਬ 05 ਸਤੰਬਰ (). ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਆਪਣੇ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਦਿਨ-ਰਾਤ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਜ਼ਮੀਨੀ ਪੱਧਰ 'ਤੇ ਕੰਮ ਕਰਨਾ ਸਾਰਿਆਂ ਲਈ ਮਿਸਾਲ ਬਣ ਰਿਹਾ ਹੈ। ਉਹਨਾਂ ਨੂੰ ਵੇਖ ਕੇ ਹਲਕੇ ਦੇ ਸਾਰੇ ਅਧਿਕਾਰੀ ਨਿਸ਼ਕਾਮ ਭਾਵ ਨਾਲ ਲੋਕਾਂ ਦੀ ਸੇਵਾ ਲਈ ਅੱਗੇ ਆ ਰਹੇ ਹਨ।       ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ਅਤੇ ਸਿਵਲ ਸਰਜਨ ਰੂਪਨਗਰ ਡਾਕਟਰ ਬਲਵਿੰਦਰ ਕੌਰ ਤੇ ਹੜ੍ਹ ਜ਼ਿਲ੍ਹਾ ਨੋਡਲ ਅਧਿਕਾਰੀ ਡਾਕਟਰ ਬੌਬੀ ਗੁਲਾਟੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਿਹਤ ਵਿਭਾਗ ਵੱਲੋਂ ਬਲਾਕ ਕੀਰਤਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਿੱਥੇ ਮੈਡੀਕਲ ਕੈਂਪ ਲਾਏ ਗਏ ਹਨ, ਪਲਾਸੀ ਅਤੇ ਭਲਾਣ ਵਿਖੇ ਹੜ੍ਹ ਪੀੜ੍ਹਤਾਂ ਲਈ ਰਾਹਤ ਕੈਂਪ ਦੀ ਵਿਵਸਥਾ ਵੀ ਕੀਤੀ ਗਈ ਹੈ।  ਉੱਥੇ ਹੀ ਹੜ੍ਹ ਪੀੜ੍ਹਤ ਲੋਕਾਂ ਤੱਕ ਦਵਾਈਆਂ ਅਤੇ ਮੈਡੀਕਲ ਸਹੂਲਤਾਂ ਪਹੁੰਚਾਉਣ ਲਈ ਸੀਨੀਅਰ ਮੈਡੀਕਲ ਅਫ਼ਸਰ ਵੱਲੋਂ ਟ੍ਰੈਕਟਰ 'ਤੇ ਉਹਨਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। &n...
ਹੜ੍ਹਾਂ ‘ਚ ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ: ਡਾ ਬਲਜੀਤ ਕੌਰ

ਹੜ੍ਹਾਂ ‘ਚ ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ: ਡਾ ਬਲਜੀਤ ਕੌਰ

Breaking News
ਚੰਡੀਗੜ੍ਹ, 5 ਸਤੰਬਰ: ਪੰਜਾਬ ਭਰ ‘ਚ ਹੜ੍ਹਾਂ ਨਾਲ ਹੋਈ ਤਬਾਹੀ ਦੌਰਾਨ ਬਜ਼ੁਰਗਾਂ ਦੀ ਸੁਰੱਖਿਆ ਅਤੇ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ ਕੀਤੇ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਸੂਬੇ ਦੇ 479 ਬਜ਼ੁਰਗਾਂ ਦੀ ਸਨਾਖ਼ਤ ਕੀਤੀ ਹੈ, ਜਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੋਸਾਇਟੀ ਦੀ ਸਹਾਇਤਾ ਨਾਲ ਬਜ਼ੁਰਗਾਂ ਦੀ ਮੱਦਦ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਜੀ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਬਿਰਧ ਘਰਾਂ ਵਿੱਚ 700 ਦੇ ਕਰੀਬ ਬਜ਼ੁਰਗਾਂ ਨੂੰ ਰੱਖਣ ਦੀ ਸਮਰੱਥਾ ਹੈ ਅਤੇ ਰਾਜ ਦੇ ਲੋੜਵੰਦ ਬਜੁਰਗ ਇਨ੍ਹਾ ਬਿਰਧ ਘਰਾਂ ਵਿੱਚ ਸਰਨ ਲੈ ਸਕਦੇ ਹਨ।   ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗਾਂ ਦੀ ਦੇਖਭਾਲ ਲਈ ਬਿਰਧ ਘਰਾਂ ਵਿੱਚ ਖਾਣ-ਪੀਣ, ਸਿਹਤ ਜਾਂਚ, ਰਹਿਣ-ਸਹਿਣ ਅਤੇ ਹੋਰ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ ਤਾਂ ਜੋ ਉਨ੍ਹਾਂ ਨੂੰ ਘਰ ਵਰਗਾ ਮਾਹੌਲ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰ...
ਹੜ੍ਹਾਂ ਦੇ ਮੱਦੇਨਜ਼ਰ ਐਮਰਜੈਂਸੀ ਲੋੜਾਂ ਲਈ 33000 ਲੀਟਰ ਪੈਟਰੋਲ ਅਤੇ 46500 ਲੀਟਰ ਡੀਜ਼ਲ ਦਾ ਭੰਡਾਰ ਅਲਾਟ

ਹੜ੍ਹਾਂ ਦੇ ਮੱਦੇਨਜ਼ਰ ਐਮਰਜੈਂਸੀ ਲੋੜਾਂ ਲਈ 33000 ਲੀਟਰ ਪੈਟਰੋਲ ਅਤੇ 46500 ਲੀਟਰ ਡੀਜ਼ਲ ਦਾ ਭੰਡਾਰ ਅਲਾਟ

Hot News
ਚੰਡੀਗੜ੍ਹ, 5 ਸਤੰਬਰ: ਸੂਬੇ ਭਰ ਵਿੱਚ ਆਏ ਭਾਰੀ ਹੜ੍ਹਾਂ ਦੇ ਮੱਦੇਨਜ਼ਰ ਚੁਣੌਤੀਪੂਰਨ ਸਥਿਤੀਆਂ ਨਾਲ ਨਜਿੱਠਣ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਦੇ ਸਾਰੇ ਪੈਟਰੋਲ ਪੰਪਾਂ ਲਈ ਪ੍ਰਤੀ ਪੈਟਰੋਲ ਪੰਪ ਦੇ ਆਧਾਰ 'ਤੇ ਕੁੱਲ 33000 ਲੀਟਰ ਪੈਟਰੋਲ, 46500 ਲੀਟਰ ਡੀਜ਼ਲ ਭੰਡਾਰ ਅਲਾਟ ਕੀਤਾ ਹੈ, ਤੇ ਇਸ ਤੋਂ ਇਲਾਵਾ ਪ੍ਰਤੀ ਗੈਸ ਏਜੰਸੀ ਦੇ ਆਧਾਰ 'ਤੇ 1320 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ। ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਲਈ ਪ੍ਰਤੀ ਪੈਟਰੋਲ ਪੰਪ ਦੇ ਆਧਾਰ 'ਤੇ 4000 ਲੀਟਰ ਪੈਟਰੋਲ ਅਤੇ 4000 ਲੀਟਰ ਡੀਜ਼ਲ ਭੰਡਾਰ ਅਲਾਟ ਕੀਤਾ ਹੈ, ਅਤੇ ਪ੍ਰਤੀ ਏਜੰਸੀ ਦੇ ਆਧਾਰ 'ਤੇ 50 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ। ਇਸੇ ਤਰ੍ਹਾਂ ਬਰਨਾਲਾ ਨੂੰ 1000 ਲੀਟਰ ਪੈਟਰੋਲ ਤੇ 1500 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ ਅਤੇ ਬਠਿੰਡਾ ਨੂੰ 1500 ਲੀਟਰ ਪੈਟਰੋਲ ਤੇ 3000 ਲੀਟਰ ਡੀਜ਼ਲ ਨਾਲ 25 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ। ਇਸੇ ਤਰ੍ਹਾਂ ਫਰੀਦਕੋਟ ਦੇ ਪੈਟਰੋਲ ਪੰਪਾਂ ਨੂੰ 1000 ਲੀਟਰ ਪੈਟਰੋਲ ਤੇ 1000 ਲੀਟਰ ...
ਨਗਰ ਯੋਜਨਾਕਾਰ ਅਧਿਕਾਰੀਆਂ ਤੇ ਏਜੰਟਾਂ ਨਾਲ ਮਿਲੀਭੁਗਤ ਰਾਹੀਂ ਇਮਾਰਤੀ ਯੋਜਨਾ ਮਨਜ਼ੂਰੀਆਂ ਤੇ ਐਨਓਸੀ ਦੇਣ ਚ ਨਾਪਾਕ ਗੱਠਜੋੜ ਦਾ ਵਿਜੀਲੈਂਸ ਬਿਊਰੋ ਨੇ ਕੀਤਾ ਪਰਦਾਫਾਸ਼

ਨਗਰ ਯੋਜਨਾਕਾਰ ਅਧਿਕਾਰੀਆਂ ਤੇ ਏਜੰਟਾਂ ਨਾਲ ਮਿਲੀਭੁਗਤ ਰਾਹੀਂ ਇਮਾਰਤੀ ਯੋਜਨਾ ਮਨਜ਼ੂਰੀਆਂ ਤੇ ਐਨਓਸੀ ਦੇਣ ਚ ਨਾਪਾਕ ਗੱਠਜੋੜ ਦਾ ਵਿਜੀਲੈਂਸ ਬਿਊਰੋ ਨੇ ਕੀਤਾ ਪਰਦਾਫਾਸ਼

Hot News
ਚੰਡੀਗੜ੍ਹ, 4 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਨਗਰ ਨਿਗਮ (ਐਮਸੀ) ਅੰਮ੍ਰਿਤਸਰ ਦੀ ਟਾਊਨ ਪਲਾਨਿੰਗ ਸ਼ਾਖਾ ਵਿੱਚ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਜਾਰੀ ਕਰਨ ਅਤੇ ਇਮਾਰਤੀ ਯੋਜਨਾਵਾਂ ਦੀ ਪ੍ਰਵਾਨਗੀ ਨਾਲ ਜੁੜੇ ਇੱਕ ਨਾਪਾਕ ਗੱਠਜੋੜ ਦਾ ਪਰਦਾਫਾਸ਼ ਕੀਤਾ ਹੈ। ਬਿਊਰੋ ਨੇ ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਛੇਹਰਟਾ ਨਿਵਾਸੀ ਇੱਕ ਆਰਟੀਆਈ ਕਾਰਕੁਨ ਸੁਰੇਸ਼ ਕੁਮਾਰ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਐਮਟੀਪੀ ਅਧਿਕਾਰੀਆਂ ਲਈ ਏਜੰਟ ਵਜੋਂ ਕੰਮ ਕਰ ਰਿਹਾ ਸੀ ਅਤੇ ਬਿਨੈਕਾਰਾਂ ਤੋਂ ਪੈਸੇ ਵਸੂਲਣ ਲਈ ਆਰਟੀਆਈ ਅਰਜ਼ੀਆਂ ਦਾਇਰ ਕਰਕੇ ਅਤੇ ਫਿਰ ਐਮਸੀ ਅਧਿਕਾਰੀਆਂ ਨਾਲ ਮਿਲੀਭੁਗਤ ਰਾਹੀਂ ਉਨ੍ਹਾਂ ਨੂੰ ਵਾਪਸ ਲੈ ਕੇ ਪੈਸੇ ਉਗਰਾਹੁੰਦਾ ਸੀ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਰੇਲਵੇ ਲਿੰਕ ਰੋਡ, ਅੰਮ੍ਰਿਤਸਰ ਵਿਖੇ ਇੱਕ ਮੌਜੂਦਾ ਢਾਂਚੇ ਨੂੰ ਢਾਹ ਕੇ ਇੱਕ ਦੁਕਾਨ ਬਣਾਈ ਸੀ ਅਤੇ ਐਮਸੀ ਅੰਮ੍ਰਿਤਸਰ ਦੀ ਐਮਟੀਪੀ ਸ਼ਾਖਾ ਤੋਂ ਇੱਕ ਮੰਜ਼ਿਲ ਲਈ ਪ੍ਰਵਾਨਗੀ ਪ੍ਰਾਪਤ ...