ਲਗਾਤਾਰ ਦਿਨ-ਰਾਤ ਜ਼ਿਲ੍ਹਾ ਪ੍ਰਸ਼ਾਸਨ, ਪਿੰਡ ਵਾਸੀਆਂ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਕਰ ਰਿਹਾ ਹੈ ਹੜ੍ਹ ਪੀੜਤਾਂ ਦੀ ਸਹਾਇਤਾ : ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ 4 ਸੰਤਬਰ:- ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਤਲੁਜ ਵਿੱਚ ਪਾਣੀ ਦਾ ਪੱਧਰ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਬਰਸਾਤ ਕਾਰਨ ਵਧ ਰਿਹਾ ਹੈ ਅਤੇ ਡੈਮਾਂ ਵੱਲੋਂ ਥੋੜੀ-ਥੋੜੀ ਮਾਤਰਾ ਵਿੱਚ ਰਿਲੀਜ਼ ਹੋਣ ਵਾਲੇ ਪਾਣੀ ਦੀ ਮਾਤਰਾ ਵਧਾਈ ਜਾ ਰਹੀ ਹੈ। ਇਸ ਵੇਲੇ ਹਰੀਕੇ ਹੈਡਵਰਕਸ ਤੋਂ ਕਰੀਬ 3 ਲੱਖ ਹਜਾਰ ਕਿਊਸਿਕ ਤੋਂ ਉੱਪਰ ਪਾਣੀ ਛੱਡਿਆ ਜਾ ਰਿਹਾ ਹੈ। ਇਸ ਦੇ ਚਲਦਿਆਂ ਸਤਲੁਜ ਦਰਿਆ ਦੇ ਵਿੱਚ ਪਾਣੀ ਦੀ ਨਿਕਾਸੀ ਵੀ ਨਾਲ ਦੀ ਨਾਲ ਹੋ ਰਹੀ ਹੈ ਪਰੰਤੂ ਬੰਨ੍ਹਾਂ ਨੂੰ ਵੀ ਢਾਅ ਲੱਗ ਰਹੀ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਪ੍ਰਾਥਮਿਕਤਾ ਇਹ ਹੈ ਕਿ ਬੰਨ੍ਹਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਜਿੱਥੇ ਕਿਤੇ ਵੀ ਬੰਨ੍ਹ ਕਮਜ਼ੋਰ ਹੋਣ ਦੀ ਸੰਭਾਵਨਾ ਹੋ ਰਹੀ ਹੈ ਉੱਥੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਿੱਟੀ ਦੇ ਗੱਟੇ ਤੇ ਹੋਰ ਸਾਧਨਾਂ ਰਾਹੀਂ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਹਬੀਬ ਕੇ ਵਿਖੇ ਵੀ ਭਾਰੀ ਮਾਤਰਾ ਵਿੱਚ ਗੱਟੇ ਲਗਾ ਕੇ ਬੰਨ੍ਹ ਨੂੰ ...








