Saturday, May 23Malwa News
Shadow

Tag: breaking news

ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕਰੀਬ 20,000 ਵਿਅਕਤੀ ਸੁਰੱਖਿਅਤ ਕੱਢੇ, 174 ਰਾਹਤ ਕੈਂਪਾਂ ਵਿੱਚ ਬਸੇਰਾ ਕਰ ਰਹੇ ਹਨ 5167 ਵਿਅਕਤੀ: ਹਰਦੀਪ ਸਿੰਘ ਮੁੰਡੀਆਂ

ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕਰੀਬ 20,000 ਵਿਅਕਤੀ ਸੁਰੱਖਿਅਤ ਕੱਢੇ, 174 ਰਾਹਤ ਕੈਂਪਾਂ ਵਿੱਚ ਬਸੇਰਾ ਕਰ ਰਹੇ ਹਨ 5167 ਵਿਅਕਤੀ: ਹਰਦੀਪ ਸਿੰਘ ਮੁੰਡੀਆਂ

Hot News
ਚੰਡੀਗੜ੍ਹ, 2 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਹਾਲ ਹੀ ਦੇ ਦਹਾਕਿਆਂ ਦੇ ਸਭ ਤੋਂ ਵੱਡੇ ਹੜ੍ਹਾਂ ਵਿੱਚੋਂ ਇੱਕ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿੱਚ 23 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਉਣ ਨਾਲ 30 ਮਨੁੱਖੀ ਜਾਨਾਂ ਗਈਆਂ ਹਨ ਅਤੇ 3.54 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਮੇਂ ਸਿਰ ਰਾਹਤ ਪਹੁੰਚਾਉਣ, ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਉਨ੍ਹਾਂ ਦੇ ਮੁੜ-ਵਸੇਬੇ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਵੇਰਵੇ ਦਿੰਦਿਆਂ ਦੱਸਿਆ ਕਿ ਹੁਣ ਤੱਕ ਨੀਵੇਂ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ 19,597 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ, ਜਿਸ ਵਿੱਚ ਗੁਰਦਾਸਪੁਰ ‘ਚੋਂ (5581 ਵਿਅਕਤੀ), ਫਿਰੋਜ਼ਪੁਰ (3432), ਅੰਮ੍ਰਿਤਸਰ (2734), ਫਾਜ਼ਿਲਕਾ (2422), ਹੁਸ਼ਿਆਰਪੁਰ (1615), ਕਪੂਰਥਲਾ (1428) ਅਤੇ ਪਠਾਨਕੋਟ (1139) ਤੋਂ...
ਫਾਜ਼ਿਲਕਾ ਦੇ ਵਿਧਾਇਕ ਨੇ ਰਾਹਤ ਨਵਾਂ ਹਸਤਾਂ ਕਲਾ ਵਿੱਚ ਬਣੇ ਰਾਹਤ ਕੇਂਦਰਾਂ ਦਾ ਕੀਤਾ ਦੌਰਾ  

ਫਾਜ਼ਿਲਕਾ ਦੇ ਵਿਧਾਇਕ ਨੇ ਰਾਹਤ ਨਵਾਂ ਹਸਤਾਂ ਕਲਾ ਵਿੱਚ ਬਣੇ ਰਾਹਤ ਕੇਂਦਰਾਂ ਦਾ ਕੀਤਾ ਦੌਰਾ  

Local
ਫਾਜ਼ਿਲਕਾ 2 ਸਤੰਬਰ 2025...  ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜਿਥੇ ਸਰਹੱਦ ਦੇ ਨਾਲ ਵਸੇ ਹੜ ਪ੍ਰਭਾਵਿਤ ਪਿੰਡ ਗੱਟੀ ਨੰਬਰ 1 ਵਿਖੇ ਕਿਸ਼ਤੀ ਤੇ ਪਹੁੰਚ ਕੇ ਲੋਕਾਂ ਦਾ ਹਾਲ ਜਾਣਿਆ ਤੇ ਲੋਕਾਂ ਨੂੰ ਕਾਣ ਲਈ ਰਾਸ਼ਨ ਤੇ ਪਸ਼ੂਆਂ ਲਈ ਫੀਡ ਵੰਡੀ! ਇਸ ਤੋਂ ਪਹਿਲਾਂ ਉਹਨਾਂ ਨਵਾਂ ਹਸਤਾ ਕਲਾਂ ਵਿੱਚ ਬਣੇ ਰਾਹਤ ਕੇਂਦਰ ਦਾ ਦੌਰਾ ਕਰਕੇ ਉਥੇ ਰਹਿ ਰਹੇ ਲੋਕਾਂ ਦਾ ਵੀ ਹਾਲ ਜਾਣਿਆ! ਇਸ ਦੌਰਾਨ ਵੀ ਉਨ੍ਹਾਂ ਇਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਖਾਣ ਲਈ ਰਾਸ਼ਨ ਅਤੇ ਪਸ਼ੂਆਂ ਲਈ ਫ਼ੀਡ ਵੀ ਵੰਡੀ! ਇਸ ਮੌਕੇ ਬੋਲਦੇ ਹੋਏ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਕੁਦਰਤ ਦੀ ਇਸ ਕਰੋਪੀ ਕਾਰਨ ਜਿਹੜੇ ਵੀ ਪਿੰਡ ਹੜਾਂ ਦੀ ਮਾਰ ਹੇਠ ਆ ਗਏ ਹਨ ਪੰਜਾਬ ਸਰਕਾਰ ਵੱਲੋਂ ਇਨਾ ਕਿਸਾਨਾਂ ਨੂੰ ਖਰਾਬੀਆਂ ਫਸਲਾਂ ਦਾ ਮੁਆਵਜਾ ਦਿੱਤਾ ਜਾਵੇਗਾ ਤੇ ਹੋਰ ਵੀ ਬਣਦੀ ਮਾਲੀ ਸਹਾਇਤਾ ਕੀਤੀ ਜਾਵੇਗੀ! ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ ਪੀੜਿਤ ਲੋਕਾਂ ਦੇ ਨਾਲ ਖੜੀ ਹੈ ਤੇ ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਹੜ ਪੀੜਤ ਲੋ...
ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂਆਂ ਲਈ 120 ਕੁਇੰਟਲ ਚਾਰਾ ਭੇਜਿਆ

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂਆਂ ਲਈ 120 ਕੁਇੰਟਲ ਚਾਰਾ ਭੇਜਿਆ

Local
ਗੁਰਦਾਸਪੁਰ, 02 ਸਤੰਬਰ (           ) - ਸੀਨੀਅਰ ਆਗੂ ਸ੍ਰੀ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਸੇਵਾ ਦੇ ਕਾਰਜ ਲਗਾਤਾਰ ਜਾਰੀ ਹਨ। ਸ੍ਰੀ ਰਮਨ ਬਹਿਲ ਵੱਲੋਂ ਜਿੱਥੇ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਰਾਹਤ ਸਮਗਰੀ ਵੰਡੀ ਜਾ ਰਹੀ ਹੈ ਓਥੇ ਉਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂਆਂ ਦੇ ਚਾਰੇ ਤੇ ਇਲਾਜ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਸ੍ਰੀ ਰਮਨ ਬਹਿਲ ਵੱਲੋਂ ਅੱਜ ਸੇਵਾ ਕਾਰਜਾਂ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਲੋਲੇ ਨੰਗਲ, ਕਮਾਲਪੁਰ ਅਫ਼ਗਾਨਾ ਅਤੇ ਹਰਦੋਛੰਨੀ ਵਿਖੇ 120 ਕੁਇੰਟਲ ਚਾਰਾ (ਅਚਾਰ) ਪਸੂਆ ਲਈ ਭੇਜਿਆ ਗਿਆ। ਇਸ ਮੌਕੇ ਉਨ੍ਹਾਂ ਗੱਲ ਕਰਦਿਆਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਜਿੱਥੇ ਪੰਜਾਬ ਸਰਕਾਰ ਹਰ ਤਰ੍ਹਾਂ ਨਾਲ ਲੋਕਾਂ ਦੀ ਮਦਦ ਕਰ ਰਹੀ ਹੈ ਓਥੇ ਉਹ ਨਿੱਜੀ ਤੌਰ 'ਤੇ ਵੀ ਆਪਣੇ ਲੋਕਾਂ ਦੀ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਹੜ੍ਹਾਂ ਦਾ ਸੰਕਟ ਵੱਡਾ ਹੈ ਪਰ ਅਸੀਂ ਸਾਰੇ ਮਿਲ ਕੇ ਇਸ ਕੁਦਰਤੀ ਆਫ਼ਤ ਉੱਪਰ ਕਾਬੂ ਜ਼ਰੂਰ ਪਾ ਲਵਾਂਗੇ। ਉਨ੍ਹਾਂ ਕਿਹਾ ਕਿ ਭ...
ਜ਼ਿਲ੍ਹਾ ਪ੍ਰਸ਼ਾਸਨ ਨੇ ਰਾਹਤ ਸਮਗਰੀ ਲਈ ਪੰਚਾਇਤ ਘਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਸਹਿਯੋਗ ਕੇਂਦਰ ਸਥਾਪਿਤ ਕੀਤਾ

ਜ਼ਿਲ੍ਹਾ ਪ੍ਰਸ਼ਾਸਨ ਨੇ ਰਾਹਤ ਸਮਗਰੀ ਲਈ ਪੰਚਾਇਤ ਘਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਸਹਿਯੋਗ ਕੇਂਦਰ ਸਥਾਪਿਤ ਕੀਤਾ

Local
ਗੁਰਦਾਸਪੁਰ, 02 ਸਤੰਬਰ (             ) - ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਰਾਹਤ ਕਾਰਜਾਂ ਨੂੰ ਹੋਰ ਸੁਚੱਜੇ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪੱਧਰ 'ਤੇ ਸਹਿਯੋਗ ਕੇਂਦਰ ਸਥਾਪਿਤ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਜ਼ਿਲ੍ਹਾ ਪੱਧਰੀ ਸਹਿਯੋਗ ਕੇਂਦਰ ਦਾ ਨੋਡਲ ਅਫ਼ਸਰ ਆਰ.ਟੀ.ਓ. ਸ੍ਰੀਮਤੀ ਨਵਜੋਤ ਸ਼ਰਮਾ ਨੂੰ ਲਗਾਇਆ ਗਿਆ ਹੈ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਕਿਸੇ ਵੀ ਪ੍ਰਕਾਰ ਦੀ ਰਾਹਤ ਸਮਗਰੀ ਜ਼ਿਲ੍ਹਾ ਪੱਧਰੀ ਸਹਿਯੋਗ ਕੇਂਦਰ ਵਿੱਚ ਪਹੁੰਚਾਅ ਸਕਦੇ ਹਨ ਜਿੱਥੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮਗਰੀ ਪਹੁੰਚਾਈ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਹੜ੍ਹ ਪੀੜ੍ਹਤਾਂ ਲਈ ਵੰਡੀ ਜਾਣ ਵਾਲੀ ਰਾਹਤ ਸਮਗਰੀ ਪਹੁੰਚਾਉਣ ਲਈ ਸਹਿਯੋਗ ਕੇਂਦਰ ਦੇ ਨੋਡਲ ਅਫ਼ਸਰ ਸ੍ਰੀਮਤੀ ਨਵਜੋਤ ਸ਼ਰਮਾ, ਪੀ.ਸੀ....
ਕਾਂਵਾਂ ਵਾਲੀ ਬੰਨ ਨੂੰ ਸੁਰੱਖਿਅਤ ਰੱਖਣ ਲਈ ਸਾਰਿਆਂ ਨੂੰ ਸਹਿਯੋਗ ਦੀ ਅਪੀਲ-ਡਿਪਟੀ ਕਮਿਸ਼ਨਰ

ਕਾਂਵਾਂ ਵਾਲੀ ਬੰਨ ਨੂੰ ਸੁਰੱਖਿਅਤ ਰੱਖਣ ਲਈ ਸਾਰਿਆਂ ਨੂੰ ਸਹਿਯੋਗ ਦੀ ਅਪੀਲ-ਡਿਪਟੀ ਕਮਿਸ਼ਨਰ

Local
ਫਾਜ਼ਿਲਕਾ, 2 ਸਤੰਬਰ- ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਕਾਂਵਾਂ ਵਾਲੀ ਬੰਨ ਨੂੰ ਸੁਰੱਖਿਅਤ ਰੱਖਣ ਲਈ ਸਾਰਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬੰਨ ਵਿਚ ਜੇਕਰ ਦਰਾਰ ਆ ਗਈ ਤਾਂ ਇਸ ਨਾਲ ਦਰਜਨਾਂ ਹੋਰ ਪਿੰਡਾਂ ਅਤੇ ਫਾਜ਼ਿਲਕਾ ਸ਼ਹਿਰ ਤੱਕ ਹੜ੍ਹ ਦੇ ਪਾਣੀ ਦੀ ਮਾਰ ਪੈ ਸਕਦੀ ਹੈ। ਇਸ ਲਈ ਇਸ ਨੂੰ ਸੁਰੱਖਿਅਤ ਰੱਖਣਾ ਸਭ ਦੀ ਜਿੰਮੇਵਾਰੀ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਤਲੁਜ ਦੀ ਕ੍ਰੀਕ ਵਿੱਚ ਵੱਡੀ ਮਾਤਰਾ ਵਿੱਚ ਪਾਣੀ ਆਉਣ ਨਾਲ ਪਹਿਲਾਂ ਹੀ ਕ੍ਰੀਕ ਪਾਰ ਦੇ ਸਰਹੱਦੀ ਪਿੰਡਾਂ ਵਿੱਚ ਹੜ ਵਰਗੇ ਹਾਲਾਤ ਬਣੇ ਹੋਏ ਹਨ। ਐਨਡੀਆਰਐਫ, ਆਰਮੀ, ਅਤੇ ਡੇ੍ਨਜ ਵਿਭਾਗ ਨੇ ਰਿਪੋਰਟ ਕੀਤਾ ਸੀ ਕਿ ਸਤਲੁਜ ਕ੍ਰੀਕ ਦੇ ਪ੍ਰੋਟੈਕਸ਼ਨ ਬੰਨ ਤੇ ਪਾਣੀ ਦਾ ਬਹੁਤ ਦਬਾਓ ਹੈ ਤੇ ਇਸ ਬੰਨ ਦੇ ਨਾਲ 90 ਹਜਾਰ ਕਿਉਸਿਕ ਪਾਣੀ ਵਗ ਰਿਹਾ ਹੈ। ਇਸ ਬੰਨ ਨੂੰ ਲਗਾਤਾਰ ਮਜਬੂਤ ਕਰਦੇ ਰਹਿਣ ਲਈ  ਵਿਭਾਗ ਨੂੰ ਇੱਥੇ ਨਾਲੋਂ ਨਾਲ ਨਵੀਂ ਮਿੱਟੀ ਪਹੁੰਚਾਉਣੀ ਪੈ ਰਹੀ ਹੈ। ਇਸ ਵਿਚ ਕੁਝ ਥਾਂਵਾਂ ਤੇ ਸੀਪੇਜ ਹੋ ਰਹੀ ਹੈ ਅਤੇ ਇਸਨੂੰ ਲਗਤਾਰ...
ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

Hot News
ਚੰਡੀਗੜ੍ਹ, 2 ਸਤੰਬਰ:- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਮੁਹਿੰਮ ਦੀ ਅਗਵਾਈ ਕਰਦਿਆਂ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਾਮਬੰਦੀ, ਇਲਾਜ ਅਤੇ ਬਿਮਾਰੀਆਂ ਦੀ ਰੋਕਥਾਮ 'ਤੇ ਕੇਂਦ੍ਰਿਤ ਬਹੁ-ਪੱਖੀ ਰਣਨੀਤੀ ਅਪਣਾਈ ਹੈ। ਇਸ ਵਿੱਚ 818 ਟੀਮਾਂ, ਜਿਨ੍ਹਾਂ ਵਿੱਚ 458 ਰੈਪਿਡ ਰਿਸਪਾਂਸ ਟੀਮਾਂ ਅਤੇ 360 ਮੋਬਾਈਲ ਮੈਡੀਕਲ ਟੀਮਾਂ ਸ਼ਾਮਲ ਹਨ, ਜ਼ਰੂਰੀ ਦਵਾਈਆਂ ਨਾਲ ਪੂਰੀ ਤਰ੍ਹਾਂ ਲੈੱਸ ਹਨ। ਉਨ੍ਹਾਂ ਦੱਸਿਆ ਕਿ ਸਾਡਾ ਟੀਚਾ ਸੂਬੇ ਦੇ ਹਰੇਕ ਵਿਅਕਤੀ ਤੱਕ ਡਾਕਟਰੀ ਸਹੂਲਤ ਦੇਣਾ ਯਕੀਨੀ ਬਣਾਉਣਾ ਹੈ ਅਤੇ ਅਸੀਂ ਇਸ ਵਾਅਦੇ ਨੂੰ ਪੂਰਾ ਕਰ ਰਹੇ ਹਾਂ। ਉਹਨਾਂ ਅੱਗੇ ਦੱਸਿਆ ਕਿ ਪ੍ਰਭਾਵਿਤ ਖੇਤਰਾਂ ਅਤੇ ਆਸਰਾ ਘਰਾਂ ਵਿੱਚ ਰੋਜ਼ਾਨਾ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਨਿਰਵਿਘਨ ਇਲਾਜ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਤੱਕ 962 ਕੈਂਪ ਲਗਾਏ ਗਏ ਹਨ, ਜਿੱਥੇ 31,876 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਗਈ ਹੈ ਅਤੇ ਦ...
ਲਾਲਜੀਤ ਭੁੱਲਰ ਨੇ ਹਰੀਕੇ ਪੱਤਣ ਦੇ ਹੜ੍ਹ ਪ੍ਰਭਾਵਿਤ ਖੇਤਰ ਅਤੇ ਜੱਲੋਕੇ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ

ਲਾਲਜੀਤ ਭੁੱਲਰ ਨੇ ਹਰੀਕੇ ਪੱਤਣ ਦੇ ਹੜ੍ਹ ਪ੍ਰਭਾਵਿਤ ਖੇਤਰ ਅਤੇ ਜੱਲੋਕੇ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ

Hot News
ਚੰਡੀਗੜ੍ਹ, 2 ਸਤੰਬਰ:- ਪੰਜਾਬ ਦੇ ਜੇਲ੍ਹ ਤੇ ਆਵਾਜਾਈ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਅਤੇ ਪਿੰਡ ਜੱਲੋਕੇ ਦੇ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ। ਦਰਿਆਈ ਪਾਣੀ ਦੀ ਮਾਰ ਕਰਕੇ ਮੌਜੂਦਾ ਸਥਿਤੀ ਅਤੇ ਨੁਕਸਾਨ ਦੀ ਭਰਪਾਈ ਕਰਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਨੇ ਲੋੜਵੰਦ ਲੋਕਾਂ ਨੂੰ ਫੂਡ ਕਿੱਟਾਂ, ਪਾਣੀ, ਰਾਸ਼ਨ ਆਦਿ ਰਾਹਤ ਸਮੱਗਰੀ ਵੰਡੀ ਅਤੇ ਪਸ਼ੂਆਂ ਲਈ ਚਾਰਾ, ਤੂੜੀ ਤੇ ਫੀਡ ਦਾ ਪ੍ਰਬੰਧ ਵੀ ਕੀਤਾ। ਇਸ ਮੌਕੇ ਸ. ਭੁੱਲਰ ਨੇ ਲੋਕਾਂ ਨੂੰ ਕਿਹਾ ਕਿ ਕਿ ਮੀਂਹ ਦੀ ਤਾਜ਼ਾ ਸਥਿਤੀ ਅਨੁਸਾਰ ਦਰਿਆਈ ਪਾਣੀ ਹੋਰ ਵਧਣ ਦੀ ਸੰਭਾਵਨਾਂ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਨੂੰ ਜ਼ਿਲ੍ਹੇ ਵਿੱਚ ਪ੍ਰਭਾਵਿਤ ਲੋਕਾਂ ਲਈ ਲੋੜੀਂਦੇ ਪ੍ਰਬੰਧ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਖ-ਵੱਖ ਪਿੰਡਾਂ ਦੇ ਗੁਰੂ ਘਰਾਂ ‘ਚ ਬਣਾਏ ਕੈਂਪਾਂ ਵਿਖੇ ਲੋਕਾਂ ਨੂੰ ਪਹੁੰਚਾਉਣ ਅਤੇ ਲੋੜੀਂਦੇ ਪ੍ਰਬੰਧ ਵੀ ਕਰ ਰਿਹਾ ਹੈ।   ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਇਹਨਾਂ ਮੁਸ਼ਕ...
ਬੈਂਸ ਨੇ ਵਰ੍ਹਦੇ ਮੀਂਹ ਵਿੱਚ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕੇ ਪ੍ਰਬੰਧਾਂ ਦਾ ਲਿਆ ਜ਼ਾਇਜਾ

ਬੈਂਸ ਨੇ ਵਰ੍ਹਦੇ ਮੀਂਹ ਵਿੱਚ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕੇ ਪ੍ਰਬੰਧਾਂ ਦਾ ਲਿਆ ਜ਼ਾਇਜਾ

Hot News
ਚੰਡੀਗੜ੍ਹ/ਨੰਗਲ, 2 ਸਤੰਬਰ:- ਲਗਾਤਾਰ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਬਚਾਅ ਤੇ ਰਾਹਤ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਅੱਗੇ ਆਉਂਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਤਲੁਜ ਦਰਿਆ ਕੰਢੇ ਸਥਿਤ ਦਰਜਨ ਤੋਂ ਵੱਧ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਤਾਂ ਜੋ ਲੋੜਵੰਦ ਲੋਕਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ ਜਾ ਸਕੇ। ਭਾਰੀ ਮੀਂਹ ਦੇ ਬਾਵਜੂਦ, ਸ. ਬੈਂਸ ਨੇ ਕਿਸ਼ਤੀ ਅਤੇ ਮੋਟਰਸਾਈਕਲ ਰਾਹੀਂ ਰਾਹਤ ਕੈਂਪਾਂ ਅਤੇ ਹਰਸਾ ਬੇਲਾ, ਭਨਾਮ, ਭਲਾਣ, ਭੱਲੜੀ, ਨਾਂਗੜਾ, ਬੇਲਾ ਰਾਮਗੜ੍ਹ ਅਤੇ ਬੇਲਾ ਧਿਆਨੀ ਸਮੇਤ ਵੱਖ-ਵੱਖ ਪਿੰਡਾਂ ਤੱਕ ਪਹੁੰਚ ਕਰਕੇ ਪ੍ਰਬੰਧਾਂ ਦਾ ਜ਼ਾਇਜਾ ਲਿਆ। ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ, ਮੰਤਰੀ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਨ੍ਹਾਂ ਦੀ ਜਾਨ-ਮਾਲ ਦੀ ਰੱਖਿਆ ਪ੍ਰਤੀ ਦ੍ਰਿੜ ਵਚਨਬੱਧਤਾ...
ਹੜਾਂ ਦੀ ਮਾਰ ਹੇਠਲੇ ਖੇਤਰਾਂ ਵਿੱਚ ਲੋਕਾਂ ਦੀ ਜਾਨ ਪੰਜਾਬ ਸਰਕਾਰ ਲਈ ਸਭ ਤੋਂ ਕੀਮਤੀ 

ਹੜਾਂ ਦੀ ਮਾਰ ਹੇਠਲੇ ਖੇਤਰਾਂ ਵਿੱਚ ਲੋਕਾਂ ਦੀ ਜਾਨ ਪੰਜਾਬ ਸਰਕਾਰ ਲਈ ਸਭ ਤੋਂ ਕੀਮਤੀ 

Hot News
ਚੰਡੀਗੜ, 02 ਸਤੰਬਰ :- ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹੜ ਪ੍ਰਭਾਵਿਤ ਲੋਕਾਂ ਨੂੰ ਨਿਰੰਤਰ ਰਾਹਤ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸੂਬੇ ਦੇ ਸਾਰੇ ਕੈਬਨਿਟ ਮੰਤਰੀ ਲੋਕਾਂ ਨੂੰ ਰਾਹਤ ਸਮੱਗਰੀ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਵੱਖ-ਵੱਖ ਪਿੰਡਾਂ ਅਤੇ ਹੜ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕਰ ਰਹੇ ਹਨ। ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਖੁਰਾਕ, ਸਿਵਲ ਸਪਲਾਈ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪਠਾਨਕੋਟ ਜਿਲੇ ਦੇ ਭੋਆ ਹਲਕੇ ਦੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਹੜ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨਾਂ ਨੇ ਅੱਜ ਕਥਲੌਰ ਪੁਲ, ਕੋਲੀਆਂ ਅੱਡਾ, ਪੰਮਾ, ਸਿਓਂਟੀ ਤਰਫ ਅਤੇ ਨਰੋਟ ਜੈਮਲ ਸਿੰਘ ਦਾ ਦੌਰਾ ਕੀਤਾ। ਉਨਾਂ ਹੜ ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੇ ਸਮੇਂ ਵਿੱਚ ਲੋਕਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨਾਂ ਧੁੱਸੀ ਡੈਮ ਦਾ ਵੀ ਦੌਰਾ ਕੀਤਾ...
‘ਯੁੱਧ ਨਸ਼ਿਆਂ ਵਿਰੁੱਧ’: 185ਵੇਂ ਦਿਨ, ਪੰਜਾਬ ਪੁਲਿਸ ਨੇ 359 ਥਾਵਾਂ ‘ਤੇ ਕੀਤੀ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 185ਵੇਂ ਦਿਨ, ਪੰਜਾਬ ਪੁਲਿਸ ਨੇ 359 ਥਾਵਾਂ ‘ਤੇ ਕੀਤੀ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

Hot News
ਚੰਡੀਗੜ, 2 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ’’ ਦੇ ਲਗਾਤਾਰ 185ਵੇਂ ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 359 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ  ਸੂਬੇ ਭਰ ਵਿੱਚ 95 ਨਸਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਉਪਰੰਤ 64 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਨਾਲ,185 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 28,025 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜੇ ਵਿੱਚੋਂ 433 ਗ੍ਰਾਮ ਹੈਰੋਇਨ, 29 ਕਿਲੋ ਭੁੱਕੀ, 910 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਕੀਤੀ ਗਈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾ...