Friday, March 13Malwa News
Shadow

Tag: breaking news

ਫਰੀਦਕੋਟ ਜਿਲ੍ਹੇ ਵਿੱਚ ਕਣਕ ਦੀ ਖਰੀਦ ਦਾ 95 ਪ੍ਰਤੀਸ਼ਤ ਟੀਚਾ ਹੋਇਆ ਪੂਰਾ-ਡਿਪਟੀ ਕਮਿਸ਼ਨਰ

ਫਰੀਦਕੋਟ ਜਿਲ੍ਹੇ ਵਿੱਚ ਕਣਕ ਦੀ ਖਰੀਦ ਦਾ 95 ਪ੍ਰਤੀਸ਼ਤ ਟੀਚਾ ਹੋਇਆ ਪੂਰਾ-ਡਿਪਟੀ ਕਮਿਸ਼ਨਰ

Local
ਫ਼ਰੀਦਕੋਟ 5 ਮਈ : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਕਣਕ ਦੀ ਖਰੀਦ ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਖਰੀਦ ਦਾ 95 ਪ੍ਰਤੀਸ਼ਤ ਟੀਚਾ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਤੱਕ 481263 ਮੀਟਰਿਕ ਟਨ ਕਣਕ ਦੀ ਆਮਦ ਹੋਈ ਅਤੇ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 481234 ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਕਣਕ ਦੀ ਲਿਫਟਿੰਗ ਦੇ ਕੰਮ ਵੀ ਤੇਜੀ ਲਿਆਂਦੀ ਗਈ ਹੈ ਅਤੇ ਕਿਸਾਨਾਂ ਵੱਲੋਂ ਲਿਆਂਦੀ ਫਸਲ ਦੀ ਖਰੀਦ ਬਦਲੇ ਉਨ੍ਹਾਂ ਨੂੰ ਹੁਣ ਤੱਕ ਕਰੀਬ 860.19 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ. ਗੁਰਜੀਤ ਸਿੰਘ ਨੇ ਦੱਸਿਆ ਕਿ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 100079 ਮੀਟ੍ਰਿਕ ਟਨ, ਮਾਰਕਫੈਡ ਨੇ 103785 ਮੀਟ੍ਰਿਕ ਟਨ, ਪਨਸਪ ਨੇ 98225 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 60449 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 118696 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹ...
CM releases Rs 7.48 crore in accounts of 24,695 beneficiaries with a single click

CM releases Rs 7.48 crore in accounts of 24,695 beneficiaries with a single click

English, Haryana
Chandigarh, May 5 : Haryana Chief Minister Sh. Nayab Singh Saini said the state government is in a proactive mode. The pension of people eligible for various social security pension schemes is processed automatically and people do not have to run around offices like before. The Chief Minister was addressing the ‘Financial Assistance Distribution Ceremony’ organized for the beneficiaries of various public welfare schemes today at the Haryana Civil Secretariat in Chandigarh. Agriculture and Farmers’ Welfare Minister Sh. Shyam Singh Rana was also present on the occasion.On this occasion, the Chief Minister transferred the first pension of 24,695 new beneficiaries of various social security pension schemes directly to their bank accounts with a single click. A total amount of Rs 7.48 crore was...
ਸੜਕੀ ਤੇ ਰੇਲ ਆਵਾਜਾਈ ਰੋਕ ਕੇ ਆਮ ਲੋਕਾਂ ਨੂੰ ਖੱਜਲ ਖੁਆਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਭਗਵੰਤ ਸਿੰਘ ਮਾਨ

ਸੜਕੀ ਤੇ ਰੇਲ ਆਵਾਜਾਈ ਰੋਕ ਕੇ ਆਮ ਲੋਕਾਂ ਨੂੰ ਖੱਜਲ ਖੁਆਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 5 ਮਈ : ਪੰਜਾਬ ਵਿੱਚ ਸੜਕੀ ਤੇ ਰੇਲ ਆਵਾਜਾਈ ਰੋਕਣ ਦਾ ਐਲਾਨ ਕਰਨ ਵਾਲੀਆਂ ਜਥੇਬੰਦੀਆਂ ਨੂੰ ਤਾੜਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿੱਚ ਵਿਘਨ ਪਾ ਕੇ ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅੱਜ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀਅਤ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੇ ਹੋਰ ਵੀ ਬਹੁਤ ਸਾਰੇ ਢੰਗ-ਤਰੀਕੇ ਹਨ ਪਰ ਸਿਰਫ ਆਵਾਜਾਈ ਵਿੱਚ ਰੁਕਾਵਟ ਪਾ ਕੇ ਸੂਬੇ ਦੇ ਵਿਕਾਸ ਨੂੰ ਪੱਟੜੀ ਤੋਂ ਲਾਹੁਣ ਦੀ ਕਾਰਵਾਈ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੇ ਧਰਨੇ-ਪ੍ਰਦਰਸ਼ਨਾਂ ਦਾ ਖਮਿਆਜ਼ਾ ਪੰਜਾਬ ਵਾਸੀਆਂ ਖਾਸ ਕਰਕੇ ਕਿਰਤੀ ਲੋਕਾਂ ਨੂੰ ਭੁਗਤਣਾ ਪੈਂਦਾ ਹੈ ਜੋ ਰੋਜ਼ਮੱਰਾ ਦੇ ਕੰਮਕਾਜ ਕਰਕੇ ਸਖ਼ਤ-ਮਿਹਨਤ ਨਾਲ ਆਪਣੇ ਪਰਿਵਾਰਾਂ ਨੂੰ ਪਾਲਦੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ਬੰਦ ਹੋਣ ਨਾਲ ਕਈ ਵਾਰ ਮਰੀਜ਼ਾਂ ਨੂੰ ਸਮੇਂ-ਸਿਰ ਹਸਪਤਾਲ ਪਹੁੰਚਾਉਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਖਰੀਦ ਚੱਲ ਰਹੀ ਹੈ ਅਤੇ ਫਸਲ ਦੀ ਢੋਆ-ਢੁਆਈ ਲਈ ਰੇਲ ...
ਵਿਕਾਸ ਪਰਿਯੋਜਨਾਵਾਂ ਨੁੰ ਪੰਖ ਲਗਾਉਣ ਲਈ ਮੁੱਖ ਮੰਤਰੀ ਨੇ ਐਫਐਮਡੀਏ ਦਾ 773.24 ਕਰੋੜ ਰੁਪਏ ਦੇ ਬਜਟ ਨੂੰ ਦਿੱਤੀ ਮੰਜੂਰੀ

ਵਿਕਾਸ ਪਰਿਯੋਜਨਾਵਾਂ ਨੁੰ ਪੰਖ ਲਗਾਉਣ ਲਈ ਮੁੱਖ ਮੰਤਰੀ ਨੇ ਐਫਐਮਡੀਏ ਦਾ 773.24 ਕਰੋੜ ਰੁਪਏ ਦੇ ਬਜਟ ਨੂੰ ਦਿੱਤੀ ਮੰਜੂਰੀ

Haryana
ਚੰਡੀਗਡ੍ਹ, 4 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਫਰੀਦਾਬਾਦ ਵਿੱਚ ਜਲਸਪਲਾਈ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਤੇ ਨਿਰਧਾਰਿਤ ਸਮੇਂ ਦੇ ਅੰਦਰ ਸਾਰੀ ਜਰੂਰੀ ਬੁਨਿਆਦੀ ਢਾਂਚੇ ਦੀ ਸਥਾਪਨਾ ਯਕੀਨੀ ਕਰਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਕਿਹਾ ਕਿ ਮਿਰਜਾਪੁਰ ਜੋਨ ਵਿੱਚ ਸੀਵਰੇ੧ ਸਬੰਧੀ ਸਮਸਿਆਵਾਂ ਦੇ ਹੱਲ ਲਈ 20 ਐਮਐਲਡੀ ਦਾ ਨਵਾਂ ਐਸਟੀਪੀ ਵੀ ਬਣਾਇਆ ਜਾਵੇ।ਮੁੱਖ ਮੰਤਰੀ ਨੇ ਇਹ ਗੱਲ ਅੱਜ ਫਰੀਦਾਬਾਦ ਵਿੱਚ ਪ੍ਰਬੰਧਿਤ ਫਰੀਦਾਬਾਦ ਮਹਾਨਗਰ ਵਿਕਾਸ ਅਥਾਰਿਟੀ (ਐਫਐਮਡੀਏ) ਦੀ ਛੇਵੀਂ ਮੀਟਿੰਗ ਦੀ ਅਗਵਾਈ ਕਰਦੇ ਹੋਏ ਕਹੀ। ਮੀਟਿੰਗ ਦੌਰਾਨ ਬੁਨਿਆਦੀ ਢਾਂਚਾ ਅਤੇ ਨਾਗਰਿਕ ਸੁਧਾਰ ਦੀ ਗਤੀ ਨੂੰ ਤੇਜ ਕਰਨ ਲਈ ਲਗਭਗ 773.24 ਕਰੋੜ ਰੁਪਏ ਦੇ ਵਿਕਾਸ ਬਜਟ ਨੂੰ ਮੰਜੂਰੀ ਦਿੱਤੀ ਗਈ। ਮੀਟਿੰਗ ਵਿੱਚ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਸ੍ਰੀ ਕ੍ਰਿਸ਼ਣਪਾਲ ਗੁੱਜਰ, ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ, ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ, ਵਲੱਭਗੜ੍ਹ ਵਿਧਾਨਸਭਾ ਖੇਤਰ ਦੇ ਵਿਧਾਇਕ ਸ੍ਰੀ ਮੂਲਚੰਦ ਸ਼ਰਮ...
ਪਾਕਿਸਤਾਨ ਨਾਲ ਖੁਫ਼ੀਆ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀ ਗ੍ਰਿਫ਼ਤਾਰ

ਪਾਕਿਸਤਾਨ ਨਾਲ ਖੁਫ਼ੀਆ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀ ਗ੍ਰਿਫ਼ਤਾਰ

Hot News
ਅੰਮ੍ਰਿਤਸਰ, 4 ਮਈ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ, ਜਾਸੂਸੀ ਗਤੀਵਿਧੀਆਂ ਵਿਰੁਧ ਫੌਰੀ ਤੇ ਮਹੱਤਵਪੂਰਨ ਕਾਰਵਾਈ ਕਰਦਿਆਂ ਅੰਮ੍ਰਿਤਸਰ ਵਿੱਚ ਫੌਜ ਛਾਉਣੀ ਖੇਤਰਾਂ ਅਤੇ ਹਵਾਈ ਟਿਕਾਣਿਆਂ ਦੀ ਸੰਵੇਦਨਸ਼ੀਲ ਜਾਣਕਾਰੀ ਅਤੇ ਤਸਵੀਰਾਂ ਲੀਕ ਕਰਨ ਵਿੱਚ ਕਥਿਤ ਭੂਮਿਕਾ ਨਿਭਾਉਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਦੋ ਵਿਅਕਤੀਆਂ, ਜਿਨ ਦੀ ਪਛਾਣ ਫਲਕਸ਼ੇਰ ਮਸੀਹ ਪੁੱਤਰ ਜਿੰਦਰ ਮਸੀਹ ਅਤੇ ਸੂਰਜ ਮਸੀਹ ਪੁੱਤਰ ਚੁਗਾ ਮਸੀਹ, ਦੋਵੇਂ ਵਾਸੀ ਬਲੜਵਾਲ, ਥਾਣਾ ਅਜਨਾਲਾ, ਵਜੋਂ ਹੋਈ ਹੈ, ਜੋ ਪਾਕਿਸਤਾਨ ਦੀ ਖੁਫੀਆ ਏਜੰਸੀ ਨੂੰ ਸੰਵੇਦਨਸ਼ੀਲ ਖੁਫੀਆ ਜਾਣਕਾਰੀ ਭੇਜ ਰਹੇ ਸਨ। ਪੁਲਿਸ ਟੀਮਾਂ ਨੇ ਉਨ ਦੇ ਕਬਜ਼ੇ ਵਿੱਚੋਂ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ।ਮੁੱਢਲੀ ਜਾਂਚ ਵਿੱਚ ਉਨ੍ਹਾਂ ਦੇ ਪਾਕਿਸਤਾਨੀ ਖੁਫੀਆ ਕਾਰਕੰੁਨਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ | ਜਾਂਚ ਵਿ¾ਚ ਇਹ ਵੀ ਸਾਹਮਣੇ ਆਇਆ ਕਿ ਹਰਪ੍ਰੀਤ ਸਿੰਘ ਉਰਫ਼ ਪਿੱਟੂ ਉਰਫ਼ ਹੈਪੀ, ਜੋ ਇਸ ਸਮੇਂ ਅੰਮ੍ਰਿਤਸਰ ਕੇਂਦਰੀ ਜੇਲ ਵਿੱਚ ਬੰਦ ਹੈ, ਰਾਹੀਂ ਉਕਤ ਦੋਸ਼ੀਆਂ ਦੇ ਸਬੰਧ ਪਾਕਿਸਤਾਨੀ ਖ਼ੁਫੀਆ ਏਜੰਸੀ ਨਾਲ ਸਥਾਪਿਤ ਹੋਏ ਸਨ। ਐਸਐਸਪੀ ਅੰਮ੍...
ਲੌਂਗੋਵਾਲ ਨੂੰ ਮਿਲਿਆ ਸਿਹਤ ਦਾ ਨਵਾਂ ਤੋਹਫ਼ਾ: 11 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਅਤਿਆਧੁਨਿਕ ਸੀ.ਐਚ.ਸੀ. ਹਸਪਤਾਲ

ਲੌਂਗੋਵਾਲ ਨੂੰ ਮਿਲਿਆ ਸਿਹਤ ਦਾ ਨਵਾਂ ਤੋਹਫ਼ਾ: 11 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਅਤਿਆਧੁਨਿਕ ਸੀ.ਐਚ.ਸੀ. ਹਸਪਤਾਲ

Breaking News
ਸੰਗਰੂਰ 4 ਮਈ : ਪੰਜਾਬ ਸਰਕਾਰ ਨੇ ਹਰ ਪਿੰਡ ਤੱਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਆਪਣੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ, ਸੰਗਰੂਰ ਜਿਲੇ ਦੇ ਲੌਂਗੋਵਾਲ ਕਸਬੇ ਵਿੱਚ ਇੱਕ ਵੱਡਾ ਕਦਮ ਚੁੱਕਿਆ ਹੈ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ 11 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਦਾ ਨੀਂਹ ਪੱਥਰ ਰੱਖਿਆ। ਇਹ ਸਿਹਤ ਕੇਂਦਰ ਭਾਰਤੀ ਜਨਤਕ ਸਿਹਤ ਮਿਆਰਾਂ (ਆਈਪੀਐਚਐਸ) ਦੇ ਅਨੁਸਾਰ ਹੋਵੇਗਾ ਅਤੇ ਬਲਾਕ ਪੱਧਰ ਤੇ ਲਗਭਗ 1.92 ਲੱਖ ਦੀ ਆਬਾਦੀ ਨੂੰ ਲਾਭ ਪਹੁੰਚਾਏਗਾ। ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਅਮਨ ਅਰੋੜਾ ਦਾ ਲੌਂਗੋਵਾਲ ਪਹੁੰਚਣ ਤੇ ਜੋਰਦਾਰ ਢੰਗ ਨਾਲ ਸਵਾਗਤ ਕੀਤਾ ਗਿਆ। ਇਲਾਕੇ ਦੀਆਂ ਇੱਕ ਦਰਜਨ ਤੋਂ ਵੱਧ ਪੇਂਡੂ ਪੰਚਾਇਤਾਂ ਦੇ ਸਰਪੰਚਾਂ—ਪੰਚਾਂ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਵੀ ਅਮਨ ਅਰੋੜਾ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ।ਸਿਹਤ ਕੇਂਦਰ ਦਾ ਨੀਂਹ ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਪੰਜਾਬ ਸਿਹਤ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਪੰਜਾਬ ਦੇ...
ਇਕੋ-ਟੂਰੀਜਮ ਨੂੰ ਪ੍ਰੋਤਸਾਹਨ ਦੇਣ ਲਈ ਬਣਾਈ ਜਾ ਰਹੀ ਜੰਗਲ ਸਫਾਰੀ – ਰਾਓ ਨਰਬੀਰ ਸਿੰਘ

ਇਕੋ-ਟੂਰੀਜਮ ਨੂੰ ਪ੍ਰੋਤਸਾਹਨ ਦੇਣ ਲਈ ਬਣਾਈ ਜਾ ਰਹੀ ਜੰਗਲ ਸਫਾਰੀ – ਰਾਓ ਨਰਬੀਰ ਸਿੰਘ

Haryana
ਚੰਡੀਗਡ੍ਹ, 4 ਮਈ - ਹਰਿਆਣਾ ਦੇ ਵਾਤਾਵਰਣ, ਵਨ ਅਤੇ ਜੰਗਲੀ ਜੀਵ ਮੰਤਰੀ ਰਾਓ ਨਰਬੀਬ ਸਿੰਘ ਨੇ ਕਿਹਾ ਕਿ ਵੱਧਦੇ ਪ੍ਰਦੂਸ਼ਣ ਦੇ ਕਾਰਨ ਵਾਤਾਵਰਣ ਸਰੰਖਣ ਇੱਕ ਵਿਸ਼ਵ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਵਾਤਾਵਰਣ ਸੰਤੁਲਨ ਨੂੰ ਬਣਾਏ ਰੱਖਣ ਲਈ ਸਾਨੂੰ ਕੁਦਰਤੀ ਤੇ ਜੰਗਲੀ ਜੀਵ ਸਰੰਖਣ ਪ੍ਰਤੀ ਸੰਵੇਦਨਸ਼ੀਲ ਹੋਣਾ ਹੋਵੇਗਾ। ਨਿਜੀ ਖੇਤਰ ਦੇ ਨਾਂਲ-ਨਾਲ ਕਈ ਨਵੇਂ ਨੌਜੁਆਨ ਸਟਾਰਟਅੱਪ ਵੀ ਕੁਦਰਤੀ ਤੇ ਜੰਗਲੀਜੀਵ ਸਰੰਖਣ ਵਿੱਚ ਦਿਲਚਸਪੀ ਦਿਖਾ ਰਹੇ ਹਨ, ਜੋ ਕਿ ਸਰਕਾਰੀ ਯਤਨਾਂ ਦੇ ਨਾਲ-ਨਾਲ ਇੱਕ ਸ਼ਲਾਘਾਯੋਗ ਪਹਿਲ ਹੈ।ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਪਿਛਲੇ ਦਿਨਾਂ ਆਪਣੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਜੰਗਲੀ ਜੀਵਾਂ ਨੂੰ ਬਚਾਉਣ ਦਾ ਦੇਸ਼ਵਾਸੀਆਂ ਨੂੰ ਅਪੀਲ ਕੀਤੀ ਸੀ। ਇਸੀ ਲੜੀ ਵਿੱਚ ਹਰਿਆਣਾ ਵਨ ਵਿਭਾਗ ਅਰਾਵਲੀ ਖੇਤਰ ਵਿੱਚ ਜੰਗਲ ਸਫਾਰੀ ਤੇ ਗ੍ਰੀਨ ਵਾਲ ਪ੍ਰੋਜੈਕਟ ਜੰਗਲੀ ਜੀਵਾਂ ਨੂੰ ਬਚਾਉਣ ਲਈ ਪ੍ਰੋਗਰਾਮ ਦੀ ਰੂਪਰੇਖਾ ਤਿਆਰ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੰਗਲ ਸਫਾਰੀ ਪਰਿਯੋਜਨਾ ਪਹਿਲਾਂ ਸੈਰ-ਸਪਾਟਾ ਵਿਭਾਗ ਵੱਲੋਂ ਤਿਆਰ ਕੀਤੀ ਜਾਣੀ ਸੀ ਪਰ ਹੁਣ ਮੁੱ...
ਹਰਿਆਣਾ ਅਤੇ ਪੰਜਾਬ ਕਾਂਗਰਸ ਨੂੰ ‘ਆਪ’ ‘ਤੇ ਹਮਲਾ ਕਰਨ ਤੋਂ ਪਹਿਲਾਂ ਆਪਣੇ ਮਤਭੇਦ ਸੁਲਝਾਉਣੇ ਚਾਹੀਦੇ ਹਨ: ਮਲਵਿੰਦਰ ਸਿੰਘ ਕੰਗ

ਹਰਿਆਣਾ ਅਤੇ ਪੰਜਾਬ ਕਾਂਗਰਸ ਨੂੰ ‘ਆਪ’ ‘ਤੇ ਹਮਲਾ ਕਰਨ ਤੋਂ ਪਹਿਲਾਂ ਆਪਣੇ ਮਤਭੇਦ ਸੁਲਝਾਉਣੇ ਚਾਹੀਦੇ ਹਨ: ਮਲਵਿੰਦਰ ਸਿੰਘ ਕੰਗ

Hot News
ਚੰਡੀਗੜ੍ਹ 4 ਮਈ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਕੇਂਦਰ ਸਰਕਾਰ ਅਤੇ ਹਰਿਆਣਾ ਦੀ ਪੰਜਾਬ ਨੂੰ ਪਾਣੀ ਦੇ ਉਸ ਦੇ ਸਹੀ ਹਿੱਸੇ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਰਚਣ ਦੀ ਸਖ਼ਤ ਨਿੰਦਾ ਕੀਤੀ ਹੈ। ਐਤਵਾਰ ਨੂੰ ਪਾਰਟੀ ਵਧਾਈ ਵਿਖੇ ਆਪ ਦੇ ਬੁਲਾਰੇ ਗਗਨਦੀਪ ਸਿੰਘ ਅਤੇ ਰਣਜੀਤ ਸਿੰਘ ਨਾਲ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ, ਕੰਗ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਕਾਂਗਰਸ ਵੱਲੋਂ ਪੰਜਾਬ ਵਿਰੁੱਧ ਸ਼ੁਰੂ ਕੀਤੀ ਗਈ ਇਤਿਹਾਸਕ ਬੇਇਨਸਾਫ਼ੀ ਨੂੰ ਜਾਰੀ ਰੱਖਣ ਦਾ ਦੋਸ਼ ਲਗਾਇਆ। ਕੰਗ ਨੇ ਕਿਹਾ "ਭਾਜਪਾ ਅਤੇ ਕਾਂਗਰਸ ਦੋਵਾਂ ਦਾ ਪੰਜਾਬ ਦੇ ਪਾਣੀ ਦੇ ਅਧਿਕਾਰਾਂ ਨੂੰ ਲੁੱਟਣ ਦਾ ਲੰਮਾ ਇਤਿਹਾਸ ਰਿਹਾ ਹੈ। ਅੱਜ, ਇੱਕ ਸੀਨੀਅਰ ਕਾਂਗਰਸੀ ਨੇਤਾ ਰਣਦੀਪ ਸੁਰਜੇਵਾਲਾ ਨੇ 'ਆਪ' ਅਤੇ ਭਾਜਪਾ 'ਤੇ ਪਾਣੀ ਦੇ ਮੁੱਦਿਆਂ 'ਤੇ ਮਿਲੀਭੁਗਤ ਕਰਨ ਦਾ ਦੋਸ਼ ਲਗਾਇਆ, ਪਰ ਸੱਚਾਈ ਬਿਲਕੁਲ ਉਲਟ ਹੈ। ਕਾਂਗਰਸ ਨੇ ਪੰਜਾਬ ਦੇ ਪਾਣੀ ਦਾ ਸ਼ੋਸ਼ਣ ਕਰਨ ਦੀ ਨੀਂਹ ਰੱਖੀ, ਅਤੇ ਭਾਜਪਾ ਹੁਣ ਇਸ ਨੂੰ ਹੋਰ ਅੱਗੇ ਲੈ ਜਾ ਰਹੀ ਹੈ,"।ਕੰਗ ਨੇ ਕਾਂਗਰਸ ਦੇ ਦੋਹਰੇ ਮਾਪਦੰਡਾ...
ਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

Breaking News
ਚੰਡੀਗੜ੍ਹ, 4 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਸੂਸੀ ਵਿੱਚ ਸ਼ਾਮਲ ਗੱਦਾਰਾਂ ਨੂੰ ਗ੍ਰਿਫ਼ਤਾਰ ਕਰ ਕੇ ਪ੍ਰਭਾਵਸ਼ਾਲੀ ਪੁਲਿਸਿੰਗ ਬਾਰੇ ਇੱਕ ਹੋਰ ਮਾਪਦੰਡ ਸਥਾਪਤ ਕਰਨ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ। ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ ਹੈ, ਜਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਖਤਰੇ ਵਿੱਚ ਪਾਉਣ ਦੇ ਇਰਾਦੇ ਨਾਲ ਕੀਤੀ ਗਈ ਇਸ ਦੇਸ਼ ਵਿਰੋਧੀ ਗਤੀਵਿਧੀ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਸ ਸਾਜ਼ਿਸ਼ ਨੂੰ ਨਾਕਾਮ ਕਰ ਕੇ ਸ਼ਲਾਘਾਯੋਗ ਕੰਮ ਕੀਤਾ ਹੈ, ਜੋ ਸਾਡੇ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਪੁਲਿਸ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਚੌਕਸ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨਾ ਸਾਡਾ ਨੈਤਿਕ ਫਰਜ਼ ਹੈ ਅਤੇ ਅਸੀਂ ਇਸ ਨੂੰ ਪੂਰੇ ਜੋਸ਼ ਨਾਲ ਨਿਭਾ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਦੀ ਖੜਗ ਭੁਜਾ ਰਿਹਾ ਹੈ ਅਤੇ ਸੂਬਾ ਇਸ ਸ਼ਾਨਦਾਰ ਪਰੰਪਰਾ ਨੂੰ ਬ...
ਚੋਣ ਕਮਿਸ਼ਨ ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

ਚੋਣ ਕਮਿਸ਼ਨ ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

Breaking News
ਚੰਡੀਗੜ੍ਹ, 4 ਮਈ: ਇੱਕ ਵੱਡੀ ਪਹਿਲਕਦਮੀ ਕਰਦਿਆਂ ਭਾਰਤੀ ਚੋਣ ਕਮਿਸ਼ਨ ਵੋਟਰਾਂ ਅਤੇ ਇਸਦੇ ਹੋਰ ਹਿੱਸੇਦਾਰਾਂ ਜਿਵੇਂ ਕਿ ਚੋਣ ਅਧਿਕਾਰੀਆਂ, ਸਿਆਸੀ ਪਾਰਟੀਆਂ ਅਤੇ ਆਮ ਨਾਗਰਿਕਾਂ ਲਈ ਇੱਕ ਨਵਾਂ ਡਿਜੀਟਲ ਐਪ ਵਿਕਸਤ ਕਰ ਰਿਹਾ ਹੈ। ਨਵਾਂ ਵਨ-ਸਟਾਪ ਪਲੇਟਫਾਰਮ ਈਸੀਆਈਨੈੱਟ (ECINET) ਚੋਣ ਕਮਿਸ਼ਨ ਦੇ 40 ਤੋਂ ਵੱਧ ਮੌਜੂਦਾ ਮੋਬਾਈਲ ਅਤੇ ਵੈੱਬ ਐਪਲੀਕੇਸ਼ਨਾਂ ਦੀ ਥਾਂ ਲਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ, ਸਿਬਿਨ ਸੀ ਨੇ ਦੱਸਿਆ ਕਿ ਈਸੀਆਈਨੈੱਟ ਵਿੱਚ ਚੋਣਾਂ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਲਈ ਇੱਕ ਸਿੰਗਲ ਪਲੇਟਫਾਰਮ ਪ੍ਰਦਾਨ ਕੀਤਾ ਜਾਵੇਗਾ। ਇਹ ਇੱਕ ਸੁਹਜ ਉਪਭੋਗਤਾ ਇੰਟਰਫੇਸ ਅਤੇ ਇੱਕ ਸਰਲ ਉਪਭੋਗਤਾ ਅਨੁਭਵ ਪ੍ਰਦਾਨ ਕਰੇਗਾ। ਇਹ ਕਦਮ ਐਪ ਵਰਤਣ ਵਾਲਿਆਂ ਲਈ ਸੌਖ ਪ੍ਰਦਾਨ ਕਰੇਗਾ ਕਿਉਂ ਕਿ ਉਪਭੋਗਤਾਵਾਂ ਨੂੰ ਕਈ ਐਪਸ ਨੂੰ ਡਾਊਨਲੋਡ ਕਰਨ ਅਤੇ ਨੈਵੀਗੇਟ ਕਰਨ ਦੇ ਝੰਜਟ ਤੋਂ ਮੁਕਤੀ ਮਿਲੇਗੀ। ਇਸਦੇ ਨਾਲ ਹੀ ਵੱਖ-ਵੱਖ ਲੌਗਇਨ ਯਾਦ ਰੱਖਣ ਦੇ ਬੋਝ ਨੂੰ ਘਟਾਉਣ ਲਈ ਵੀ ਈਸੀਆਈਨੈੱਟ ਤਿਆਰ ਕੀਤਾ ਗਿਆ ਹੈ।ਇਸ ਪਲੇਟਫਾਰਮ ਦੀ ਕਲਪਨਾ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਮਾਰਚ 2025 ਵਿੱਚ ਚੋਣ...