ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਤੋਂ ਪਹਿਲਾਂ ਵਿਸ਼ੇਸ਼ ਸੰਖੇਪ ਸੋਧ ਬਾਰੇ ਸਿਆਸੀ ਪਾਰਟੀਆਂ ਨਾਲ ਮੀਟਿੰਗ
ਚੰਡੀਗੜ੍ਹ, 2 ਸਤੰਬਰ:- ਤਰਨ ਤਾਰਨ ਵਿਧਾਨ ਸਭਾ ਹਲਕਾ-21 ਦੀ ਜ਼ਿਮਨੀ ਚੋਣ ਤੋਂ ਪਹਿਲਾਂ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਫੋਟੋ ਵੋਟਰ ਸੂਚੀ ਦੀ ਚੱਲ ਰਹੀ ਵਿਸ਼ੇਸ਼ ਸੰਖੇਪ ਸੋਧ ਬਾਰੇ ਚਰਚਾ ਕਰਨ ਲਈ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਦੀ ਇੱਕ ਮੀਟਿੰਗ ਬੁਲਾਈ। ਇਸ ਵੋਟਰ ਸੂਚੀ ਦੀ ਯੋਗਤਾ ਮਿਤੀ 1 ਜੁਲਾਈ, 2025 ਹੈ।
ਮੀਟਿੰਗ ਦੌਰਾਨ ਸਿਬਿਨ ਸੀ ਨੇ ਰਾਜਨੀਤਿਕ ਪਾਰਟੀਆਂ ਨੂੰ 2 ਸਤੰਬਰ 2025 ਨੂੰ ਵੋਟਰ ਸੂਚੀ ਦੇ ਖਰੜੇ ਦੀ ਪ੍ਰਕਾਸ਼ਨਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਸਿਆਸੀ ਪਾਰਟੀਆਂ ਨੂੰ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤਤਾ ਅਤੇ ਏਕੀਕਰਨ ਮੁਕੰਮਲ ਕਰ ਲਿਆ ਗਿਆ ਹੈ।
ਹਲਕੇ ਵਿੱਚ ਹੁਣ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 222 (ਸ਼ਹਿਰੀ - 60 ਅਤੇ ਪੇਂਡੂ - 162) ਹੈ। ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸੇ ਵੀ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਗਿਣਤੀ 1,200 ਤੋਂ ਵੱਧ ਨਾ ਹੋਵੇ ਅਤੇ ਕਿਸੇ ਵੀ ਵੋਟਰ ਨੂੰ ਵੋਟ ਪਾਉਣ ਲਈ ਦੋ ਕਿਲੋਮੀਟਰ ਤੋਂ ਵੱਧ ਸਫ਼ਰ ਤੈਅ...








