‘ਯੁੱਧ ਨਸ਼ਿਆਂ ਵਿਰੁੱਧ’: 186ਵੇਂ ਦਿਨ,ਪੰਜਾਬ ਪੁਲਿਸ ਨੇ 376 ਥਾਵਾਂ ‘ਤੇ ਕੀਤੀ ਛਾਪੇਮਾਰੀ; 83 ਨਸ਼ਾ ਤਸਕਰ ਕਾਬੂ
ਚੰਡੀਗੜ, 3 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 186ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 376 ਥਾਵਾਂ ‘ਤੇ ਛਾਪੇਮਾਰੀ ਕੀਤੀ , ਜਿਸ ਨਾਲ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕੀਤੀਆਂ ਗਈਆਂ ਅਤੇ 83 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਗਿਆ। ਇਸ ਦੇ ਨਾਲ 186 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 28,142 ਹੋ ਗਈ ਹੈ।
ਛਾਪੇਮਾਰੀ ਦੇ ਨਤੀਜੇ ਵਜੋਂ ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜੇ ਵਿੱਚੋਂ 631 ਗ੍ਰਾਮ ਹੈਰੋਇਨ, 6082 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਕਾਰਵਾਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਇੱਕੋ ਸਮੇਂ ਅਮਲ ਵਿਚ ਲਿਆਂਦੀ ਗਈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਆ...








