Thursday, March 12Malwa News
Shadow

Tag: breaking news

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਨੂੰ ਇਕਜੁਟ ਕਰਨ ਲਈ ਪਹਿਲਕਦਮੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਨੂੰ ਇਕਜੁਟ ਕਰਨ ਲਈ ਪਹਿਲਕਦਮੀ

Breaking News
ਚੰਡੀਗੜ੍ਹ, 1 ਮਈ: ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਦੀ ਖੁੱਲ੍ਹੀ ਲੁੱਟ ਅਤੇ ਬੀ.ਬੀ.ਐਮ.ਬੀ. ਦੀ ਦੁਰਵਰਤੋਂ ਵਿਰੁੱਧ ਪੰਜਾਬ ਸਰਕਾਰ ਨੇ ਫੈਸਲਾਕੁੰਨ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੱਲ੍ਹ 2 ਮਈ ਨੂੰ ਸਵੇਰੇ 10 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ। ਮੀਟਿੰਗ ਵਿੱਚ ਕੇਂਦਰ ਵੱਲੋਂ ਹਰਿਆਣਾ ਨੂੰ ਪੰਜਾਬ ਦੇ ਪਾਣੀਆਂ ਦੀ ਗੈਰ-ਕਾਨੂੰਨੀ ਵੰਡ ਅਤੇ ਬੀ.ਬੀ.ਐਮ.ਬੀ. (ਭਾਖੜਾ-ਬਿਆਸ ਪ੍ਰਬੰਧਨ ਬੋਰਡ) ਵੱਲੋਂ ਪੰਜਾਬ ਦੇ ਅਧਿਕਾਰਾਂ ਦੇ ਹਨਨ ਵਰਗੇ ਗੰਭੀਰ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ ਪੰਜਾਬ ਦੇ ਹੱਕਾਂ ਅਤੇ ਵਸੀਲਿਆਂ ਦੀ ਰਾਖੀ ਲਈ ਇਕਜੁਟਤਾ ਦੀ ਲੋੜ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਪਾਣੀਆਂ ਦੀ ਹਰ ਬੂੰਦ 'ਤੇ ਪੰਜਾਬੀਆਂ ਦਾ ਹੱਕ ਹੈ, ਅਤੇ ਕੋਈ ਵੀ ਇਸ ਨੂੰ ਖੋਹ ਨਹੀਂ ਸਕਦਾ। ਇਸ ਤਹਿਤ ਪੰਜਾਬ ਸਰਕਾਰ ਨੇ 5 ਮਈ, ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉ...
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ: ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਪਨਸਪ ਦਾ ਜਨਰਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ: ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਪਨਸਪ ਦਾ ਜਨਰਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ 1 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਨਸਪ ਦੇ ਜਨਰਲ ਮੈਨੇਜਰ ਅਜੀਤ ਪਾਲ ਸਿੰਘ ਸੈਣੀ, ਜਿਸ ਕੋਲ ਖਰੀਦ, ਸਟੋਰੇਜ, ਵਪਾਰਕ, ਨਿਰਮਾਣ ਅਤੇ ਮੁੱਖ ਵਿਜੀਲੈਂਸ ਅਧਿਕਾਰੀ (ਸੀਵੀਓ) ਦਾ ਵੀ ਚਾਰਜ ਹੈ , ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਫਿਰੋਜ਼ਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਪਨਸਪ ਦੇ ਉਕਤ ਜਨਰਲ ਮੈਨੇਜਰ ਨੇ ਕੁੱਲ 1.25 ਕਰੋੜ ਰੁਪਏ ਦੀ ਗਬਨ ਰਾਸ਼ੀ, ਜੋ ਕਿ ਕਥਿਤ ਤੌਰ ’ਤੇ ਜਾਅਲੀ ਖਰੀਦ ਦੇ ਤਹਿਤ ਦਿਖਾਈ ਗਈ 14090 ਝੋਨੇ ਦੀਆਂ ਬੋਰੀਆਂ ਦੀ ਕੀਮਤ ਹੈ, ਦੀ 10 ਫੀਸਦ ਰਿਸ਼ਵਤ ਮੰਗ ਰਿਹਾ ਹੈ ਅਤੇ ਪਹਿਲੀ ਕਿਸ਼ਤ ਵਜੋਂ ਉਸਨੇ 2 ਲੱਖ ਰੁਪਏ ਦੀ ਮੰਗ ਕੀਤੀ ਹੈ। ਹਾਲਾਂਕਿ, ਗੱਲਬਾਤ ਤੋਂ ਬਾਅਦ ਸੌਦਾ ਇੱਕ ਲੱਖ ਰੁਪਏ ਵਿੱਚ ਤੈਅ ਹੋ ...
ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 22,815 ਕਰੋੜ ਦਾ ਭੁਗਤਾਨ : ਲਾਲ ਚੰਦ ਕਟਾਰੂਚੱਕ

ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 22,815 ਕਰੋੜ ਦਾ ਭੁਗਤਾਨ : ਲਾਲ ਚੰਦ ਕਟਾਰੂਚੱਕ

Hot News
ਚੰਡੀਗੜ੍ਹ, 30 ਅਪ੍ਰੈਲ: ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 114 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ ਜਿਸ ਵਿੱਚੋਂ 111 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਅੱਜ ਇੱਥੇ ਅਨਾਜ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸਰਕਾਰੀ ਏਜੰਸੀਆਂ ਦੁਆਰਾ ਖਰੀਦ 100 ਲੱਖ ਮੀਟਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਸਮੇਂ ਮੰਡੀਆਂ ਵਿੱਚੋਂ 103 ਲੱਖ ਮੀਟਰਿਕ ਟਨ ਕਣਕ ਦੀ ਸਰਕਾਰੀ ਖਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਅਦਾਇਗੀਆਂ ਦੇ ਸਬੰਧ ਵਿੱਚ ਉਹਨਾਂ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ 22815 ਕਰੋੜ ਰੁਪਏ ਦੀ ਰਕਮ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਹੁਣ ਤੱਕ 6,28,674 ਕਿਸਾਨ ਆਪਣੀ ਉਪਜ ਮੰਡੀਆਂ ਵਿੱਚ ਲਿਆ ਚੁੱਕੇ ਹਨ। ਉਹਨਾਂ ਅੱਗੇ ਦੱਸਿਆ ਕਿ ਚੁਕਾਈ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ 47.37 ਲੱਖ ਮੀਟਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ ਜੋ ਕਿ 72 ਘੰਟਿਆਂ ਦੇ ਨਿਯਮਾਂ ਅਨੁਸਾਰ...
Chief Minister inaugurated three development projects worth Rs 10 Crore

Chief Minister inaugurated three development projects worth Rs 10 Crore

English, Haryana
Chandigarh, April 30– On the auspicious occasion of Akshaya Tritiya, Haryana Chief Minister Sh Nayab Singh Saini unveiled a series of development initiatives for the Hodal Assembly Constituency in Palwal district. While addressing the Brij Vikas Rally in Hodal, the Chief Minister inaugurated three key development projects worth Rs 10 crore and announced several others aimed at transforming the region. He announced an allocation of Rs 5 crore each for the development of both urban and rural areas of Hodal, Rs 3.54 crore for the construction of a new DHBVN office building in Hodal, and Rs 1.95 crore for a similar facility in Hasanpur. Other notable announcements included new sub-health centers in Neerpur, Korali, Pengaltu, and Siha; a crop procurement center in Siha; Rs 1.50 crore for drain ...
ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

Breaking News
ਚੰਡੀਗੜ੍ਹ, 30 ਅਪ੍ਰੈਲ: ਸੂਬੇ ਵਿੱਚ ਹੁਨਰ-ਆਧਾਰਤ ਸਿੱਖਿਆ 'ਤੇ ਧਿਆਨ ਕੇਂਦਰਿਤ ਕਰਦਿਆਂ ਤਕਨੀਕੀ ਸਿੱਖਿਆ ਨੂੰ ਉਦਯੋਗ ਦੀਆਂ ਲੋੜਾਂ ਦੇ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੇਸ਼ ਭਰ ਵਿੱਚ ਆਪਣੀ ਕਿਸਮ ਦੇ ਪਹਿਲੇ ਬੀ.ਟੈਕ. ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਅਤੇ ਫਰੀਦਾਬਾਦ ਦੀ ਵਿਕਟੂਰਾ ਟੈਕਨਾਲੌਜੀਜ਼ ਪ੍ਰਾਈਵੇਟ ਲਿਮਟਿਡ (ਵੀ.ਟੀ.ਪੀ.ਐਲ.) ਦਰਮਿਆਨ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਦੇਸ਼ ਭਰ ਵਿੱਚ ਆਪਣੀ ਕਿਸਮ ਦਾ ਪਹਿਲਾ ਪ੍ਰੋਗਰਾਮ ਹੈ, ਜਿਸ ਤਹਿਤ ਪਹਿਲੇ ਸਮੈਸਟਰ ਤੋਂ ਹੀ ਵਿਦਿਆਰਥੀ ਉਦਯੋਗ ਦਾ ਹਿੱਸਾ ਬਣਨਗੇ ਅਤੇ ਉਦਯੋਗ ਕੈਂਪਸ ਨੂੰ ਯੂਨੀਵਰਸਿਟੀ ਦਾ ਡੀਮਡ ਕੈਂਪਸ ਮੰਨਿਆ ਜਾਵੇਗਾ। ਇਸ ਸਮਝੌਤੇ ‘ਤੇ ਐਮ.ਆਰ.ਐਸ.ਪੀ.ਟੀ.ਯੂ. ਦੇ ਰਜਿਸਟਰਾਰ ਡਾ. ...
750 ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ: ਹਰਭਜਨ ਸਿੰਘ ਈਟੀਓ

750 ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ: ਹਰਭਜਨ ਸਿੰਘ ਈਟੀਓ

Breaking News
ਚੰਡੀਗੜ੍ਹ, 30 ਅਪ੍ਰੈਲ : ਖਪਤਕਾਰਾਂ ਲਈ ਸ਼ਿਕਾਇਤ ਨਿਵਾਰਣ ਅਤੇ ਸੇਵਾ ਪ੍ਰਦਾਨ ਪ੍ਰਣਾਲੀ ਦੀ ਮਜ਼ਬੂਤੀ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਕਾਲ ਸੈਂਟਰ ਦੇ ਬੁਨਿਆਦੀ ਢਾਂਚੇ ਦੇ ਵਿਸਥਾਰ ਦਾ ਐਲਾਨ ਕੀਤਾ ਹੈ। ਇਸ ਕਦਮ ਦਾ ਉਦੇਸ਼ ਸੂਬੇ ਭਰ ‘ਚ ਬਿਜਲੀ ਸ਼ਿਕਾਇਤ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਕੁਸ਼ਲਤਾ ਅਤੇ ਜਵਾਬਦੇਹੀ ਨੂੰ ਬਿਹਤਰ ਬਣਾਉਣਾ ਹੈ। ਮੌਜੂਦਾ ਸਮੇਂ ਪੀ.ਐਸ.ਪੀ.ਸੀ.ਐਲ. ਆਪਣੀ ਖਪਤਕਾਰ ਸ਼ਿਕਾਇਤ ਹੈਲਪਲਾਈਨ (1912) ਨੂੰ ਦੋ ਕਾਲ ਸੈਂਟਰਾਂ ਰਾਹੀਂ ਚਲਾਉਂਦਾ ਹੈ ਜਿਸ ਵਿੱਚ ਹਰੇਕ ਕੇਂਦਰ ਵਿੱਚ ਪ੍ਰਤੀ ਸ਼ਿਫਟ ਕੁੱਲ 120 ਸੀਟਾਂ ਹਨ, ਜੋ 24 ਘੰਟੇ ਕੰਮ ਕਰਦੀਆਂ ਹਨ। ਇਸ ਤਰ੍ਹਾਂ ਖਪਤਕਾਰਾਂ ਦੁਆਰਾ ਦਰਜ ਬਿਜਲੀ ਨਾਲ ਸਬੰਧਤ ਮੁੱਦਿਆਂ ਦੇ ਪ੍ਰਬੰਧਨ ਲਈ ਰੋਜ਼ਾਨਾ 360 ਕਰਮਚਾਰੀ ਕਾਲ ਸੈਂਟਰ ‘ਤੇ ਕੰਮ ਵਿੱਚ ਲੱਗੇ ਹੋਏ ਹਨ। ਇਹ ਹੈਲਪਲਾਈਨ 150 ਕਾਲ ਚੈਨਲਾਂ ਦੁਆਰਾ ਸੰਚਾਲਨ ਕਰਦਾ ਹੈ ਪਰ ਇਨ੍ਹਾਂ ਸਰੋਤਾਂ ਦੇ ਬਾਵਜੂਦ ਵੀ ਹਰ ਸਮੇਂ ਔਸਤਨ 30 ਕਾਲਾਂ ਉਡੀਕ (ਵੇਟਿੰਗ) ਵਿੱਚ ਰਹਿੰਦੀਆਂ ਹਨ ਹ...
ਜਸਵੀਰ ਸਿੰਘ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ

Hot News
ਚੰਡੀਗੜ੍ਹ , 30 ਅਪ੍ਰੈਲ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਚੰਡੀਗੜ੍ਹ ਦੌਰੇ 'ਤੇ ਆਏ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਕਿਸ਼ੋਰ ਮਕਵਾਨਾ ਨੂੰ ਜਾਣੂ ਕਰਵਾਇਆ ਗਿਆ।ਸ੍ਰੀ ਗੜ੍ਹੀ ਨੇ ਸ਼੍ਰੀ ਮਕਵਾਨਾ ਨੂੰ ਅਪੀਲ ਕੀਤੀ ਕਿ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਦੇਸ਼ ਦੇ ਵੱਖ ਵੱਖ ਰਾਜਾਂ ਦੇ ਅਨੂਸੁਚਿਤ ਜਾਤੀਆਂ ਕਮਿਸ਼ਨ ਵਿੱਚ ਬਿਹਤਰ ਤਾਲਮੇਲ ਬਨਾਉਣ ਲਈ ਈ.ਗਵਰਨੈਸ ਰਾਹੀਂ ਕੋਈ ਸਿਸਟਮ ਵਿਕਸਤ ਕੀਤਾ ਜਾਣਾ ਚਾਹੀਦਾ ਹੈ ਤਾਂ ਜ਼ੋ ਕੌਮੀ ਕਮਿਸ਼ਨ ਵਲੋਂ ਅਨੂਸੁਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਕੀਤੇ ਗਏ ਫੈਸਲਿਆਂ ਤੋਂ ਸੇਧ ਲੈ ਕੇ ਮਿਲਦੇ ਜੁਲਦੇ ਮਾਮਲਿਆਂ ਵਿੱਚ ਜਲਦ ਫੈਸਲਾ ਸੁਣਾਇਆ ਜਾ ਸਕੇ। ਸ੍ਰੀ ਗੜ੍ਹੀ ਨੇ ਕਿਹਾ ਕਿ ਕਈ ਵਾਰ ਅਨੂਸੁਚਿਤ ਜਾਤੀਆਂ ਦੇ ਲੋਕ ਇਨਸਾਫ਼ ਲੈਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਾਲ ਨਾਲ ਕੌਮੀ ਕਮਿਸ਼ਨ ਕੋਲ ਵੀ ਅਪੀਲ ਦਾਇਰ ਕਰ...
ਬੀਕੇਆਈ ਮਾਡਿਊਲ ਦੇ ਪੰਜ ਮੈਂਬਰ ਗ੍ਰਨੇਡ ਤੇ ਪਿਸਤੌਲ ਸਮੇਤ ਕਾਬੂ

ਬੀਕੇਆਈ ਮਾਡਿਊਲ ਦੇ ਪੰਜ ਮੈਂਬਰ ਗ੍ਰਨੇਡ ਤੇ ਪਿਸਤੌਲ ਸਮੇਤ ਕਾਬੂ

Hot News
ਅੰਮ੍ਰਿਤਸਰ, 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ ਅਧਾਰਿਤ ਗੈਂਗਸਟਰ ਜੀਵਨ ਫੌਜੀ ਨਾਲ ਸਬੰਧਤ ਪਾਕਿ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਅਦਾਰਿਆਂ 'ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਰੇਸ਼ ਕੁਮਾਰ ਉਰਫ਼ ਬੱਬੂ, ਅਭਿਨਵ ਭਗਤ ਉਰਫ਼ ਅਭੀ, ਅਜੈ ਕੁਮਾਰ ਉਰਫ਼ ਅੱਜੂ ਅਤੇ ਸੰਨੀ ਕੁਮਾਰ, ਸਾਰੇ ਵਾਸੀ ਹਰੀਪੁਰਾ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ .32 ਬੋਰ ਦੇਸੀ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੈਂਗਸਟਰ ਜੀਵਨ ਫੌਜੀ, ਜੋ ਕਿ ਵਿਦੇਸ਼ ਤੋ...
ਮਲਵਿੰਦਰ ਕੰਗ ਦਾ ਰਵਨੀਤ ਬਿੱਟੂ ‘ਤੇ ਜਵਾਬੀ ਹਮਲਾ, ਪੁੱਛਿਆ – ਤੁਹਾਨੂੰ ਹਰਿਆਣਾ ਨੂੰ ਪਾਣੀ ਦੇਣ ਦੀ ਇੰਨੀ ਚਿੰਤਾ ਕਿਉਂ ਹੋ ਰਹੀ ਹੈ? 

ਮਲਵਿੰਦਰ ਕੰਗ ਦਾ ਰਵਨੀਤ ਬਿੱਟੂ ‘ਤੇ ਜਵਾਬੀ ਹਮਲਾ, ਪੁੱਛਿਆ – ਤੁਹਾਨੂੰ ਹਰਿਆਣਾ ਨੂੰ ਪਾਣੀ ਦੇਣ ਦੀ ਇੰਨੀ ਚਿੰਤਾ ਕਿਉਂ ਹੋ ਰਹੀ ਹੈ? 

Breaking News
ਚੰਡੀਗੜ੍ਹ, 30 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪਾਣੀ ਦੇ ਮੁੱਦੇ 'ਤੇ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ 'ਤੇ ਪਲਟਵਾਰ ਕੀਤਾ ਹੈ। ਕੰਗ ਨੇ ਸਵਾਲ ਕੀਤਾ ਕਿ ਬਿੱਟੂ ਸਪੱਸ਼ਟ ਕਰਨ ਕਿ ਉਹ ਪੰਜਾਬ ਦੇ ਪੱਖ ਵਿੱਚ ਹਨ ਜਾਂ ਹਰਿਆਣਾ ਦੇ ਪੱਖ ਵਿੱਚ ਅਤੇ ਜੇਕਰ ਉਹ ਪੰਜਾਬ ਦੇ ਪੱਖ ਵਿੱਚ ਹੈ ਤਾਂ ਉਹ ਹਰਿਆਣਾ ਨੂੰ ਪਾਣੀ ਦੇਣ ਬਾਰੇ ਇੰਨਾ ਚਿੰਤਤ ਕਿਉਂ ਹਨ? ਕੰਗ ਨੇ ਸਵਾਲ ਚੁੱਕਦਿਆਂ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਾਣੀਆਂ 'ਤੇ ਸੂਬੇ ਦੇ ਹੱਕ ਦੀ ਗੱਲ ਕੀਤੀ ਤਾਂ ਰਵਨੀਤ ਬਿੱਟੂ ਨੂੰ ਇਸ ਗੱਲ ਤੋਂ ਮਿਰਚਾਂ ਕਿਉਂ ਲਗ ਰਹਿਆਂ ਹਨ ? ਜੇਕਰ ਉਨ੍ਹਾਂ ਨੂੰ ਸਲਾਹ ਦੇਣੀ ਹੀ ਹੈ ਤਾਂ ਉਨ੍ਹਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨੂੰ ਆਪਣੇ ਪਾਣੀ ਦੀ ਵਰਤੋਂ ਸਮਝਦਾਰੀ ਨਾਲ ਕਰਨ ਦੀ ਸਲਾਹ ਦੇਣੀ ਚਾਹੀਦੀ ਹੈ ਕਿਉਂਕਿ ਹਰਿਆਣਾ ਨੂੰ ਪਹਿਲਾਂ ਹੀ ਲੋੜੀਂਦਾ ਸਾਰਾ ਪਾਣੀ ਮਿਲ ਚੁੱਕਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਖੁਦ ਪਾਣੀ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ,ਣ ਅਸੀਂ ਹਰਿਆਣਾ ਨੂੰ ਪਾਣੀ ਕਿੱਥੋਂ ਦੇਵਾਂਗੇ। ਫਿਰ ਵੀ, ਜੇਕਰ ਤੁ...
ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ

ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ

Breaking News
ਚੰਡੀਗੜ੍ਹ, 30 ਅਪ੍ਰੈਲ : ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ’ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ। ਹਰਿਆਣਾ ਵਿੱਚ ਆਪਣੇ ਹਮਰੁਤਬਾ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਿਰਫ ਮੀਡੀਆ ਦੇ ਰਾਹੀਂ ਸ੍ਰੀ ਨਾਇਬ ਸਿੰਘ ਸੈਣੀ ਦਾ ਪੱਤਰ ਪ੍ਰਾਪਤ ਕੀਤਾ ਹੈ ਅਤੇ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਤੁਸੀਂ ਸੰਵਿਧਾਨਕ ਅਹੁਦੇ ਉਤੇ ਬੈਠ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹੋ ਕਿ ਉਨ੍ਹਾਂ (ਪੰਜਾਬ ਦੇ ਮੁੱਖ ਮੰਤਰੀ) ਨੇ ਹਰਿਆਣਾ ਨੂੰ ਪਾਣੀ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਦਾਅਵਾ ਸਿਰਫ ਝੂਠ ਦਾ ਪੁਲੰਦ ਹੈ ਅਤੇ ਸੰਵਿਧਾਨਕ ਅਹੁਦੇ ਦੀ ਜ਼ਿੰਮੇਵਾਰੀ ਨਿਭਾਅ ਰਹੇ ਵਿਅਕਤੀ ਨੂੰ ਅਜਿਹਾ ਕਹਿਣਾ ਸ਼ੋਭਾ ਨਹੀਂ ਦਿੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਫੋਨ ਕੀਤਾ ਸੀ ਪਰ ਉਨ੍ਹਾਂ ਨੇ ਸ੍ਰੀ ਸੈਣੀ ਨੂੰ ਕਦੇ ਵੀ ਪਾਣੀ ...